< ਰੋਮੀਆਂ ਨੂੰ 8 >

1 ਸੋ ਹੁਣ ਜੋ ਮਸੀਹ ਯਿਸੂ ਵਿੱਚ ਹਨ, ਉਨ੍ਹਾਂ ਉੱਤੇ ਸਜ਼ਾ ਦਾ ਹੁਕਮ ਨਹੀਂ ਹੈ।
ουδεν αρα νυν κατακριμα τοις εν χριστω ιησου μη κατα σαρκα περιπατουσιν αλλα κατα πνευμα
2 ਕਿਉਂਕਿ ਜੀਵਨ ਦੇ ਆਤਮਾ ਦੀ ਬਿਵਸਥਾ ਨੇ ਮਸੀਹ ਯਿਸੂ ਵਿੱਚ ਮੈਨੂੰ ਪਾਪ ਅਤੇ ਮੌਤ ਦੀ ਬਿਵਸਥਾ ਤੋਂ ਛੁਡਾ ਦਿੱਤਾ।
ο γαρ νομος του πνευματος της ζωης εν χριστω ιησου ηλευθερωσεν με απο του νομου της αμαρτιας και του θανατου
3 ਜੋ ਬਿਵਸਥਾ ਤੋਂ ਨਾ ਹੋ ਸਕਿਆ ਇਸ ਕਰਕੇ ਜੋ ਉਹ ਸਰੀਰ ਦੇ ਕਾਰਨ ਕਮਜ਼ੋਰ ਸੀ, ਪਰਮੇਸ਼ੁਰ ਨੇ ਆਪਣਾ ਪੁੱਤਰ ਪਾਪ ਦੇ ਲਈ ਪਾਪੀ ਸਰੀਰ ਦੇ ਰੂਪ ਵਿੱਚ ਭੇਜ ਕੇ ਸਰੀਰ ਵਿੱਚ ਹੀ ਪਾਪ ਉੱਤੇ ਸਜ਼ਾ ਦਾ ਹੁਕਮ ਦਿੱਤਾ।
το γαρ αδυνατον του νομου εν ω ησθενει δια της σαρκος ο θεος τον εαυτου υιον πεμψας εν ομοιωματι σαρκος αμαρτιας και περι αμαρτιας κατεκρινεν την αμαρτιαν εν τη σαρκι
4 ਇਸ ਲਈ ਜੋ ਸਾਡੇ ਵਿੱਚ ਜਿਹੜੇ ਸਰੀਰ ਦੇ ਨਹੀਂ ਸਗੋਂ ਆਤਮਾ ਦੇ ਅਨੁਸਾਰ ਚੱਲਦੇ ਹਾਂ ਬਿਵਸਥਾ ਦੀ ਬਿਧੀ ਪੂਰੀ ਹੋਵੇ।
ινα το δικαιωμα του νομου πληρωθη εν ημιν τοις μη κατα σαρκα περιπατουσιν αλλα κατα πνευμα
5 ਜੋ ਸਰੀਰਕ ਹਨ ਉਹ ਸਰੀਰ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ, ਪਰ ਜਿਹੜੇ ਆਤਮਿਕ ਹਨ ਉਹ ਆਤਮਾ ਦੀਆਂ ਗੱਲਾਂ ਉੱਤੇ ਮਨ ਲਾਉਂਦੇ ਹਨ।
οι γαρ κατα σαρκα οντες τα της σαρκος φρονουσιν οι δε κατα πνευμα τα του πνευματος
6 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਤਾਂ ਮੌਤ ਹੈ ਪਰ ਆਤਮਾ ਉੱਤੇ ਮਨ ਲਾਉਣਾ ਜੀਵਨ ਅਤੇ ਸ਼ਾਂਤੀ ਹੈ।
