< ਰੋਮੀਆਂ ਨੂੰ 16 >

1 ਮੈਂ ਤੁਹਾਨੂੰ ਸਾਡੀ ਭੈਣ ਫ਼ੀਬੀ ਦੇ ਲਈ ਬੇਨਤੀ ਕਰਦਾ ਹਾਂ ਜਿਹੜੀ ਉਸ ਕਲੀਸਿਯਾ ਦੀ ਸੇਵਿਕਾ ਹੈ ਜੋ ਕੰਖਰਿਯਾ ਵਿੱਚ ਹੈ।
Now I commend to you our sister Phoebe who is a helper of the congregation at Cenchreae,
2 ਤੁਸੀਂ ਉਹ ਦਾ ਆਦਰ ਕਰਕੇ ਪ੍ਰਭੂ ਵਿੱਚ ਉਸ ਨੂੰ ਕਬੂਲ ਕਰੋ, ਜਿਸ ਤਰ੍ਹਾਂ ਸੰਤਾਂ ਨੂੰ ਚਾਹੀਦਾ ਹੈ ਅਤੇ ਜਿਸ ਕੰਮ ਵਿੱਚ ਉਹ ਨੂੰ ਤੁਹਾਡੀ ਲੋੜ ਪਵੇ ਤੁਸੀਂ ਉਹ ਦੀ ਸਹਾਇਤਾ, ਕਰੋ ਕਿਉਂ ਜੋ ਉਹ ਆਪ ਵੀ ਬਹੁਤਿਆਂ ਦੀ ਸਗੋਂ ਮੇਰੀ ਵੀ ਮਦਦਗਾਰ ਹੈ।
so that ye may welcome her in the Lord worthily of the sanctified, and that ye provide for her in whatever matter she may have need of you, for she also became a helper of many, and of me myself.
3 ਪਰਿਸਕਾ ਅਤੇ ਅਕੂਲਾ ਨੂੰ ਸੁੱਖ-ਸਾਂਦ ਆਖਣਾ ਜਿਹੜੇ ਮਸੀਹ ਯਿਸੂ ਵਿੱਚ ਮੇਰੇ ਸਹਿਕਰਮੀ ਹਨ।
Salute Prisca and Aquila my co-workmen in Christ Jesus
4 ਜਿਨ੍ਹਾਂ ਨੇ ਮੇਰੀ ਜਾਨ ਦੇ ਬਦਲੇ ਆਪਣਾ ਹੀ ਸਿਰ ਦਿੱਤਾ ਹੋਇਆ ਸੀ ਅਤੇ ਕੇਵਲ ਮੈਂ ਹੀ ਨਹੀਂ ਸਗੋਂ ਪਰਾਈਆਂ ਕੌਮਾਂ ਦੀਆਂ ਸਾਰੀਆਂ ਕਲੀਸਿਯਾਂਵਾਂ ਉਹਨਾਂ ਦਾ ਧੰਨਵਾਦ ਕਰਦੀਆਂ ਹਨ।
(who laid down their own neck for my life, to whom not only I thank, but also all the congregations of the Gentiles), and the congregation associated with their house.
5 ਅਤੇ ਉਸ ਕਲੀਸਿਯਾ ਨੂੰ ਜਿਹੜੀ ਉਹਨਾਂ ਦੇ ਘਰ ਵਿੱਚ ਹੈ ਸੁੱਖ-ਸਾਂਦ ਆਖਣਾ। ਮੇਰੇ ਪਿਆਰੇ ਇਪੈਨੇਤੁਸ ਨੂੰ ਜਿਹੜਾ ਮਸੀਹ ਦੇ ਲਈ ਅਸਿਯਾ ਦਾ ਪਹਿਲਾ ਫਲ ਹੈ ਸੁੱਖ-ਸਾਂਦ ਆਖੋ।
Salute Epaenetus my beloved who is the first fruit of Achaia for Christ.
6 ਮਰਿਯਮ ਨੂੰ ਜਿਸ ਨੇ ਤੁਹਾਡੇ ਲਈ ਬਹੁਤ ਮਿਹਨਤ ਕੀਤੀ ਸੁੱਖ-ਸਾਂਦ ਆਖੋ।
Salute Mary who labored many things for us.
7 ਅੰਦਰੁਨਿਕੁਸ ਅਤੇ ਯੂਨਿਆਸ ਮੇਰੇ ਰਿਸ਼ਤੇਦਾਰਾਂ ਨੂੰ ਸੁੱਖ-ਸਾਂਦ ਆਖੋ, ਜਿਹੜੇ ਕੈਦ ਵਿੱਚ ਮੇਰੇ ਸਾਥੀ ਸਨ ਅਤੇ ਰਸੂਲਾਂ ਵਿੱਚ ਪ੍ਰਸਿੱਧ ਹਨ ਅਤੇ ਮੇਰੇ ਤੋਂ ਪਹਿਲਾਂ ਮਸੀਹ ਵਿੱਚ ਹੋਏ ।
Salute Andronicus and Junias, my kinsmen and my fellow prisoners who are notable men among the apostles, who also became in Christ before me.
