< ਜ਼ਬੂਰ 61 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ!
В конец, в песнех, Давиду Псалом. Услыши, Боже, моление мое, вонми молитве моей:
2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ,
от конец земли к Тебе воззвах, внегда уны сердце мое: на камень вознесл мя еси, наставил мя еси,
3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ।
яко был еси упование мое, столп крепости от лица вражия.
4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ।
Вселюся в селении Твоем во веки, покрыюся в крове крил Твоих.
5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ।
Яко Ты, Боже, услышал еси молитвы моя, дал еси достояние боящымся имене Твоего.
6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ।
Дни на дни царевы приложиши, лета его до дне рода и рода.
7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ।
Пребудет в век пред Богом: милость и истину его кто взыщет?
8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।
Тако воспою имени Твоему во веки, воздати ми молитвы моя день от дне.

< ਜ਼ਬੂਰ 61 >