< ਯੂਹੰਨਾ ਦੇ ਪਰਕਾਸ਼ ਦੀ ਪੋਥੀ 20 >

1 ਮੈਂ ਇੱਕ ਦੂਤ ਨੂੰ ਅਥਾਹ ਕੁੰਡ ਦੀ ਕੁੰਜੀ ਅਤੇ ਇੱਕ ਵੱਡਾ ਸੰਗਲ ਆਪਣੇ ਹੱਥ ਵਿੱਚ ਲਈ ਸਵਰਗ ਤੋਂ ਉੱਤਰਦੇ ਵੇਖਿਆ। (Abyssos g12)
I zobaczyłem anioła zstępującego z nieba, mającego klucz do otchłani i wielki łańcuch w ręce. (Abyssos g12)
2 ਅਤੇ ਉਹ ਨੇ ਅਜਗਰ ਨੂੰ ਅਰਥਾਤ ਉਸ ਪੁਰਾਣੇ ਸੱਪ ਨੂੰ ਜਿਹੜਾ ਇਬਲੀਸ ਅਤੇ ਸ਼ੈਤਾਨ ਹੈ, ਫੜਿਆ ਅਤੇ ਹਜ਼ਾਰ ਸਾਲ ਤੱਕ ਉਹ ਨੂੰ ਜਕੜ ਰੱਖਿਆ।
I chwycił smoka, węża starodawnego, którym jest diabeł i szatan, i związał go na tysiąc lat.
3 ਅਤੇ ਉਹ ਨੂੰ ਅਥਾਹ ਕੁੰਡ ਵਿੱਚ ਸੁੱਟ ਦਿੱਤਾ ਅਤੇ ਇਹ ਨੂੰ ਬੰਦ ਕਰਕੇ ਉਹ ਦੇ ਉੱਤੇ ਮੋਹਰ ਲਾਈ ਜੋ ਉਹ ਕੌਮਾਂ ਨੂੰ ਫੇਰ ਨਾ ਭਰਮਾਵੇ, ਜਿਨ੍ਹਾਂ ਚਿਰ ਹਜ਼ਾਰ ਸਾਲ ਪੂਰਾ ਨਾ ਹੋ ਜਾਵੇ। ਇਸ ਤੋਂ ਬਾਅਦ ਜ਼ਰੂਰੀ ਹੈ ਭਈ ਉਹ ਥੋੜ੍ਹੇ ਸਮਾਂ ਲਈ ਛੱਡਿਆ ਜਾਵੇ। (Abyssos g12)
I wrzucił go do otchłani, zamknął go i opieczętował, aby już nie zwodził narodów, aż się dopełni tysiąc lat. A potem musi być wypuszczony na krótki czas. (Abyssos g12)
4 ਮੈਂ ਸਿੰਘਾਸਣ ਵੇਖੇ ਅਤੇ ਉਹ ਉਨ੍ਹਾਂ ਉੱਤੇ ਬੈਠੇ ਹੋਏ ਸਨ ਅਤੇ ਨਿਆਂ ਕਰਨ ਦਾ ਉਹਨਾਂ ਨੂੰ ਅਧਿਕਾਰ ਦਿੱਤਾ ਗਿਆ ਅਤੇ ਮੈਂ ਉਹਨਾਂ ਦੀ ਆਤਮਾਵਾਂ ਨੂੰ ਵੇਖਿਆ, ਜਿਨ੍ਹਾਂ ਦੇ ਸਿਰ ਯਿਸੂ ਦੀ ਗਵਾਹੀ ਦੇ ਕਾਰਨ ਅਤੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਵੱਢੇ ਗਏ ਸਨ ਅਤੇ ਜਿਨ੍ਹਾਂ ਉਸ ਦਰਿੰਦੇ ਦੀ ਜਾਂ ਉਹ ਦੀ ਮੂਰਤੀ ਦੀ ਪੂਜਾ ਨਹੀਂ ਕੀਤੀ ਸੀ ਅਤੇ ਉਹ ਦਾਗ ਆਪਣੇ ਮੱਥੇ ਅਤੇ ਆਪਣੇ ਹੱਥ ਉੱਤੇ ਨਹੀਂ ਲੁਆਇਆ ਸੀ। ਉਹ ਜਿਉਂਦੇ ਹੋ ਗਏ ਅਤੇ ਹਜ਼ਾਰ ਸਾਲ ਮਸੀਹ ਦੇ ਨਾਲ ਰਾਜ ਕਰਦੇ ਰਹੇ।
Zobaczyłem też trony i zasiedli na nich, i dano im władzę sądzenia. I [zobaczyłem] dusze ściętych z powodu świadectwa Jezusa i z powodu słowa Bożego oraz tych, którzy nie oddali pokłonu bestii ani jej wizerunkowi i nie przyjęli jej znamienia na czoło ani na rękę. I ożyli, i królowali z Chrystusem tysiąc lat.
