< ਯੂਹੰਨਾ ਦੇ ਪਰਕਾਸ਼ ਦੀ ਪੋਥੀ 21 >

1 ਫਿਰ ਮੈਂ ਨਵਾਂ ਅਕਾਸ਼ ਅਤੇ ਨਵੀਂ ਧਰਤੀ ਵੇਖੀ, ਕਿਉਂ ਜੋ ਪਹਿਲਾ ਅਕਾਸ਼ ਅਤੇ ਪਹਿਲੀ ਧਰਤੀ ਜਾਂਦੀ ਰਹੀ ਹੈ ਅਤੇ ਹੁਣ ਸਮੁੰਦਰ ਨਹੀਂ ਹੈ।
et vidi caelum novum et terram novam primum enim caelum et prima terra abiit et mare iam non est
2 ਅਤੇ ਮੈਂ ਪਵਿੱਤਰ ਨਗਰੀ ਨਵੀਂ ਯਰੂਸ਼ਲਮ ਨੂੰ ਪਰਮੇਸ਼ੁਰ ਦੇ ਕੋਲੋਂ ਅਕਾਸ਼ ਤੋਂ ਉਤਰਦੀ ਹੋਈ ਵੇਖਿਆ, ਉਹ ਇਸ ਤਰ੍ਹਾਂ ਤਿਆਰ ਕੀਤੀ ਹੋਈ ਸੀ, ਜਿਵੇਂ ਲਾੜੀ ਆਪਣੇ ਲਾੜੇ ਲਈ ਸ਼ਿੰਗਾਰੀ ਹੋਈ ਹੋਵੇ।
et civitatem sanctam Hierusalem novam vidi descendentem de caelo a Deo paratam sicut sponsam ornatam viro suo
3 ਅਤੇ ਮੈਂ ਸਿੰਘਾਸਣ ਤੋਂ ਇੱਕ ਵੱਡੀ ਅਵਾਜ਼ ਇਹ ਆਖਦੇ ਸੁਣੀ ਕਿ ਵੇਖ, ਪਰਮੇਸ਼ੁਰ ਦਾ ਡੇਰਾ ਮਨੁੱਖਾਂ ਦੇ ਨਾਲ ਹੈ ਅਤੇ ਉਹ ਉਹਨਾਂ ਨਾਲ ਡੇਰਾ ਕਰੇਗਾ ਅਤੇ ਉਹ ਉਸ ਦੀ ਪਰਜਾ ਹੋਣਗੇ ਅਤੇ ਪਰਮੇਸ਼ੁਰ ਆਪ ਉਹਨਾਂ ਦਾ ਪਰਮੇਸ਼ੁਰ ਹੋ ਕੇ ਉਹਨਾਂ ਦੇ ਨਾਲ ਰਹੇਗਾ।
et audivi vocem magnam de throno dicentem ecce tabernaculum Dei cum hominibus et habitabit cum eis et ipsi populus eius erunt et ipse Deus cum eis erit eorum Deus
4 ਅਤੇ ਉਹ ਉਹਨਾਂ ਦੀਆਂ ਅੱਖੀਆਂ ਤੋਂ ਹਰੇਕ ਹੰਝੂ ਪੂੰਝੇਗਾ ਅਤੇ ਹੁਣ ਅਗਾਹਾਂ ਨੂੰ ਮੌਤ ਨਾ ਹੋਵੇਗੀ ਨਾ ਅਗਾਹਾਂ ਨੂੰ ਸੋਗ ਨਾ ਰੋਣਾ ਨਾ ਦੁੱਖ ਹੋਵੇਗਾ। ਪਹਿਲੀਆਂ ਗੱਲਾਂ ਜਾਂਦੀਆਂ ਰਹੀਆਂ,
et absterget Deus omnem lacrimam ab oculis eorum et mors ultra non erit neque luctus neque clamor neque dolor erit ultra quae prima abierunt
5 ਅਤੇ ਉਹ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਬੋਲਿਆ, ਵੇਖ, ਮੈਂ ਸਭ ਕੁਝ ਨਵਾਂ ਬਣਾਉਂਦਾ ਹਾਂ, ਅਤੇ ਉਸ ਨੇ ਆਖਿਆ, ਲਿਖ, ਕਿਉਂ ਜੋ ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ।
