< ਰੋਮੀਆਂ ਨੂੰ 13 >

1 ਹਰੇਕ ਮਨੁੱਖ ਹਕੂਮਤਾਂ ਦੇ ਅਧੀਨ ਰਹੇ ਕਿਉਂਕਿ ਅਜਿਹੀ ਕੋਈ ਹਕੂਮਤ ਨਹੀਂ ਜਿਹੜੀ ਪਰਮੇਸ਼ੁਰ ਦੇ ਵੱਲੋਂ ਨਾ ਹੋਵੇ ਅਤੇ ਜਿੰਨ੍ਹੀਆਂ ਹਕੂਮਤਾਂ ਹਨ, ਉਹ ਪਰਮੇਸ਼ੁਰ ਦੀਆਂ ਠਹਿਰਾਈਆਂ ਹੋਈਆਂ ਹਨ।
omnis anima potestatibus sublimioribus subdita sit non est enim potestas nisi a Deo quae autem sunt a Deo ordinatae sunt
2 ਇਸ ਲਈ ਜਿਹੜਾ ਹਕੂਮਤ ਦਾ ਵਿਰੋਧ ਕਰਦਾ ਹੈ, ਉਹ ਪਰਮੇਸ਼ੁਰ ਦੀ ਵਿਧੀ ਦਾ ਵਿਰੋਧ ਕਰਦਾ ਹੈ ਅਤੇ ਜਿਹੜੇ ਵਿਰੋਧ ਕਰਦੇ ਹਨ ਉਹ ਸਜ਼ਾ ਭੁਗਤਣਗੇ।
itaque qui resistit potestati Dei ordinationi resistit qui autem resistunt ipsi sibi damnationem adquirunt
3 ਹਾਕਮ ਤਾਂ ਚੰਗੇ ਕੰਮ ਤੋਂ ਨਹੀਂ ਪਰ ਬੁਰੇ ਕੰਮ ਤੋਂ ਡਰਾਉਣ ਵਾਲੇ ਹੁੰਦੇ ਹਨ। ਸੋ ਜੇ ਤੂੰ ਹਾਕਮ ਤੋਂ ਨਿਡਰ ਰਹਿਣਾ ਚਾਹੁੰਦਾ ਹੈ? ਤਾਂ ਚੰਗੇ ਕੰਮ ਕਰ ਫੇਰ ਉਸ ਦੀ ਵੱਲੋਂ ਤੇਰੀ ਸ਼ੋਭਾ ਹੋਵੇਗੀ।
nam principes non sunt timori boni operis sed mali vis autem non timere potestatem bonum fac et habebis laudem ex illa
4 ਕਿਉਂ ਜੋ ਉਹ ਪਰਮੇਸ਼ੁਰ ਦਾ ਸੇਵਕ ਤੇਰੀ ਭਲਿਆਈ ਲਈ ਹੈ। ਪਰ ਜੇ ਤੂੰ ਬੁਰਾ ਕਰੇ ਤਾਂ ਉਸ ਤੋਂ ਡਰ, ਇਸ ਲਈ ਜੋ ਉਹ ਐਂਵੇਂ ਤਲਵਾਰ ਨਹੀਂ ਲਈ ਫਿਰਦਾ। ਉਹ ਤਾਂ ਪਰਮੇਸ਼ੁਰ ਦਾ ਸੇਵਕ ਹੈ, ਕਿ ਉਹ ਬੁਰੇ ਕੰਮ ਕਰਨ ਵਾਲਿਆ ਨੂੰ ਸਜ਼ਾ ਦੇਵੇ।
Dei enim minister est tibi in bonum si autem male feceris time non enim sine causa gladium portat Dei enim minister est vindex in iram ei qui malum agit
5 ਇਸ ਲਈ ਕੇਵਲ ਕ੍ਰੋਧ ਹੀ ਦੇ ਕਾਰਨ ਨਹੀਂ ਸਗੋਂ ਆਪਣੇ ਵਿਵੇਕ ਦੇ ਕਾਰਨ ਵੀ ਅਧੀਨ ਹੋਣ ਦੀ ਲੋੜ ਹੈ।
ideo necessitate subditi estote non solum propter iram sed et propter conscientiam
6 ਇਸ ਲਈ ਉਨ੍ਹਾਂ ਨੂੰ ਕਰ ਵੀ ਦਿਉ ਕਿਉਂਕਿ ਉਹ ਇਸੇ ਕੰਮ ਵਿੱਚ ਸਦਾ ਲੱਗੇ ਰਹਿੰਦੇ ਹਨ, ਅਤੇ ਪਰਮੇਸ਼ੁਰ ਦੇ ਸੇਵਾਦਾਰ ਹਨ।
ideo enim et tributa praestatis ministri enim Dei sunt in hoc ipsum servientes
7 ਇਸ ਲਈ ਹਰ ਇੱਕ ਦਾ ਹੱਕ ਅਦਾ ਕਰੋ। ਜਿਹ ਨੂੰ ਕਰ ਦੇਣਾ ਚਾਹੀਦਾ ਹੈ ਉਸ ਨੂੰ ਕਰ ਦਿਉ, ਜਿਹ ਨੂੰ ਮਸੂਲ ਦੇਣਾ ਚਾਹੀਦਾ ਹੈ ਉਸ ਨੂੰ ਮਸੂਲ ਦਿਉ, ਜਿਸ ਦੇ ਕੋਲੋਂ ਡਰਨਾ ਚਾਹੀਦਾ ਹੈ ਉਸ ਦੇ ਕੋਲੋਂ ਡਰੋ, ਜਿਸ ਦਾ ਆਦਰ ਕਰਨਾ ਚਾਹੀਦਾ ਹੈ ਉਸਦਾ ਆਦਰ ਕਰੋ।
