< ਯੂਹੰਨਾ ਦੇ ਪਰਕਾਸ਼ ਦੀ ਪੋਥੀ 22 +

1 ਉਸ ਨੇ ਅੰਮ੍ਰਿਤ ਜਲ ਦੀ ਇੱਕ ਨਦੀ ਬਲੌਰ ਵਾਂਗੂੰ ਸਾਫ਼ ਪਰਮੇਸ਼ੁਰ ਅਤੇ ਲੇਲੇ ਦੇ ਸਿੰਘਾਸਣ ਵਿੱਚੋਂ ਨਿੱਕਲਦੀ, ਉਸ ਨਗਰੀ ਦੇ ਚੌਂਕ ਦੇ ਵਿਚਕਾਰ ਮੈਨੂੰ ਵਿਖਾਈ।
І показав менї чисту ріку води життя, ясну як хришталь, що виходила з престола Божого і Агнцевого.
2 ਉਸ ਨਦੀ ਦੇ ਦੋਨਾਂ ਕਿਨਾਰਿਆਂ ਉੱਤੇ ਜੀਵਨ ਦਾ ਬਿਰਛ ਹੈ, ਜਿਸ ਨੂੰ ਬਾਰਾਂ ਪਰਕਾਰ ਦੇ ਫਲ ਲੱਗਦੇ ਹਨ ਅਤੇ ਉਹ ਹਰ ਮਹੀਨੇ ਆਪਣਾ ਫਲ ਦਿੰਦਾ ਹੈ, ਅਤੇ ਉਸ ਬਿਰਛ ਦੇ ਪੱਤੇ ਕੌਮਾਂ ਦੇ ਇਲਾਜ ਦੇ ਲਈ ਹਨ।
А посеред улицї його, та й по сей і по той бік ріки - дерево життя, що родить овощі дванайцять (раз), і що місяця свій овощ дає, а листє з дерева на сцїленнє поган.
3 ਅਤੇ ਹੁਣ ਅਗਾਹਾਂ ਨੂੰ ਕੋਈ ਸਰਾਪ ਨਾ ਹੋਵੇਗਾ ਅਤੇ ਪਰਮੇਸ਼ੁਰ ਅਤੇ ਲੇਲੇ ਦਾ ਸਿੰਘਾਸਣ ਉਸ ਵਿੱਚ ਹੋਵੇਗਾ ਅਤੇ ਉਹ ਦੇ ਦਾਸ ਉਹ ਦੀ ਬੰਦਗੀ ਕਰਨਗੇ।
І вже більш не буде жодного проклону; а престол Бога і Агнця буде в ньому, і слуги Його служити муть Йому
4 ਅਤੇ ਉਹ ਦਾ ਦਰਸ਼ਣ ਪਾਉਣਗੇ ਅਤੇ ਉਹ ਦਾ ਨਾਮ ਉਹਨਾਂ ਦੇ ਮੱਥਿਆਂ ਉੱਤੇ ਹੋਵੇਗਾ।
І побачять лице Його, а імя Його на чолах їх.
5 ਅਤੇ ਹੁਣ ਅਗਾਹਾਂ ਨੂੰ ਰਾਤ ਨਾ ਹੋਵੇਗੀ ਅਤੇ ਉਹਨਾਂ ਨੂੰ ਦੀਵੇ ਦੀ ਰੋਸ਼ਨੀ ਸਗੋਂ ਸੂਰਜ ਦੇ ਚਾਨਣ ਦੀ ਕੁਝ ਜ਼ਰੂਰਤ ਨਹੀਂ ਕਿਉਂ ਜੋ ਪ੍ਰਭੂ ਪਰਮੇਸ਼ੁਰ ਉਹਨਾਂ ਨੂੰ ਚਾਨਣ ਦੇਵੇਗਾ, ਅਤੇ ਉਹ ਜੁੱਗੋ-ਜੁੱਗ ਰਾਜ ਕਰਨਗੇ। (aiōn g165)
І ночі не буде там; і не потрібувати муть сьвічника і сьвітла сонця, бо Господь Бог осьвічує їх; і царювати муть по вічні віки. (aiōn g165)
6 ਫੇਰ ਉਸ ਨੇ ਮੈਨੂੰ ਆਖਿਆ, ਇਹ ਬਚਨ ਵਿਸ਼ਵਾਸਯੋਗ ਅਤੇ ਸੱਚ ਹਨ ਅਤੇ ਪ੍ਰਭੂ ਨੇ ਜਿਹੜਾ ਨਬੀਆਂ ਦੇ ਆਤਮਿਆਂ ਦਾ ਪਰਮੇਸ਼ੁਰ ਹੈ ਆਪਣਾ ਦੂਤ ਭੇਜਿਆ, ਜੋ ਜਿਹੜੀਆਂ ਗੱਲਾਂ ਛੇਤੀ ਹੋਣੀਆਂ ਹਨ ਸੋ ਆਪਣਿਆਂ ਦਾਸਾਂ ਨੂੰ ਵਿਖਾਵੇ।
І рече менї: Сї слова вірні і правдиві; і Господь, Бог сьвятих пророків, післав ангела свого, показати слугам своїм, що мав незабаром бути.
