< ਸੁਲੇਮਾਨ ਦਾ ਗੀਤ 6 >

1 ਹੇ ਇਸਤਰੀਆਂ ਵਿੱਚੋਂ ਰੂਪਵੰਤ, ਤੇਰਾ ਬਾਲਮ ਕਿੱਥੇ ਗਿਆ ਹੈ? ਤੇਰਾ ਬਾਲਮ ਕਿੱਧਰ ਚਲਾ ਗਿਆ ਤਾਂ ਜੋ ਅਸੀਂ ਤੇਰੇ ਨਾਲ ਉਹ ਨੂੰ ਭਾਲੀਏ?
אָנָה הָלַךְ דּוֹדֵךְ הַיָּפָה בַּנָּשִׁים אָנָה פָּנָה דוֹדֵךְ וּנְבַקְשֶׁנּוּ עִמָּֽךְ׃
2 ਮੇਰਾ ਬਾਲਮ ਆਪਣੇ ਬਾਗ਼ ਲਈ, ਆਪਣੀਆਂ ਬਲਸਾਨ ਦੀਆਂ ਕਿਆਰੀਆਂ ਵੱਲ ਗਿਆ ਹੈ, ਤਾਂ ਜੋ ਬਾਗ਼ਾਂ ਵਿੱਚ ਆਪਣੀਆਂ ਭੇਡਾਂ-ਬੱਕਰੀਆਂ ਚਾਰੇ ਅਤੇ ਸੋਸਨ ਇਕੱਠੀ ਕਰੇ।
דּוֹדִי יָרַד לְגַנּוֹ לַעֲרוּגוֹת הַבֹּשֶׂם לִרְעוֹת בַּגַּנִּים וְלִלְקֹט שֽׁוֹשַׁנִּֽים׃
3 ਮੈਂ ਆਪਣੇ ਬਾਲਮ ਦੀ ਹਾਂ ਅਤੇ ਮੇਰਾ ਬਾਲਮ ਮੇਰਾ ਹੈ, ਉਹ ਸੋਸਨਾਂ ਵਿੱਚ ਚਾਰਦਾ ਹੈ।
אֲנִי לְדוֹדִי וְדוֹדִי לִי הָרֹעֶה בַּשׁוֹשַׁנִּֽים׃
4 ਹੇ ਮੇਰੀ ਪ੍ਰੀਤਮਾ, ਤੂੰ ਤਿਰਸਾਹ ਨਗਰ ਵਾਂਗੂੰ ਰੂਪਵੰਤ, ਯਰੂਸ਼ਲਮ ਵਾਂਗੂੰ ਸੋਹਣੀ, ਇੱਕ ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ!
יָפָה אַתְּ רַעְיָתִי כְּתִרְצָה נָאוָה כִּירוּשָׁלָ͏ִם אֲיֻמָּה כַּנִּדְגָּלֽוֹת׃
5 ਤੂੰ ਆਪਣੀਆਂ ਅੱਖਾਂ ਮੈਥੋਂ ਫੇਰ ਲੈ, ਉਹ ਤਾਂ ਮੈਨੂੰ ਘਬਰਾ ਦਿੰਦੀਆਂ ਹਨ! ਤੇਰੇ ਵਾਲ਼ ਬੱਕਰੀਆਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਗਿਲਆਦ ਦੀ ਢਲਾਣ ਦੇ ਹੇਠਾਂ ਬੈਠੀਆਂ ਹਨ।
הָסֵבִּי עֵינַיִךְ מִנֶּגְדִּי שֶׁהֵם הִרְהִיבֻנִי שַׂעְרֵךְ כְּעֵדֶר הָֽעִזִּים שֶׁגָּלְשׁוּ מִן־הַגִּלְעָֽד׃
6 ਤੇਰੇ ਦੰਦ ਭੇਡਾਂ ਦੇ ਇੱਜੜ ਵਾਂਗੂੰ ਹਨ, ਜਿਹੜੀਆਂ ਨਹਾ ਕੇ ਉਤਾਹਾਂ ਆਈਆਂ ਹਨ, ਜਿਹੜੀਆਂ ਸਾਰੀਆਂ ਜੋੜਿਆਂ ਨੂੰ ਜੰਮਦੀਆਂ ਹਨ, ਉਨ੍ਹਾਂ ਵਿੱਚੋਂ ਕੋਈ ਇਕੱਲੀ ਨਹੀਂ।
שִׁנַּיִךְ כְּעֵדֶר הֽ͏ָרְחֵלִים שֶׁעָלוּ מִן־הָרַחְצָה שֶׁכֻּלָּם מַתְאִימוֹת וְשַׁכֻּלָה אֵין בָּהֶֽם׃
7 ਤੇਰੀਆਂ ਗੱਲਾਂ ਘੁੰਡ ਦੇ ਹੇਠ ਅਨਾਰ ਦੇ ਟੁੱਕੜਿਆਂ ਵਾਂਗੂੰ ਹਨ।
