< ਜ਼ਬੂਰ 51 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਦਾਊਦ ਦਾ ਭਜਨ, ਜਦੋਂ ਨਾਥਾਨ ਨਬੀ ਉਸ ਦੇ ਕੋਲ ਇਸ ਲਈ ਆਇਆ ਕਿ ਉਹ ਬਥ-ਸ਼ਬਾ ਦੇ ਕੋਲ ਗਿਆ ਸੀ। ਹੇ ਪਰਮੇਸ਼ੁਰ, ਆਪਣੀ ਕਿਰਪਾ ਦੇ ਅਨੁਸਾਰ ਮੇਰੇ ਉੱਤੇ ਦਯਾ ਕਰ, ਆਪਣੀਆਂ ਰਹਿਮਤਾਂ ਦੇ ਅਨੁਸਾਰ ਮੇਰੇ ਅਪਰਾਧ ਮਿਟਾ ਦੇ!
Смилуј се на ме, Боже, по милости својој, и по великој доброти својој очисти безакоње моје.
2 ਮੇਰੀ ਬਦੀ ਤੋਂ ਮੈਨੂੰ ਚੰਗੀ ਤਰ੍ਹਾਂ ਧੋ, ਅਤੇ ਮੇਰੇ ਪਾਪ ਤੋਂ ਮੈਨੂੰ ਸ਼ੁੱਧ ਕਰ,
Опери ме добро од безакоња мог, и од греха мог очисти ме.
3 ਕਿਉਂ ਜੋ ਮੈਂ ਆਪਣੇ ਅਪਰਾਧ ਜਾਣਦਾ ਹਾਂ, ਅਤੇ ਮੇਰਾ ਪਾਪ ਸਦਾ ਮੇਰੇ ਸਾਹਮਣੇ ਹੈ।
Јер ја знам преступе своје, и грех је мој једнако преда мном.
4 ਮੈਂ ਤੇਰਾ, ਹਾਂ, ਤੇਰਾ ਹੀ ਪਾਪ ਕੀਤਾ, ਅਤੇ ਤੇਰੀ ਨਿਗਾਹ ਵਿੱਚ ਇਹ ਬੁਰਿਆਈ ਕੀਤੀ, ਤਾਂ ਜੋ ਤੂੰ ਆਪਣੇ ਫੈਸਲੇ ਵਿੱਚ ਧਰਮੀ ਠਹਿਰੇਂ, ਅਤੇ ਆਪਣੇ ਨਿਆਂ ਵਿੱਚ ਤੂੰ ਸਾਫ਼ ਨਿੱਕਲੇਂ।
Самоме Теби згреших, и на Твоје очи зло учиних, а Ти си праведан у речима својим и чист у суду свом.
5 ਵੇਖ, ਮੈਂ ਬਦੀ ਵਿੱਚ ਜੰਮਿਆ, ਅਤੇ ਪਾਪ ਵਿੱਚ ਮੇਰੀ ਮਾਤਾ ਨੇ ਮੈਨੂੰ ਕੁੱਖ ਵਿੱਚ ਲਿਆ।
Гле, у безакоњу родих се, и у греху затрудне мати моја мном.
6 ਵੇਖ, ਤੂੰ ਅੰਦਰਲੀ ਸਚਿਆਈ ਚਾਹੁੰਦਾ ਹੈਂ, ਅਤੇ ਗੁਪਤ ਮਨ ਵਿੱਚ ਮੈਨੂੰ ਬੁੱਧੀ ਸਿਖਾਵੇਂਗਾ।
Гле, истину љубиш у срцу, и изнутра јављаш ми мудрост.
7 ਜੂਫ਼ੇ ਨਾਲ ਮੈਨੂੰ ਪਾਕ ਕਰ ਤਾਂ ਮੈਂ ਸ਼ੁੱਧ ਹੋ ਜਾਂਵਾਂਗਾ, ਮੈਨੂੰ ਧੋ, ਤਾਂ ਮੈਂ ਬਰਫ਼ ਨਾਲੋਂ ਵੀ ਚਿੱਟਾ ਹੋ ਜਾਂਵਾਂਗਾ।
Покропи ме исопом, и очистићу се; умиј ме, и бићу бељи од снега.
8 ਮੈਨੂੰ ਖੁਸ਼ੀ ਅਤੇ ਅਨੰਦ ਸੁਣਾ, ਤਾਂ ਜੋ ਓਹ ਹੱਡੀਆਂ ਜਿਨ੍ਹਾਂ ਨੂੰ ਤੂੰ ਤੋੜ ਦਿੱਤਾ ਅਨੰਦ ਹੋਣ।
Дај ми да слушам радост и весеље, да се прену кости које си потро.
9 ਮੇਰਿਆਂ ਪਾਪਾਂ ਵੱਲੋਂ ਮੂੰਹ ਫੇਰ ਲੈ, ਅਤੇ ਮੇਰੀਆਂ ਸਾਰੀਆਂ ਬਦੀਆਂ ਨੂੰ ਮਿਟਾ ਦੇ!
Одврати лице своје од греха мојих, и сва безакоња моја очисти.