8 ਅੰਪਲਿਯਾਤੁਸ ਨੂੰ ਜਿਹੜਾ ਪ੍ਰਭੂ ਵਿੱਚ ਮੇਰਾ ਪਿਆਰਾ ਹੈ ਸੁੱਖ-ਸਾਂਦ ਆਖੋ।
Salute Ampliatus my beloved in the Lord.
9 ਉਰਬਾਨੁਸ ਨੂੰ ਜਿਹੜਾ ਮਸੀਹ ਵਿੱਚ ਸਾਡਾ ਸਹਿਕਰਮੀ ਹੈ ਅਤੇ ਮੇਰੇ ਪਿਆਰੇ ਸਤਾਖੁਸ ਨੂੰ ਸੁੱਖ-ਸਾਂਦ ਆਖੋ।
Salute Urbanus our co-workman in Christ, and Stachys my beloved.
10 ੧੦ ਅਪਿੱਲੇਸ ਨੂੰ ਜਿਹੜਾ ਮਸੀਹ ਵਿੱਚ ਹੋ ਕੇ ਪਰਵਾਨ ਹੈ ਸੁੱਖ-ਸਾਂਦ ਆਖੋ। ਅਰਿਸਤੁਬੂਲੁਸ ਦੇ ਘਰ ਦਿਆਂ ਨੂੰ ਸੁੱਖ-ਸਾਂਦ ਆਖੋ।
Salute Apelles, a man reliable in Christ. Salute the men from those of Aristobulus.
11 ੧੧ ਹੇਰੋਦਿਯੋਨ ਮੇਰੇ ਰਿਸ਼ਤੇਦਾਰ ਨੂੰ ਸੁੱਖ-ਸਾਂਦ ਆਖੋ। ਨਰਕਿੱਸੁਸ ਦੇ ਘਰ ਦਿਆਂ ਨੂੰ ਜਿਹੜੇ ਪ੍ਰਭੂ ਵਿੱਚ ਹਨ ਸੁੱਖ-ਸਾਂਦ ਆਖੋ।
Salute Herodion my kinsman. Salute the men from those of Narcissus who are in the Lord.
12 ੧੨ ਤਰੁਫੈਨਾ ਅਤੇ ਤਰੁਫੋਸਾ ਨੂੰ ਜੋ ਪ੍ਰਭੂ ਵਿੱਚ ਮਿਹਨਤ ਕਰਦੀਆਂ ਹਨ ਸੁੱਖ-ਸਾਂਦ ਆਖੋ। ਪਿਆਰੀ ਪਰਸਿਸ ਨੂੰ ਜਿਸ ਨੇ ਪ੍ਰਭੂ ਵਿੱਚ ਬਹੁਤ ਮਿਹਨਤ ਕੀਤੀ, ਸੁੱਖ-ਸਾਂਦ ਆਖੋ।
Salute Tryphaena and Tryphosa, the women who labor in the Lord. Salute the beloved Persis who labored many things in the Lord.
13 ੧੩ ਰੂਫੁਸ ਨੂੰ ਜਿਹੜਾ ਪ੍ਰਭੂ ਵਿੱਚ ਚੁਣਿਆ ਹੋਇਆ ਹੈ ਅਤੇ ਉਹ ਦੀ ਮਾਂ ਨੂੰ ਜੋ ਮੇਰੀ ਵੀ ਮਾਂ ਹੈ ਸੁੱਖ-ਸਾਂਦ ਆਖੋ।
Salute Rufus the chosen in the Lord, and his mother and mine.
14 ੧੪ ਅੰਸੁਕਰਿਤੁਸ, ਫਲੇਗੋਨ, ਹਰਮੇਸ, ਪਤੁਰਬਾਸ, ਅਤੇ ਹਿਰਮਾਸ ਨੂੰ, ਨਾਲੇ ਉਨ੍ਹਾਂ ਭਰਾਵਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
Salute Asyncritus, Phlegon, Hermes, Patrobas, Hermas, and the brothers with them.
15 ੧੫ ਫਿਲੁਲੁਗੁਸ ਅਤੇ ਯੂਲੀਆ ਅਤੇ ਨੇਰਿਯੁਸ ਅਤੇ ਉਹ ਦੀ ਭੈਣ ਅਤੇ ਉਲੁੰਪਾਸ ਨੂੰ ਅਤੇ ਸਭਨਾਂ ਸੰਤਾਂ ਨੂੰ ਜਿਹੜੇ ਉਹਨਾਂ ਦੇ ਨਾਲ ਹਨ ਸੁੱਖ-ਸਾਂਦ ਆਖੋ।
Salute Philologus and Julia, Nereus and his sister, and Olympas, and all the sanctified with them.
