< ਯੂਹੰਨਾ ਦੇ ਪਰਕਾਸ਼ ਦੀ ਪੋਥੀ 5 >

1 ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਮੈਂ ਉਹ ਦੇ ਸੱਜੇ ਹੱਥ ਵਿੱਚ ਇੱਕ ਪੋਥੀ ਵੇਖੀ, ਜੋ ਅੰਦਰੋਂ ਬਾਹਰੋਂ ਲਿਖੀ ਹੋਈ ਅਤੇ ਸੱਤਾਂ ਮੋਹਰਾਂ ਨਾਲ ਬੰਦ ਕੀਤੀ ਹੋਈ ਸੀ।
لەلای ڕاستی دانیشتووی سەر تەختەکەوە تۆمارێکم بینی لەسەر هەردوو ڕووی نووسرا بوو، بە حەوت مۆریش مۆر کرابوو.
2 ਅਤੇ ਮੈਂ ਇੱਕ ਬਲਵਾਨ ਦੂਤ ਨੂੰ ਵੱਡੀ ਅਵਾਜ਼ ਨਾਲ ਇਹ ਪਰਚਾਰ ਕਰਦੇ ਵੇਖਿਆ ਕਿ ਪੋਥੀ ਨੂੰ ਖੋਲ੍ਹਣ ਅਤੇ ਉਹ ਦੀਆਂ ਮੋਹਰਾਂ ਨੂੰ ਤੋੜਨ ਦੇ ਯੋਗ ਕੌਣ ਹੈ?
هەروەها فریشتەیەکی بەهێزم بینی بە دەنگێکی بەرز هاواری دەکرد: «کێ شایستەی ئەوەیە تۆمارەکە بکاتەوە و مۆرەکانی بشکێنێت؟»
3 ਨਾ ਸਵਰਗ ਵਿੱਚ, ਨਾ ਧਰਤੀ ਉੱਤੇ, ਨਾ ਧਰਤੀ ਦੇ ਹੇਠ ਕੋਈ ਸੀ, ਜੋ ਉਸ ਪੋਥੀ ਨੂੰ ਖੋਲ੍ਹਣ ਅਤੇ ਪੜ੍ਹਨ ਦੇ ਯੋਗ ਹੋਵੇ।
کەس نەبوو، نە لە ئاسمان و نە لەسەر زەوی و نە لەژێر زەوی بتوانێت تۆمارەکە بکاتەوە یاخود تەماشای بکات.
4 ਤਾਂ ਮੈਂ ਬਹੁਤ ਰੋਇਆ, ਕਿਉਂਕਿ ਉਸ ਪੋਥੀ ਦੇ ਖੋਲ੍ਹਣ ਜਾਂ ਉਸ ਉੱਤੇ ਨਿਗਾਹ ਕਰਨ ਦੇ ਯੋਗ ਕੋਈ ਨਾ ਨਿੱਕਲਿਆ।
دەستم بە گریانێکی زۆر کرد، چونکە کەس شایستەی ئەوە نەبوو تۆمارەکە بکاتەوە یان تەماشای ناوەوەی بکات.
5 ਉਹਨਾਂ ਬਜ਼ੁਰਗਾਂ ਵਿੱਚੋਂ ਇੱਕ ਨੇ ਮੈਨੂੰ ਆਖਿਆ, ਨਾ ਰੋ! ਵੇਖ, ਉਹ ਬੱਬਰ ਸ਼ੇਰ ਜਿਹੜਾ ਯਹੂਦਾਹ ਦੇ ਗੋਤ ਵਿੱਚੋਂ ਹੈ ਅਤੇ “ਦਾਊਦ ਦੀ ਜੜ੍ਹ” ਹੈ, ਉਹ ਇਸ ਪੋਥੀ ਅਤੇ ਉਹ ਦੀਆਂ ਸੱਤਾਂ ਮੋਹਰਾਂ ਦੇ ਖੋਲ੍ਹਣ ਲਈ ਜਿੱਤ ਗਿਆ ਹੈ।
یەکێک لە پیرەکان پێی گوتم: «مەگریێ، ئەوەتا ئەو شێرەی لە هۆزی یەهودایە و لە ڕەگی داودە سەرکەوتنی بەدەستهێنا، تۆمارەکە دەکاتەوە و حەوت مۆرەکەی دەشکێنێت.»
