< ਯੂਹੰਨਾ ਦੇ ਪਰਕਾਸ਼ ਦੀ ਪੋਥੀ 9 >

1 ਪੰਜਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਮੈਂ ਇੱਕ ਤਾਰਾ ਸਵਰਗ ਤੋਂ ਧਰਤੀ ਉੱਤੇ ਡਿੱਗਦਾ ਹੋਇਆ ਵੇਖਿਆ ਅਤੇ ਅਥਾਹ ਕੁੰਡ ਦੀ ਕੁੰਜੀ ਉਹ ਨੂੰ ਦਿੱਤੀ ਗਈ। (Abyssos g12)
І пятий ангел затрубив, і я бачив звізду, що впала з неба на землю, і дано їй ключ від бездонного колодязя, (Abyssos g12)
2 ਉਹ ਨੇ ਅਥਾਹ ਕੁੰਡ ਨੂੰ ਖੋਲ੍ਹਿਆ ਤਾਂ ਉਸ ਵਿੱਚੋਂ ਧੂੰਆਂ ਵੱਡੇ ਭੱਠੇ ਦੇ ਧੂੰਏਂ ਵਾਂਗੂੰ ਉੱਠਿਆ ਅਤੇ ਉਸ ਧੂੰਏਂ ਨਾਲ ਸੂਰਜ ਅਤੇ ਪੌਣ ਕਾਲੇ ਹੋ ਗਏ। (Abyssos g12)
і відчинив він бездонний колодязь; і знїс ся дим з колодязя, наче дим великої печі, і затьмилось сонце, і повітрє від диму з колодязя. (Abyssos g12)
3 ਅਤੇ ਧੂੰਏਂ ਵਿੱਚੋਂ ਧਰਤੀ ਉੱਤੇ ਟਿੱਡੇ ਨਿੱਕਲ ਆਏ ਅਤੇ ਉਹਨਾਂ ਨੂੰ ਧਰਤੀ ਦੇ ਬਿਛੂਆਂ ਦੇ ਬਲ ਵਰਗਾ ਬਲ ਦਿੱਤਾ ਗਿਆ।
А з диму вийшла сарана на землю, і дана їй власть, яко ж мають власть скорпиони земні.
4 ਅਤੇ ਉਹਨਾਂ ਨੂੰ ਇਹ ਆਖਿਆ ਗਿਆ ਕਿ ਨਾ ਧਰਤੀ ਦੇ ਘਾਹ ਦਾ, ਨਾ ਕਿਸੇ ਹਰਿਆਲੀ ਦਾ ਅਤੇ ਨਾ ਕਿਸੇ ਰੁੱਖ ਦਾ ਵਿਗਾੜ ਕਰੋ ਪਰ ਕੇਵਲ ਉਨ੍ਹਾਂ ਮਨੁੱਖਾਂ ਦਾ, ਜਿਨ੍ਹਾਂ ਦੇ ਮੱਥੇ ਉੱਤੇ ਪਰਮੇਸ਼ੁਰ ਦੀ ਮੋਹਰ ਨਹੀਂ ਹੈ।
І сказано їм, щоб не шкодили траві земній, анї жодній зеленинї, анї жодній деревинї, тільки одним людям, що не мають печатї Божої на чолах своїх.
5 ਅਤੇ ਉਹਨਾਂ ਨੂੰ ਇਹ ਦਿੱਤਾ ਗਿਆ, ਜੋ ਉਨ੍ਹਾਂ ਮਨੁੱਖਾਂ ਨੂੰ ਜਾਨੋਂ ਨਾ ਮਾਰਨ ਸਗੋਂ ਇਹ ਕਿ ਉਹ ਪੰਜਾਂ ਮਹੀਨਿਆਂ ਤੱਕ ਵੱਡੀ ਪੀੜ ਸਹਿਣ ਅਤੇ ਉਨ੍ਹਾਂ ਦੀ ਪੀੜ ਇਹੋ ਜਿਹੀ ਸੀ, ਜਿਵੇਂ ਬਿਛੂਆਂ ਦੇ ਡੰਗ ਮਾਰਨ ਨਾਲ ਪੀੜ ਹੁੰਦੀ ਹੈ।
І дано їм, щоб не вбивали їх, а щоб мучили пять місяців; а мука від них, як мука від скорпиона, коли вкусить чоловіка.
