< ਜ਼ਬੂਰ 88 >

1 ਗੀਤ; ਕੋਰਹ ਵੰਸ਼ੀਆਂ ਦਾ ਭਜਨ। ਪ੍ਰਧਾਨ ਵਜਾਉਣ ਵਾਲੇ ਦੇ ਲਈ ਮਹਲਤਲਗੋਨ ਦੇ ਰਾਗ ਵਿੱਚ ਅਜ਼ਰਾ ਵੰਸ਼ੀ ਹੇਮਾਨ ਦਾ ਮਸ਼ਕੀਲ ਹੇ ਯਹੋਵਾਹ, ਮੇਰੇ ਮੁਕਤੀ ਦੇ ਪਰਮੇਸ਼ੁਰ, ਮੈਂ ਦਿਨ ਨੂੰ ਵੀ ਅਤੇ ਰਾਤ ਨੂੰ ਵੀ ਤੇਰੇ ਅੱਗੇ ਦੁਹਾਈ ਦਿੱਤੀ।
שִׁיר מִזְמוֹר לִבְנֵי קֹרַח לַמְנַצֵּחַ עַל־מָחֲלַת לְעַנּוֹת מַשְׂכִּיל לְהֵימָן הָאֶזְרָחִֽי׃ יְהוָה אֱלֹהֵי יְשׁוּעָתִי יוֹם־צָעַקְתִּי בַלַּיְלָה נֶגְדֶּֽךָ׃
2 ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਪਹੁੰਚੇ, ਮੇਰੀ ਹਾਹਾਕਾਰ ਵੱਲ ਕੰਨ ਝੁਕਾ!
תָּבוֹא לְפָנֶיךָ תְּפִלָּתִי הַטֵּֽה־אָזְנְךָ לְרִנָּתִֽי׃
3 ਮੇਰੀ ਜਾਨ ਤਾਂ ਬੁਰਿਆਈਆਂ ਨਾਲ ਭਰੀ ਹੋਈ ਹੈ, ਅਤੇ ਮੇਰਾ ਜੀਵਨ ਪਤਾਲ ਦੇ ਨੇੜੇ ਢੁੱਕਦਾ ਜਾਂਦਾ ਹੈ। (Sheol h7585)
כִּֽי־שָֽׂבְעָה בְרָעוֹת נַפְשִׁי וְחַיַּי לִשְׁאוֹל הִגִּֽיעוּ׃ (Sheol h7585)
4 ਮੈਂ ਕਬਰ ਵਿੱਚ ਲਹਿਣ ਵਾਲਿਆਂ ਦੇ ਨਾਲ ਗਿਣਿਆ ਗਿਆ, ਮੈਂ ਨਿਰਬਲ ਆਦਮੀ ਵਰਗਾ ਹੋ ਗਿਆ ਹਾਂ।
נֶחְשַׁבְתִּי עִם־יוֹרְדֵי בוֹר הָיִיתִי כְּגֶבֶר אֵֽין־אֱיָֽל׃
5 ਮੈਂ ਮੁਰਦਿਆਂ ਵਿੱਚ ਸੁੱਟਿਆ ਗਿਆ ਹਾਂ, ਉਨ੍ਹਾਂ ਵੱਢਿਆ ਹੋਇਆ ਵਾਂਗੂੰ ਜਿਹੜੇ ਕਬਰ ਵਿੱਚ ਲੇਟੇ ਪਏ ਹਨ, ਜਿਨ੍ਹਾਂ ਨੂੰ ਤੂੰ ਫੇਰ ਚੇਤੇ ਨਹੀਂ ਕਰਦਾ, ਅਤੇ ਓਹ ਤੇਰੇ ਹੱਥੋਂ ਵਿੱਛੜ ਗਏ ਹਨ।
בַּמֵּתִים חָפְשִׁי כְּמוֹ חֲלָלִים ׀ שֹׁכְבֵי קֶבֶר אֲשֶׁר לֹא זְכַרְתָּם עוֹד וְהֵמָּה מִיָּדְךָ נִגְזָֽרוּ׃
