< ਸੁਲੇਮਾਨ ਦਾ ਗੀਤ 8 >

1 ਕਾਸ਼ ਕਿ ਤੂੰ ਮੇਰੇ ਵੀਰ ਜਿਹਾ ਹੁੰਦਾ, ਜਿਸ ਨੇ ਮੇਰੀ ਮਾਂ ਦੀਆਂ ਦੁੱਧੀਆਂ ਚੁੰਘੀਆਂ! ਜਦ ਮੈਂ ਤੈਨੂੰ ਬਾਹਰ ਲੱਭਦੀ, ਮੈਂ ਤੈਨੂੰ ਚੁੰਮਦੀ, ਅਤੇ ਕੋਈ ਮੈਨੂੰ ਤੁੱਛ ਨਾ ਜਾਣਦਾ!
Кто даст тя, брате мой, ссуща сосцы матере моея? Обретши тя вне целую тя, и ктому не уничижат мене.
2 ਮੈਂ ਤੇਰੀ ਅਗਵਾਈ ਕਰ ਕੇ ਤੈਨੂੰ ਆਪਣੀ ਮਾਤਾ ਦੇ ਘਰ ਲੈ ਜਾਂਦੀ, ਉਹ ਮੈਨੂੰ ਸਿਖਾਉਂਦੀ, ਮੈਂ ਤੈਨੂੰ ਮਸਾਲੇ ਵਾਲੀ ਮਧ, ਆਪਣੇ ਅਨਾਰ ਦਾ ਰਸ ਪਿਲਾਉਂਦੀ।
Пойму тя, введу тя в дом матере моея и в ложницу заченшия мя: тамо мя научиши: напою тя от вина с вонями строенаго, от воды яблок моих.
3 ਕਾਸ਼ ਉਸ ਦਾ ਖੱਬਾ ਹੱਥ ਮੇਰੇ ਸਿਰ ਦੇ ਹੇਠ ਹੁੰਦਾ, ਅਤੇ ਉਸ ਦਾ ਸੱਜਾ ਹੱਥ ਮੈਨੂੰ ਘੇਰੇ ਵਿੱਚ ਲੈ ਲੈਂਦਾ!
Шуйца его под главою моею, и десница его оымет мя.
4 ਹੇ ਯਰੂਸ਼ਲਮ ਦੀਓ ਧੀਓ, ਮੈਂ ਤੁਹਾਨੂੰ ਸਹੁੰ ਚੁਕਾਉਂਦੀ ਹਾਂ, ਤੁਸੀਂ ਪ੍ਰੀਤ ਨੂੰ ਨਾ ਉਕਸਾਓ, ਨਾ ਜਗਾਓ ਜਦ ਤੱਕ ਉਸ ਨੂੰ ਆਪ ਨਾ ਭਾਵੇ?
Заклях вас, дщери Иерусалимския, в силах и в крепостех селных: аще подвижете и воздвижете любовь, дондеже аще восхощет.
5 ਇਹ ਕੌਣ ਹੈ ਜਿਹੜੀ ਉਜਾੜ ਤੋਂ ਉਤਾਹਾਂ ਆਉਂਦੀ ਹੈ, ਜਿਹੜੀ ਆਪਣੇ ਬਾਲਮ ਦਾ ਸਹਾਰਾ ਲੈਂਦੀ ਹੈ? ਵਧੂ ਸੇਬ ਦੇ ਰੁੱਖ ਹੇਠ ਮੈਂ ਤੈਨੂੰ ਜਗਾਇਆ, ਉੱਥੇ ਤੇਰੀ ਮਾਂ ਨੇ ਗਰਭ ਧਾਰਣ ਕੀਤਾ, ਉੱਥੇ ਤੇਰੀ ਮਾਂ ਨੂੰ ਤੇਰੇ ਜਣਨ ਦੀ ਪੀੜ ਲੱਗੀ ਅਤੇ ਤੈਨੂੰ ਜਣਿਆ।
Кто сия восходящая убелена и утвержаема о брате своем? Под яблонею возбудих тя: тамо роди тя мати твоя, тамо поболе тобою рождшая тя.
6 ਮੈਨੂੰ ਆਪਣੇ ਦਿਲ ਉੱਤੇ ਮੋਹਰ ਵਾਂਗੂੰ ਰੱਖ, ਆਪਣੀ ਬਾਂਹ ਉੱਤੇ ਮੋਹਰ ਵਾਂਗੂੰ ਬੰਨ੍ਹ, ਕਿਉਂ ਜੋ ਪ੍ਰੇਮ ਮੌਤ ਵਰਗਾ ਬਲਵਾਨ ਹੈ, ਈਰਖਾ ਪਤਾਲ ਵਾਂਗੂੰ ਕਠੋਰ ਹੈ, ਉਸ ਦੀਆਂ ਲਾਟਾਂ ਅੱਗ ਦੀਆਂ ਲਾਟਾਂ ਹਨ, ਸਗੋਂ ਪਰਮੇਸ਼ੁਰ ਦੀ ਅੱਗ ਦੀਆਂ ਲਾਟਾਂ ਹਨ। (Sheol h7585)
Положи мя яко печать на сердцы твоем, яко печать на мышце твоей: зане крепка яко смерть любы, жестока яко ад ревность: крила ея крила огня, (углие огненно) пламы ея. (Sheol h7585)
7 ਬਹੁਤੇ ਪਾਣੀ ਪ੍ਰੇਮ ਨੂੰ ਬੁਝਾ ਨਹੀਂ ਸਕਦੇ, ਨਾ ਹੜ੍ਹ ਉਹ ਨੂੰ ਦੱਬ ਸਕਦੇ ਹਨ। ਜੇ ਕੋਈ ਆਪਣੇ ਘਰ ਦਾ ਸਾਰਾ ਧਨ ਪ੍ਰੇਮ ਦੇ ਬਦਲੇ ਦੇ ਦਿੰਦਾ, ਤਾਂ ਉਹ ਉਸ ਨੂੰ ਅੱਤ ਤੁੱਛ ਜਾਣਦਾ।
Вода многа не может угасити любве, и реки не потопят ея. Аще даст муж все имение свое за любовь, уничижением уничижат его.