et dixit qui sedebat in throno ecce nova facio omnia et dicit scribe quia haec verba fidelissima sunt et vera
6 ਅਤੇ ਉਸ ਨੇ ਮੈਨੂੰ ਆਖਿਆ, ਹੋ ਗਿਆ ਹੈ! ਮੈਂ ਅਲਫਾ ਅਤੇ ਓਮੇਗਾ, ਆਦ ਅਤੇ ਅੰਤ ਹਾਂ। ਜਿਹੜਾ ਤਿਹਾਇਆ ਹੈ, ਮੈਂ ਉਹ ਨੂੰ ਅੰਮ੍ਰਿਤ ਜਲ ਦੇ ਸੋਤੇ ਵਿੱਚੋਂ ਮੁਫ਼ਤ ਪਿਆਵਾਂਗਾ।
et dixit mihi factum est ego sum Alpha et Omega initium et finis ego sitienti dabo de fonte aquae vivae gratis
7 ਜਿਹੜਾ ਜਿੱਤਣ ਵਾਲਾ ਹੈ ਉਹ ਇਨ੍ਹਾਂ ਪਦਾਰਥਾਂ ਦਾ ਅਧਿਕਾਰੀ ਹੋਵੇਗਾ ਅਤੇ ਮੈਂ ਉਹ ਦਾ ਪਰਮੇਸ਼ੁਰ ਹੋਵਾਂਗਾ ਅਤੇ ਉਹ ਮੇਰਾ ਪੁੱਤਰ ਹੋਵੇਗਾ।
qui vicerit possidebit haec et ero illi Deus et ille erit mihi filius
8 ਪਰ ਡਰਾਕਲਾਂ, ਅਵਿਸ਼ਵਾਸੀਆਂ, ਘਿਣਾਉਣਿਆਂ, ਖੂਨੀਆਂ, ਹਰਾਮਕਾਰਾਂ, ਜਾਦੂਗਰਾਂ, ਮੂਰਤੀ ਪੂਜਕਾਂ ਅਤੇ ਸਾਰਿਆਂ ਝੂਠਿਆਂ ਦਾ ਹਿੱਸਾ ਉਸ ਝੀਲ ਵਿੱਚ ਹੋਵੇਗਾ, ਜਿਹੜੀ ਅੱਗ ਅਤੇ ਗੰਧਕ ਨਾਲ ਬਲਦੀ ਹੈ! ਇਹ ਦੂਜੀ ਮੌਤ ਹੈ। (Limnē Pyr g3041 g4442)
timidis autem et incredulis et execratis et homicidis et fornicatoribus et veneficis et idolatris et omnibus mendacibus pars illorum erit in stagno ardenti igne et sulphure quod est mors secunda (Limnē Pyr g3041 g4442)
9 ਜਿਨ੍ਹਾਂ ਸੱਤਾਂ ਦੂਤਾਂ ਕੋਲ ਉਹ ਸੱਤ ਕਟੋਰੇ ਸਨ ਅਤੇ ਜਿਹੜੇ ਆਖਰੀ ਸੱਤ ਮਹਾਂਮਾਰੀਆਂ ਨੂੰ ਲਏ ਹੋਏ ਸਨ, ਉਹਨਾਂ ਵਿੱਚੋਂ ਇੱਕ ਨੇ ਆ ਕੇ ਮੇਰੇ ਨਾਲ ਗੱਲ ਕੀਤੀ ਕਿ ਇੱਧਰ ਆ, ਮੈਂ ਤੈਨੂੰ ਲਾੜੀ ਵਿਖਾਵਾਂ ਜਿਹੜੀ ਲੇਲੇ ਦੀ ਪਤਨੀ ਹੈ।
et venit unus de septem angelis habentibus fialas plenas septem plagis novissimis et locutus est mecum dicens veni ostendam tibi sponsam uxorem agni
10 ੧੦ ਤਾਂ ਉਹ ਮੈਨੂੰ ਆਤਮਾ ਵਿੱਚ ਇੱਕ ਵੱਡੇ ਅਤੇ ਉੱਚੇ ਪਹਾੜ ਉੱਤੇ ਲੈ ਗਿਆ ਅਤੇ ਉਸ ਨੇ ਉਹ ਪਵਿੱਤਰ ਨਗਰੀ ਯਰੂਸ਼ਲਮ ਪਰਮੇਸ਼ੁਰ ਕੋਲੋਂ ਸਵਰਗ ਤੋਂ ਉੱਤਰਦੀ ਮੈਨੂੰ ਵਿਖਾਈ, ਜਿਹ ਦੇ ਵਿੱਚ ਪਰਮੇਸ਼ੁਰ ਦਾ ਤੇਜ ਸੀ।