6 ਤੂੰ ਮੈਨੂੰ ਅੱਤ ਡੂੰਘੀ ਕਬਰ, ਅਤੇ ਅਨ੍ਹੇਰਿਆਂ ਤੇ ਗਹਿਰਿਆਂ ਥਾਵਾਂ ਵਿੱਚ ਰੱਖਿਆ ਹੈ।
שַׁתַּנִי בְּבוֹר תַּחְתִּיּוֹת בְּמַחֲשַׁכִּים בִּמְצֹלֽוֹת׃
7 ਤੇਰਾ ਕਹਿਰ ਮੇਰੇ ਉੱਤੇ ਡਾਢਾ ਭਾਰੀ ਪਿਆ ਹੋਇਆ ਹੈ, ਅਤੇ ਆਪਣੀਆਂ ਸਾਰੀਆਂ ਮੌਜਾਂ ਨਾਲ ਤੂੰ ਮੈਨੂੰ ਦੁੱਖ ਦਿੱਤਾ ਹੈ। ਸਲਹ।
עָלַי סָמְכָה חֲמָתֶךָ וְכָל־מִשְׁבָּרֶיךָ עִנִּיתָ סֶּֽלָה׃
8 ਮੇਰੇ ਜਾਣ ਪਛਾਣਾਂ ਨੂੰ ਤੂੰ ਮੈਥੋਂ ਦੂਰ ਕੀਤਾ, ਅਤੇ ਮੈਨੂੰ ਉਨ੍ਹਾਂ ਲਈ ਘਿਣਾਉਣਾ ਬਣਾਇਆ ਹੋਇਆ ਹੈ, ਮੈਂ ਬੰਦ ਹਾਂ ਅਤੇ ਮੈਥੋਂ ਬਾਹਰ ਨਿੱਕਲਿਆ ਨਹੀਂ ਜਾਂਦਾ!
הִרְחַקְתָּ מְיֻדָּעַי מִמֶּנִּי שַׁתַּנִי תוֹעֵבוֹת לָמוֹ כָּלֻא וְלֹא אֵצֵֽא׃
9 ਮੇਰੀਆਂ ਅੱਖਾਂ ਦੁੱਖ ਨਾਲ ਅੰਬ ਗਈਆਂ ਹਨ, ਹੇ ਯਹੋਵਾਹ, ਮੈਂ ਨਿੱਤ ਤੈਨੂੰ ਪੁਕਾਰਿਆ ਹੈ, ਮੈਂ ਆਪਣੇ ਹੱਥ ਤੇਰੀ ਵੱਲ ਅੱਡੇ ਹੋਏ ਹਨ।
עֵינִי דָאֲבָה מִנִּי עֹנִי קְרָאתִיךָ יְהוָה בְּכָל־יוֹם שִׁטַּחְתִּי אֵלֶיךָ כַפָּֽי׃
10 ੧੦ ਕੀ ਤੂੰ ਮੁਰਦਿਆਂ ਨੂੰ ਅਚਰਜ਼ ਵਿਖਾਵੇਂਗਾ? ਕੀ ਰੂਹਾਂ ਉੱਠ ਕੇ ਤੈਨੂੰ ਸਲਾਹੁਣਗੀਆਂ?। ਸਲਹ।
הֲלַמֵּתִים תַּעֲשֶׂה־פֶּלֶא אִם־רְפָאִים יָקוּמוּ ׀ יוֹדוּךָ סֶּֽלָה׃
11 ੧੧ ਕੀ ਕਬਰ ਵਿੱਚ ਤੇਰੀ ਦਯਾ, ਅਤੇ ਨਰਕ ਕੁੰਡ ਵਿੱਚ ਤੇਰੀ ਸਚਿਆਈ ਦਾ ਵਰਣਨ ਹੋਵੇਗਾ? (questioned)
הַיְסֻפַּר בַּקֶּבֶר חַסְדֶּךָ אֱמֽוּנָתְךָ בָּאֲבַדּֽוֹן׃
12 ੧੨ ਕੀ ਤੇਰੇ ਅਚਰਜ਼ ਅਨ੍ਹੇਰੇ ਵਿੱਚ ਜਾਣੇ ਜਾਣਗੇ, ਅਤੇ ਤੇਰਾ ਧਰਮ ਭੁੱਲਣਹਾਰੇ ਦੇਸ ਵਿੱਚ?