το γαρ φρονημα της σαρκος θανατος το δε φρονημα του πνευματος ζωη και ειρηνη
7 ਕਿਉਂ ਜੋ ਸਰੀਰ ਉੱਤੇ ਮਨ ਲਾਉਣਾ ਪਰਮੇਸ਼ੁਰ ਨਾਲ ਵੈਰ ਹੈ, ਕਿਉਂਕਿ ਉਹ ਪਰਮੇਸ਼ੁਰ ਦੀ ਬਿਵਸਥਾ ਦੇ ਅਧੀਨ ਨਹੀਂ ਹੈ, ਅਤੇ ਨਾ ਹੀ ਹੋ ਸਕਦਾ ਹੈ।
διοτι το φρονημα της σαρκος εχθρα εις θεον τω γαρ νομω του θεου ουχ υποτασσεται ουδε γαρ δυναται
8 ਅਤੇ ਜਿਹੜੇ ਸਰੀਰਕ ਹਨ ਉਹ ਪਰਮੇਸ਼ੁਰ ਨੂੰ ਖੁਸ਼ ਨਹੀਂ ਕਰ ਸਕਦੇ ਹਨ।
οι δε εν σαρκι οντες θεω αρεσαι ου δυνανται
9 ਪਰ ਤੁਸੀਂ ਸਰੀਰਕ ਨਹੀਂ, ਸਗੋਂ ਆਤਮਿਕ ਹੋ ਜੇਕਰ ਪਰਮੇਸ਼ੁਰ ਦਾ ਆਤਮਾ ਤੁਹਾਡੇ ਵਿੱਚ ਵੱਸਦਾ ਹੋਵੇ, ਪ੍ਰੰਤੂ ਜਿਹ ਦੇ ਵਿੱਚ ਮਸੀਹ ਦਾ ਆਤਮਾ ਨਹੀਂ, ਸੋ ਉਸਦਾ ਨਹੀਂ ਹੈ।
υμεις δε ουκ εστε εν σαρκι αλλ εν πνευματι ειπερ πνευμα θεου οικει εν υμιν ει δε τις πνευμα χριστου ουκ εχει ουτος ουκ εστιν αυτου
10 ੧੦ ਪਰ ਜੇ ਮਸੀਹ ਤੁਹਾਡੇ ਵਿੱਚ ਹੈ ਤਾਂ ਸਰੀਰ ਪਾਪ ਦੇ ਕਾਰਨ ਮਰ ਗਿਆ ਪਰ ਆਤਮਾ ਧਰਮ ਦੇ ਕਾਰਨ ਜੀਵਤ ਹੈ।
ει δε χριστος εν υμιν το μεν σωμα νεκρον δι αμαρτιαν το δε πνευμα ζωη δια δικαιοσυνην
11 ੧੧ ਅਤੇ ਜੇ ਉਹ ਦਾ ਆਤਮਾ ਜਿਸ ਨੇ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਤੁਹਾਡੇ ਵਿੱਚ ਵੱਸਦਾ ਹੈ, ਤਾਂ ਜਿਸ ਨੇ ਮਸੀਹ ਯਿਸੂ ਨੂੰ ਮੁਰਦਿਆਂ ਵਿੱਚੋਂ ਜਿਵਾਲਿਆ ਉਹ ਆਪਣੇ ਆਤਮਾ ਦੇ ਵਸੀਲੇ ਨਾਲ ਜੋ ਤੁਹਾਡੇ ਵਿੱਚ ਵੱਸਦਾ ਹੈ ਤੁਹਾਡੇ ਮਰਨਹਾਰ ਸਰੀਰਾਂ ਨੂੰ ਵੀ ਜਿਵਾਏਗਾ।
ει δε το πνευμα του εγειραντος ιησουν εκ νεκρων οικει εν υμιν ο εγειρας τον χριστον εκ νεκρων ζωοποιησει και τα θνητα σωματα υμων δια το ενοικουν αυτου πνευμα εν υμιν
