< ਯੂਹੰਨਾ ਦੇ ਪਰਕਾਸ਼ ਦੀ ਪੋਥੀ 12 >

1 ਸਵਰਗ ਉੱਤੇ ਇੱਕ ਵੱਡਾ ਨਿਸ਼ਾਨ ਦਿਖਾਈ ਦਿੱਤਾ ਅਰਥਾਤ ਇੱਕ ਔਰਤ ਜਿਹੜੀ ਸੂਰਜ ਪਹਿਨੀ ਹੋਈ ਸੀ, ਚੰਦਰਮਾ ਉਹ ਦੇ ਪੈਰਾਂ ਹੇਠ ਅਤੇ ਬਾਰਾਂ ਤਾਰਿਆਂ ਦਾ ਮੁਕਟ ਉਹ ਦੇ ਸਿਰ ਉੱਤੇ ਸੀ।
A great sign was seen in heaven: a woman clothed with the sun, and the moon under her feet, and on her head a crown of twelve stars.
2 ਉਹ ਗਰਭਵਤੀ ਸੀ ਅਤੇ ਜਣਨ ਦੀਆਂ ਪੀੜਾਂ ਲੱਗਣ ਕਰਕੇ ਚੀਕਾਂ ਮਾਰਦੀ ਸੀ।
She was with child. She screamed out in pain, laboring to give birth.
3 ਅਤੇ ਸਵਰਗ ਉੱਤੇ ਇੱਕ ਹੋਰ ਨਿਸ਼ਾਨ ਦਿਖਾਈ ਦਿੱਤਾ ਅਤੇ ਵੇਖੋ, ਇੱਕ ਵੱਡਾ ਭਾਰਾ ਲਾਲ ਅਜਗਰ ਸੀ ਜਿਸ ਦੇ ਸੱਤ ਸਿਰ, ਦਸ ਸਿੰਗ ਸਨ ਅਤੇ ਉਹ ਦੇ ਸਿਰਾਂ ਉੱਤੇ ਸੱਤ ਮੁਕਟ।
Another sign was seen in heaven. Look, a great fiery red serpent, having seven heads and ten horns, and on his heads seven crowns.
4 ਅਤੇ ਉਹ ਦੀ ਪੂੰਛ ਨੇ ਅਕਾਸ਼ ਦੇ ਤਾਰਿਆਂ ਦੀ ਇੱਕ ਤਿਹਾਈ ਨੂੰ ਲਪੇਟ ਕੇ ਖਿੱਚਿਆ ਅਤੇ ਉਹਨਾਂ ਨੂੰ ਧਰਤੀ ਉੱਤੇ ਸੁੱਟ ਦਿੱਤਾ, ਅਤੇ ਉਹ ਅਜਗਰ ਉਸ ਔਰਤ ਦੇ ਅੱਗੇ ਜਿਹੜੀ ਬੱਚੇ ਨੂੰ ਜਨਮ ਦੇਣ ਵਾਲੀ ਲੱਗੀ ਸੀ ਜਾ ਖੜ੍ਹਾ ਹੋਇਆ, ਕਿ ਜਿਸ ਵੇਲੇ ਉਹ ਜਣੇ ਤਾਂ ਉਹ ਦੇ ਬਾਲਕ ਨੂੰ ਨਿਗਲ ਲਵੇ।
His tail drew one third of the stars of the sky, and threw them to the earth. The serpent stood before the woman who was about to give birth, so that when she gave birth he might devour her child.
5 ਉਸ ਨੇ ਇੱਕ ਪੁੱਤਰ ਨੂੰ ਜਨਮ ਦਿੱਤਾ ਜਿਸ ਨੇ ਲੋਹੇ ਦੇ ਡੰਡੇ ਨਾਲ ਸਭਨਾਂ ਕੌਮਾਂ ਉੱਤੇ ਹਕੂਮਤ ਕਰਨੀ ਹੈ, ਅਤੇ ਉਹ ਦਾ ਬਾਲਕ ਪਰਮੇਸ਼ੁਰ ਕੋਲ ਅਤੇ ਉਸ ਦੇ ਸਿੰਘਾਸਣ ਕੋਲ ਉਠਾਇਆ ਗਿਆ।
She gave birth to a son, a male child, who is to rule all the nations with an iron scepter. Her child was caught up to God, and to his throne.
6 ਅਤੇ ਉਹ ਔਰਤ ਉਜਾੜ ਵਿੱਚ ਭੱਜ ਗਈ ਜਿੱਥੇ ਪਰਮੇਸ਼ੁਰ ਦੀ ਵੱਲੋਂ ਇੱਕ ਥਾਂ ਉਹ ਦੇ ਲਈ ਤਿਆਰ ਕੀਤਾ ਹੋਇਆ ਹੈ ਤਾਂ ਕਿ ਉੱਥੇ ਇੱਕ ਹਜ਼ਾਰ ਦੋ ਸੌ ਸੱਠ ਦਿਨ ਉਹ ਦੀ ਦੇਖਭਾਲ ਹੋਵੇ।
The woman fled into the wilderness, where she has a place prepared by God, that there they may nourish her one thousand two hundred sixty days.
