< ਯੂਹੰਨਾ ਦੇ ਪਰਕਾਸ਼ ਦੀ ਪੋਥੀ 2 >

1 ਅਫ਼ਸੁਸ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਸ ਨੇ ਆਪਣੇ ਸੱਜੇ ਹੱਥ ਵਿੱਚ ਸੱਤ ਤਾਰੇ ਫੜੇ ਹੋਏ ਹਨ ਅਤੇ ਜਿਹੜਾ ਸੱਤਾਂ ਸੋਨੇ ਦੇ ਸ਼ਮਾਦਾਨਾਂ ਦੇ ਵਿਚਾਲੇ ਫਿਰਦਾ ਹੈ, ਉਹ ਇਹ ਆਖਦਾ ਹੈ,
Ангелові Ефєської церкви напиши: Се глаголе Той, що держить сїм звізд у правицї своїй, що ходить посеред семи сьвічників золотих:
2 ਮੈਂ ਤੇਰੇ ਕੰਮਾਂ, ਮਿਹਨਤ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਵੀ ਜੋ ਤੂੰ ਬੁਰਿਆਂ ਦੀ ਸਹਿਣ ਨਹੀਂ ਕਰ ਸਕਦਾ ਅਤੇ ਜਿਹੜੇ ਆਪਣੇ ਆਪ ਨੂੰ ਰਸੂਲ ਦੱਸਦੇ ਹਨ, ਪਰ ਰਸੂਲ ਨਹੀਂ ਹਨ, ਤੂੰ ਦੇਖਿਆ ਕਿ ਉਹ ਝੂਠੇ ਹਨ।
Знаю діла твої, і труд твій, і терпиливість твою, і що не можеш терпіти лихих, і досьвідчив тих, що зовуть себе апостолами, та ними не є, я знайшов їх ложниками,
3 ਅਤੇ ਤੂੰ ਧੀਰਜ ਰੱਖਦਾ ਹੈਂ ਅਤੇ ਤੂੰ ਮੇਰੇ ਨਾਮ ਦੇ ਕਾਰਨ ਦੁੱਖ ਸਹਿੰਦਾ ਰਿਹਾ ਪਰ ਥੱਕਿਆ ਨਹੀਂ।
і терпів єси, і маєш терпиливість, і задля імени мого трудив ся єси, і не знеміг ся.
4 ਪਰ ਫਿਰ ਵੀ ਮੈਨੂੰ ਤੇਰੇ ਵਿਰੁੱਧ ਇਹ ਆਖਣਾ ਹੈ ਕਿ ਤੂੰ ਆਪਣਾ ਪਹਿਲਾ ਪਿਆਰ ਛੱਡ ਦਿੱਤਾ ਹੈ।
Тільки ж маю проти тебе, що ти любов твою перву оставив.
5 ਸੋ ਯਾਦ ਕਰ ਕਿ ਤੂੰ ਕਿੱਥੋਂ ਡਿੱਗਿਆ ਹੈਂ, ਤੋਬਾ ਕਰ ਅਤੇ ਪਹਿਲਾਂ ਵਰਗੇ ਹੀ ਕੰਮ ਕਰ! ਜੇ ਤੂੰ ਤੋਬਾ ਨਾ ਕੀਤੀ ਤਾਂ ਮੈਂ ਤੇਰੇ ਕੋਲ ਆਵਾਂਗਾ ਅਤੇ ਤੇਰੇ ਸ਼ਮਾਦਾਨ ਨੂੰ ਉਸ ਦੇ ਥਾਂ ਤੋਂ ਹਟਾ ਦਿਆਂਗਾ।
Згадай же, з відкіля випав єси, і нокай ся і перві діла роби; а то прийду до тебе скоро, і двигну сьвічник твій з місця його, коли не цокаєш ся.
