< ਜ਼ਬੂਰ 61 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ: ਤਾਰ ਵਾਲੇ ਵਾਜਿਆਂ ਨਾਲ ਦਾਊਦ ਦਾ ਭਜਨ। ਹੇ ਪਰਮੇਸ਼ੁਰ, ਮੇਰੀ ਪੁਕਾਰ ਸੁਣ, ਮੇਰੀ ਪ੍ਰਾਰਥਨਾ ਵੱਲ ਧਿਆਨ ਦੇ! 2 ਮੈਂ ਆਪਣੇ ਮਨ ਦੇ ਨਢਾਲ ਹੋਣ ਤੇ ਧਰਤੀ ਦੇ ਬੰਨੇ ਤੋਂ ਤੈਨੂੰ ਪੁਕਾਰਾਂਗਾ, ਤੂੰ ਉਸ ਚੱਟਾਨ ਉੱਤੇ ਜੋ ਮੇਰੇ ਲਈ ਉੱਚੀ ਹੈ ਮੈਨੂੰ ਪਹੁੰਚਾ, 3 ਤੂੰ ਮੇਰੀ ਪਨਾਹ ਜੋ ਹੈਂ, ਤੂੰ ਵੈਰੀ ਦੇ ਸਨਮੁਖ ਇੱਕ ਤਕੜਾ ਬੁਰਜ ਹੈਂ। 4 ਮੈਂ ਤੇਰੇ ਤੰਬੂ ਵਿੱਚ ਸਦਾ ਰਹਾਂਗਾ, ਮੈਂ ਤੇਰੇ ਖੰਭਾਂ ਦੇ ਮੁੱਢ ਪਨਾਹ ਲਵਾਂਗਾ। ਸਲਹ। 5 ਹੇ ਪਰਮੇਸ਼ੁਰ, ਤੂੰ ਮੇਰੀਆਂ ਸੁੱਖਣਾਂ ਨੂੰ ਸੁਣਿਆ, ਤੂੰ ਆਪਣੇ ਨਾਮ ਦੇ ਭੈਅ ਮੰਨਣ ਵਾਲਿਆਂ ਦਾ ਅਧਿਕਾਰ ਮੈਨੂੰ ਦਿੱਤਾ ਹੈ। 6 ਤੂੰ ਪਾਤਸ਼ਾਹ ਦੀ ਉਮਰ ਨੂੰ ਵਧਾਵੇਂਗਾ, ਉਹ ਦੇ ਵਰ੍ਹੇ ਪੀੜ੍ਹੀਓਂ ਪੀੜ੍ਹੀ ਹੋਣਗੇ। 7 ਉਹ ਪਰਮੇਸ਼ੁਰ ਦੇ ਸਨਮੁਖ ਸਦਾ ਤੱਕ ਵੱਸੇਗਾ, ਦਯਾ ਅਤੇ ਸਚਿਆਈ ਨੂੰ ਥਾਪ ਰੱਖ ਕਿ ਉਹ ਉਸ ਦੀ ਰੱਖਿਆ ਕਰਨ। 8 ਸੋ ਮੈਂ ਤੇਰੇ ਨਾਮ ਦਾ ਗੁਣ ਸਦਾ ਗਾਵਾਂਗਾ, ਕਿ ਮੈਂ ਨਿਤ ਨੇਮ ਆਪਣੀਆਂ ਸੁੱਖਣਾਂ ਨੂੰ ਪੂਰੀਆਂ ਕਰਾਂ।

< ਜ਼ਬੂਰ 61 >