5 ਬਾਕੀ ਦੇ ਮੁਰਦੇ ਹਜ਼ਾਰ ਸਾਲ ਦੇ ਪੂਰੇ ਹੋਣ ਤੱਕ ਜਿਉਂਦੇ ਨਾ ਹੋਏ। ਇਹ ਪਹਿਲਾ ਮੁਰਦਿਆਂ ਦਾ ਜੀ ਉੱਠਣਾ ਹੈ।
A inni z umarłych nie ożyli, aż się dopełniło tysiąc lat. To jest pierwsze zmartwychwstanie.
6 ਧੰਨ ਅਤੇ ਪਵਿੱਤਰ ਉਹ ਜਿਹੜਾ ਪਹਿਲਾ ਮੁਰਦਿਆਂ ਦੇ ਜੀ ਉੱਠਣ ਵਿੱਚ ਸ਼ਾਮਿਲ ਹੈ! ਇਹਨਾਂ ਉੱਤੇ ਦੂਸਰੀ ਮੌਤ ਦਾ ਕੁਝ ਵੱਸ ਨਹੀਂ ਸਗੋਂ ਉਹ ਪਰਮੇਸ਼ੁਰ ਅਤੇ ਮਸੀਹ ਦੇ ਜਾਜਕ ਹੋਣਗੇ ਅਤੇ ਉਹ ਦੇ ਨਾਲ ਹਜ਼ਾਰ ਸਾਲ ਰਾਜ ਕਰਨਗੇ।
Błogosławiony i święty ten, kto ma udział w pierwszym zmartwychwstaniu. Nad nimi druga śmierć nie ma władzy, lecz będą kapłanami Boga i Chrystusa i będą z nim królować tysiąc lat.
7 ਜਦ ਉਹ ਹਜ਼ਾਰ ਸਾਲ ਪੂਰਾ ਹੋ ਗਿਆ ਤਾਂ ਸ਼ੈਤਾਨ ਆਪਣੀ ਕੈਦ ਤੋਂ ਛੱਡਿਆ ਜਾਵੇਗਾ।
A gdy się skończy tysiąc lat, szatan zostanie wypuszczony ze swego więzienia.
8 ਅਤੇ ਉਹਨਾਂ ਕੌਮਾਂ ਨੂੰ ਜਿਹੜੀਆਂ ਧਰਤੀ ਦੇ ਚਾਰਾਂ ਕੋਨਿਆਂ ਵਿੱਚ ਹਨ, ਅਰਥਾਤ ਗੋਗ ਅਤੇ ਮਗੋਗ ਨੂੰ ਭਰਮਾਉਣ ਲਈ ਨਿੱਕਲੇਗਾ ਭਈ ਉਹਨਾਂ ਨੂੰ ਯੁੱਧ ਲਈ ਇਕੱਠੀਆਂ ਕਰੇ। ਉਹਨਾਂ ਦੀ ਗਿਣਤੀ ਸਮੁੰਦਰ ਦੀ ਰੇਤ ਜਿੰਨੀ ਹੈ।
I wyjdzie, aby zwieść narody z czterech krańców ziemi, Goga i Magoga, by zgromadzić je do bitwy. A ich liczba [jest] jak piasek morski.
9 ਉਹ ਸਾਰੀ ਧਰਤੀ ਉੱਤੇ ਚੜ੍ਹ ਪਏ ਅਤੇ ਸੰਤਾਂ ਦੇ ਡੇਰੇ ਅਤੇ ਪਿਆਰੀ ਨਗਰੀ ਨੂੰ ਘੇਰਾ ਪਾ ਲਿਆ ਅਤੇ ਸਵਰਗ ਉੱਤੋਂ ਅੱਗ ਉਤਰੀ ਜਿਸ ਨੇ ਉਹਨਾਂ ਨੂੰ ਭਸਮ ਕਰ ਦਿੱਤਾ!
I wyszli na szerokość ziemi, otoczyli obóz świętych i miasto umiłowane. Zstąpił jednak ogień od Boga z nieba i pochłonął ich.
