< ਜ਼ਬੂਰ 38 >

1 ਯਾਦਗਾਰੀ ਦੇ ਲਈ ਦਾਊਦ ਦਾ ਭਜਨ। ਹੇ ਯਹੋਵਾਹ ਆਪਣੇ ਕ੍ਰੋਧ ਵਿੱਚ ਮੈਨੂੰ ਦੱਬਕਾ ਨਾ ਦੇ, ਅਤੇ ਨਾ ਆਪਣੇ ਕਹਿਰ ਨਾਲ ਮੈਨੂੰ ਤਾੜ!
מִזְמוֹר לְדָוִד לְהַזְכִּֽיר׃ יְֽהוָה אַל־בְּקֶצְפְּךָ תוֹכִיחֵנִי וּֽבַחֲמָתְךָ תְיַסְּרֵֽנִי׃
2 ਤੇਰੇ ਤੀਰ ਮੇਰੇ ਵਿੱਚ ਆ ਖੁੱਬੇ ਹਨ, ਤੇਰਾ ਹੱਥ ਮੈਨੂੰ ਹੇਠਾਂ ਦਬਾਉਂਦਾ ਹੈ।
כִּֽי־חִצֶּיךָ נִחֲתוּ בִי וַתִּנְחַת עָלַי יָדֶֽךָ׃
3 ਤੇਰੇ ਗੁੱਸੇ ਦੇ ਕਾਰਨ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ, ਅਤੇ ਨਾ ਮੇਰੇ ਪਾਪ ਦੇ ਕਾਰਨ ਮੇਰੀਆਂ ਹੱਡੀਆਂ ਵਿੱਚ ਸੁੱਖ ਹੈ,
אֵין־מְתֹם בִּבְשָׂרִי מִפְּנֵי זַעְמֶךָ אֵין־שָׁלוֹם בַּעֲצָמַי מִפְּנֵי חַטָּאתִֽי׃
4 ਕਿਉਂ ਜੋ ਮੇਰੀਆਂ ਬੁਰਿਆਈਆਂ ਮੇਰੇ ਸਿਰ ਦੇ ਉੱਤੋਂ ਦੀ ਲੰਘ ਗਈਆਂ, ਅਤੇ ਭਾਰੀ ਪੰਡ ਵਾਂਗੂੰ ਉਹ ਮੈਥੋਂ ਚੁੱਕੀਆਂ ਨਹੀਂ ਜਾਂਦੀਆਂ।
כִּי עֲוֺנֹתַי עָבְרוּ רֹאשִׁי כְּמַשָּׂא כָבֵד יִכְבְּדוּ מִמֶּֽנִּי׃
5 ਮੇਰੇ ਮੂਰਖਪੁਣੇ ਦੇ ਕਾਰਨ ਮੇਰੇ ਜਖ਼ਮ ਤੋਂ, ਸੜਿਆਂਧ ਆਉਂਦੀ ਹੈ ਅਤੇ ਪਾਕ ਵਗਦੀ ਹੈ।
הִבְאִישׁוּ נָמַקּוּ חַבּוּרֹתָי מִפְּנֵי אִוַּלְתִּֽי׃
6 ਮੈਂ ਦੁੱਖੀ ਅਤੇ ਬਹੁਤਾ ਕੁੱਬਾ ਹੋ ਗਿਆ ਹਾਂ, ਮੈਂ ਸਾਰਾ ਦਿਨ ਵਿਰਲਾਪ ਕਰਦਾ ਫਿਰਦਾ ਹਾਂ,
נַעֲוֵיתִי שַׁחֹתִי עַד־מְאֹד כָּל־הַיּוֹם קֹדֵר הִלָּֽכְתִּי׃
7 ਕਿਉਂ ਜੋ ਮੇਰਾ ਲੱਕ ਗਰਮੀ ਨਾਲ ਭਰਿਆ ਹੋਇਆ ਹੈ, ਅਤੇ ਮੇਰੇ ਸਰੀਰ ਵਿੱਚ ਤੰਦਰੁਸਤੀ ਨਹੀਂ।
כִּֽי־כְסָלַי מָלְאוּ נִקְלֶה וְאֵין מְתֹם בִּבְשָׂרִֽי׃
8 ਮੈਂ ਨਿਤਾਣਾ ਅਤੇ ਬਹੁਤ ਪੀਸਿਆ ਹੋਇਆ ਹਾਂ ਮੈਂ ਆਪਣੇ ਮਨ ਦੀ ਬੇਚੈਨੀ ਦੇ ਕਾਰਨ ਹੂੰਗਦਾ ਹਾਂ।