הֲיִוָּדַע בַּחֹשֶׁךְ פִּלְאֶךָ וְצִדְקָתְךָ בְּאֶרֶץ נְשִׁיָּֽה׃
13 ੧੩ ਹੇ ਯਹੋਵਾਹ, ਮੈਂ ਤੇਰੇ ਅੱਗੇ ਦੁਹਾਈ ਦਿੱਤੀ ਹੈ, ਅਤੇ ਅੰਮ੍ਰਿਤ ਵੇਲੇ ਮੇਰੀ ਪ੍ਰਾਰਥਨਾ ਤੇਰੇ ਹਜ਼ੂਰ ਆਵੇਗੀ?
וַאֲנִי ׀ אֵלֶיךָ יְהוָה שִׁוַּעְתִּי וּבַבֹּקֶר תְּֽפִלָּתִי תְקַדְּמֶֽךָּ׃
14 ੧੪ ਹੇ ਯਹੋਵਾਹ, ਤੂੰ ਕਿਉਂ ਮੇਰੀ ਜਾਨ ਨੂੰ ਤਿਆਗਦਾ ਹੈਂ? ਤੂੰ ਆਪਣਾ ਮੂੰਹ ਮੈਥੋਂ ਕਿਉਂ ਲੁਕਾਉਂਦਾ ਹੈਂ?
לָמָה יְהוָה תִּזְנַח נַפְשִׁי תַּסְתִּיר פָּנֶיךָ מִמֶּֽנִּי׃
15 ੧੫ ਮੈਂ ਜਵਾਨੀ ਤੋਂ ਦੁਖੀਆ ਅਤੇ ਮਰਨਾਊ ਰਿਹਾ ਹਾਂ, ਮੈਂ ਤੇਰੇ ਡਰ ਨੂੰ ਸਹਿ ਕੇ ਘਬਰਾ ਜਾਂਦਾ ਹਾਂ।
עָנִי אֲנִי וְגֹוֵעַ מִנֹּעַר נָשָׂאתִי אֵמֶיךָ אָפֽוּנָה׃
16 ੧੬ ਤੇਰਾ ਤੇਜ ਗੁੱਸਾ ਮੇਰੇ ਉੱਤੋਂ ਦੀ ਲੰਘਿਆ, ਤੇਰੇ ਹੌਲ ਨੇ ਮੈਨੂੰ ਮੁਕਾ ਦਿੱਤਾ।
עָלַי עָבְרוּ חֲרוֹנֶיךָ בִּעוּתֶיךָ צִמְּתוּתֻֽנִי׃
17 ੧੭ ਉਨ੍ਹਾਂ ਨੇ ਪਾਣੀ ਵਾਂਗੂੰ ਮੈਨੂੰ ਸਾਰਾ ਦਿਨ ਘੇਰ ਛੱਡਿਆ ਹੈ, ਉਨ੍ਹਾਂ ਨੇ ਮੈਨੂੰ ਉੱਕਾ ਹੀ ਡੱਕ ਰੱਖਿਆ ਹੈ।
סַבּוּנִי כַמַּיִם כָּל־הַיּוֹם הִקִּיפוּ עָלַי יָֽחַד׃
18 ੧੮ ਤੂੰ ਪ੍ਰੇਮੀ ਅਤੇ ਮਿੱਤਰ ਮੈਥੋਂ ਦੂਰ ਕਰ ਦਿੱਤੇ ਹਨ, ਅਤੇ ਮੇਰੇ ਜਾਣ-ਪਛਾਣ ਅਨ੍ਹੇਰ ਵਿੱਚ!।
הִרְחַקְתָּ מִמֶּנִּי אֹהֵב וָרֵעַ מְֽיֻדָּעַי מַחְשָֽׁךְ׃

< ਜ਼ਬੂਰ 88 >