12 ੧੨ ਸੋ ਹੇ ਭਰਾਵੋ, ਅਸੀਂ ਕਰਜ਼ਦਾਰ ਹਾਂ, ਪਰ ਸਰੀਰ ਦੇ ਨਹੀਂ ਜੋ ਸਰੀਰ ਦੇ ਅਨੁਸਾਰ ਉਮਰ ਕੱਟੀਏ।
αρα ουν αδελφοι οφειλεται εσμεν ου τη σαρκι του κατα σαρκα ζην
13 ੧੩ ਜੇ ਸਰੀਰ ਦੇ ਅਨੁਸਾਰ ਉਮਰ ਕੱਟੋਗੇ ਤਾਂ ਤੁਹਾਨੂੰ ਮਰਨਾ ਪਵੇਗਾ ਪਰ ਜੇ ਆਤਮਾ ਨਾਲ ਸਰੀਰ ਦੇ ਕੰਮਾਂ ਨੂੰ ਮਾਰੋ ਤਾਂ ਤੁਸੀਂ ਜੀਵੋਗੇ।
ει γαρ κατα σαρκα ζητε μελλετε αποθνησκειν ει δε πνευματι τας πραξεις του σωματος θανατουτε ζησεσθε
14 ੧੪ ਜਿੰਨੇ ਪਰਮੇਸ਼ੁਰ ਦੇ ਆਤਮਾ ਦੀ ਅਗਵਾਈ ਨਾਲ ਚੱਲਦੇ ਹਨ, ਉਹੀ ਪਰਮੇਸ਼ੁਰ ਦੇ ਪੁੱਤਰ ਹਨ।
οσοι γαρ πνευματι θεου αγονται ουτοι εισιν υιοι θεου
15 ੧੫ ਕਿਉਂ ਜੋ ਤੁਹਾਨੂੰ ਗੁਲਾਮੀ ਦਾ ਆਤਮਾ ਨਹੀਂ ਮਿਲਿਆ ਜੋ ਫੇਰ ਮੁੜ ਕੇ ਡਰੋ ਸਗੋਂ ਲੇਪਾਲਕ ਪੁੱਤਰ ਹੋਣ ਦਾ ਆਤਮਾ ਮਿਲਿਆ ਜਿਸ ਕਰਕੇ ਅਸੀਂ ਅੱਬਾ, ਹੇ ਪਿਤਾ, ਕਹਿ ਕੇ ਪੁਕਾਰਦੇ ਹਾਂ।
ου γαρ ελαβετε πνευμα δουλειας παλιν εις φοβον αλλ ελαβετε πνευμα υιοθεσιας εν ω κραζομεν αββα ο πατηρ
16 ੧੬ ਉਹ ਆਤਮਾ ਆਪ ਸਾਡੇ ਆਤਮਾ ਦੇ ਨਾਲ ਗਵਾਹੀ ਦਿੰਦਾ ਹੈ, ਕਿ ਅਸੀਂ ਪਰਮੇਸ਼ੁਰ ਦੀ ਸੰਤਾਨ ਹਾਂ।
αυτο το πνευμα συμμαρτυρει τω πνευματι ημων οτι εσμεν τεκνα θεου
17 ੧੭ ਅਤੇ ਜੇ ਸੰਤਾਨ ਹਾਂ ਤਾਂ ਵਾਰਿਸ ਵੀ ਹਾਂ, ਪਰਮੇਸ਼ੁਰ ਦੇ ਵਾਰਿਸ ਅਤੇ ਮਸੀਹ ਦੇ ਨਾਲ ਸਾਂਝੇ ਵਾਰਿਸ ਪਰ ਤਾਂ ਜੇ ਅਸੀਂ ਉਹ ਦੇ ਨਾਲ ਦੁੱਖ ਝੱਲੀਏ, ਕਿ ਅਸੀਂ ਉਹ ਦੇ ਨਾਲ ਵਡਿਆਏ ਜਾਈਏ।
ει δε τεκνα και κληρονομοι κληρονομοι μεν θεου συγκληρονομοι δε χριστου ειπερ συμπασχομεν ινα και συνδοξασθωμεν
18 ੧੮ ਮੇਰੀ ਸਮਝ ਵਿੱਚ ਇਸ ਵਰਤਮਾਨ ਸਮੇਂ ਦੇ ਦੁੱਖ ਉਸ ਮਹਿਮਾ ਦੇ ਸਾਹਮਣੇ ਜੋ ਸਾਡੇ ਵੱਲ ਪਰਕਾਸ਼ ਹੋਣ ਵਾਲੀ ਹੈ, ਕੁਝ ਵੀ ਨਹੀਂ।