6 ਅਤੇ ਉਨ੍ਹੀਂ ਦਿਨੀਂ ਮਨੁੱਖ ਮੌਤ ਨੂੰ ਭਾਲਣਗੇ ਅਤੇ ਉਹ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਨਹੀਂ ਲੱਭੇਗੀ ਅਤੇ ਮਰਨ ਦੀ ਕੋਸ਼ਿਸ਼ ਕਰਨਗੇ ਪਰ ਮੌਤ ਉਨ੍ਹਾਂ ਤੋਂ ਭੱਜ ਜਾਵੇਗੀ।
І шукати муть в днї ті люде смерти, і не знайдуть її; і бажати муть вмерти, і втїкати ме смерть від них.
7 ਅਤੇ ਉਹਨਾਂ ਟਿੱਡਿਆਂ ਦਾ ਰੂਪ ਉਨ੍ਹਾਂ ਘੋੜਿਆਂ ਵਰਗਾ ਸੀ, ਜਿਹੜੇ ਯੁੱਧ ਦੇ ਲਈ ਤਿਆਰ ਕੀਤੇ ਹੋਏ ਹੋਣ। ਉਹਨਾਂ ਦੇ ਸਿਰ ਉੱਤੇ ਸੋਨੇ ਵਰਗੇ ਮੁਕਟ ਜਿਹੇ ਸਨ ਅਤੇ ਉਹਨਾਂ ਦੇ ਮੂੰਹ ਮਨੁੱਖਾਂ ਦੇ ਚਿਹਰੇ ਵਰਗੇ ਸਨ।
А порода сарани наче то конї, приготовлені до війни, а на головах її наче вінцї подобаючі на золото, а лиця їх як лиця людські.
8 ਉਹਨਾਂ ਦੇ ਵਾਲ਼ ਔਰਤਾਂ ਦੇ ਵਾਲਾਂ ਵਰਗੇ ਅਤੇ ਉਹਨਾਂ ਦੇ ਦੰਦ ਬੱਬਰ ਸ਼ੇਰਾਂ ਦੇ ਦੰਦਾਂ ਵਰਗੇ ਸਨ।
І мали волоссє, як волоссє жіноче; а зуби їх, наче левині,
9 ਅਤੇ ਉਹਨਾਂ ਦੇ ਸੀਨੇ ਬੰਦ ਲੋਹੇ ਦੇ ਸੀਨੇ ਬੰਦਾ ਵਰਗੇ ਸਨ ਅਤੇ ਉਹਨਾਂ ਦੇ ਖੰਭਾਂ ਦੀ ਘੂਕ ਰੱਥਾਂ ਸਗੋਂ ਲੜਾਈ ਵਿੱਚ ਦੌੜਦਿਆਂ ਹੋਇਆਂ ਬਹੁਤਿਆਂ ਘੋੜਿਆਂ ਦੀ ਅਵਾਜ਼ ਜਿਹੀ ਸੀ।
і мали бронї (панцирі), наче бронї залїзні; а шум крил їх, наче шум возів, коли багато коней біжить на війну.
10 ੧੦ ਅਤੇ ਉਹਨਾਂ ਦੀਆਂ ਪੂੰਛਾਂ ਬਿਛੂਆਂ ਵਰਗੀਆਂ ਸਨ, ਉਹਨਾਂ ਦੇ ਡੰਗ ਹਨ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਉਹਨਾਂ ਦਾ ਬਲ ਹੈ ਜੋ ਪੰਜ ਮਹੀਨਿਆਂ ਤੱਕ ਮਨੁੱਖ ਨੂੰ ਤੜਫਾਉਣ।
А хвости у них подобні, як у скорпионів, і жала були в хвостах їх; а власть їх - шкодити людям пять місяцїв.