6 ਅਤੇ ਮੈਂ ਸਿੰਘਾਸਣ ਅਤੇ ਚਾਰ ਪ੍ਰਾਣੀਆਂ ਅਤੇ ਬਜ਼ੁਰਗਾਂ ਦੇ ਵਿਚਾਲੇ ਇੱਕ ਲੇਲੇ ਨੂੰ ਜੋ ਜਿਵੇਂ ਬਲੀਦਾਨ ਕੀਤਾ ਹੋਇਆ ਸੀ ਖਲੋਤਾ ਵੇਖਿਆ, ਜਿਹ ਦੇ ਸੱਤ ਸਿੰਗ ਅਤੇ ਸੱਤ ਅੱਖਾਂ ਸਨ। ਇਹ ਪਰਮੇਸ਼ੁਰ ਦੇ ਸੱਤ ਆਤਮੇ ਹਨ ਜਿਹੜੇ ਸਾਰੀ ਧਰਤੀ ਵਿੱਚ ਭੇਜੇ ਹੋਏ ਹਨ।
ئینجا لەناوەڕاستی تەختەکە بەرخێکم بینی وەستا بوو وەک سەربڕدرابێت وابوو، چوار بوونەوەرەکە و پیرەکانیش بەدەوریدا بوون. بەرخەکە حەوت شاخ و حەوت چاوی هەبوو، کە حەوت ڕۆحەکەی خودان بۆ هەموو زەوی نێردراون.
7 ਅਤੇ ਉਹ ਨੇ ਆ ਕੇ ਉਸ ਦੇ ਸੱਜੇ ਹੱਥੋਂ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਸੀ, ਉਹ ਪੋਥੀ ਲੈ ਲਈ।
هات و تۆمارەکەی لە دەستی ڕاستی دانیشتووی سەر تەختەکە وەرگرت.
8 ਅਤੇ ਜਦੋਂ ਉਹ ਨੇ ਪੋਥੀ ਲੈ ਲਈ ਤਾਂ ਚਾਰੇ ਪ੍ਰਾਣੀ ਅਤੇ ਚੌਵੀ ਬਜ਼ੁਰਗ ਲੇਲੇ ਦੇ ਅੱਗੇ ਡਿੱਗ ਪਏ ਅਤੇ ਹਰੇਕ ਦੇ ਕੋਲ ਰਬਾਬ ਅਤੇ ਧੂਪ ਨਾਲ ਭਰੇ ਹੋਏ ਸੋਨੇ ਦੇ ਕਟੋਰੇ ਸਨ, ਜਿਹੜੇ ਸੰਤਾਂ ਦੀਆਂ ਪ੍ਰਾਰਥਨਾਵਾਂ ਹਨ।
کاتێک تۆمارەکەی وەرگرت، چوار بوونەوەرەکە و بیست و چوار پیرەکە کەوتنە بەردەم بەرخەکە، هەریەکەیان قیسارە و جامی زێڕینی پڕ بخووریان پێبوو، ئەوەش نوێژەکانی گەلی پیرۆزی خودایە،
9 ਅਤੇ ਉਹ ਇਹ ਆਖਦੇ ਹੋਏ ਇੱਕ ਨਵਾਂ ਗੀਤ ਗਾਉਂਦੇ ਸਨ, - ਤੂੰ ਉਹ ਪੋਥੀ ਲੈਣ ਅਤੇ ਉਹ ਦੀਆਂ ਮੋਹਰਾਂ ਖੋਲ੍ਹਣ ਦੇ ਯੋਗ ਹੈਂ, ਕਿਉਂਕਿ ਤੂੰ ਬਲੀਦਾਨ ਕੀਤਾ ਗਿਆ ਸੀ, ਅਤੇ ਤੂੰ ਆਪਣੇ ਲਹੂ ਨਾਲ ਹਰੇਕ ਗੋਤ, ਭਾਸ਼ਾ, ਉੱਮਤ ਅਤੇ ਕੌਮ ਵਿੱਚੋਂ ਪਰਮੇਸ਼ੁਰ ਦੇ ਲਈ ਲੋਕਾਂ ਨੂੰ ਮੁੱਲ ਲਿਆ,
سروودێکی نوێشیان دەگوت: «تۆ شایستەی ئەوەی تۆمارەکە ببەیت و مۆرەکانی بکەیتەوە، چونکە تۆ سەربڕایت و بە خوێنی خۆت خەڵکت بۆ خودا کڕییەوە، لە هەموو هۆز و زمان و گەل و نەتەوەیەک.