6 ਪਰ ਤੇਰੇ ਵਿੱਚ ਇਹ ਗੱਲ ਚੰਗੀ ਹੈ, ਕਿ ਤੂੰ ਨਿਕੁਲਾਈਆਂ ਦੇ ਕੰਮਾਂ ਤੋਂ ਨਫ਼ਰਤ ਕਰਦਾ ਹੈਂ, ਜਿਨ੍ਹਾਂ ਤੋਂ ਮੈਂ ਵੀ ਨਫ਼ਰਤ ਕਰਦਾ ਹਾਂ।
Тільки ж се (добре) маєш, що ненавидиш діла Николаітів, котрі й я ненавиджу
7 ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ ਉਹ ਨੂੰ ਮੈਂ ਜੀਵਨ ਦੇ ਬਿਰਛ ਵਿੱਚੋਂ ਖਾਣ ਲਈ ਦਿਆਂਗਾ, ਜੋ ਪਰਮੇਸ਼ੁਰ ਦੇ ਫ਼ਿਰਦੌਸ ਵਿੱਚ ਹੈ।
Хто має ухо, нехай слухає, що Дух глаголе церквам: Хто побідить, тому дам поживати від дерева життя, що по середині раю Божого.
8 ਸਮੁਰਨੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹੜਾ ਪਹਿਲਾ ਅਤੇ ਆਖਰੀ ਹੈ, ਜਿਹੜਾ ਮਰਿਆ ਅਤੇ ਫੇਰ ਜਿਉਂਦਾ ਹੋ ਗਿਆ, ਉਹ ਇਹ ਆਖਦਾ ਹੈ
І ангелові церкви Смирнейської напиши: Се глаголе Первий і Останній, що був мертвий і ожив:
9 ਮੈਂ ਤੇਰੀ ਬਿਪਤਾ ਅਤੇ ਗਰੀਬੀ ਨੂੰ ਜਾਣਦਾ ਹਾਂ ਭਾਵੇਂ ਨੂੰ ਧਨਵਾਨ ਹੈਂ ਅਤੇ ਉਹਨਾਂ ਦੇ ਕੁਫ਼ਰ ਨੂੰ ਵੀ ਜਿਹੜੇ ਆਪਣੇ ਆਪ ਨੂੰ ਯਹੂਦੀ ਦੱਸਦੇ ਹਨ ਪਰ ਯਹੂਦੀ ਨਹੀਂ ਹਨ ਸਗੋਂ ਸ਼ੈਤਾਨ ਦੀ ਮੰਡਲੀ ਹਨ।
Знаю діла твої, і горе і убожество (багатий же єси), і хулу тих, що зовуть себе Жидами, та ними не е, а зборище сатани:
10 ੧੦ ਜਿਹੜੇ ਦੁੱਖ ਤੂੰ ਸਹਿਣ ਕਰਨੇ ਹਨ, ਤੂੰ ਉਹਨਾਂ ਤੋਂ ਨਾ ਡਰੀਂ। ਵੇਖੋ, ਸ਼ੈਤਾਨ ਤੁਹਾਡੇ ਵਿੱਚੋਂ ਕਈਆਂ ਦੀ ਪ੍ਰੀਖਿਆ ਲੈਣ ਲਈ ਉਹਨਾਂ ਨੂੰ ਕੈਦ ਵਿੱਚ ਪਾ ਦੇਵੇਗਾ ਅਤੇ ਤੁਹਾਨੂੰ ਦਸ ਦਿਨ ਤੱਕ ਤਸੀਹੇ ਦਿੱਤੇ ਜਾਣਗੇ। ਤੂੰ ਮੌਤ ਤੱਕ ਵਫ਼ਾਦਾਰ ਰਹਿ, ਤਾਂ ਮੈਂ ਤੈਨੂੰ ਜੀਵਨ ਦਾ ਮੁਕਟ ਦਿਆਂਗਾ।
Нїчого не бій ся, що маєш терпіти. Ось, диявол вкидати ме декотрих із вас у темницю, щоб спокусити вас; і мати мете горе десять день. Будь вірний аж до смерти, і дам тобі вінець життя.
