< ਜ਼ਬੂਰ 67 >

1 ਪ੍ਰਧਾਨ ਵਜਾਉਣ ਵਾਲੇ ਦੇ ਲਈ ਤਾਰ ਵਾਲੇ ਵਾਜਿਆਂ ਨਾਲ ਭਜਨ, ਗੀਤ। ਪਰਮੇਸ਼ੁਰ ਸਾਡੇ ਉੱਤੇ ਦਯਾ ਕਰੇ ਅਤੇ ਸਾਨੂੰ ਬਰਕਤ ਦੇਵੇ, ਅਤੇ ਆਪਣਾ ਮੁਖੜਾ ਸਾਡੇ ਉੱਤੇ ਚਮਕਾਵੇ। ਸਲਹ। 2 ਤਾਂ ਜੋ ਤੇਰਾ ਰਾਹ ਧਰਤੀ ਉੱਤੇ, ਤੇਰੀ ਮੁਕਤੀ ਸਾਰੀਆਂ ਕੌਮਾਂ ਵਿੱਚ ਜਾਣੀ ਜਾਵੇ। 3 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 4 ਉੱਮਤਾਂ ਅਨੰਦ ਹੋਣ ਅਤੇ ਲਲਕਾਰਨ, ਕਿਉਂ ਜੋ ਤੂੰ ਲੋਕਾਂ ਦਾ ਧਰਮ ਨਾਲ ਨਿਆਂ ਕਰੇਂਗਾ, ਅਤੇ ਧਰਤੀ ਉੱਤੇ ਉੱਮਤਾਂ ਦੀ ਅਗਵਾਈ ਕਰੇਂਗਾ। ਸਲਹ। 5 ਹੇ ਪਰਮੇਸ਼ੁਰ, ਲੋਕ ਤੈਨੂੰ ਸਲਾਹੁਣ, ਸਾਰੇ ਲੋਕ ਤੈਨੂੰ ਸਲਾਹੁਣ! 6 ਭੋਂ ਨੇ ਆਪਣਾ ਹਾਸਿਲ ਦਿੱਤਾ ਹੈ, ਪਰਮੇਸ਼ੁਰ, ਹਾਂ, ਸਾਡਾ ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ। 7 ਪਰਮੇਸ਼ੁਰ ਸਾਨੂੰ ਬਰਕਤ ਦੇਵੇਗਾ, ਅਤੇ ਧਰਤੀ ਦੀਆਂ ਚਾਰੇ ਕੂੰਟਾਂ ਉਸ ਦਾ ਭੈਅ ਮੰਨਣਗੀਆਂ!।

< ਜ਼ਬੂਰ 67 >