16 ੧੬ ਤੁਸੀਂ ਪਵਿੱਤਰ ਚੁੰਮੇ ਨਾਲ ਇੱਕ ਦੂਏ ਦੀ ਸੁੱਖ-ਸਾਂਦ ਪੁੱਛੋ। ਮਸੀਹ ਦੀਆਂ ਸਾਰੀਆਂ ਕਲੀਸਿਯਾਵਾਂ ਤੁਹਾਡੀ ਸੁੱਖ-ਸਾਂਦ ਪੁੱਛਦੀਆਂ ਹਨ।
Salute each other by a holy kiss. The congregations of Christ salute you.
17 ੧੭ ਹੁਣ ਹੇ ਭਰਾਵੋ, ਮੈਂ ਤੁਹਾਡੇ ਅੱਗੇ ਬੇਨਤੀ ਕਰਦਾ ਹਾਂ ਕਿ ਤੁਸੀਂ ਉਹਨਾਂ ਦੀ ਤਾੜ ਰੱਖੋ ਜਿਹੜੇ ਉਸ ਸਿੱਖਿਆ ਦੇ ਵਿਰੁੱਧ ਜੋ ਤੁਹਾਨੂੰ ਮਿਲੀ ਹੈ ਫੁੱਟ ਪਾਉਂਦੇ ਅਤੇ ਠੋਕਰ ਖੁਆਉਂਦੇ ਹਨ ਅਤੇ ਉਹਨਾਂ ਤੋਂ ਦੂਰ ਰਹੋ।
Now I beseech you, brothers, watch out for those who make the divisions and the stumbling blocks, contrary to the doctrine that ye learned, and turn away from them.
18 ੧੮ ਕਿਉਂ ਜੋ ਇਸ ਤਰ੍ਹਾਂ ਦੇ ਲੋਕ ਸਾਡੇ ਪ੍ਰਭੂ ਮਸੀਹ ਦੀ ਨਹੀਂ ਸਗੋਂ ਆਪਣੇ ਹੀ ਢਿੱਡ ਦੀ ਸੇਵਾ ਕਰਦੇ ਹਨ ਅਤੇ ਚਿਕਨੀਆਂ-ਚੋਪੜੀਆਂ ਗੱਲਾਂ ਨਾਲ ਭੋਲਿਆਂ ਦੇ ਦਿਲਾਂ ਨੂੰ ਠੱਗਦੇ ਹਨ।
For such kind serve not our Lord Jesus Christ, but their own belly. And by their smooth words and elegant speech they deceive the hearts of the naive.
19 ੧੯ ਤੁਹਾਡੀ ਆਗਿਆਕਾਰੀ ਦੀ ਚਰਚਾ ਤਾਂ ਸਭ ਤੱਕ ਪਹੁੰਚ ਗਈ ਹੈ, ਇਸ ਕਰਕੇ ਮੈਂ ਤੁਹਾਡੇ ਉੱਤੇ ਪਰਸੰਨ ਹਾਂ ਪਰ ਇਹ ਚਾਹੁੰਦਾ ਹਾਂ ਜੋ ਤੁਸੀਂ ਨੇਕੀ ਵਿੱਚ ਸਿਆਣੇ ਅਤੇ ਬਦੀ ਵਿੱਚ ਨਿਆਣੇ ਬਣੇ ਰਹੋ।
For your obedience reached to all men. Therefore I rejoice over you, but I want you to be indeed wise in the good and pure in the evil.
20 ੨੦ ਅਤੇ ਸ਼ਾਂਤੀ ਦਾਤਾ ਪਰਮੇਸ਼ੁਰ ਸ਼ੈਤਾਨ ਨੂੰ ਛੇਤੀ ਹੀ ਤੁਹਾਡੇ ਪੈਰਾਂ ਦੇ ਹੇਠ ਮਿੱਧੇਗਾ। ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਨਾਲ ਹੋਵੇ।
And the God of peace will crush Satan under your feet shortly. The grace of our Lord Jesus Christ is with you.
21 ੨੧ ਤਿਮੋਥਿਉਸ ਜੋ ਮੇਰਾ ਸਹਿਕਰਮੀ ਹੈ ਅਤੇ ਲੂਕਿਯੁਸ ਅਤੇ ਯਸੋਨ ਅਤੇ ਸੋਸੀਪਤਰੁਸ ਜੋ ਮੇਰੇ ਰਿਸ਼ਤੇਦਾਰ ਹਨ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Timothy my co-workman, and Lucius and Jason and Sosipater, my kinsmen, salute you.