λογιζομαι γαρ οτι ουκ αξια τα παθηματα του νυν καιρου προς την μελλουσαν δοξαν αποκαλυφθηναι εις ημας
19 ੧੯ ਸ੍ਰਿਸ਼ਟੀ ਵੀ ਵੱਡੀ ਆਸ ਨਾਲ ਪਰਮੇਸ਼ੁਰ ਦੇ ਪੁੱਤਰਾਂ ਦੇ ਪ੍ਰਗਟ ਹੋਣ ਨੂੰ ਉਡੀਕਦੀ ਹੈ।
η γαρ αποκαραδοκια της κτισεως την αποκαλυψιν των υιων του θεου απεκδεχεται
20 ੨੦ ਕਿਉਂ ਜੋ ਸ੍ਰਿਸ਼ਟੀ ਆਪਣੀ ਇੱਛਾ ਨਾਲ ਨਹੀਂ, ਸਗੋਂ ਅਧੀਨ ਕਰਨ ਵਾਲੇ ਦੇ ਕਾਰਨ ਵਿਅਰਥ ਦੇ ਅਧੀਨ ਹੋਈ, ਪਰ ਆਸ ਨਾਲ।
τη γαρ ματαιοτητι η κτισις υπεταγη ουχ εκουσα αλλα δια τον υποταξαντα επ ελπιδι
21 ੨੧ ਇਸ ਲਈ ਜੋ ਸ੍ਰਿਸ਼ਟੀ ਆਪ ਵੀ ਵਿਨਾਸ਼ ਦੀ ਗੁਲਾਮੀ ਤੋਂ ਛੁੱਟ ਕੇ ਪਰਮੇਸ਼ੁਰ ਦੀ ਸੰਤਾਨ ਦੀ ਵਡਿਆਈ ਦੀ ਅਜ਼ਾਦੀ ਨੂੰ ਪ੍ਰਾਪਤ ਕਰੇ।
οτι και αυτη η κτισις ελευθερωθησεται απο της δουλειας της φθορας εις την ελευθεριαν της δοξης των τεκνων του θεου
22 ੨੨ ਅਸੀਂ ਜਾਣਦੇ ਤਾਂ ਹਾਂ ਕਿ ਸਾਰੀ ਸ੍ਰਿਸ਼ਟੀ ਮਿਲ ਕੇ ਹੁਣ ਤੱਕ ਹਾਉਂਕੇ ਭਰਦੀ ਹੈ ਅਤੇ ਉਹ ਨੂੰ ਪੀੜ੍ਹਾਂ ਲੱਗੀਆਂ ਹੋਈਆਂ ਹਨ।
οιδαμεν γαρ οτι πασα η κτισις συστεναζει και συνωδινει αχρι του νυν
23 ੨੩ ਅਤੇ ਕੇਵਲ ਉਹ ਤਾਂ ਨਹੀਂ ਸਗੋਂ ਅਸੀਂ ਆਪ ਵੀ ਜਿਨ੍ਹਾਂ ਨੂੰ ਆਤਮਾ ਦਾ ਪਹਿਲਾ ਫਲ ਮਿਲਿਆ ਆਪਣੇ ਆਪ ਵਿੱਚ ਹਾਉਂਕੇ ਭਰਦੇ ਹਾਂ ਅਤੇ ਪੁੱਤਰ ਹੋਣ ਦੀ ਅਰਥਾਤ ਆਪਣੇ ਸਰੀਰ ਦੇ ਛੁਟਕਾਰੇ ਦੀ ਉਡੀਕ ਵਿੱਚ ਬੈਠੇ ਹਾਂ।
ου μονον δε αλλα και αυτοι την απαρχην του πνευματος εχοντες και ημεις αυτοι εν εαυτοις στεναζομεν υιοθεσιαν απεκδεχομενοι την απολυτρωσιν του σωματος ημων
24 ੨੪ ਆਸ ਨਾਲ ਅਸੀਂ ਬਚਾਏ ਗਏ ਹਾਂ, ਪਰ ਆਸ ਜੋ ਵੇਖੀ ਗਈ ਤਾਂ ਉਹ ਆਸ ਨਾ ਰਹੀ ਕਿਉਂਕਿ ਜਿਹੜੀ ਵਸਤੁ ਕੋਈ ਵੇਖਦਾ ਹੈ ਉਹ ਦੀ ਉਮੀਦ ਕਿਉਂ ਕਰੇ?
