< ਜ਼ਬੂਰ 52 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਮਸ਼ਕੀਲ ਉੱਤੇ ਦਾਊਦ ਦਾ ਭਜਨ ਜਦੋਂ ਦੋਏਗ ਅਦੋਮੀ ਨੇ ਸ਼ਾਊਲ ਨੂੰ ਦੱਸਿਆ ਕਿ ਦਾਊਦ ਅਹੀਮਲਕ ਦੇ ਘਰ ਗਿਆ ਹੈ। ਹੇ ਸੂਰਬੀਰ, ਤੂੰ ਬੁਰਿਆਈ ਉੱਤੇ ਕਿਉਂ ਘਮੰਡ ਕਰਦਾ ਹੈਂ? ਪਰਮੇਸ਼ੁਰ ਦੀ ਦਯਾ ਸਦੀਪਕ ਰਹਿੰਦੀ ਹੈ।
לַמְנַצֵּחַ מַשְׂכִּיל לְדָוִֽד׃ בְּבוֹא ׀ דּוֹאֵג הָאֲדֹמִי וַיַּגֵּד לְשָׁאוּל וַיֹּאמֶר לוֹ בָּא דָוִד אֶל־בֵּית אֲחִימֶֽלֶךְ׃ מַה־תִּתְהַלֵּל בְּרָעָה הַגִּבּוֹר חֶסֶד אֵל כָּל־הַיּֽוֹם׃
2 ਹੇ ਛਲੀਏ, ਤੇਰੀ ਜੀਭ ਬੁਰਿਆਈ ਦੀਆਂ ਯੋਜਨਾਵਾਂ ਤਿੱਖੇ ਉਸਤਰੇ ਵਾਂਗੂੰ ਕਰਦੀ ਹੈ!
הַוּוֹת תַּחְשֹׁב לְשׁוֹנֶךָ כְּתַעַר מְלֻטָּשׁ עֹשֵׂה רְמִיָּֽה׃
3 ਤੂੰ ਬੁਰਿਆਈ ਨੂੰ ਭਲਿਆਈ ਨਾਲੋਂ, ਅਤੇ ਝੂਠ ਬੋਲਣ ਨੂੰ ਸੱਚ ਬੋਲਣ ਨਾਲੋਂ ਵਧੇਰੇ ਪ੍ਰੇਮ ਰੱਖਦਾ ਹੈਂ। ਸਲਹ।
אָהַבְתָּ רָּע מִטּוֹב שֶׁקֶר ׀ מִדַּבֵּר צֶדֶק סֶֽלָה׃
4 ਹੇ ਛਲ ਵਾਲੀ ਜੀਭ, ਤੂੰ ਸਾਰੀਆਂ ਹਲਾਕ ਕਰਨ ਵਾਲਿਆਂ ਗੱਲਾਂ ਨਾਲ ਪ੍ਰੀਤ ਰੱਖਦੀ ਹੈਂ!
אָהַבְתָּ כָֽל־דִּבְרֵי־בָלַע לְשׁוֹן מִרְמָֽה׃
5 ਪਰਮੇਸ਼ੁਰ ਵੀ ਤੈਨੂੰ ਸਦਾ ਲਈ ਕੱਢ ਸੁੱਟੇਗਾ, ਉਹ ਤੈਨੂੰ ਫੜ੍ਹ ਕੇ ਤੇਰੇ ਤੰਬੂ ਵਿੱਚੋਂ ਉਖੇੜ ਛੱਡੇਗਾ, ਅਤੇ ਜੀਉਣ ਦੀ ਧਰਤੀ ਵਿੱਚੋਂ ਤੇਰੀ ਜੜ੍ਹ ਪੁੱਟ ਦੇਵੇਗਾ! ਸਲਹ।
גַּם־אֵל יִתָּצְךָ לָנֶצַח יַחְתְּךָ וְיִסָּחֲךָ מֵאֹהֶל וְשֵֽׁרֶשְׁךָ מֵאֶרֶץ חַיִּים סֶֽלָה׃
6 ਧਰਮੀ ਵੀ ਵੇਖਣਗੇ ਅਤੇ ਡਰਨਗੇ, ਅਤੇ ਉਸ ਉੱਤੇ ਹੱਸਣਗੇ,
וְיִרְאוּ צַדִּיקִים וְיִירָאוּ וְעָלָיו יִשְׂחָֽקוּ׃
7 ਵੇਖੋ, ਇਹ ਓਹੋ ਮਨੁੱਖ ਹੈ ਜਿਸ ਨੇ ਪਰਮੇਸ਼ੁਰ ਨੂੰ ਆਪਣਾ ਗੜ੍ਹ ਨਹੀਂ ਮੰਨਿਆ ਸੀ, ਸਗੋਂ ਆਪਣੇ ਧਨ ਦੀ ਬਹੁਤਾਇਤ ਉੱਤੇ ਭਰੋਸਾ ਰੱਖਦਾ ਸੀ, ਅਤੇ ਆਪਣੇ ਲੋਭ ਵਿੱਚ ਪੱਕਾ ਸੀ!
הִנֵּה הַגֶּבֶר לֹא יָשִׂים אֱלֹהִים מָֽעוּזּוֹ וַיִּבְטַח בְּרֹב עָשְׁרוֹ יָעֹז בְּהַוָּתֽוֹ׃
8 ਪਰ ਮੈਂ ਤਾਂ ਪਰਮੇਸ਼ੁਰ ਦੇ ਘਰ ਵਿੱਚ ਜ਼ੈਤੂਨ ਦੇ ਹਰੇ ਭਰੇ ਰੁੱਖ ਵਰਗਾ ਹਾਂ, ਮੈਂ ਪਰਮੇਸ਼ੁਰ ਦੀ ਦਯਾ ਉੱਤੇ ਸਦਾ ਹੀ ਭਰੋਸਾ ਰੱਖਿਆ ਹੈ।
וַאֲנִי ׀ כְּזַיִת רַעֲנָן בְּבֵית אֱלֹהִים בָּטַחְתִּי בְחֶֽסֶד־אֱלֹהִים עוֹלָם וָעֶֽד׃
9 ਮੈਂ ਸਦਾ ਤੇਰਾ ਧੰਨਵਾਦ ਕਰਾਂਗਾ, ਕਿਉਂ ਜੋ ਤੂੰ ਇਹ ਕੀਤਾ ਹੈ, ਅਤੇ ਮੈਂ ਤੇਰੇ ਨਾਮ ਉੱਤੇ ਭਰੋਸਾ ਰੱਖਿਆ ਅਤੇ ਉਹ ਭਲਾ ਹੈ ਅਤੇ ਤੇਰੇ ਸੰਤਾਂ ਦੇ ਅੱਗੇ ਤੇਰੀ ਉਸਤਤ ਕਰਾਂਗਾ।
אוֹדְךָ לְעוֹלָם כִּי עָשִׂיתָ וַאֲקַוֶּה שִׁמְךָ כִֽי־טוֹב נֶגֶד חֲסִידֶֽיךָ׃

< ਜ਼ਬੂਰ 52 >