11 ੧੧ ਜਿਹ ਦੇ ਕੰਨ ਹੋਣ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਦੂਜੀ ਮੌਤ ਉਸ ਦਾ ਕੁਝ ਵੀ ਵਿਗਾੜ ਨਹੀਂ ਸਕੇਗੀ।
Хто має ухо, нехай слухає, що Дух глаголе церквам. Хто побідить, не мати ме кривди від другої смерти.
12 ੧੨ ਪਰਗਮੁਮ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਜਿਹ ਦੇ ਕੋਲ ਦੋਧਾਰੀ ਤਿੱਖੀ ਤਲਵਾਰ ਹੈ, ਉਹ ਇਹ ਆਖਦਾ ਹੈ,
І ангелові церкви, що в Пергамі, напиши: Се глаголе Той, що має меч обоюдний, гострий:
13 ੧੩ ਮੈਂ ਜਾਣਦਾ ਹਾਂ ਤੂੰ ਉੱਥੇ ਵੱਸਦਾ ਹੈਂ ਜਿੱਥੇ ਸ਼ੈਤਾਨ ਦੀ ਗੱਦੀ ਹੈ। ਤੂੰ ਮਜ਼ਬੂਤੀ ਨਾਲ ਮੇਰਾ ਨਾਮ ਫੜ੍ਹੀ ਰੱਖਦਾ ਹੈਂ ਅਤੇ ਤੂੰ ਉਹਨਾਂ ਦਿਨਾਂ ਵਿੱਚ ਵੀ ਮੇਰੇ ਵਿਸ਼ਵਾਸ ਤੋਂ ਇੰਨਕਾਰ ਨਹੀਂ ਕੀਤਾ, ਜਦੋਂ ਅੰਤਿਪਾਸ ਜੋ ਮੇਰਾ ਗਵਾਹ ਅਤੇ ਮੇਰਾ ਵਫ਼ਾਦਾਰ ਸੀ, ਤੁਹਾਡੇ ਵਿੱਚ ਉੱਥੇ ਮਾਰਿਆ ਗਿਆ ਜਿੱਥੇ ਸ਼ੈਤਾਨ ਵੱਸਦਾ ਹੈ।
Знаю дїла твої, і що ти домуєш, де престол сатани, і держиш імя моє, і не відрік ся віри моєї і в ті днї, коли Антипа, сьвідок мій вірний, убитий у вас, де домує сатана.
14 ੧੪ ਪਰ ਤਾਂ ਵੀ ਮੈਨੂੰ ਤੇਰੇ ਤੋਂ ਕੁਝ ਸ਼ਿਕਾਇਤਾਂ ਹਨ, ਕਿ ਉੱਥੇ ਤੇਰੇ ਕੋਲ ਉਹ ਹਨ ਜਿਹੜੇ ਬਿਲਾਮ ਦੀ ਸਿੱਖਿਆ ਨੂੰ ਮੰਨਦੇ ਹਨ, ਜਿਸ ਨੇ ਬਾਲਾਕ ਨੂੰ ਸਿੱਖਿਆ ਦਿੱਤੀ ਸੀ, ਜੋ ਇਸਰਾਏਲ ਦੇ ਵੰਸ਼ ਦੇ ਅੱਗੇ ਠੋਕਰ ਖਵਾਉਣ ਵਾਲੀ ਵਸਤੂ ਸੁੱਟ ਦੇਵੇ, ਕਿ ਉਹ ਮੂਰਤੀਆਂ ਦੇ ਚੜ੍ਹਾਵੇ ਖਾਣ ਅਤੇ ਹਰਾਮਕਾਰੀ ਕਰਨ।
Тільки ж маю дещо проти тебе, бо маєш там таких, що держать ся науки Валаама, котрий навчив Валака ввести поблазнь перед синами Ізраїлевими, щоб їли ідодські жертви і жили в перелюбі.
