< ਯੂਹੰਨਾ ਦੇ ਪਰਕਾਸ਼ ਦੀ ਪੋਥੀ 6 >

1 ਜਦੋਂ ਲੇਲੇ ਨੇ ਉਹਨਾਂ ਸੱਤਾਂ ਮੋਹਰਾਂ ਵਿੱਚੋਂ ਇੱਕ ਨੂੰ ਤੋੜਿਆ, ਤਾਂ ਮੈਂ ਦੇਖਿਆ ਅਤੇ ਚਾਰ ਪ੍ਰਾਣੀਆਂ ਵਿੱਚੋਂ ਇੱਕ ਨੂੰ ਬੱਦਲ ਦੀ ਗਰਜ ਜਿਹੀ ਅਵਾਜ਼ ਨਾਲ ਇਹ ਆਖਦੇ ਸੁਣਿਆ ਕਿ ਆ ਜਾ!
سەیرم کرد کە بەرخەکە یەکێک لە حەوت مۆرەکەی کردەوە. ئینجا گوێم لێبوو یەکێک لە چوار بوونەوەرەکە بە دەنگێکی وەک هەورەگرمە گوتی: «وەرە!»
2 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਕਿ ਇੱਕ ਚਿੱਟਾ ਘੋੜਾ ਹੈ ਅਤੇ ਉਹ ਦੇ ਸਵਾਰ ਕੋਲ ਇੱਕ ਕਮਾਣ ਹੈ। ਫੇਰ ਉਹ ਨੂੰ ਇੱਕ ਮੁਕਟ ਦਿੱਤਾ ਗਿਆ ਅਤੇ ਉਹ ਜਿੱਤ ਪ੍ਰਾਪਤ ਕਰਦਿਆਂ ਅਤੇ ਜਿੱਤਣ ਲਈ ਨਿੱਕਲ ਤੁਰਿਆ।
تەماشام کرد و ئەسپێکی سپیم بینی. سوارەکەی کەوانێکی بەدەستەوە بوو و تاجێکی پێدرابوو، بە سەرکەوتنەوە دەرچوو تاکو سەربکەوێت.
3 ਜਦੋਂ ਉਹ ਨੇ ਦੂਜੀ ਮੋਹਰ ਤੋੜੀ ਤਾਂ ਮੈਂ ਦੂਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ!
کاتێک بەرخەکە مۆری دووەمی کردەوە، گوێم لە بوونەوەری دووەم بوو گوتی: «وەرە!»
4 ਤਾਂ ਇੱਕ ਹੋਰ ਘੋੜਾ ਨਿੱਕਲਿਆ ਜੋ ਲਾਲ ਸੀ ਅਤੇ ਉਹ ਦੇ ਸਵਾਰ ਨੂੰ ਇਹ ਦਿੱਤਾ ਗਿਆ ਕਿ ਧਰਤੀ ਉੱਤੋਂ ਮੇਲ-ਮਿਲਾਪ ਨੂੰ ਖ਼ਤਮ ਕਰ ਦੇਵੇ ਅਤੇ ਇਹ ਜੋ ਮਨੁੱਖ ਇੱਕ ਦੂਜੇ ਨੂੰ ਮਾਰ ਸੁੱਟਣ ਅਤੇ ਇੱਕ ਵੱਡੀ ਸਾਰੀ ਤਲਵਾਰ ਉਹ ਨੂੰ ਫੜਾਈ ਗਈ।
ئەسپێکی دیکەی سووری درەوشاوە هاتە پێشەوە، سوارەکەی دەسەڵاتی پێدرابوو ئاشتی لە زەویدا نەهێڵێت تاکو خەڵک یەکتری بکوژن. هەروەها شمشێرێکی گەورەی پێدرابوو.