8 ਸਾਡੀ ਇੱਕ ਛੋਟੀ ਭੈਣ ਹੈ, ਉਸ ਦੀਆਂ ਛਾਤੀਆਂ ਅਜੇ ਨਹੀਂ ਉਭਰੀਆਂ। ਅਸੀਂ ਆਪਣੀ ਭੈਣ ਲਈ ਕੀ ਕਰੀਏ ਜਿਸ ਵੇਲੇ ਉਸ ਦੇ ਵਿਆਹ ਦੀ ਗੱਲ ਚੱਲੇ?
Сестра наша мала и сосцу не имать: что сотворим сестре нашей в день, в оньже аще глаголатися будет ей?
9 ਜੇ ਉਹ ਕੰਧ ਹੋਵੇ, ਤਾਂ ਅਸੀਂ ਉਹ ਦੇ ਉੱਤੇ ਚਾਂਦੀ ਦਾ ਮੁਨਾਰਾ ਬਣਾਵਾਂਗੇ ਜੇ ਉਹ ਦਰਵਾਜ਼ਾ ਹੋਵੇ, ਤਾਂ ਅਸੀਂ ਉਹ ਨੂੰ ਦਿਆਰ ਦੀਆਂ ਫੱਟੀਆਂ ਨਾਲ ਘੇਰਾਂਗੇ।
Аще стена есть, соградим на ней забрала сребряна: и аще дверь есть, напишем на ней дску кедрову.
10 ੧੦ ਮੈਂ ਕੰਧ ਸੀ ਅਤੇ ਮੇਰੀਆਂ ਛਾਤੀਆਂ ਬੁਰਜ਼ਾਂ ਵਾਂਗੂੰ ਸਨ, ਤਦ ਮੈਂ ਉਹ ਦੀਆਂ ਅੱਖਾਂ ਵਿੱਚ ਸ਼ਾਂਤੀ ਪਾਉਣ ਵਾਲੀ ਵਾਂਗੂੰ ਸੀ।
Аз стена, и сосцы мои яко столпи: аз бех во очию их аки обретающая мир.
11 ੧੧ ਬਆਲ-ਹਮੋਨ ਵਿੱਚ ਸੁਲੇਮਾਨ ਦਾ ਅੰਗੂਰੀ ਬਾਗ਼ ਸੀ, ਉਸ ਨੇ ਉਹ ਅੰਗੂਰੀ ਬਾਗ਼ ਰਾਖਿਆਂ ਨੂੰ ਦਿੱਤਾ। ਹਰ ਇੱਕ ਉਹ ਦੇ ਫਲ ਲਈ ਚਾਂਦੀ ਦੇ ਹਜ਼ਾਰ ਸਿੱਕੇ ਲਿਆਵੇ।
Виноград бысть Соломону во Вееламоне: даде виноград свой стрегущым: муж принесет в плоде его тысящу сребреник.
12 ੧੨ ਮੇਰਾ ਅੰਗੂਰੀ ਬਾਗ਼ ਜਿਹੜਾ ਮੇਰਾ ਆਪਣਾ ਹੈ, ਮੇਰੇ ਸਾਹਮਣੇ ਹੈ, ਹੇ ਸੁਲੇਮਾਨ, ਹਜ਼ਾਰ ਮੈਨੂੰ ਮਿਲਣ, ਅਤੇ ਉਹ ਦੇ ਫਲ ਦੇ ਰਾਖਿਆਂ ਨੂੰ ਦੋ-ਦੋ ਸੌ ਮਿਲਣ।
Виноград мой предо мною: тысяща Соломону и двести стрегущым плод его.
13 ੧੩ ਤੂੰ ਜੋ ਬਗੀਚਿਆਂ ਵਿੱਚ ਵੱਸਦੀ ਹੈਂ, ਸਾਥੀ ਤੇਰੀ ਅਵਾਜ਼ ਲਈ ਕੰਨ ਲਾਉਂਦੇ ਹਨ, ਮੈਨੂੰ ਵੀ ਆਪਣੀ ਅਵਾਜ਼ ਸੁਣਾ!
Седяй в вертоградех, и друзие внемлющии гласу твоему: глас твой внуши мне.
14 ੧੪ ਹੇ ਮੇਰੇ ਬਾਲਮ, ਛੇਤੀ ਕਰ, ਮਸਾਲਿਆਂ ਦੇ ਪਹਾੜਾਂ ਉੱਤੇ ਚਿਕਾਰੇ ਜਾਂ ਜੁਆਨ ਹਿਰਨਾਂ ਵਾਂਗੂੰ ਬਣ ਜਾ!
Бежи, брате мой, и уподобися серне или юнцу еленей, на горы ароматов.

< ਸੁਲੇਮਾਨ ਦਾ ਗੀਤ 8 >