15 ੧੫ ਇਸੇ ਤਰ੍ਹਾਂ ਤੇਰੇ ਕੋਲ ਉਹ ਵੀ ਹਨ ਜਿਹੜੇ ਨਿਕੁਲਾਈਆਂ ਦੀ ਸਿੱਖਿਆ ਨੂੰ ਉਸੇ ਤਰ੍ਹਾਂ ਮੰਨਦੇ ਹਨ।
Також маєш і таких, що держать ся науки Николаітів, що я ненавиджу.
16 ੧੬ ਇਸ ਲਈ ਤੋਬਾ ਕਰ, ਨਹੀਂ ਤਾਂ ਮੈਂ ਤੇਰੇ ਕੋਲ ਛੇਤੀ ਆਵਾਂਗਾ ਅਤੇ ਉਹਨਾਂ ਨਾਲ ਆਪਣੇ ਮੂੰਹ ਦੀ ਤਲਵਾਰ ਦੇ ਨਾਲ ਲੜਾਂਗਾ।
Покайся; ато прийду до тебе скоро, і воювати му з ними мечом уст моїх.
17 ੧੭ ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ। ਜਿਹੜਾ ਜਿੱਤਣ ਵਾਲਾ ਹੈ, ਉਹ ਨੂੰ ਮੈਂ ਗੁਪਤ ਮੰਨੇ ਵਿੱਚੋਂ ਦਿਆਂਗਾ ਅਤੇ ਮੈਂ ਉਹ ਨੂੰ ਇੱਕ ਚਿੱਟਾ ਪੱਥਰ ਦਿਆਂਗਾ ਅਤੇ ਉਸ ਪੱਥਰ ਉੱਤੇ ਇੱਕ ਨਵਾਂ ਨਾਮ ਲਿਖਿਆ ਹੋਇਆ ਹੈ, ਜਿਸ ਨੂੰ ਉਹ ਦੇ ਪ੍ਰਾਪਤ ਕਰਨ ਵਾਲੇ ਤੋਂ ਬਿਨ੍ਹਾਂ ਹੋਰ ਕੋਈ ਨਹੀਂ ਜਾਣਦਾ ਹੈ।
Хто має ухо, нехай слухає, що Дух глаголе церквам. Хто побідить, тому дам поживати від манни закритої, і дам йому камінь білий, а на камені нове імя написане, котрого ніхто не знає, тільки, хто приняв.
18 ੧੮ ਥੂਆਤੀਰੇ ਦੀ ਕਲੀਸਿਯਾ ਦੇ ਦੂਤ ਨੂੰ ਇਸ ਤਰ੍ਹਾਂ ਲਿਖ ਕਿ ਪਰਮੇਸ਼ੁਰ ਦਾ ਪੁੱਤਰ ਜਿਹ ਦੀਆਂ ਅੱਖਾਂ ਅੱਗ ਦੀ ਲਾਟ ਵਰਗੀਆਂ ਹਨ ਅਤੇ ਉਹ ਦੇ ਪੈਰ ਸ਼ੁੱਧ ਪਿੱਤਲ ਵਰਗੇ ਹਨ, ਉਹ ਇਹ ਆਖਦਾ ਹੈ,
І ангелові церкви в Тиятирі напиши: Се глаголе Син Божий, що має очі свої, як поломінь огняна, і ноги Його подобні міді:
19 ੧੯ ਮੈਂ ਤੇਰੇ ਕੰਮਾਂ, ਪਿਆਰ, ਵਿਸ਼ਵਾਸ, ਸੇਵਾ ਅਤੇ ਸਬਰ ਨੂੰ ਜਾਣਦਾ ਹਾਂ ਅਤੇ ਇਹ ਕਿ ਤੇਰੇ ਬਾਅਦ ਵਾਲੇ ਕੰਮ ਪਹਿਲਾਂ ਵਾਲਿਆਂ ਨਾਲੋਂ ਵੱਧ ਹਨ।
Знаю твої дїла і любов і служеннє, і віру, і терпиливість твою, і дїла твої, і що останнїх більше, як первих.