5 ਜਦੋਂ ਉਹ ਨੇ ਤੀਜੀ ਮੋਹਰ ਤੋੜੀ ਤਾਂ ਮੈਂ ਤੀਜੇ ਪ੍ਰਾਣੀ ਨੂੰ ਇਹ ਆਖਦੇ ਸੁਣਿਆ, ਕਿ ਆ ਜਾ! ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਕਾਲਾ ਘੋੜਾ ਹੈ ਅਤੇ ਉਹ ਦੇ ਸਵਾਰ ਨੇ ਆਪਣੇ ਹੱਥ ਵਿੱਚ ਤੱਕੜੀ ਫੜ੍ਹੀ ਹੋਈ ਹੈ।
کاتێک بەرخەکە مۆری سێیەمی کردەوە، گوێم لێبوو بوونەوەری سێیەم گوتی: «وەرە!» سەیرم کرد، ئەسپێکی ڕەشم بینی، سوارەکەی تەرازووێکی بەدەستەوە بوو.
6 ਅਤੇ ਮੈਂ ਉਹਨਾਂ ਚਾਰ ਪ੍ਰਾਣੀਆਂ ਦੇ ਵਿੱਚ ਇੱਕ ਅਵਾਜ਼ ਇਹ ਆਖਦੇ ਸੁਣੀ ਕਿ ਕਣਕ ਦੀਨਾਰ ਦੀ ਸੇਰ ਭਰ ਅਤੇ ਜੌਂ ਦੀਨਾਰ ਦੇ ਤਿੰਨ ਸੇਰ ਅਤੇ ਤੇਲ ਅਤੇ ਦਾਖ਼ਰਸ ਦਾ ਵਿਗਾੜ ਨਾ ਕਰੀਂ!
گوێم لێبوو دەنگێک لەناوەڕاستی چوار بوونەوەرەکەدا دەیگوت: «یەک مشت گەنم بە دینارێک، سێ مشت جۆ بە دینارێک، بەڵام زیان بە ڕۆن و شەرابەکە مەگەیەنە.»
7 ਜਦੋਂ ਉਹ ਨੇ ਚੌਥੀ ਮੋਹਰ ਤੋੜੀ ਤਾਂ ਮੈਂ ਚੌਥੇ ਪ੍ਰਾਣੀ ਦੀ ਅਵਾਜ਼ ਇਹ ਆਖਦੇ ਸੁਣੀ, ਕਿ ਆ ਜਾ!
کاتێک بەرخەکە مۆری چوارەمی کردەوە، گوێم لە دەنگی بوونەوەری چوارەم بوو گوتی: «وەرە!»
8 ਮੈਂ ਨਿਗਾਹ ਕੀਤੀ ਤਾਂ ਕੀ ਵੇਖਦਾ ਹਾਂ ਭਈ ਇੱਕ ਪੀਲਾ ਘੋੜਾ ਹੈ ਅਤੇ ਜਿਹੜਾ ਉਸ ਉੱਤੇ ਸਵਾਰ ਹੈ ਉਹ ਦਾ ਨਾਮ ਮੌਤ ਹੈ ਅਤੇ ਪਤਾਲ ਉਹ ਦੇ ਮਗਰ-ਮਗਰ ਚੱਲਿਆ ਆਉਂਦਾ ਹੈ ਅਤੇ ਉਹਨਾਂ ਨੂੰ ਧਰਤੀ ਦੇ ਚੌਥੇ ਹਿੱਸੇ ਉੱਤੇ ਅਧਿਕਾਰ ਦਿੱਤਾ ਗਿਆ ਕਿ ਤਲਵਾਰ, ਕਾਲ ਅਤੇ ਮਰੀ ਨਾਲ ਅਤੇ ਧਰਤੀ ਦੇ ਦਰਿੰਦਿਆਂ ਦੇ ਰਾਹੀਂ ਮਾਰ ਸੁੱਟਣ। (Hadēs g86)
تەماشام کرد، ئەسپێکی زەردباوم بینی، سوارەکەی ناوی «مردن» بوو، یەکێکی دیکە بە ناوی «جیهانی مردووان» دوای کەوتبوو. هەردووکیان دەسەڵاتیان پێدرابوو کە چارەکی دانیشتووانی زەوی بە شمشێر و قاتوقڕی و دەرد و بە دڕندە کێوییەکانی زەوی بکوژن. (Hadēs g86)
9 ਜਦੋਂ ਉਹ ਨੇ ਪੰਜਵੀਂ ਮੋਹਰ ਤੋੜੀ ਤਾਂ ਮੈਂ ਜਗਵੇਦੀ ਦੇ ਹੇਠਾਂ ਉਹਨਾਂ ਦੀਆਂ ਜਾਨਾਂ ਨੂੰ ਵੇਖਿਆ ਜਿਹੜੇ ਪਰਮੇਸ਼ੁਰ ਦੇ ਬਚਨ ਦੇ ਕਾਰਨ ਅਤੇ ਉਸ ਗਵਾਹੀ ਦੇ ਕਾਰਨ ਜੋ ਉਹਨਾਂ ਦਿੱਤੀ ਸੀ, ਵੱਢੇ ਗਏ ਸਨ।
کاتێک مۆری پێنجەمی کردەوە، لەژێر قوربانگادا ڕۆحی ئەوانەم بینی لەبەر پەیامی خودا و لەبەر ئەو شایەتییەی لەلایان بوو کوژرابوون.