10 ੧੦ ਹੇ ਪਰਮੇਸ਼ੁਰ, ਮੇਰੇ ਲਈ ਇੱਕ ਪਾਕ ਮਨ ਉਤਪੰਨ ਕਰ, ਅਤੇ ਮੇਰੇ ਅੰਦਰ ਨਵੇਂ ਸਿਰੇ ਤੋਂ ਸਥਿਰ ਆਤਮਾ ਵੀ।
Учини ми, Боже, чисто срце, и дух прав понови у мени.
11 ੧੧ ਮੈਨੂੰ ਆਪਣੇ ਹਜ਼ੂਰੋਂ ਨਾ ਧੱਕ, ਅਤੇ ਆਪਣਾ ਪਵਿੱਤਰ ਆਤਮਾ ਮੈਥੋਂ ਨਾ ਲੈ!
Немој ме одвргнути од лица свог, и Светог Духа свог немој узети од мене.
12 ੧੨ ਆਪਣੀ ਮੁਕਤੀ ਦੀ ਖੁਸ਼ੀ ਮੈਨੂੰ ਮੋੜ ਦੇ, ਅਤੇ ਆਪਣੇ ਪਰਮ ਆਤਮਾ ਨਾਲ ਮੈਨੂੰ ਸੰਭਾਲ।
Врати ми радост спасења свог, и дух владалачки нека ме поткрепи.
13 ੧੩ ਤਦ ਮੈਂ ਅਪਰਾਧੀਆਂ ਨੂੰ ਤੇਰੇ ਰਾਹ ਸਿਖਾਵਾਂਗਾ, ਅਤੇ ਪਾਪੀ ਤੇਰੇ ਵੱਲ ਮੁੜਨਗੇ।
Научићу безаконике путевима Твојим, и грешници к Теби ће се обратити.
14 ੧੪ ਹੇ ਪਰਮੇਸ਼ੁਰ, ਮੇਰੀ ਮੁਕਤੀ ਦੇ ਪਰਮੇਸ਼ੁਰ, ਮੈਨੂੰ ਖੂਨ ਦੇ ਦੋਸ਼ ਤੋਂ ਛੁਡਾ, ਤਾਂ ਮੇਰੀ ਜੀਭ ਤੇਰੇ ਧਰਮ ਦਾ ਜੈ-ਜੈਕਾਰ ਕਰੇਗੀ।
Избави ме од крви, Боже, Боже, Спаситељу мој, и језик ће мој гласити правду Твоју.
15 ੧੫ ਹੇ ਪ੍ਰਭੂ, ਮੇਰੇ ਬੁੱਲ੍ਹਾਂ ਨੂੰ ਖੋਲ੍ਹ ਦੇ, ਤਾਂ ਮੇਰਾ ਮੂੰਹ ਤੇਰੀ ਉਸਤਤ ਸੁਣਾਵੇਗਾ।
Господе! Отвори уста моја, и она ће казати хвалу Твоју.
16 ੧੬ ਤੂੰ ਤਾਂ ਬਲੀਦਾਨ ਨਾਲ ਪਰਸੰਨ ਨਹੀਂ ਹੁੰਦਾ, ਨਹੀਂ ਤਾਂ ਮੈਂ ਉਹ ਦਿੰਦਾ, ਹੋਮ ਬਲੀ ਤੋਂ ਤੂੰ ਖੁਸ਼ ਨਹੀਂ ਹੁੰਦਾ।
Јер жртву нећеш: ја бих је принео; за жртве паљенице не мариш.
17 ੧੭ ਪਰਮੇਸ਼ੁਰ ਦਾ ਬਲੀਦਾਨ ਟੁੱਟਾ ਹੋਇਆ ਆਤਮਾ ਹੈ, ਹੇ ਪਰਮੇਸ਼ੁਰ, ਟੁੱਟੇ ਅਤੇ ਕੁਚਲੇ ਹੋਏ ਮਨ ਨੂੰ ਤੂੰ ਤੁੱਛ ਨਾ ਜਾਣੇਗਾ।
Жртва је Богу дух скрушен, срце скрушено и поништено не одбацујеш, Боже.
18 ੧੮ ਆਪਣੀ ਕਿਰਪਾ ਨਾਲ ਸੀਯੋਨ ਦਾ ਭਲਾ ਕਰ, ਅਤੇ ਯਰੂਸ਼ਲਮ ਦੀਆਂ ਹੱਦਾਂ ਨੂੰ ਬਣਾ ਦੇ।
По доброти својој, Господе, чини добро Сиону, подигни зидове јерусалимске.
19 ੧੯ ਤਦ ਤੂੰ ਧਰਮ ਦੇ ਬਲੀਦਾਨਾਂ ਵਿੱਚ ਪਰਸੰਨ ਹੋਵੇਂਗਾ, ਅਰਥਾਤ ਹੋਮ ਅਤੇ ਪੂਰੀ ਹੋਮ ਬਲੀ ਵਿੱਚ, ਤਦ ਓਹ ਤੇਰੀ ਜਗਵੇਦੀ ਉੱਤੇ ਬਲ਼ਦ ਚੜ੍ਹਾਉਣਗੇ।
Онда ће Ти бити миле жртве правде, приноси и жртве паљенице; онда ће метати на жртвеник Твој теоце.

< ਜ਼ਬੂਰ 51 >