et sustulit me in spiritu in montem magnum et altum et ostendit mihi civitatem sanctam Hierusalem descendentem de caelo a Deo
11 ੧੧ ਉਹ ਦੀ ਜੋਤ ਅੱਤ ਭਾਰੇ ਮੁੱਲ ਦੇ ਜਵਾਹਰ ਵਰਗੀ ਸੀ ਅਰਥਾਤ ਪੁਖਰਾਜ ਪੱਥਰ ਜਿਹੀ ਜੋ ਬਲੌਰ ਦੀ ਤਰ੍ਹਾਂ ਨਿਰਮਲ ਹੋਵੇ।
habentem claritatem Dei lumen eius simile lapidi pretioso tamquam lapidi iaspidis sicut cristallum
12 ੧੨ ਅਤੇ ਉਹ ਦੀ ਵੱਡੀ ਅਤੇ ਉੱਚੀ ਸ਼ਹਿਰਪਨਾਹ ਹੈ ਅਤੇ ਉਹ ਦੇ ਬਾਰਾਂ ਦਰਵਾਜ਼ੇ ਹਨ ਅਤੇ ਉਹਨਾਂ ਦਰਵਾਜਿਆਂ ਉੱਤੇ ਬਾਰਾਂ ਦੂਤ। ਅਤੇ ਉਹਨਾਂ ਉੱਤੇ ਨਾਮ ਲਿਖੇ ਹੋਏ ਸਨ, ਜਿਹੜੇ ਇਸਰਾਏਲ ਦੇ ਵੰਸ਼ ਦੇ ਬਾਰਾਂ ਗੋਤਾਂ ਦੇ ਨਾਮ ਹਨ।
et habebat murum magnum et altum habens portas duodecim et in portis angelos duodecim et nomina inscripta quae sunt nomina duodecim tribuum filiorum Israhel
13 ੧੩ ਪੂਰਬ ਵੱਲ ਤਿੰਨ ਦਰਵਾਜ਼ੇ ਅਤੇ ਪੱਛਮ ਵੱਲ ਤਿੰਨ ਦਰਵਾਜ਼ੇ ਅਤੇ ਦੱਖਣ ਵੱਲ ਤਿੰਨ ਦਰਵਾਜ਼ੇ ਅਤੇ ਉੱਤਰ ਵੱਲ ਤਿੰਨ ਦਰਵਾਜ਼ੇ ਹਨ।
ab oriente portae tres et ab aquilone portae tres et ab austro portae tres et ab occasu portae tres
14 ੧੪ ਅਤੇ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਬਾਰਾਂ ਨੀਹਾਂ ਹਨ ਅਤੇ ਉਹਨਾਂ ਉੱਤੇ ਲੇਲੇ ਦੇ ਬਾਰਾਂ ਰਸੂਲਾਂ ਦੇ ਨਾਮ ਹਨ।
et murus civitatis habens fundamenta duodecim et in ipsis duodecim nomina duodecim apostolorum agni
15 ੧੫ ਮੇਰੇ ਨਾਲ ਜਿਹੜਾ ਗੱਲਾਂ ਕਰਦਾ ਸੀ ਉਹ ਦੇ ਕੋਲ ਇੱਕ ਨਾਪ ਅਰਥਾਤ ਇੱਕ ਸੋਨੇ ਦਾ ਕਾਨਾ ਸੀ ਭਈ ਉਹ ਉਸ ਨਗਰੀ ਦੀ ਅਤੇ ਉਹ ਦੇ ਦਰਵਾਜਿਆਂ ਦੀ ਅਤੇ ਉਹ ਦੀ ਸ਼ਹਿਰਪਨਾਹ ਦੀ ਮਿਣਤੀ ਕਰੇ।
et qui loquebatur mecum habebat mensuram harundinem auream ut metiretur civitatem et portas eius et murum