reddite omnibus debita cui tributum tributum cui vectigal vectigal cui timorem timorem cui honorem honorem
8 ਇੱਕ ਦੂਜੇ ਨਾਲ ਪਿਆਰ ਕਰਨ ਤੋਂ ਬਿਨ੍ਹਾਂ ਕਿਸੇ ਹੋਰ ਗੱਲ ਵਿੱਚ ਕਿਸੇ ਦੇ ਕਰਜ਼ਦਾਰ ਨਾ ਰਹੋ ਕਿਉਂਕਿ ਜੋ ਦੂਸਰੇ ਨਾਲ ਪਿਆਰ ਕਰਦਾ ਹੈ ਉਹ ਨੇ ਬਿਵਸਥਾ ਨੂੰ ਪੂਰਾ ਕੀਤਾ ਹੈ।
nemini quicquam debeatis nisi ut invicem diligatis qui enim diligit proximum legem implevit
9 ਕਿਉਂਕਿ ਇਹ, ਜੋ ਵਿਭਚਾਰ ਨਾ ਕਰ, ਖੂਨ ਨਾ ਕਰ, ਚੋਰੀ ਨਾ ਕਰ, ਲਾਲਚ ਨਾ ਕਰ ਅਤੇ ਜੇ ਕੋਈ ਹੋਰ ਹੁਕਮ ਵੀ ਹੋਵੇ ਤਾਂ ਸਭ ਗੱਲਾਂ ਦਾ ਨਿਚੋੜ ਇਸ ਗੱਲ ਵਿੱਚ ਹੈ, ਕਿ ਤੂੰ ਆਪਣੇ ਗੁਆਂਢੀ ਨੂੰ ਆਪਣੇ ਜਿਹਾ ਪਿਆਰ ਕਰ।
nam non adulterabis non occides non furaberis non concupisces et si quod est aliud mandatum in hoc verbo instauratur diliges proximum tuum tamquam te ipsum
10 ੧੦ ਪਿਆਰ ਗੁਆਂਢੀ ਦਾ ਕੁਝ ਬੁਰਾ ਨਹੀਂ ਕਰਦਾ, ਇਸ ਲਈ ਪਿਆਰ ਬਿਵਸਥਾ ਨੂੰ ਪੂਰਾ ਕਰਨਾ ਹੈ।
dilectio proximo malum non operatur plenitudo ergo legis est dilectio
11 ੧੧ ਅਤੇ ਤੁਸੀਂ ਸਮੇਂ ਨੂੰ ਪਹਿਚਾਣ ਲਵੋ ਕਿਉਂਕਿ ਹੁਣ ਤੁਹਾਡੇ ਨੀਂਦ ਤੋਂ ਜਾਗਣ ਦੀ ਘੜੀ ਆ ਪਹੁੰਚੀ ਹੈ, ਕਿਉਂ ਜੋ ਜਿਸ ਵੇਲੇ ਅਸੀਂ ਵਿਸ਼ਵਾਸ ਕੀਤਾ ਸੀ, ਉਸ ਸਮੇਂ ਦੇ ਵਿਚਾਰ ਨਾਲ ਹੁਣ ਸਾਡੀ ਮੁਕਤੀ ਨੇੜੇ ਹੈ।
et hoc scientes tempus quia hora est iam nos de somno surgere nunc enim propior est nostra salus quam cum credidimus
12 ੧੨ ਰਾਤ ਬਹੁਤ ਬੀਤ ਗਈ ਅਤੇ ਦਿਨ ਚੜ੍ਹਨ ਵਾਲਾ ਹੈ ਇਸ ਲਈ ਹਨ੍ਹੇਰੇ ਦੇ ਕੰਮ ਛੱਡ ਦੇਈਏ ਅਤੇ ਚਾਨਣ ਦੀ ਸੰਜੋ ਪਹਿਨ ਲਈਏ।
nox praecessit dies autem adpropiavit abiciamus ergo opera tenebrarum et induamur arma lucis
13 ੧੩ ਜਿਵੇਂ ਦਿਨ ਵੇਲੇ ਸ਼ੋਭਾ ਦਿੰਦਾ ਹੈ, ਉਵੇਂ ਹੀ ਅਸੀਂ ਭਲਮਾਨਸੀ ਨਾਲ ਚੱਲੀਏ, ਨਾ ਨਾਚ-ਰੰਗ ਅਤੇ ਨਾ ਨਸ਼ਿਆਂ ਵਿੱਚ, ਨਾ ਹਰਾਮਕਾਰੀਆਂ ਅਤੇ ਲੁੱਚਪੁਣਿਆਂ ਵਿੱਚ, ਨਾ ਝਗੜੇ ਅਤੇ ਖਾਰ ਵਿੱਚ।
sicut in die honeste ambulemus non in comesationibus et ebrietatibus non in cubilibus et inpudicitiis non in contentione et aemulatione
14 ੧੪ ਸਗੋਂ ਪ੍ਰਭੂ ਯਿਸੂ ਮਸੀਹ ਨੂੰ ਪਹਿਨ ਲਵੋ ਅਤੇ ਸਰੀਰ ਦੀਆਂ ਕਾਮਨਾਵਾਂ ਨੂੰ ਪੂਰਾ ਕਰਨ ਲਈ ਕੋਈ ਪ੍ਰਬੰਧ ਨਾ ਕਰੋ।
sed induite Dominum Iesum Christum et carnis curam ne feceritis in desideriis

< ਰੋਮੀਆਂ ਨੂੰ 13 >