20 ੨੦ ਪਰ ਤਾਂ ਵੀ ਮੈਨੂੰ ਤੇਰੇ ਤੋਂ ਇਹ ਸ਼ਿਕਾਇਤ ਹੈ ਕਿ ਤੂੰ ਉਸ ਔਰਤ ਈਜ਼ਬਲ ਨੂੰ ਆਪਣੇ ਵਿਚਕਾਰ ਰਹਿਣ ਦਿੰਦਾ ਹੈਂ, ਜਿਹੜੀ ਆਪਣੇ ਆਪ ਨੂੰ ਨਬੀਆ ਕਰਕੇ ਦੱਸਦੀ ਹੈ ਅਤੇ ਉਹ ਮੇਰੇ ਦਾਸਾਂ ਨੂੰ ਸਿਖਾਉਂਦੀ ਅਤੇ ਭਰਮਾਉਂਦੀ ਹੈ ਕਿ ਉਹ ਹਰਾਮਕਾਰੀ ਕਰਨ ਅਤੇ ਮੂਰਤੀਆਂ ਦੇ ਚੜ੍ਹਾਵੇ ਖਾਣ।
Тільки маю дещо проти тебе, бо даєш жінці Єзавелї, що зове себе пророкинею, учити і зводити моїх слуг, жити в перелюбі і їсти ідолські жертви.
21 ੨੧ ਅਤੇ ਮੈਂ ਉਹ ਨੂੰ ਮੌਕਾ ਦਿੱਤਾ ਕਿ ਉਹ ਤੋਬਾ ਕਰੇ ਪਰ ਉਹ ਆਪਣੀ ਹਰਾਮਕਾਰੀ ਤੋਂ ਤੋਬਾ ਨਹੀਂ ਕਰਨਾ ਚਾਹੁੰਦੀ ਹੈ।
Я дав їй часу, щоб покаялась в перелюбі своїм, та не покаялась.
22 ੨੨ ਵੇਖ, ਮੈਂ ਉਹ ਨੂੰ ਇੱਕ ਵਿਛੌਣੇ ਉੱਤੇ ਸੁੱਟਦਾ ਹਾਂ ਅਤੇ ਉਨ੍ਹਾਂ ਨੂੰ ਜਿਹੜੇ ਉਹ ਦੇ ਨਾਲ ਵਿਭਚਾਰ ਕਰਦੇ ਹਨ ਵੱਡੀ ਬਿਪਤਾ ਵਿੱਚ ਪਾ ਦਿਆਂਗਾ, ਜੇ ਉਹਨਾਂ ਉਹ ਦੇ ਕੰਮਾਂ ਤੋਂ ਤੋਬਾ ਨਾ ਕੀਤੀ।
Се я кидаю її на постіль, і перелюбників з нею у велике горе, коли не покають ся в ділах своїх.
23 ੨੩ ਅਤੇ ਮੈਂ ਉਹ ਦੇ ਬੱਚਿਆਂ ਨੂੰ ਮਾਰ ਸੁੱਟਾਂਗਾ ਅਤੇ ਸਾਰੀਆਂ ਕਲੀਸਿਯਾਵਾਂ ਜਾਣ ਲੈਣਗੀਆਂ ਜੋ ਮਨਾਂ ਅਤੇ ਦਿਲਾਂ ਦਾ ਜਾਚਣ ਵਾਲਾ ਮੈਂ ਹੀ ਹਾਂ, ਅਤੇ ਮੈਂ ਤੁਹਾਡੇ ਵਿੱਚੋਂ ਹਰੇਕ ਨੂੰ ਤੁਹਾਡੇ ਕੰਮਾਂ ਦੇ ਅਨੁਸਾਰ ਫਲ ਦੇਵਾਂਗਾ।
І діти її убю смертю; і пізнають усї церкви, що я досліджую внутро і серця; і дам вам кожному по дїлам вашим.