16 ੧੬ ਅਤੇ ਉਹ ਨਗਰੀ ਚੌਰਸ ਬਣੀ ਹੋਈ ਹੈ ਅਤੇ ਜਿੰਨੀ ਉਹ ਦੀ ਚੌੜਾਈ ਓਨੀ ਹੀ ਉਹ ਦੀ ਲੰਬਾਈ ਹੈ। ਅਤੇ ਉਸ ਨੇ ਨਗਰੀ ਨੂੰ ਕਾਨੇ ਨਾਲ ਮਿਣਿਆ ਅਤੇ ਪੰਦਰਾਂ ਸੌ ਮੀਲ ਨਿੱਕਲੀ ਉਹ ਦੀ ਲੰਬਾਈ ਅਤੇ ਚੁੜਾਈ ਅਤੇ ਉਚਾਈ ਇੱਕੋ ਜਿਹੀ ਹੈ।
et civitas in quadro posita est et longitudo eius tanta est quanta et latitudo et mensus est civitatem de harundine per stadia duodecim milia longitudo et latitudo et altitudo eius aequalia sunt
17 ੧੭ ਅਤੇ ਉਸ ਨੇ ਉਹ ਦੀ ਸ਼ਹਿਰਪਨਾਹ ਨੂੰ ਮਨੁੱਖ ਦੇ ਅਰਥਾਤ ਦੂਤ ਦੇ ਨਾਪ ਦੇ ਅਨੁਸਾਰ ਮਿਣਿਆ ਅਤੇ ਇੱਕ ਸੌ ਚੁਤਾਲੀ ਹੱਥ ਨਿੱਕਲੀ।
et mensus est murus eius centum quadraginta quattuor cubitorum mensura hominis quae est angeli
18 ੧੮ ਅਤੇ ਉਹ ਦੀ ਸ਼ਹਿਰਪਨਾਹ ਦੀ ਚਿਣਾਈ ਯਸ਼ਬ ਦੀ ਸੀ ਅਤੇ ਉਹ ਨਗਰੀ ਸਾਫ਼ ਸ਼ੀਸ਼ੇ ਦੇ ਵਾਂਗੂੰ ਸ਼ੁੱਧ ਸੋਨੇ ਦੀ ਸੀ।
et erat structura muri eius ex lapide iaspide ipsa vero civitas auro mundo simile vitro mundo
19 ੧੯ ਉਸ ਨਗਰੀ ਦੀ ਸ਼ਹਿਰਪਨਾਹ ਦੀਆਂ ਨੀਹਾਂ ਹਰ ਪਰਕਾਰ ਦੇ ਜਵਾਹਰ ਨਾਲ ਜੜੀਆਂ ਹੋਈਆਂ ਸਨ। ਪਹਿਲੀ ਨੀਂਹ ਯਸ਼ਬ ਦੀ ਸੀ, ਦੂਜੀ ਨੀਲਮ ਦੀ, ਤੀਜੀ ਦੁਧੀਯਾ ਅਕੀਕ ਦੀ, ਚੌਥੀ ਪੰਨੇ ਦੀ।
fundamenta muri civitatis omni lapide pretioso ornata fundamentum primum iaspis secundus sapphyrus tertius carcedonius quartus zmaragdus
20 ੨੦ ਪੰਜਵੀਂ ਸੁਲੇਮਾਨੀ ਦੀ, ਛੇਵੀਂ ਲਾਲ ਅਕੀਕ ਦੀ, ਸੱਤਵੀਂ ਜ਼ਬਰਜਦ ਦੀ, ਅੱਠਵੀਂ ਬੈਰੂਜ ਦੀ, ਨੌਵੀਂ ਸੁਨਹਿਲੇ ਦੀ, ਦਸਵੀਂ ਹਰੇ ਅਕੀਕ ਦੀ, ਗਿਆਰ੍ਹਵੀਂ ਜ਼ਕਰਨ ਦੀ, ਬਾਰ੍ਹਵੀਂ ਕਟਹਲੇ ਦੀ।
quintus sardonix sextus sardinus septimus chrysolitus octavus berillus nonus topazius decimus chrysoprassus undecimus hyacinthus duodecimus amethistus
21 ੨੧ ਅਤੇ ਬਾਰਾਂ ਦਰਵਾਜ਼ੇ ਬਾਰਾਂ ਮੋਤੀ ਸਨ। ਇੱਕ-ਇੱਕ ਦਰਵਾਜ਼ਾ ਇੱਕ-ਇੱਕ ਮੋਤੀ ਦਾ ਸੀ, ਅਤੇ ਉਸ ਨਗਰੀ ਦਾ ਚੌਂਕ ਨਿਰਮਲ ਸ਼ੀਸ਼ੇ ਵਰਗਾ ਸ਼ੁੱਧ ਸੋਨੇ ਦਾ ਸੀ।