10 ੧੦ ਅਤੇ ਉਹਨਾਂ ਵੱਡੀ ਅਵਾਜ਼ ਨਾਲ ਪੁਕਾਰ ਕੇ ਇਹ ਆਖਿਆ ਕਿ ਹੇ ਸੁਆਮੀ ਜੀ, ਜਿਹੜਾ ਪਵਿੱਤਰ ਅਤੇ ਸੱਚ ਹੈਂ, ਕਦੋਂ ਤੱਕ ਤੂੰ ਨਿਆਂ ਨਹੀਂ ਕਰਦਾ ਅਤੇ ਧਰਤੀ ਦੇ ਵਾਸੀਆਂ ਕੋਲੋਂ ਸਾਡੇ ਲਹੂ ਦਾ ਬਦਲਾ ਨਹੀਂ ਲੈਂਦਾ ਹੈਂ?
بە دەنگێکی بەرز هاواریان کرد و گوتیان: «ئەی یەزدانی باڵادەست، پیرۆز و ڕاست، هەتا کەی حوکمیان نادەیت و تۆڵەی خوێنی ئێمە لە دانیشتووانی سەر زەوی ناستێنی؟»
11 ੧੧ ਅਤੇ ਉਹਨਾਂ ਵਿੱਚੋਂ ਹਰੇਕ ਨੂੰ ਚਿੱਟਾ ਬਸਤਰ ਦਿੱਤਾ ਗਿਆ ਅਤੇ ਉਹਨਾਂ ਨੂੰ ਇਹ ਬਚਨ ਹੋਇਆ ਭਈ ਥੋੜ੍ਹਾ ਸਮਾਂ ਹੋਰ ਅਰਾਮ ਕਰੋ ਜਦੋਂ ਤੱਕ ਤੁਹਾਡੇ ਨਾਲ ਦੇ ਦਾਸਾਂ ਅਤੇ ਤੁਹਾਡੇ ਭਰਾਵਾਂ ਦੀ ਜਿਹੜੇ ਤੁਹਾਡੇ ਵਾਂਗੂੰ ਵੱਢੇ ਜਾਣਗੇ ਗਿਣਤੀ ਪੂਰੀ ਨਾ ਹੋ ਲਵੇ!
جا هەریەکەیان جلێکی سپییان درایێ و پێیان گوترا ماوەیەک بحەسێنەوە، هەتا بەندە هاوکارەکان و خوشک و براکانیان کە وەک ئەوان دەکوژرێن تەواو دەبن.