נְפוּגוֹתִי וְנִדְכֵּיתִי עַד־מְאֹד שָׁאַגְתִּי מִֽנַּהֲמַת לִבִּֽי׃
9 ਹੇ ਪ੍ਰਭੂ, ਮੇਰੀ ਸਾਰੀ ਇੱਛਿਆ ਤੇਰੇ ਸਾਹਮਣੇ ਹੈ, ਅਤੇ ਮੇਰਾ ਕਰਾਹਣਾ ਤੇਰੇ ਕੋਲੋਂ ਛਿਪਿਆ ਹੋਇਆ ਨਹੀਂ ਹੈ।
אֲ‍ֽדנָי נֶגְדְּךָ כָל־תַּאֲוָתִי וְאַנְחָתִי מִמְּךָ לֹא־נִסְתָּֽרָה׃
10 ੧੦ ਮੇਰਾ ਦਿਲ ਧੜਕਦਾ ਹੈ, ਮੇਰਾ ਬਲ ਘੱਟ ਗਿਆ, ਮੇਰੀਆਂ ਅੱਖੀਆਂ ਦੀ ਰੋਸ਼ਨੀ ਵੀ ਜਾਂਦੀ ਰਹੀ।
לִבִּי סְחַרְחַר עֲזָבַנִי כֹחִי וְֽאוֹר־עֵינַי גַּם־הֵם אֵין אִתִּֽי׃
11 ੧੧ ਮੇਰੇ ਪਿਆਰੇ ਅਤੇ ਮੇਰੇ ਮਿੱਤਰ ਮੇਰੀ ਬਿਪਤਾ ਤੋਂ ਵੱਖ ਖੜੇ ਹਨ, ਅਤੇ ਮੇਰੇ ਰਿਸ਼ਤੇਦਾਰ ਦੂਰ ਜਾ ਖੜ੍ਹਦੇ ਹਨ।
אֹֽהֲבַי ׀ וְרֵעַי מִנֶּגֶד נִגְעִי יַעֲמֹדוּ וּקְרוֹבַי מֵרָחֹק עָמָֽדוּ׃
12 ੧੨ ਮੇਰੀ ਜਾਨ ਦੇ ਵੈਰੀ ਫੰਦੇ ਲਾਉਂਦੇ ਹਨ, ਅਤੇ ਜਿਹੜੇ ਮੇਰਾ ਬੁਰਾ ਚਾਹੁੰਦੇ ਹਨ ਓਹੋ ਵਿਗਾੜ ਦੀਆਂ ਗੱਲਾਂ ਕਰਦੇ ਹਨ, ਅਤੇ ਸਾਰਾ ਦਿਨ ਛਲ ਦੀਆਂ ਜੁਗਤਾਂ ਸੋਚਦੇ ਹਨ।
וַיְנַקְשׁוּ ׀ מְבַקְשֵׁי נַפְשִׁי וְדֹרְשֵׁי רָעָתִי דִּבְּרוּ הַוּוֹת וּמִרְמוֹת כָּל־הַיּוֹם יֶהְגּֽוּ׃
13 ੧੩ ਪਰ ਮੈਂ ਬੋਲੇ ਵਾਂਗੂੰ ਸੁਣਦਾ ਨਹੀਂ, ਅਤੇ ਮੈਂ ਉਸ ਗੂੰਗੇ ਵਰਗਾ ਹਾਂ ਜਿਹੜਾ ਮੂੰਹੋਂ ਬੋਲਦਾ ਹੀ ਨਹੀਂ।
וַאֲנִי כְחֵרֵשׁ לֹא אֶשְׁמָע וּכְאִלֵּם לֹא יִפְתַּח־פִּֽיו׃
14 ੧੪ ਹਾਂ, ਮੈਂ ਉਸ ਮਨੁੱਖ ਵਰਗਾ ਹਾਂ ਜਿਹੜਾ ਸੁਣਦਾ ਨਹੀਂ, ਜਿਸ ਦੇ ਮੂੰਹ ਵਿੱਚ ਕੋਈ ਰੋਹਬ ਨਹੀਂ ਹਨ।
וָאֱהִי כְּאִישׁ אֲשֶׁר לֹא־שֹׁמֵעַ וְאֵין בְּפִיו תּוֹכָחֽוֹת׃
15 ੧੫ ਹੇ ਯਹੋਵਾਹ, ਮੈਨੂੰ ਤਾਂ ਤੇਰੀ ਹੀ ਉਡੀਕ ਹੈ, ਤੂੰ ਉੱਤਰ ਦੇਵੇਂਗਾ, ਹੇ ਪ੍ਰਭੂ, ਮੇਰੇ ਪਰਮੇਸ਼ੁਰ!