et duodecim portae duodecim margaritae sunt per singulas et singulae portae erant ex singulis margaritis et platea civitatis aurum mundum tamquam vitrum perlucidum
22 ੨੨ ਮੈਂ ਉਸ ਵਿੱਚ ਕੋਈ ਹੈਕਲ ਨਾ ਵੇਖੀ ਕਿਉਂ ਜੋ ਪ੍ਰਭੂ ਪਰਮੇਸ਼ੁਰ ਸਰਬ ਸ਼ਕਤੀਮਾਨ ਅਤੇ ਲੇਲਾ ਉਹ ਦੀ ਹੈਕਲ ਹੈ।
et templum non vidi in ea Dominus enim Deus omnipotens templum illius est et agnus
23 ੨੩ ਅਤੇ ਉਸ ਨਗਰੀ ਨੂੰ ਸੂਰਜ ਦੀ ਕੁਝ ਲੋੜ ਨਹੀਂ, ਨਾ ਚੰਦਰਮਾ ਦੀ ਕਿ ਉਹ ਉਸ ਉੱਤੇ ਚਮਕਣ ਕਿਉਂ ਜੋ ਪਰਮੇਸ਼ੁਰ ਦੇ ਤੇਜ ਨੇ ਉਹ ਨੂੰ ਚਾਨਣ ਕੀਤਾ ਅਤੇ ਲੇਲਾ ਉਹ ਦੀ ਜੋਤ ਹੈ।
et civitas non eget sole neque luna ut luceant in ea nam claritas Dei inluminavit eam et lucerna eius est agnus
24 ੨੪ ਅਤੇ ਕੌਮਾਂ ਉਹ ਦੇ ਚਾਨਣ ਦੇ ਆਸਰੇ ਫਿਰਨਗੀਆਂ ਅਤੇ ਧਰਤੀ ਦੇ ਰਾਜੇ ਆਪਣਾ ਪ੍ਰਤਾਪ ਉਸ ਵਿੱਚ ਲਿਆਉਣਗੇ।
et ambulabunt gentes per lumen eius et reges terrae adferent gloriam suam et honorem in illam
25 ੨੫ ਅਤੇ ਉਹ ਦੇ ਦਰਵਾਜ਼ੇ ਦਿਨ ਨੂੰ ਕਦੇ ਬੰਦ ਨਾ ਹੋਣਗੇ ਕਿਉਂ ਜੋ ਰਾਤ ਤਾਂ ਉੱਥੇ ਹੋਣੀ ਹੀ ਨਹੀਂ।
et portae eius non cludentur per diem nox enim non erit illic
26 ੨੬ ਅਤੇ ਉਹ ਕੌਮਾਂ ਦਾ ਪ੍ਰਤਾਪ ਅਤੇ ਮਾਣ ਉਸ ਵਿੱਚ ਲਿਆਉਣਗੇ।
et adferent gloriam et honorem gentium in illam
27 ੨੭ ਪਰ ਕੋਈ ਅਪਵਿੱਤਰ ਵਸਤ ਜਾਂ ਕੋਈ ਘਿਣਾਉਣੇ ਕੰਮ ਕਰਨ ਵਾਲਾ ਅਤੇ ਝੂਠਾ ਕੰਮ ਕਰਨ ਵਾਲਾ ਉਸ ਵਿੱਚ ਕਦੇ ਨਾ ਵੜੇਗਾ ਪਰ ਕੇਵਲ ਉਹ ਜਿਹਨਾਂ ਦੇ ਨਾਮ ਲੇਲੇ ਦੀ ਜੀਵਨ ਦੀ ਪੋਥੀ ਵਿੱਚ ਲਿਖੇ ਹੋਏ ਹਨ।
nec intrabit in ea aliquid coinquinatum et faciens abominationem et mendacium nisi qui scripti sunt in libro vitae agni

< ਯੂਹੰਨਾ ਦੇ ਪਰਕਾਸ਼ ਦੀ ਪੋਥੀ 21 >