τη γαρ ελπιδι εσωθημεν ελπις δε βλεπομενη ουκ εστιν ελπις ο γαρ βλεπει τις τι και ελπιζει
25 ੨੫ ਪਰ ਜਿਹੜੀ ਵਸਤੁ ਅਸੀਂ ਨਹੀਂ ਵੇਖਦੇ ਜੇ ਉਹ ਦੀ ਆਸ ਰੱਖੀਏ ਤਾਂ ਧੀਰਜ ਨਾਲ ਉਸ ਦੀ ਉਡੀਕ ਵਿੱਚ ਰਹਿੰਦੇ ਹਾਂ।
ει δε ο ου βλεπομεν ελπιζομεν δι υπομονης απεκδεχομεθα
26 ੨੬ ਇਸ ਤਰ੍ਹਾਂ ਆਤਮਾ ਵੀ ਸਾਡੀਆਂ ਕਮਜ਼ੋਰੀਆਂ ਵਿੱਚ ਸਾਡੀ ਸਹਾਇਤਾ ਕਰਦਾ ਹੈ, ਕਿਉਂ ਜੋ ਕਿਸ ਗੱਲ ਲਈ ਸਾਨੂੰ ਪ੍ਰਾਰਥਨਾ ਕਰਨੀ ਚਾਹੀਦੀ ਹੈ ਅਸੀਂ ਨਹੀਂ ਜਾਣਦੇ, ਪਰ ਆਤਮਾ ਆਪ ਹੱਦੋਂ ਬਾਹਰ ਹਾਉਂਕੇ ਭਰ ਕੇ ਸਾਡੇ ਲਈ ਸਿਫ਼ਾਰਸ਼ ਕਰਦਾ ਹੈ।
ωσαυτως δε και το πνευμα συναντιλαμβανεται ταις ασθενειαις ημων το γαρ τι προσευξομεθα καθο δει ουκ οιδαμεν αλλ αυτο το πνευμα υπερεντυγχανει υπερ ημων στεναγμοις αλαλητοις
27 ੨੭ ਅਤੇ ਹਿਰਦਿਆਂ ਦਾ ਜਾਚਣ ਵਾਲਾ ਜਾਣਦਾ ਹੈ, ਜੋ ਆਤਮਾ ਦੀ ਕੀ ਇੱਛਾ ਹੈ, ਕਿਉਂ ਜੋ ਉਹ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਸੰਤਾਂ ਦੇ ਲਈ ਸਿਫ਼ਾਰਸ਼ ਕਰਦਾ ਹੈ।
ο δε ερευνων τας καρδιας οιδεν τι το φρονημα του πνευματος οτι κατα θεον εντυγχανει υπερ αγιων
28 ੨੮ ਅਸੀਂ ਜਾਣਦੇ ਹਾਂ ਕਿ ਜਿਹੜੇ ਪਰਮੇਸ਼ੁਰ ਦੇ ਨਾਲ ਪਿਆਰ ਰੱਖਦੇ ਹਨ ਸਾਰਿਆਂ ਵਸਤਾਂ ਰਲ ਕੇ ਉਹਨਾਂ ਦਾ ਭਲਾ ਹੀ ਕਰਦੀਆਂ ਹਨ, ਅਰਥਾਤ ਉਹਨਾਂ ਦਾ ਜਿਹੜੇ ਪਰਮੇਸ਼ੁਰ ਦੀ ਇੱਛਾ ਦੇ ਅਨੁਸਾਰ ਬੁਲਾਏ ਹੋਏ ਹਨ।
οιδαμεν δε οτι τοις αγαπωσιν τον θεον παντα συνεργει εις αγαθον τοις κατα προθεσιν κλητοις ουσιν
29 ੨੯ ਕਿਉਂਕਿ ਜਿਨ੍ਹਾਂ ਨੂੰ ਉਹ ਨੇ ਪਹਿਲਾਂ ਤੋਂ ਜਾਣਿਆ ਸੀ, ਉਸ ਨੇ ਉਹਨਾਂ ਨੂੰ ਅੱਗਿਓਂ ਠਹਿਰਾਇਆ ਤਾਂ ਜੋ ਉਹ ਦੇ ਪੁੱਤਰ ਦੇ ਸਰੂਪ ਉੱਤੇ ਬਣਨ ਕਿ ਉਹ ਬਹੁਤੇ ਭਰਾਵਾਂ ਵਿੱਚੋਂ ਪਹਿਲੌਠਾ ਹੋਵੇ।
