< ਯੂਹੰਨਾ ਦੇ ਪਰਕਾਸ਼ ਦੀ ਪੋਥੀ 4 >

1 ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
Eyi akyi no, mehwɛ huu ɔpon a abue wɔ ɔsoro. Na nne bi akasa akyerɛ me pɛn na nnyigyei a ɛte sɛ torobɛnto no kae se, “Foro bra ha, na mɛkyerɛ wo nea ɛsɛ sɛ esi wɔ eyi akyi.”
2 ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
Prɛko pɛ, na Honhom no faa me. Na ahengua bi si ɔsoro hɔ a obi te so.
3 ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।
Na nʼanim hyerɛn te sɛ ahwehwɛbo ne bogyanambo. Na nyankontɔn a ɛte sɛ ahabammonobo atwa ahengua no ho ahyia.
4 ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
Na ahengua nketewa aduonu anan atwa ahengua kɛse no ho ahyia a mpanyimfo aduonu anan na wɔtete so a wɔhyehyɛ ntade fitafitaa ne sikakɔkɔɔ ahenkyɛw.
5 ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
Na anyinam ne aprannaa bobɔ mu fi ahengua no mu. Na akanea ason a wɔasosɔ redɛw wɔ ahengua no anim. Eyinom yɛ Onyankopɔn ahonhom ason.
6 ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
Na biribi te sɛ ahwehwɛ po a ɛyɛ kurunnyenn sɛ ahwehwɛ da ahengua no anim. Mfimfini hɔ na ateasefo baanan a ani tuatua wɔn anim ne wɔn akyi na wɔatwa ahengua no ho ahyia wɔ.
7 ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
Na ɔteasefo a odi kan no te sɛ gyata; nea ɔto so abien no te sɛ nantwi ba; nea ɔto so abiɛsa no anim te sɛ onipa; na nea ɔto so anan no te sɛ ɔkɔre a ɔretu.
8 ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
Na ateasefo baanan no mu biara wɔ ntaban asia a ani tuatua akyi ne anim nyinaa. Anadwo ne awia nyinaa na wɔto dwom se,
9 ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn g165)
Saa ateasefo baanan no to nnwom de hyɛ nea ɔte ahengua no so a ɔte hɔ daa daa no anuonyam, de ma no nidi, da no ase. Sɛ wɔyɛ saa a, (aiōn g165)
10 ੧੦ ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn g165)
mpanyimfo aduonu anan no butubutuw nea ɔte ahengua no so no anim som nea ɔte hɔ daa daa no. Wɔtow wɔn ahenkyɛw gu ahengua no anim ka se: (aiōn g165)
11 ੧੧ ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!
“Yɛn Awurade ne Nyankopɔn, wofata sɛ wunya anuonyam, nidi ne tumi, efisɛ wo na wobɔɔ nneɛma nyinaa, na wo pɛ mu nti na wɔte hɔ.”

< ਯੂਹੰਨਾ ਦੇ ਪਰਕਾਸ਼ ਦੀ ਪੋਥੀ 4 >