12 ੧੨ ਜਦੋਂ ਉਹ ਨੇ ਛੇਵੀਂ ਮੋਹਰ ਤੋੜੀ ਤਾਂ ਮੈਂ ਦੇਖਿਆ ਅਤੇ ਵੱਡਾ ਭੂਚਾਲ ਆਇਆ ਅਤੇ ਸੂਰਜ ਵਾਲਾਂ ਦੇ ਵਰਗਾ ਕਾਲਾ ਹੋ ਗਿਆ ਅਤੇ ਸਾਰਾ ਚੰਦਰਮਾ ਲਹੂ ਜਿਹਾ ਹੋ ਗਿਆ।
تەماشام کرد کە مۆری شەشەمی کردەوە، بوومەلەرزەیەکی گەورە ڕوویدا و خۆر وەک جلوبەرگی ماتەم ڕەش هەڵگەڕا، مانگیش وەک خوێن سوور هەڵگەڕا و
13 ੧੩ ਅਤੇ ਅਕਾਸ਼ ਦੇ ਤਾਰੇ ਧਰਤੀ ਉੱਤੇ ਡਿੱਗ ਪਏ, ਜਿਸ ਪ੍ਰਕਾਰ ਹੰਜ਼ੀਰ ਦੇ ਬੂਟੇ ਤੋਂ ਜੋ ਵੱਡੀ ਹਨੇਰੀ ਨਾਲ ਝੋਕੇ ਖਾਂਦਾ ਹੈ, ਤਾਂ ਉਹ ਦੇ ਕੱਚੇ ਫਲ ਝੜ ਜਾਂਦੇ ਹਨ।
ئەستێرەکانی ئاسمان کەوتنە زەوی، وەک دار هەنجیر کاتێک بایەکی توند دەیهەژێنێت، بەرەکەی دەکەوێت.
14 ੧੪ ਅਤੇ ਅਕਾਸ਼ ਲਪੇਟਵੀਂ ਪੋਥੀ ਵਾਂਗੂੰ ਸਰਕ ਗਿਆ ਅਤੇ ਹਰੇਕ ਪਹਾੜ ਅਤੇ ਟਾਪੂ ਆਪੋ-ਆਪਣੇ ਸਥਾਨ ਤੋਂ ਹਿੱਲ ਗਿਆ।
ئاسمان وەک تۆمارێکی لوولکراو لەبەرچاو ون بوو، هیچ چیا و دوورگەیەک لە شوێنی خۆی نەما.
15 ੧੫ ਅਤੇ ਧਰਤੀ ਦੇ ਰਾਜਿਆਂ, ਅਮੀਰਾਂ, ਫੌਜ ਦੇ ਸਰਦਾਰਾਂ, ਧਨਵਾਨਾਂ, ਬਲਵੰਤਾਂ ਅਤੇ ਹਰੇਕ ਗੁਲਾਮ ਅਤੇ ਅਜ਼ਾਦ ਨੇ ਆਪਣੇ ਆਪ ਨੂੰ ਗੁਫ਼ਾਂਵਾਂ ਵਿੱਚ ਅਤੇ ਪਹਾੜਾਂ ਦੀਆਂ ਚੱਟਾਨਾਂ ਵਿੱਚ ਲੁਕੋ ਲਿਆ।
پاشایانی سەر زەوی و گەورە و سوپاسالار و دەوڵەمەند و بەهێز و هەموو کۆیلە و ئازادێک، خۆیان لە ئەشکەوت و تاشەبەردی چیادا حەشار دا.
16 ੧੬ ਅਤੇ ਉਹ ਪਹਾੜਾਂ ਅਤੇ ਚੱਟਾਨਾਂ ਨੂੰ ਕਹਿਣ ਲੱਗੇ ਭਈ ਸਾਡੇ ਉੱਤੇ ਡਿੱਗ ਪਓ! ਅਤੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਉਹ ਦੇ ਸਾਹਮਣਿਓਂ ਅਤੇ ਲੇਲੇ ਦੇ ਕ੍ਰੋਧ ਤੋਂ ਸਾਨੂੰ ਲੁਕਾ ਲਓ!
بە چیا و بەردیان دەگوت: «بکەونە سەرمان تاکو لە ڕووی دانیشتووی سەر تەختەکە و تووڕەیی بەرخەکە بمانشارنەوە!
17 ੧੭ ਕਿਉਂ ਜੋ ਉਹਨਾਂ ਦੇ ਕ੍ਰੋਧ ਦਾ ਵੱਡਾ ਦਿਨ ਆ ਪਹੁੰਚਿਆ ਹੈ, ਹੁਣ ਕੌਣ ਖੜ੍ਹਾ ਹੋ ਸਕਦਾ ਹੈ?
چونکە ڕۆژی تووڕەبوونە گەورەکەیان هاتووە و کێ دەتوانێت خۆی ڕابگرێت؟»

< ਯੂਹੰਨਾ ਦੇ ਪਰਕਾਸ਼ ਦੀ ਪੋਥੀ 6 >