11 ੧੧ ਅਥਾਹ ਕੁੰਡ ਦਾ ਦੂਤ ਉਹਨਾਂ ਉੱਤੇ ਰਾਜਾ ਹੈ। ਉਹ ਦਾ ਨਾਮ ਇਬਰਾਨੀ ਭਾਸ਼ਾ ਵਿੱਚ ਅਬੱਦੋਨ ਹੈ ਅਤੇ ਯੂਨਾਨੀ ਵਿੱਚ ਅਪੁੱਲੁਓਨ ਹੈ। (Abyssos g12)
І мають над собою царя, ангела безоднї; імя йому по єврейськи Авадон, а по грецьки має імя Аполион (Губитель). (Abyssos g12)
12 ੧੨ ਇੱਕ ਦੁੱਖ ਬੀਤ ਗਿਆ, ਵੇਖੋ, ਇਹ ਦੇ ਬਾਅਦ ਅਜੇ ਦੋ ਦੁੱਖ ਹੋਰ ਆਉਂਦੇ ਹਨ!
Горе одно перейшло; ось, настигають ще два після сього.
13 ੧੩ ਛੇਵੇਂ ਦੂਤ ਨੇ ਤੁਰ੍ਹੀ ਵਜਾਈ, ਤਾਂ ਉਹ ਸੋਨੇ ਦੀ ਜਗਵੇਦੀ ਜਿਹੜੀ ਪਰਮੇਸ਼ੁਰ ਦੇ ਅੱਗੇ ਹੈ ਉਹ ਦੇ ਚਾਰਾਂ ਸਿੰਗਾਂ ਵਿੱਚੋਂ ਮੈਂ ਇੱਕ ਅਵਾਜ਼ ਸੁਣੀ।
І шестий ангел затрубив, і я почув один голос з чотирьох рогів золотої жертівнї, що перед Богом,
14 ੧੪ ਉਸ ਛੇਵੇਂ ਦੂਤ ਨੂੰ ਜਿਹ ਦੇ ਕੋਲ ਤੁਰ੍ਹੀ ਸੀ ਉਹ ਇਹ ਕਹਿੰਦੀ ਹੈ ਕਿ ਉਹਨਾਂ ਚਾਰਾਂ ਦੂਤਾਂ ਨੂੰ ਜਿਹੜੇ ਵੱਡੇ ਦਰਿਆ ਫ਼ਰਾਤ ਉੱਤੇ ਬੰਨੇ ਹੋਏ ਹਨ ਖੋਲ੍ਹ ਦੇ!
що глаголав шестому ангелу, котрий мав трубу: Розвяжи чотирьох ангелів, що звязані над великою рікою Євфратом.
15 ੧੫ ਤਾਂ ਉਹ ਚਾਰੇ ਦੂਤ ਜਿਹੜੇ ਵੇਲੇ, ਦਿਨ, ਮਹੀਨੇ ਅਤੇ ਸਾਲ ਲਈ ਤਿਆਰ ਕੀਤੇ ਹੋਏ ਸਨ ਖੋਲ੍ਹੇ ਗਏ ਜੋ ਮਨੁੱਖਾਂ ਦੀ ਇੱਕ ਤਿਹਾਈ ਨੂੰ ਮਾਰ ਸੁੱਟਣ।
розвязано чотирьох ангелів, що були приготовані на годину, і день, і місяць, і рік, щоб убили третю часть людей.
16 ੧੬ ਅਤੇ ਘੋੜ ਸਵਾਰਾਂ ਦੀਆਂ ਫੌਜਾਂ ਗਿਣਤੀ ਵਿੱਚ ਵੀਹ ਕਰੋੜ ਸਨ। ਮੈਂ ਉਹਨਾਂ ਦੀ ਗਿਣਤੀ ਸੁਣੀ।
А число войська кінного двісті тисяч тисячей; і чув я число їх.
17 ੧੭ ਇਸ ਦਰਸ਼ਣ ਵਿੱਚ ਘੋੜਿਆਂ ਅਤੇ ਉਹਨਾਂ ਦਿਆਂ ਸਵਾਰਾਂ ਦੇ ਰੂਪ ਮੈਨੂੰ ਇਸ ਤਰ੍ਹਾਂ ਦਿਸਦੇ ਸਨ ਭਈ ਉਹਨਾਂ ਦੇ ਸੀਨੇ ਬੰਦ ਅੱਗ, ਨੀਲਮ, ਗੰਧਕ ਦੇ ਹਨ ਅਤੇ ਘੋੜਿਆਂ ਦੇ ਸਿਰ ਬੱਬਰ ਸ਼ੇਰਾਂ ਦੇ ਸਿਰ ਵਰਗੇ ਹਨ ਅਤੇ ਉਹਨਾਂ ਦੇ ਮੂੰਹਾਂ ਵਿੱਚੋਂ ਅੱਗ, ਧੂੰਆਂ ਅਤੇ ਗੰਧਕ ਨਿੱਕਲਦੀ ਹੈ!
