< ਜ਼ਬੂਰ 41 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ। ਧੰਨ ਹੈ ਉਹ ਜਿਹੜਾ ਗਰੀਬ ਦੀ ਸੁੱਧ ਲੈਂਦਾ ਹੈ, ਯਹੋਵਾਹ ਉਹ ਨੂੰ ਬੁਰਿਆਈ ਦੇ ਵੇਲੇ ਛੁਡਾਵੇਗਾ।
В конец, псалом Давиду. Блажен разумеваяй на нища и убога, в день лют избавит его Господь.
2 ਯਹੋਵਾਹ ਉਹ ਦੀ ਪਾਲਣਾ ਕਰੇਗਾ ਅਤੇ ਉਹ ਨੂੰ ਜਿਉਂਦਿਆਂ ਰੱਖੇਗਾ, ਅਤੇ ਉਹ ਧਰਤੀ ਉੱਤੇ ਧੰਨ ਹੋਵੇਗਾ। ਤੂੰ ਉਹ ਨੂੰ ਉਹ ਦੇ ਵੈਰੀਆਂ ਦੀ ਇੱਛਿਆ ਉੱਤੇ ਨਾ ਛੱਡੇਂਗਾ।
Господь да сохранит его и живит его, и да ублажит его на земли и да не предаст его в руки врагов его.
3 ਯਹੋਵਾਹ ਉਹ ਦੀ ਬਿਮਾਰੀ ਦੇ ਬਿਸਤਰ ਉੱਤੇ ਉਹ ਨੂੰ ਸੰਭਾਲੇਗਾ। ਤੂੰ ਉਹ ਦੀ ਬਿਮਾਰੀ ਦੇ ਵੇਲੇ ਉਹਦਾ ਸਾਰਾ ਬਿਸਤਰਾ ਉਲਟਾ ਕੇ ਵਿਛਾਵੇਂਗਾ।
Господь да поможет ему на одре болезни его: все ложе его обратил еси в болезни его.
4 ਮੈ ਆਖਿਆ, ਹੇ ਯਹੋਵਾਹ, ਮੇਰੇ ਉੱਤੇ ਦਯਾ ਕਰ, ਮੇਰੀ ਜਾਨ ਨੂੰ ਚੰਗਿਆਂ ਕਰ, ਮੈਂ ਤੇਰਾ ਪਾਪ ਜੋ ਕੀਤਾ ਹੈ।
Аз рех: Господи, помилуй мя, изцели душу мою, яко согреших Ти.
5 ਮੇਰੇ ਵੈਰੀ ਮੇਰੇ ਵਿਰੁੱਧ ਬੁਰਾ ਕਹਿੰਦੇ ਹਨ, ਕਿ ਉਹ ਕਦੋਂ ਮਰੇਗਾ ਅਤੇ ਉਹਦਾ ਨਾਮ ਕਦੋਂ ਮਿਟੇਗਾ?
Врази мои реша мне злая: когда умрет, и погибнет имя его?
6 ਅਤੇ ਜਦ ਕਦੇ ਉਹ ਮੇਰੇ ਵੇਖਣ ਨੂੰ ਆਉਂਦਾ ਹੈ ਉਹ ਐਂਵੇਂ ਗੱਪਾਂ ਮਾਰਦਾ ਹੈ। ਉਸਦਾ ਮਨ ਉਸ ਦੀ ਬਦੀ ਨਾਲ ਬਦੀ ਜੋੜਦਾ ਹੈ ਅਤੇ ਫੇਰ ਉਹ ਬਾਹਰ ਜਾ ਕੇ ਦੱਸਦਾ ਫਿਰਦਾ ਹੈ।
И вхождаше видети, всуе глаголаше сердце его: собра беззаконие себе, исхождаше вон и глаголаше вкупе.
7 ਮੇਰੇ ਸਭ ਵੈਰ ਰੱਖਣ ਵਾਲੇ ਮਿਲ ਕੇ ਮੇਰੇ ਵਿਰੁੱਧ ਚੁਗਲੀ ਕਰਦੇ ਹਨ, ਮੇਰੇ ਵਿਰੁੱਧ ਉਹ ਉਪਾਓ ਲੱਭਦੇ ਹਨ।
На мя шептаху вси врази мои, на мя помышляху злая мне.
8 ਉਹ ਬੋਲਦੇ ਹਨ ਕਿ ਉਸ ਨੂੰ ਕੋਈ ਬੁਰਾ ਰੋਗ ਲੱਗਾ ਹੋਇਆ ਹੈ, ਹੁਣ ਉਹ ਡਿੱਗਿਆ ਜੋ ਹੈ ਸੋ ਮੁੜ ਉੱਠੇਗਾ ਨਹੀਂ।
Слово законопреступное возложиша на мя: еда спяй не приложит воскреснути?
9 ਸਗੋਂ ਮੇਰਾ ਸਾਥੀ ਜਿਸ ਦੇ ਉੱਤੇ ਮੇਰਾ ਭਰੋਸਾ ਸੀ, ਅਤੇ ਜਿਸ ਨੇ ਮੇਰੇ ਨਾਲ ਰੋਟੀ ਖਾਧੀ, ਉਸ ਨੇ ਮੇਰੇ ਵਿਰੁੱਧ ਆਪਣੀ ਲੱਤ ਚੁੱਕੀ ਹੈ।
Ибо человек мира моего, на негоже уповах, ядый хлебы моя, возвеличи на мя запинание.
10 ੧੦ ਪਰ ਤੂੰ ਹੇ ਯਹੋਵਾਹ, ਮੇਰੇ ਉੱਤੇ ਦਯਾ ਕਰਕੇ ਮੈਨੂੰ ਖੜ੍ਹਾ ਕਰ, ਕਿ ਮੈਂ ਉਨ੍ਹਾਂ ਕੋਲੋਂ ਬਦਲਾ ਲਵਾਂ।
Ты же, Господи, помилуй мя и возстави мя, и воздам им.
11 ੧੧ ਇਸ ਤੋਂ ਮੈਂ ਜਾਣਦਾ ਹਾਂ ਕਿ ਤੂੰ ਮੈਥੋਂ ਪਰਸੰਨ ਹੈਂ, ਜੋ ਮੇਰਾ ਵੈਰੀ ਮੇਰੇ ਉੱਤੇ ਜੈ ਕਾਰ ਨਹੀਂ ਗਜਾਉਂਦਾ।
В сем познах, яко восхотел мя еси, яко не возрадуется враг мой о мне.
12 ੧੨ ਪਰ ਮੈਨੂੰ ਮੇਰੀ ਸਿਧਿਆਈ ਵਿੱਚ ਤੂੰ ਸੰਭਾਲਦਾ ਹੈਂ, ਅਤੇ ਸਦਾ ਆਪਣੇ ਸਨਮੁਖ ਰੱਖਦਾ ਹੈਂ।
Мене же за незлобие приял, и утвердил мя еси пред Тобою в век.
13 ੧੩ ਆਦ ਤੋਂ ਅੰਤ ਤੱਕ ਇਸਰਾਏਲ ਦਾ ਪਰਮੇਸ਼ੁਰ ਯਹੋਵਾਹ ਮੁਬਾਰਕ ਹੋਵੇ, ਆਮੀਨ, ਫਿਰ ਆਮੀਨ।
Благословен Господь Бог Израилев от века и до века: буди, буди.

< ਜ਼ਬੂਰ 41 >