7 ਫੇਰ ਸਵਰਗ ਵਿੱਚ ਯੁੱਧ ਹੋਇਆ। ਮਿਕਾਏਲ ਅਤੇ ਉਹ ਦੇ ਦੂਤ ਅਜਗਰ ਨਾਲ ਲੜਨ ਨੂੰ ਨਿੱਕਲੇ, ਅਜਗਰ ਲੜਿਆ ਅਤੇ ਉਹ ਦੇ ਦੂਤ ਵੀ ਲੜੇ।
There was war in the sky. Michael and his angels made war on the serpent. The serpent and his angels made war.
8 ਪਰ ਅਜਗਰ ਅਤੇ ਉਸ ਦੇ ਦੂਤ ਹਾਰ ਗਏ ਅਤੇ ਉਹਨਾਂ ਨੂੰ ਸਵਰਗ ਵਿੱਚ ਫਿਰ ਥਾਂ ਨਹੀਂ ਮਿਲਿਆ।
They did not prevail, neither was a place found for them any more in heaven.
9 ਅਤੇ ਉਹ ਵੱਡਾ ਅਜਗਰ ਹੇਠਾਂ ਸੁੱਟਿਆ ਗਿਆ, ਉਹ ਪੁਰਾਣਾ ਸੱਪ ਜਿਸ ਨੂੰ ਇਬਲੀਸ ਅਤੇ ਸ਼ੈਤਾਨ ਵੀ ਕਿਹਾ ਜਾਂਦਾ ਹੈ ਜੋ ਸਾਰੇ ਸੰਸਾਰ ਨੂੰ ਭਰਮਾਉਂਦਾ ਹੈ, ਉਹ ਅਤੇ ਉਹ ਦੇ ਦੂਤ ਧਰਤੀ ਉੱਤੇ ਸੁੱਟੇ ਗਏ।
The great serpent was thrown down, the ancient serpent, he who is called the devil and Satan, the deceiver of the whole world. He was thrown down to the earth, and his angels were thrown down with him.
10 ੧੦ ਅਤੇ ਮੈਂ ਇੱਕ ਵੱਡੀ ਅਵਾਜ਼ ਸਵਰਗ ਵਿੱਚ ਇਹ ਆਖਦੇ ਸੁਣੀ ਕਿ ਹੁਣ ਸਾਡੇ ਪਰਮੇਸ਼ੁਰ ਦੀ ਮੁਕਤੀ, ਸਮਰੱਥਾ, ਰਾਜ ਅਤੇ ਉਹ ਦੇ ਮਸੀਹ ਦਾ ਅਧਿਕਾਰ ਹੋ ਗਿਆ, ਕਿਉਂਕਿ ਸਾਡੇ ਭਰਾਵਾਂ ਉੱਤੇ ਦੋਸ਼ ਲਾਉਣ ਵਾਲਾ ਜਿਹੜਾ ਸਾਡੇ ਪਰਮੇਸ਼ੁਰ ਦੇ ਹਜ਼ੂਰ ਉਹਨਾਂ ਉੱਤੇ ਰਾਤ-ਦਿਨ ਦੋਸ਼ ਲਾਉਂਦਾ ਹੈ ਹੇਠਾਂ ਸੁੱਟਿਆ ਗਿਆ ਹੈ!
I heard a loud voice in heaven, saying, "Now is come the salvation, the power, and the Kingdom of our God, and the authority of his Messiah; for the accuser of our brothers has been thrown down, who accuses them before our God day and night.
11 ੧੧ ਅਤੇ ਉਹਨਾਂ ਨੇ ਲੇਲੇ ਦੇ ਲਹੂ ਦੇ ਕਾਰਨ ਅਤੇ ਆਪਣੀ ਗਵਾਹੀ ਦੇ ਬਚਨ ਦੇ ਕਾਰਨ ਉਹ ਨੂੰ ਜਿੱਤ ਲਿਆ ਅਤੇ ਮਰਨ ਤੱਕ ਆਪਣੀ ਜਾਨ ਨੂੰ ਪਿਆਰਾ ਨਾ ਸਮਝਿਆ।
They overcame him by the blood of the Lamb, and by the word of their testimony. They did not love their life, even to death.