כְּפֶלַח הָרִמּוֹן רַקָּתֵךְ מִבַּעַד לְצַמָּתֵֽךְ׃
8 ਸੱਠ ਰਾਣੀਆਂ ਅਤੇ ਅੱਸੀ ਰਖ਼ੈਲਾਂ ਅਤੇ ਕੁਆਰੀਆਂ ਅਣਗਿਣਤ ਹਨ।
שִׁשִּׁים הֵמָּה מְּלָכוֹת וּשְׁמֹנִים פִּֽילַגְשִׁים וַעֲלָמוֹת אֵין מִסְפָּֽר׃
9 ਮੇਰੀ ਕਬੂਤਰੀ, ਮੇਰੀ ਨਿਰਮਲ ਅਨੋਖੀ ਹੈ, ਉਹ ਆਪਣੀ ਮਾਂ ਦੀ ਇਕਲੌਤੀ ਲਾਡਲੀ ਅਤੇ ਆਪਣੀ ਜਣਨੀ ਦੀ ਦੁਲਾਰੀ ਹੈ। ਧੀਆਂ ਨੇ ਉਹ ਨੂੰ ਵੇਖ ਕੇ ਧੰਨ ਆਖਿਆ, ਰਾਣੀਆਂ ਤੇ ਰਖ਼ੈਲਾਂ ਨੇ ਉਹ ਨੂੰ ਵਡਿਆਇਆ ਹੈ।
אַחַת הִיא יוֹנָתִי תַמָּתִי אַחַת הִיא לְאִמָּהּ בָּרָה הִיא לְיֽוֹלַדְתָּהּ רָאוּהָ בָנוֹת וַֽיְאַשְּׁרוּהָ מְלָכוֹת וּפִֽילַגְשִׁים וַֽיְהַלְלֽוּהָ׃
10 ੧੦ ਇਹ ਕੌਣ ਹੈ ਜਿਹੜੀ ਪ੍ਰਭਾਤ ਵਾਂਗੂੰ ਸ਼ੋਭਾਮਾਨ, ਚੰਨ ਵਾਂਗੂੰ ਰੂਪਵੰਤ ਅਤੇ ਸੂਰਜ ਵਾਂਗੂੰ ਨਿਰਮਲ ਹੈ, ਝੰਡੇ ਵਾਲੇ ਲਸ਼ਕਰ ਦੇ ਵਾਂਗੂੰ ਭਿਆਨਕ ਹੈ?
מִי־זֹאת הַנִּשְׁקָפָה כְּמוֹ־שָׁחַר יָפָה כַלְּבָנָה בָּרָה כַּֽחַמָּה אֲיֻמָּה כַּנִּדְגָּלֽוֹת׃
11 ੧੧ ਮੈਂ ਚਲਗੋਜਿਆਂ ਦੀ ਬਾੜੀ ਵਿੱਚ ਉਤਰ ਗਿਆ, ਤਾਂ ਜੋ ਵਾਦੀ ਦੀ ਹਰਿਆਲੀ ਨੂੰ ਵੇਖਾਂ, ਨਾਲੇ ਵੇਖਾਂ ਕਿ ਅੰਗੂਰਾਂ ਨੂੰ ਕਲੀਆਂ ਅਤੇ ਅਨਾਰਾਂ ਨੂੰ ਫਲ ਨਿੱਕਲੇ ਹਨ ਜਾਂ ਨਹੀਂ।
אֶל־גִּנַּת אֱגוֹז יָרַדְתִּי לִרְאוֹת בְּאִבֵּי הַנָּחַל לִרְאוֹת הֲפָֽרְחָה הַגֶּפֶן הֵנֵצוּ הָרִמֹּנִֽים׃
12 ੧੨ ਮੈਂ ਨਾ ਜਾਣਿਆ, ਮੇਰੇ ਖ਼ਿਆਲਾਂ ਨੇ ਮੈਨੂੰ ਮੇਰੇ ਸ਼ਾਹੀ ਲੋਕਾਂ ਦੇ ਰਥਾਂ ਵਿੱਚ ਬਿਠਾ ਦਿੱਤਾ।
לֹא יָדַעְתִּי נַפְשִׁי שָׂמַתְנִי מַרְכְּבוֹת עַמִּי־נָדִֽיב׃
13 ੧੩ ਮੁੜ, ਮੁੜ ਆ, ਹੇ ਸੂਲੰਮੀਥ, ਮੁੜ, ਮੁੜ ਆ, ਕਿ ਅਸੀਂ ਤੈਨੂੰ ਤੱਕੀਏ। ਵਧੂ ਤੁਸੀਂ ਕਿਉਂ ਸੂਲੰਮੀਥ ਦੇ ਉੱਤੇ ਨਿਗਾਹ ਕਰੋਗੇ, ਜਿਵੇਂ ਮਹਨਇਮ ਦੇ ਨਾਚ ਉੱਤੇ ਕਰਦੇ ਹੋ?
שׁוּבִי שׁוּבִי הַשּׁוּלַמִּית שׁוּבִי שׁוּבִי וְנֶחֱזֶה־בָּךְ מַֽה־תֶּחֱזוּ בַּשּׁוּלַמִּית כִּמְחֹלַת הַֽמַּחֲנָֽיִם׃

< ਸੁਲੇਮਾਨ ਦਾ ਗੀਤ 6 >