І так бачив я конї у впдїнню, а ті, що сидїли на них, мали бронї огняні і гияцинтові і сїрчані, а голови коней, як голови левів, а з рогів їх виходить огонь, і дим, і сїрка.
18 ੧੮ ਅੱਗ, ਧੂੰਆਂ ਅਤੇ ਗੰਧਕ ਜਿਹੜੀ ਉਹਨਾਂ ਦੇ ਮੂੰਹਾਂ ਵਿੱਚੋਂ ਨਿੱਕਲਦੀ ਸੀ, ਇਨ੍ਹਾਂ ਤਿੰਨਾਂ ਮਹਾਂਮਾਰੀਆਂ ਨਾਲ ਮਨੁੱਖਾਂ ਦੀ ਇੱਕ ਤਿਹਾਈ ਜਾਨੋਂ ਮਾਰੀ ਗਈ।
А від тих трьох убита третя часть людей, від огня, і від диму, і від сїрки, виходячої з ротів їх.
19 ੧੯ ਉਹਨਾਂ ਘੋੜਿਆਂ ਦਾ ਬਲ ਉਹਨਾਂ ਦੇ ਮੂੰਹ ਅਤੇ ਉਹਨਾਂ ਦੀਆਂ ਪੂੰਛਾਂ ਵਿੱਚ ਹੈ, ਕਿਉਂ ਜੋ ਉਹਨਾਂ ਦੀਆਂ ਪੂੰਛਾਂ ਸੱਪਾਂ ਵਰਗੀਆਂ ਹਨ ਅਤੇ ਉਹਨਾਂ ਦੇ ਸਿਰ ਵੀ ਹਨ ਅਤੇ ਉਹ ਉਨ੍ਹਾਂ ਦੇ ਨਾਲ ਵਿਨਾਸ਼ ਕਰਦੇ ਹਨ।
Сила бо їх в ротї (і в хвостах їх); хвости бо їх подобні зміям, маючи голови, котрими шкодять.
20 ੨੦ ਅਤੇ ਬਚੇ ਮਨੁੱਖਾਂ ਨੇ ਜਿਹੜੇ ਇਨ੍ਹਾਂ ਮਹਾਂਮਾਰੀਆਂ ਨਾਲ ਨਹੀਂ ਮਾਰੇ ਗਏ ਸਨ, ਆਪਣੇ ਹੱਥਾਂ ਦੇ ਕੰਮਾਂ ਤੋਂ ਤੋਬਾ ਨਾ ਕੀਤੀ, ਉਹ ਭੂਤਾਂ ਦੀ ਅਤੇ ਸੋਨੇ, ਚਾਂਦੀ, ਪਿੱਤਲ, ਪੱਥਰ ਅਤੇ ਕਾਠ ਦੀਆਂ ਮੂਰਤੀਆਂ ਦੀ ਪੂਜਾ ਨਾ ਕਰਨ ਜਿਹੜੀਆਂ ਨਾ ਵੇਖ, ਨਾ ਸੁਣ, ਨਾ ਤੁਰ ਸਕਦੀਆਂ ਹਨ,
А остальнї люде, що не повбивані тими поразами, анї покаялись у ділах рук своїх, щоб не покланятись бісам, і ідолам золотим, і срібним, і мідяним, і камінним, і деревяиим, котрі анї бачити не можуть, анї чути, анї ходити.
21 ੨੧ ਨਾ ਉਹਨਾਂ ਆਪਣੇ ਖੂਨਾਂ ਤੋਂ, ਨਾ ਜਾਦੂਗਰੀਆਂ ਤੋਂ, ਨਾ ਆਪਣੀ ਹਰਾਮਕਾਰੀ ਤੋਂ ਅਤੇ ਨਾ ਚੋਰੀਆਂ ਤੋਂ ਤੋਬਾ ਕੀਤੀ।
І не каялись в убииствах своїх, анї в чарах своїх, анї в блудодїяннях своїх, анї в крадїжах своїх.

< ਯੂਹੰਨਾ ਦੇ ਪਰਕਾਸ਼ ਦੀ ਪੋਥੀ 9 >