22 ੨੨ ਮੈਂ ਤਰਤਿਯੁਸ ਜਿਹੜਾ ਇਸ ਪੱਤਰੀ ਦਾ ਲਿਖਣ ਵਾਲਾ ਹਾਂ ਤੁਹਾਨੂੰ ਪ੍ਰਭੂ ਵਿੱਚ ਸੁੱਖ-ਸਾਂਦ ਆਖਦਾ ਹਾਂ।
I Tertius, the man who transcribed the letter, salute you in the Lord.
23 ੨੩ ਗਾਯੁਸ ਜੋ ਮੇਰਾ ਅਤੇ ਸਾਰੀ ਕਲੀਸਿਯਾ ਦੀ ਪਰਾਹੁਣਚਾਰੀ ਕਰਨ ਵਾਲਾ ਹੈ ਤੁਹਾਡੀ ਸੁੱਖ-ਸਾਂਦ ਪੁੱਛਦਾ ਹੈ। ਇਰਸਤੁਸ ਜਿਹੜਾ ਸ਼ਹਿਰ ਦਾ ਖਜ਼ਾਨਚੀ ਹੈ ਅਤੇ ਭਾਈ ਕੁਆਰਤੁਸ ਤੁਹਾਡੀ ਸੁੱਖ-ਸਾਂਦ ਪੁੱਛਦੇ ਹਨ।
Gaius my host, and of the whole congregation, salutes you. Erastus, the manager of the city, salutes you, and Quartus the brother.
24 ੨੪ ਸਾਡੇ ਪ੍ਰਭੂ ਯਿਸੂ ਮਸੀਹ ਦੀ ਕਿਰਪਾ ਤੁਹਾਡੇ ਸਭ ਦੇ ਉੱਤੇ ਹੋਵੇ। ਆਮੀਨ।
The grace of our Lord Jesus Christ is with all of you. Truly.
25 ੨੫ ਹੁਣ ਉਸ ਦੀ ਜੋ ਮੇਰੀ ਇੰਜ਼ੀਲ ਦੇ ਅਤੇ ਯਿਸੂ ਮਸੀਹ ਦੀ ਖੁਸ਼ਖਬਰੀ ਦੇ ਅਨੁਸਾਰ ਤੁਹਾਨੂੰ ਸਥਿਰ ਕਰ ਸਕਦਾ ਹੈ, ਹਾਂ, ਉਸ ਭੇਤ ਦੇ ਪਰਕਾਸ਼ ਦੇ ਅਨੁਸਾਰ ਜਿਹੜਾ ਸਨਾਤਨ ਸਮੇਂ ਤੋਂ ਗੁਪਤ ਰੱਖਿਆ ਗਿਆ। (aiōnios g166)
Now to him who is able to establish you according to my good news, and the preaching of Jesus Christ according to a revelation of the mystery that has been kept secret for eternal times, (aiōnios g166)
26 ੨੬ ਪਰ ਹੁਣ ਪ੍ਰਗਟ ਹੋਇਆ ਅਤੇ ਅਨਾਦੀ ਪਰਮੇਸ਼ੁਰ ਦੇ ਹੁਕਮ ਦੇ ਅਨੁਸਾਰ ਨਬੀਆਂ ਦਿਆਂ ਪਵਿੱਤਰ ਗ੍ਰੰਥਾਂ ਦੇ ਦੁਆਰਾ ਸਾਰੀਆਂ ਕੌਮਾਂ ਵਿੱਚ ਪ੍ਰਸਿੱਧ ਕੀਤਾ ਗਿਆ ਤਾਂ ਜੋ ਉਹਨਾਂ ਵਿੱਚ ਵਿਸ਼ਵਾਸ ਦੀ ਆਗਿਆਕਾਰੀ ਹੋ ਜਾਏ। (aiōnios g166)
but that was now revealed, and by prophetic scriptures, according to a commandment of the eternal God that was made known to all the nations for obedience of faith, (aiōnios g166)
27 ੨੭ ਉਸ ਅਬਦੀ ਬੁੱਧਵਾਨ ਪਰਮੇਸ਼ੁਰ ਦੀ, ਹਾਂ, ਉਸੇ ਦੀ ਯਿਸੂ ਮਸੀਹ ਦੇ ਦੁਆਰਾ ਜੁੱਗੋ-ਜੁੱਗ ਮਹਿਮਾ ਹੋਵੇ। ਆਮੀਨ! (aiōn g165)
to the only wise God through Jesus Christ, to whom is the glory into the ages. Truly. (aiōn g165)

< ਰੋਮੀਆਂ ਨੂੰ 16 >