7 ਵੇਖ, ਮੈਂ ਛੇਤੀ ਆਉਂਦਾ ਹਾਂ! ਧੰਨ ਉਹ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਗੱਲਾਂ ਦੀ ਪਾਲਨਾ ਕਰਦਾ ਹੈ!
Ось прийду незабаром. Блаженний, хто хоронить слова пророцтва книги сієї.
8 ਮੈਂ ਯੂਹੰਨਾ ਉਹ ਹਾਂ ਜਿਸ ਨੇ ਇਨ੍ਹਾਂ ਗੱਲਾਂ ਨੂੰ ਸੁਣਿਆ ਅਤੇ ਵੇਖਿਆ, ਅਤੇ ਜਦੋਂ ਮੈਂ ਸੁਣਿਆ ਅਤੇ ਵੇਖਿਆ ਤਾਂ ਮੈਂ ਮੱਥਾ ਟੇਕਣ ਲਈ ਡਿੱਗ ਕੇ ਉਸ ਦੂਤ ਦੇ ਪੈਰਾਂ ਉੱਤੇ ਜਾ ਪਿਆ ਜਿਸ ਨੇ ਮੈਨੂੰ ਇਹ ਗੱਲਾਂ ਵਿਖਾਈਆਂ ਸਨ।
А я Йоан, що бачив се і чув; і коли чув я, і бачив, упав я поклонитись перед ногами ангела, що менї се показував.
9 ਤਾਂ ਉਸ ਮੈਨੂੰ ਆਖਿਆ ਭਈ ਇਸ ਤਰ੍ਹਾਂ ਨਾ ਕਰ! ਮੈਂ ਤਾਂ ਤੇਰੇ ਅਤੇ ਨਬੀਆਂ ਦੇ ਜੋ ਤੇਰੇ ਭਰਾ ਹਨ ਅਤੇ ਉਹਨਾਂ ਦੇ ਜਿਹੜੇ ਇਸ ਪੋਥੀ ਦੀਆਂ ਗੱਲਾਂ ਦੀ ਪਾਲਨਾ ਕਰਦੇ ਹਨ, ਨਾਲ ਦਾ ਦਾਸ ਹਾਂ। ਪਰਮੇਸ਼ੁਰ ਨੂੰ ਮੱਥਾ ਟੇਕ!
І каже менї: нї, глянь, я бо слуга-товариш твій, і братів твоїх пророків, і тих, що хоронять слова книги сієї: Богу поклони ся.
10 ੧੦ ਤਾਂ ਉਸ ਮੈਨੂੰ ਆਖਿਆ ਕਿ ਇਸ ਪੋਥੀ ਦੇ ਅਗੰਮ ਵਾਕ ਦੀਆਂ ਬਾਣੀਆਂ ਉੱਤੇ ਮੋਹਰ ਨਾ ਲਾ, ਕਿਉਂ ਜੋ ਸਮਾਂ ਨੇੜੇ ਹੈ!
І глаголе менї: Не печатай слів пророцтва книги сієї; час бо близько.