οτι ους προεγνω και προωρισεν συμμορφους της εικονος του υιου αυτου εις το ειναι αυτον πρωτοτοκον εν πολλοις αδελφοις
30 ੩੦ ਅਤੇ ਜਿਨ੍ਹਾਂ ਨੂੰ ਉਹ ਨੇ ਅੱਗਿਓਂ ਠਹਿਰਾਇਆ ਉਸ ਨੇ ਉਹਨਾਂ ਨੂੰ ਸੱਦਿਆ ਵੀ ਅਤੇ ਜਿਨ੍ਹਾਂ ਨੂੰ ਉਸ ਨੇ ਸੱਦਿਆ ਉਹਨਾਂ ਨੂੰ ਧਰਮੀ ਵੀ ਠਹਿਰਾਇਆ ਅਤੇ ਜਿਨ੍ਹਾਂ ਨੂੰ ਉਸ ਨੇ ਧਰਮੀ ਠਹਿਰਾਇਆ ਉਹਨਾਂ ਨੂੰ ਵਡਿਆਈ ਵੀ ਦਿੱਤੀ।
ους δε προωρισεν τουτους και εκαλεσεν και ους εκαλεσεν τουτους και εδικαιωσεν ους δε εδικαιωσεν τουτους και εδοξασεν
31 ੩੧ ਸੋ ਅਸੀਂ ਇਹਨਾਂ ਗੱਲਾਂ ਉੱਤੇ ਕੀ ਆਖੀਏ, ਜਦੋਂ ਪਰਮੇਸ਼ੁਰ ਸਾਡੇ ਵੱਲ ਹੈ ਤਾਂ ਕੌਣ ਸਾਡੇ ਵਿਰੁੱਧ ਹੋਵੇਗਾ।
τι ουν ερουμεν προς ταυτα ει ο θεος υπερ ημων τις καθ ημων
32 ੩੨ ਜਿਸ ਨੇ ਆਪਣੇ ਹੀ ਪੁੱਤਰ ਦਾ ਵੀ ਸਰਫ਼ਾ ਨਾ ਕੀਤਾ ਸਗੋਂ ਉਹ ਨੂੰ ਸਾਡੇ ਸਭਨਾਂ ਦੇ ਲਈ ਦੇ ਦਿੱਤਾ ਸੋ ਉਹ ਦੇ ਨਾਲ ਸਾਰੀਆਂ ਵਸਤਾਂ ਵੀ ਸਾਨੂੰ ਕਿਉਂ ਨਾ ਦੇਵੇਗਾ?
ος γε του ιδιου υιου ουκ εφεισατο αλλ υπερ ημων παντων παρεδωκεν αυτον πως ουχι και συν αυτω τα παντα ημιν χαρισεται
33 ੩੩ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਉੱਤੇ ਕੌਣ ਦੋਸ਼ ਲਗਾ ਸਕਦਾ ਹੈ? ਪਰਮੇਸ਼ੁਰ ਹੀ ਹੈ ਜਿਹੜਾ ਧਰਮੀ ਠਹਿਰਾਉਂਦਾ ਹੈ।
τις εγκαλεσει κατα εκλεκτων θεου θεος ο δικαιων
34 ੩੪ ਉਹ ਕੌਣ ਹੈ ਜੋ ਸਜ਼ਾ ਦਾ ਹੁਕਮ ਦੇਵੇਗਾ? ਮਸੀਹ ਯਿਸੂ ਹੀ ਹੈ ਜਿਹੜਾ ਮਰ ਗਿਆ। ਹਾਂ, ਸਗੋਂ ਮੁਰਦਿਆਂ ਵਿੱਚੋਂ ਜਿਵਾਲਿਆ ਗਿਆ ਜਿਹੜਾ ਪਰਮੇਸ਼ੁਰ ਦੇ ਸੱਜੇ ਪਾਸੇ ਹੈ ਅਤੇ ਸਾਡੇ ਲਈ ਸਿਫ਼ਾਰਸ਼ ਵੀ ਕਰਦਾ ਹੈ।
τις ο κατακρινων χριστος ο αποθανων μαλλον δε και εγερθεις ος και εστιν εν δεξια του θεου ος και εντυγχανει υπερ ημων
35 ੩੫ ਕੌਣ ਸਾਨੂੰ ਮਸੀਹ ਦੇ ਪਿਆਰ ਤੋਂ ਅਲੱਗ ਕਰੇਗਾ? ਕੀ ਬਿਪਤਾ ਜਾਂ ਕਸ਼ਟ, ਜਾਂ ਅਨ੍ਹੇਰਾ ਜਾਂ ਕਾਲ ਜਾਂ ਨੰਗ ਜਾਂ ਸੰਕਟ ਜਾਂ ਤਲਵਾਰ?