24 ੨੪ ਮੈਂ ਤੁਹਾਨੂੰ ਅਰਥਾਤ ਥੂਆਤੀਰੇ ਵਿੱਚ ਦੇ ਹੋਰਨਾਂ ਲੋਕਾਂ ਨੂੰ ਜਿੰਨਿਆਂ ਕੋਲ ਇਹ ਸਿੱਖਿਆ ਨਹੀਂ ਹੈ, ਅਤੇ ਜਿਹੜੇ ਉਹਨਾਂ ਗੱਲਾਂ ਨੂੰ ਨਹੀਂ ਜਾਣਦੇ ਜਿਹੜੀਆਂ ਸ਼ੈਤਾਨ ਦੀਆਂ ਡੂੰਘੀਆਂ ਗੱਲਾਂ ਕਹਾਉਂਦੀਆਂ ਹਨ, ਇਹ ਕਹਿੰਦਾ ਹਾਂ ਕਿ ਮੈਂ ਤੁਹਾਡੇ ਉੱਤੇ ਹੋਰ ਭਾਰ ਨਹੀਂ ਪਾਉਂਦਾ।
Вам же глаголю, і иншим, що в Тиятирі, скільки їх не мають сієї науки, і котрі не пізнали гдибинї сатаниної, як кажуть, що не кину на вас иншого тягару;
25 ੨੫ ਤਾਂ ਵੀ ਜੋ ਕੁਝ ਤੁਹਾਡੇ ਕੋਲ ਹੈ ਮੇਰੇ ਆਉਣ ਤੱਕ ਉਸ ਨੂੰ ਮਜ਼ਬੂਤੀ ਨਾਲ ਫੜੀ ਰੱਖੋ।
тільки, що маєте, держіть, аж поки прийду.
26 ੨੬ ਜਿਹੜਾ ਜਿੱਤਣ ਵਾਲਾ ਹੈ ਅਤੇ ਅੰਤ ਤੱਕ ਮੇਰੇ ਕੰਮਾਂ ਨੂੰ ਕਰਦਾ ਰਹਿੰਦਾ ਹੈ, ਉਹ ਨੂੰ ਮੈਂ ਕੌਮਾਂ ਉੱਤੇ ਅਧਿਕਾਰ ਦੇਵਾਂਗਾ।
І хто побідить, і хто хоронить аж до кінця дїла мої, тому дам власть над поганами;
27 ੨੭ ਅਤੇ ਉਹ ਲੋਹੇ ਦੇ ਡੰਡੇ ਨਾਲ ਉਹਨਾਂ ਉੱਤੇ ਹਕੂਮਤ ਕਰੇਗਾ, ਜਿਵੇਂ ਘੁਮਿਆਰ ਦੇ ਭਾਂਡਿਆਂ ਨੂੰ ਚਕਨਾ-ਚੂਰ ਕਰ ਦਿੰਦਾ ਹੈ। ਜਿਸ ਤਰ੍ਹਾਂ ਮੈਂ ਵੀ ਆਪਣੇ ਪਿਤਾ ਕੋਲੋਂ ਅਧਿਕਾਰ ਪਾਇਆ ਹੈ।
і пасти ме їх жезлом залізним; як посуди глиняні покрушать ся; як се я приняв від Отця мого;
28 ੨੮ ਅਤੇ ਮੈਂ ਉਹ ਨੂੰ ਸਵੇਰ ਦਾ ਤਾਰਾ ਦੇਵਾਂਗਾ।
і дам йому ранню зору.
29 ੨੯ ਜਿਹ ਦੇ ਕੰਨ ਹਨ ਸੋ ਸੁਣੇ ਕਿ ਆਤਮਾ ਕਲੀਸਿਯਾਵਾਂ ਨੂੰ ਕੀ ਆਖਦਾ ਹੈ।
Хто має ухо, нехай слухає, що Дух глаголе церквам.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 2 >