11 ੧੧ ਜਿਹੜਾ ਕੁਧਰਮੀ ਹੈ ਉਹ ਅਗਾਹਾਂ ਨੂੰ ਕੁਧਰਮ ਕਰੀ ਜਾਏ ਅਤੇ ਜਿਹੜਾ ਅਸ਼ੁੱਧ ਹੈ ਉਹ ਅਗਾਹਾਂ ਨੂੰ ਅਸ਼ੁੱਧ ਹੋਈ ਜਾਏ ਅਤੇ ਜਿਹੜਾ ਧਰਮੀ ਹੈ ਉਹ ਅਗਾਹਾਂ ਨੂੰ ਧਰਮ ਕਰੀ ਜਾਏ ਅਤੇ ਜਿਹੜਾ ਪਵਿੱਤਰ ਹੈ ਉਹ ਅਗਾਹਾਂ ਨੂੰ ਪਵਿੱਤਰ ਹੋਈ ਜਾਏ।
Хто з'обіжає, нехай ще з'обіжає, і хто поганий, нехай ще опоганюєть ся; і хто праведний, нехай ще оправдуєть ся, і хто сьвятий, нехай ще осьвячуєть ся.
12 ੧੨ ਵੇਖ, ਮੈਂ ਛੇਤੀ ਆਉਂਦਾ ਹਾਂ ਅਤੇ ਹਰੇਕ ਮਨੁੱਖ ਨੂੰ ਉਸ ਦੇ ਕੰਮਾਂ ਅਨੁਸਾਰ ਦੇਣ ਲਈ ਫਲ ਮੇਰੇ ਕੋਲ ਹੈ।
І ось, я прийду хутко, і заплата моя зо мною, щоб віддати кожному, яко ж буде дїло його.
13 ੧੩ ਮੈਂ ਅਲਫਾ ਅਤੇ ਓਮੇਗਾ, ਪਹਿਲਾ ਅਤੇ ਪਿਛਲਾ, ਆਦ ਅਤੇ ਅੰਤ ਹਾਂ।
Я АльФа і Омега, почин і конець, Первий і Останнїй.
14 ੧੪ ਧੰਨ ਉਹ ਜਿਹੜੇ ਆਪਣੇ ਬਸਤਰ ਧੋ ਲੈਂਦੇ ਹਨ ਭਈ ਉਹਨਾਂ ਨੂੰ ਜੀਵਨ ਦੇ ਬਿਰਛ ਦੇ ਉੱਤੇ ਹੱਕ ਹੋਵੇ ਅਤੇ ਉਹ ਦਰਵਾਜਿਆਂ ਰਾਹੀਂ ਉਸ ਨਗਰੀ ਦੇ ਅੰਦਰ ਜਾਣ।
Блаженні, що творять заповіді Його, щоб мали власть до дерева життя, і увійшли ворітьми в город.
15 ੧੫ ਬਾਹਰ ਹਨ ਕੁੱਤੇ, ਜਾਦੂਗਰ, ਹਰਾਮਕਾਰ, ਖੂਨੀ, ਮੂਰਤੀ ਪੂਜਕ ਅਤੇ ਹਰ ਕੋਈ ਜਿਹੜਾ ਝੂਠ ਨੂੰ ਪਸੰਦ ਕਰਦਾ ਅਤੇ ਕਮਾਉਂਦਾ ਹੈ।
А на дворі будуть пси, і чарівники, і перелюбника, і душогубці, і ідолські служителї, і кожен, хто любить і робить лож.
16 ੧੬ ਮੈਂ ਯਿਸੂ ਨੇ ਕਲੀਸਿਯਾਵਾਂ ਦੇ ਲਈ ਇਨ੍ਹਾਂ ਗੱਲਾਂ ਦੀ ਗਵਾਹੀ ਦੇਣ ਨੂੰ ਤੁਹਾਡੇ ਕੋਲ ਆਪਣਾ ਦੂਤ ਭੇਜਿਆ ਹੈ। ਮੈਂ ਦਾਊਦ ਦੀ ਜੜ੍ਹ ਅਤੇ ਅੰਸ ਹਾਂ। ਮੈਂ ਸਵੇਰ ਦਾ ਚਮਕਦਾ ਤਾਰਾ ਹਾਂ।
Я Ісус післав ангела мого, сьвідкувати вам усе по церквах. Я - корінь і рід Давидів, зоря ясна і рання.