10 ੧੦ ਅਤੇ ਉਹਨਾਂ ਨੂੰ ਸਾਡੇ ਪਰਮੇਸ਼ੁਰ ਲਈ, ਇੱਕ ਪਾਤਸ਼ਾਹੀ ਅਤੇ ਜਾਜਕ ਬਣਾਇਆ, ਅਤੇ ਉਹ ਧਰਤੀ ਉੱਤੇ ਰਾਜ ਕਰਨਗੇ।
ئەوانیشت کردە شانشین و کاهین بۆ خودامان و فەرمانڕەوایەتی زەوی دەکەن.»
11 ੧੧ ਤਾਂ ਮੈਂ ਦੇਖਿਆ ਅਤੇ ਸਿੰਘਾਸਣ, ਉਹਨਾਂ ਪ੍ਰਾਣੀਆਂ, ਅਤੇ ਬਜ਼ੁਰਗਾਂ ਦੇ ਆਲੇ-ਦੁਆਲੇ ਬਹੁਤਿਆਂ ਦੂਤਾਂ ਦੀ ਅਵਾਜ਼ ਸੁਣੀ ਅਤੇ ਉਹਨਾਂ ਦੀ ਗਿਣਤੀ ਲੱਖਾਂ ਅਤੇ ਕਰੋੜਾਂ ਸੀ।
ئینجا تەماشام کرد و گوێم لە دەنگی فریشتەیەکی زۆر بوو لە دەوری تەختەکە و بوونەوەرەکان و پیرەکان، ژمارەیان هەزاران هەزار و دەیان هەزار دە هەزار دەبوو،
12 ੧੨ ਅਤੇ ਉਹ ਵੱਡੀ ਅਵਾਜ਼ ਨਾਲ ਇਹ ਆਖਦੇ ਸਨ, - ਲੇਲਾ ਜਿਹੜਾ ਬਲੀਦਾਨ ਕੀਤਾ ਗਿਆ ਸੀ ਸਮਰੱਥਾ, ਧਨ, ਬੁੱਧ, ਸ਼ਕਤੀ, ਮਾਣ, ਮਹਿਮਾ ਅਤੇ ਧੰਨਵਾਦ ਲੈਣ ਦੇ ਯੋਗ ਹੈ!
بە دەنگێکی بەرز دەیانگوت: «بەرخە سەربڕدراوەکە شایستەی وەرگرتنی توانا و دەوڵەمەندی و دانایی و هێز و ڕێز و شکۆ و ستایشە!»
13 ੧੩ ਹਰੇਕ ਰਚਨਾ ਨੂੰ ਜੋ ਸਵਰਗ ਵਿੱਚ ਅਤੇ ਧਰਤੀ ਉੱਤੇ ਅਤੇ ਧਰਤੀ ਦੇ ਹੇਠ ਅਤੇ ਸਮੁੰਦਰ ਉੱਤੇ ਹੈ ਅਤੇ ਸੱਭੇ ਜੋ ਉਹਨਾਂ ਦੇ ਵਿੱਚ ਹਨ, ਮੈਂ ਇਹ ਆਖਦੇ ਸੁਣਿਆ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਉਹ ਦਾ ਅਤੇ ਲੇਲੇ ਦਾ ਧੰਨਵਾਦ, ਮਾਣ, ਮਹਿਮਾ ਤੇ ਪਰਾਕਰਮ ਜੁੱਗੋ-ਜੁੱਗ ਹੋਵੇ! (aiōn g165)
هەموو بوونەوەرێکی ئاسمان و زەوی و ژێر زەوی و ناو دەریاش، هەموو ئەوانەی لەوێدا بوون، بیستم دەیانگوت: «با ستایش و ڕێز و شکۆ و توانا، بۆ دانیشتووی سەر تەختەکە و (aiōn g165)
14 ੧੪ ਚਾਰੇ ਪ੍ਰਾਣੀ ਬੋਲੇ, “ਆਮੀਨ” ਅਤੇ ਉਹਨਾਂ ਬਜ਼ੁਰਗਾਂ ਨੇ ਡਿੱਗ ਕੇ ਮੱਥਾ ਟੇਕਿਆ।
چوار بوونەوەرەکەش دەیانگوت: «ئامین»، پیرەکانیش کەوتن و کڕنۆشیان برد.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 5 >