10 ੧੦ ਅਤੇ ਸ਼ੈਤਾਨ ਜਿਸ ਨੇ ਉਹਨਾਂ ਨੂੰ ਭਰਮਾਇਆ ਸੀ, ਅੱਗ ਅਤੇ ਗੰਧਕ ਦੀ ਝੀਲ ਵਿੱਚ ਸੁੱਟਿਆ ਗਿਆ ਜਿੱਥੇ ਉਹ ਦਰਿੰਦਾ ਅਤੇ ਝੂਠਾ ਨਬੀ ਹੈ ਅਤੇ ਉਹ ਰਾਤ-ਦਿਨ ਜੁੱਗੋ-ਜੁੱਗ ਕਸ਼ਟ ਭੋਗਣਗੇ। (aiōn g165, Limnē Pyr g3041 g4442)
A diabeł, który ich zwodził, został wrzucony do jeziora ognia i siarki, gdzie [jest] bestia i fałszywy prorok. I będą męczeni we dnie i w nocy na wieki wieków. (aiōn g165, Limnē Pyr g3041 g4442)
11 ੧੧ ਫੇਰ ਮੈਂ ਇੱਕ ਵੱਡਾ ਅਤੇ ਚਿੱਟਾ ਸਿੰਘਾਸਣ ਅਤੇ ਉਹ ਨੂੰ ਜਿਹੜਾ ਉਸ ਉੱਤੇ ਬਿਰਾਜਮਾਨ ਸੀ ਵੇਖਿਆ ਜਿਸ ਦੇ ਸਾਹਮਣਿਓਂ ਧਰਤੀ ਅਤੇ ਅਕਾਸ਼ ਭੱਜ ਗਏ ਅਤੇ ਉਹਨਾਂ ਦੇ ਲਈ ਕੋਈ ਥਾਂ ਨਾ ਮਿਲਿਆ।
I zobaczyłem wielki biały tron i zasiadającego na nim, sprzed którego oblicza uciekła ziemia i niebo, i nie znaleziono dla nich miejsca.
12 ੧੨ ਅਤੇ ਮੈਂ ਮੁਰਦਿਆਂ ਨੂੰ ਕੀ ਵੱਡੇ ਕੀ ਛੋਟੇ ਸਿੰਘਾਸਣ ਦੇ ਅੱਗੇ ਖੜ੍ਹੇ ਵੇਖਿਆ, ਅਤੇ ਪੋਥੀਆਂ ਖੋਲ੍ਹੀਆਂ ਗਈਆਂ ਅਤੇ ਇੱਕ ਹੋਰ ਪੋਥੀ ਜਿਹੜੀ ਜੀਵਨ ਦੀ ਪੋਥੀ ਹੈ ਖੋਲ੍ਹੀ ਗਈ ਅਤੇ ਮੁਰਦਿਆਂ ਦਾ ਨਿਆਂ ਪੋਥੀਆਂ ਵਿੱਚ ਲਿਖੀਆਂ ਹੋਈਆਂ ਗੱਲਾਂ ਤੋਂ ਉਨ੍ਹਾਂ ਦੇ ਕੰਮਾਂ ਦੇ ਅਨੁਸਾਰ ਕੀਤਾ ਗਿਆ।
I zobaczyłem umarłych, wielkich i małych, stojących przed Bogiem, i otwarto księgi. Otwarto też inną księgę, [księgę] życia. I osądzeni zostali umarli według tego, co było napisane w księgach, [to znaczy] według ich uczynków.
13 ੧੩ ਅਤੇ ਸਮੁੰਦਰ ਨੇ ਉਹ ਮੁਰਦੇ ਜਿਹੜੇ ਉਹ ਦੇ ਵਿੱਚ ਸਨ ਮੋੜ ਦਿੱਤੇ, ਮੌਤ ਅਤੇ ਪਤਾਲ ਨੇ ਉਹਨਾਂ ਨੂੰ ਦੇ ਦਿੱਤਾ ਜੋ ਉਸ ਵਿੱਚ ਸਨ, ਅਤੇ ਹਰੇਕ ਦਾ ਨਿਆਂ ਉਹ ਦੇ ਕੰਮਾਂ ਅਨੁਸਾਰ ਕੀਤਾ ਗਿਆ। (Hadēs g86)
I wydało morze umarłych, którzy w nim byli, również śmierć i piekło wydały umarłych, którzy w nich byli. I zostali osądzeni, każdy według swoich uczynków. (Hadēs g86)
14 ੧੪ ਤਾਂ ਕਾਲ ਅਤੇ ਪਤਾਲ ਅੱਗ ਦੀ ਝੀਲ ਵਿੱਚ ਸੁੱਟੇ ਗਏ। ਇਹ ਦੂਜੀ ਮੌਤ ਹੈ ਅਰਥਾਤ ਅੱਗ ਦੀ ਝੀਲ। (Hadēs g86, Limnē Pyr g3041 g4442)
A śmierć i piekło zostały wrzucone do jeziora ognia. To jest druga śmierć. (Hadēs g86, Limnē Pyr g3041 g4442)
15 ੧੫ ਅਤੇ ਜੇਕਰ ਕਿਸੇ ਦਾ ਨਾਮ ਜੀਵਨ ਦੀ ਪੋਥੀ ਵਿੱਚ ਲਿਖਿਆ ਹੋਇਆ ਨਾ ਮਿਲਿਆ, ਤਾਂ ਉਹ ਅੱਗ ਦੀ ਝੀਲ ਵਿੱਚ ਸੁੱਟਿਆ ਗਿਆ। (Limnē Pyr g3041 g4442)
I jeśli się ktoś nie znalazł zapisany w księdze życia, został wrzucony do jeziora ognia. (Limnē Pyr g3041 g4442)

< ਯੂਹੰਨਾ ਦੇ ਪਰਕਾਸ਼ ਦੀ ਪੋਥੀ 20 >