כִּֽי־לְךָ יְהוָה הוֹחָלְתִּי אַתָּה תַעֲנֶה אֲדֹנָי אֱלֹהָֽי׃
16 ੧੬ ਮੈਂ ਤਾਂ ਆਖਿਆ ਕਿ ਅਜਿਹਾ ਨਾ ਹੋਵੇ ਓਹ ਮੇਰੇ ਉੱਤੇ ਅਨੰਦ ਕਰਨ, ਅਤੇ ਜਿਸ ਵੇਲੇ ਮੇਰੇ ਪੈਰ ਤਿਲਕਣ ਓਹ ਮੇਰੇ ਵਿਰੁੱਧ ਆਪਣੀਆਂ ਵਡਿਆਈਆਂ ਕਰਨ,
כִּֽי־אָמַרְתִּי פֶּן־יִשְׂמְחוּ־לִי בְּמוֹט רַגְלִי עָלַי הִגְדִּֽילוּ׃
17 ੧੭ ਮੈਂ ਠੇਡਾ ਖਾਣ ਲੱਗਾ, ਅਤੇ ਮੇਰਾ ਸੋਗ ਸਦਾ ਮੇਰੇ ਅੱਗੇ ਰਹਿੰਦਾ ਹੈ।
כִּֽי־אֲנִי לְצֶלַע נָכוֹן וּמַכְאוֹבִי נֶגְדִּי תָמִֽיד׃
18 ੧੮ ਮੈਂ ਆਪਣੀ ਬਦੀ ਨੂੰ ਮੰਨਾਂਗਾ, ਅਤੇ ਆਪਣੇ ਪਾਪ ਦੇ ਕਾਰਨ ਚਿੰਤਾ ਕਰਾਂਗਾ।
כִּֽי־עֲוֺנִי אַגִּיד אֶדְאַג מֵֽחַטָּאתִֽי׃
19 ੧੯ ਪਰ ਮੇਰੇ ਵੈਰੀ ਤਾਕਤ ਵਾਲੇ ਅਤੇ ਸਮਰੱਥੀ ਹਨ, ਅਤੇ ਜਿਹੜੇ ਬਿਨ੍ਹਾਂ ਕਾਰਨ ਮੇਰੇ ਨਾਲ ਖਾਰ ਕਰਦੇ ਹਨ ਉਹ ਵਧ ਗਏ ਹਨ,
וְֽאֹיְבַי חַיִּים עָצֵמוּ וְרַבּוּ שֹׂנְאַי שָֽׁקֶר׃
20 ੨੦ ਨਾਲੇ ਜਿਹੜੇ ਭਲਿਆਈ ਦੇ ਬਦਲੇ ਬੁਰਿਆਈ ਦਿੰਦੇ ਹਨ, ਉਹ ਮੇਰੇ ਵਿਰੋਧੀ ਹਨ ਕਿਉਂ ਜੋ ਮੈਂ ਭਲਿਆਈ ਦੇ ਮਗਰ ਲੱਗਾ ਰਹਿੰਦਾ ਹਾਂ।
וּמְשַׁלְּמֵי רָעָה תַּחַת טוֹבָה יִשְׂטְנוּנִי תַּחַת רדופי־רָֽדְפִי־טֽוֹב׃
21 ੨੧ ਹੇ ਯਹੋਵਾਹ, ਮੈਨੂੰ ਤਿਆਗ ਨਾ ਦੇ, ਹੇ ਮੇਰੇ ਪਰਮੇਸ਼ੁਰ, ਮੇਰੇ ਤੋਂ ਦੂਰ ਨਾ ਹੋ!
אַל־תַּֽעַזְבֵנִי יְהוָה אֱלֹהַי אַל־תִּרְחַק מִמֶּֽנִּי׃
22 ੨੨ ਹੇ ਪ੍ਰਭੂ, ਮੇਰੇ ਮੁਕਤੀਦਾਤੇ, ਮੇਰੇ ਬਚਾਓ ਲਈ ਛੇਤੀ ਕਰ!
חוּשָׁה לְעֶזְרָתִי אֲדֹנָי תְּשׁוּעָתִֽי׃

< ਜ਼ਬੂਰ 38 >