τις ημας χωρισει απο της αγαπης του χριστου θλιψις η στενοχωρια η διωγμος η λιμος η γυμνοτης η κινδυνος η μαχαιρα
36 ੩੬ ਜਿਵੇਂ ਲਿਖਿਆ ਹੋਇਆ ਹੈ ਅਸੀਂ ਤੇਰੇ ਲਈ ਦਿਨ ਭਰ ਜਾਨੋਂ ਮਾਰੇ ਜਾਂਦੇ ਹਾਂ, ਅਸੀਂ ਕੋਹੀਆਂ ਜਾਣ ਵਾਲੀਆਂ ਭੇਡਾਂ ਦੇ ਤੁੱਲ ਗਿਣੇ ਜਾਂਦੇ ਹਾਂ।
καθως γεγραπται οτι ενεκα σου θανατουμεθα ολην την ημεραν ελογισθημεν ως προβατα σφαγης
37 ੩੭ ਸਗੋਂ ਇਹਨਾਂ ਸਾਰੀਆਂ ਗੱਲਾਂ ਵਿੱਚ ਉਹ ਦੇ ਦੁਆਰਾ ਜਿਸ ਨੇ ਸਾਡੇ ਨਾਲ ਪਿਆਰ ਕੀਤਾ ਸੀ, ਅਸੀਂ ਹੱਦੋਂ ਵੱਧ ਜਿੱਤ ਪਾਉਂਦੇ ਹਾਂ।
αλλ εν τουτοις πασιν υπερνικωμεν δια του αγαπησαντος ημας
38 ੩੮ ਕਿਉਂ ਜੋ ਮੈਨੂੰ ਵਿਸ਼ਵਾਸ ਹੈ, ਕਿ ਨਾ ਮੌਤ, ਨਾ ਜੀਵਨ, ਨਾ ਦੂਤ, ਨਾ ਹਕੂਮਤਾਂ, ਨਾ ਵਰਤਮਾਨ ਵਸਤਾਂ, ਨਾ ਹੋਣ ਵਾਲੀਆਂ ਵਸਤਾਂ, ਨਾ ਸ਼ਕਤੀਆਂ।
πεπεισμαι γαρ οτι ουτε θανατος ουτε ζωη ουτε αγγελοι ουτε αρχαι ουτε δυναμεις ουτε ενεστωτα ουτε μελλοντα
39 ੩੯ ਅਤੇ ਨਾ ਉਚਿਆਈ, ਨਾ ਡੂੰਘਿਆਈ, ਅਤੇ ਨਾ ਕੋਈ ਹੋਰ ਸ੍ਰਿਸ਼ਟੀ ਮੈਨੂੰ ਪਰਮੇਸ਼ੁਰ ਦੇ ਉਸ ਪਿਆਰ ਤੋਂ ਜੋ ਸਾਡੇ ਪ੍ਰਭੂ ਮਸੀਹ ਯਿਸੂ ਵਿੱਚ ਹੈ, ਸਾਨੂੰ ਅਲੱਗ ਕਰ ਸਕੇਗੀ।
ουτε υψωμα ουτε βαθος ουτε τις κτισις ετερα δυνησεται ημας χωρισαι απο της αγαπης του θεου της εν χριστω ιησου τω κυριω ημων

< ਰੋਮੀਆਂ ਨੂੰ 8 >