17 ੧੭ ਆਤਮਾ ਅਤੇ ਲਾੜੀ ਆਖਦੀ ਹੈ, ਆਓ! ਜਿਹੜਾ ਸੁਣਦਾ ਹੋਵੇ ਉਹ ਆਖੇ ਆਓ! ਅਤੇ ਜਿਹੜਾ ਤਿਹਾਇਆ ਹੋਵੇ ਉਹ ਆਵੇ। ਜਿਹੜਾ ਚਾਹੇ ਉਹ ਅੰਮ੍ਰਿਤ ਜਲ ਮੁਫ਼ਤ ਲਵੇ।
А Дух і невіста глаголють: Прийди! і хто чув, нехай каже: Прийди! Хто жадний, нехай прийде, а хто хоче, нехай приймає воду життя дармо.
18 ੧੮ ਮੈਂ ਹਰ ਇੱਕ ਦੇ ਅੱਗੇ ਜਿਹੜਾ ਇਸ ਪੋਥੀ ਦੇ ਅਗੰਮ ਵਾਕ ਦੀਆਂ ਲਿਖਤਾਂ ਸੁਣਦਾ ਹੈ, ਗਵਾਹੀ ਦਿੰਦਾ ਹਾਂ। ਜੇ ਕੋਈ ਇਨ੍ਹਾਂ ਵਿੱਚ ਕੁਝ ਵਧਾਵੇ ਤਾਂ ਉਹ ਮਹਾਂਮਾਰੀਆਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਸ ਉੱਤੇ ਵਧਾਵੇਗਾ।
Сьвідкую ж також кожному, хто слухає словес пророцтва книги сієї: коли хто долежить до сього, доложить йому Бог і пораз, що написані в книзі сїй.
19 ੧੯ ਅਤੇ ਜੇ ਕੋਈ ਇਸ ਅਗੰਮ ਵਾਕ ਦੀ ਪੋਥੀ ਦੀਆਂ ਲਿਖਤਾਂ ਵਿੱਚੋਂ ਕੁਝ ਘਟਾਵੇ ਤਾਂ ਜੀਵਨ ਦੇ ਬਿਰਛ ਤੋਂ ਅਤੇ ਪਵਿੱਤਰ ਨਗਰੀ ਵਿੱਚੋਂ ਅਰਥਾਤ ਉਨ੍ਹਾਂ ਗੱਲਾਂ ਵਿੱਚੋਂ ਜਿਹੜੀਆਂ ਇਸ ਪੋਥੀ ਵਿੱਚ ਲਿਖੀਆਂ ਹੋਈਆਂ ਹਨ, ਪਰਮੇਸ਼ੁਰ ਉਹ ਦਾ ਹਿੱਸਾ ਘਟਾਵੇਗਾ।
Коли ж хто уйме від словес книги пророцтва сього, уйме Бог часть його з книги життя, і з города сьвятого, та й з того, що написано в книзі сїй.
20 ੨੦ ਜਿਹੜਾ ਇਨ੍ਹਾਂ ਗੱਲਾਂ ਦੀ ਗਵਾਹੀ ਦਿੰਦਾ ਹੈ ਉਹ ਆਖਦਾ ਹੈ ਕਿ ਹਾਂ, ਮੈਂ ਛੇਤੀ ਆਉਂਦਾ ਹਾਂ। ਆਮੀਨ। ਹੇ ਪ੍ਰਭੂ ਯਿਸੂ, ਆਓ!
Сей, що про се сьвідкує, глаголе: Так, прийду хутко! Амінь. О, прийди, Господи Ісусе!
21 ੨੧ ਪ੍ਰਭੂ ਯਿਸੂ ਦੀ ਕਿਰਪਾ ਸੰਤਾਂ ਦੇ ਉੱਤੇ ਹੋਵੇ। ਆਮੀਨ।
Благодать Господа нашого Ісуса Христа з усіма вами. Амінь.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 22 +