12 ੧੨ ਇਸ ਕਰਕੇ ਹੇ ਅਕਾਸ਼ੋਂ ਅਤੇ ਜਿਹੜੇ ਉਨ੍ਹਾਂ ਉੱਤੇ ਰਹਿੰਦੇ ਹੋ, ਤੁਸੀਂ ਅਨੰਦ ਕਰੋ! ਧਰਤੀ ਅਤੇ ਸਮੁੰਦਰ ਨੂੰ ਹਾਏ! ਹਾਏ! ਕਿਉਂਕਿ ਸ਼ੈਤਾਨ ਤੁਹਾਡੇ ਕੋਲ ਉਤਰ ਆਇਆ ਹੈ ਅਤੇ ਉਹ ਨੂੰ ਵੱਡਾ ਕ੍ਰੋਧ ਹੈ, ਕਿਉਂ ਜੋ ਉਹ ਜਾਣਦਾ ਹੈ ਭਈ ਮੇਰਾ ਸਮਾਂ ਥੋੜ੍ਹਾ ਹੀ ਰਹਿੰਦਾ ਹੈ।
Therefore rejoice, heavens, and you who dwell in them. Woe to the land and the sea, because the devil has gone down to you, having great wrath, knowing that he has but a short time."
13 ੧੩ ਜਦੋਂ ਉਸ ਅਜਗਰ ਨੇ ਵੇਖਿਆ ਕਿ ਮੈਂ ਧਰਤੀ ਉੱਤੇ ਸੁੱਟਿਆ ਗਿਆ ਹਾਂ ਤਾਂ ਉਸ ਔਰਤ ਦੇ ਮਗਰ ਪਿਆ ਜਿਸ ਨੇ ਪੁੱਤਰ ਨੂੰ ਜਨਮ ਦਿੱਤਾ ਸੀ।
When the serpent saw that he was thrown down to the earth, he persecuted the woman who gave birth to the male child.
14 ੧੪ ਅਤੇ ਔਰਤ ਨੂੰ ਵੱਡੇ ਉਕਾਬ ਦੇ ਦੋ ਪਰ ਦਿੱਤੇ ਗਏ ਤਾਂ ਕਿ ਉਹ ਉਜਾੜ ਵਿੱਚ ਆਪਣੇ ਥਾਂ ਨੂੰ ਉੱਡ ਜਾਵੇ, ਜਿੱਥੇ ਸੱਪ ਦੇ ਮੂੰਹੋਂ ਬਚ ਸਕੇ ਤਾਂ ਸਮੇਂ, ਸਮਿਆਂ ਅਤੇ ਅੱਧ ਸਮੇਂ ਤੱਕ ਉਹ ਦੀ ਦੇਖਭਾਲ ਹੁੰਦੀ ਹੈ।
Two wings of the great eagle were given to the woman, that she might fly into the wilderness to her place, so that she might be nourished for a time, and times, and half a time, from the face of the serpent.
15 ੧੫ ਅਤੇ ਸੱਪ ਨੇ ਔਰਤ ਦੇ ਮਗਰ ਦਰਿਆ ਵਾਂਗੂੰ ਆਪਣੇ ਮੂੰਹੋਂ ਪਾਣੀ ਵਗਾਇਆ ਤਾਂ ਕਿ ਉਹ ਨੂੰ ਰੋੜ੍ਹ ਦੇਵੇ।
The serpent spewed water out of his mouth after the woman like a river, that he might cause her to be carried away by the stream.
16 ੧੬ ਤਾਂ ਧਰਤੀ ਨੇ ਔਰਤ ਦੀ ਸਹਾਇਤਾ ਕੀਤੀ ਅਤੇ ਧਰਤੀ ਨੇ ਆਪਣਾ ਮੂੰਹ ਖੋਲ੍ਹ ਕੇ ਉਸ ਦਰਿਆ ਨੂੰ ਪੀ ਲਿਆ, ਜਿਹੜਾ ਅਜਗਰ ਨੇ ਆਪਣੇ ਮੂੰਹੋਂ ਵਗਾਇਆ ਸੀ।
The earth helped the woman, and the earth opened its mouth and swallowed up the river which the serpent spewed out of his mouth.
17 ੧੭ ਅਤੇ ਅਜਗਰ ਨੂੰ ਔਰਤ ਉੱਤੇ ਕ੍ਰੋਧ ਆਇਆ ਅਤੇ ਉਹ ਦੇ ਵੰਸ਼ ਵਿੱਚੋਂ ਜਿਹੜੇ ਬੱਚੇ ਹਨ, ਜਿਹੜੇ ਪਰਮੇਸ਼ੁਰ ਦੀਆਂ ਆਗਿਆਵਾਂ ਦੀ ਪਾਲਨਾ ਕਰਦੇ ਅਤੇ ਯਿਸੂ ਦੀ ਗਵਾਹੀ ਦਿੰਦੇ ਹਨ ਉਹਨਾਂ ਨਾਲ ਯੁੱਧ ਕਰਨ ਨੂੰ ਚਲਿਆ ਗਿਆ।
The serpent grew angry with the woman, and went away to make war with the rest of her offspring, who keep God's commandments and hold to the testimony of Yeshua.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 12 >