< ਜ਼ਕਰਯਾਹ 12 >

1 ਇਸਰਾਏਲ ਦੇ ਬਾਰੇ ਯਹੋਵਾਹ ਦਾ ਬਚਨ। ਯਹੋਵਾਹ ਦਾ ਵਾਕ ਹੈ, ਜਿਹੜਾ ਆਕਾਸ਼ ਨੂੰ ਤਾਣਦਾ, ਧਰਤੀ ਦੀ ਨੀਂਹ ਰੱਖਦਾ ਅਤੇ ਮਨੁੱਖ ਦਾ ਆਤਮਾ ਉਸ ਦੇ ਅੰਦਰ ਰਚਦਾ ਹੈ।
Бреме речи Господње за Израиља. Говори Господ, који је разапео небеса и основао земљу, и створио човеку дух који је у њему:
2 ਵੇਖ, ਮੈਂ ਯਰੂਸ਼ਲਮ ਨੂੰ ਆਲੇ-ਦੁਆਲੇ ਦੇ ਸਾਰੇ ਲੋਕਾਂ ਲਈ ਲੁੜਕਣ ਦਾ ਕਟੋਰਾ ਠਹਿਰਾਉਂਦਾ ਹਾਂ ਅਤੇ ਇਹ ਯਹੂਦਾਹ ਦੇ ਵਿਰੁੱਧ ਵੀ ਹੋਵੇਗਾ ਜਦ ਯਰੂਸ਼ਲਮ ਦੇ ਵਿਰੁੱਧ ਘੇਰਾ ਪਾਇਆ ਜਾਵੇਗਾ।
Ево, ја ћу учинити Јерусалим чашом за опијање свим народима унаоколо, који ће опсести Јерусалим ратујући на Јуду.
3 ਮੈਂ ਉਸ ਦਿਨ ਯਰੂਸ਼ਲਮ ਨੂੰ ਸਾਰਿਆਂ ਲੋਕਾਂ ਲਈ ਇੱਕ ਭਾਰੀ ਪੱਥਰ ਠਹਿਰਾਵਾਂਗਾ। ਸਾਰੇ ਉਸ ਦੇ ਚੁੱਕਣ ਵਾਲੇ ਜ਼ਖਮੀ ਕੀਤੇ ਜਾਣਗੇ ਅਤੇ ਧਰਤੀ ਦੀਆਂ ਸਾਰੀਆਂ ਕੌਮਾਂ ਉਸ ਦੇ ਵਿਰੁੱਧ ਇਕੱਠੀਆਂ ਹੋਣਗੀਆਂ।
И у тај ћу дан учинити Јерусалим тешким каменом свим народима; који га год буду хтели дигнути, сатрће се, ако би се и сви народи земаљски сабрали на њ.
4 ਯਹੋਵਾਹ ਦਾ ਵਾਕ ਹੈ, ਉਸ ਦਿਨ ਮੈਂ ਹਰੇਕ ਘੋੜੇ ਨੂੰ ਘਬਰਾਹਟ ਨਾਲ ਅਤੇ ਉਸ ਦੇ ਸਵਾਰ ਨੂੰ ਪਾਗਲਪਣ ਨਾਲ ਮਾਰਾਂਗਾ, ਯਹੂਦਾਹ ਦੇ ਘਰਾਣੇ ਉੱਤੇ ਮੈਂ ਆਪਣੀਆਂ ਅੱਖਾਂ ਖੁੱਲ੍ਹੀਆਂ ਰੱਖਾਂਗਾ ਅਤੇ ਕੌਮਾਂ ਦੇ ਸਾਰਿਆਂ ਘੋੜਿਆਂ ਨੂੰ ਅੰਨ੍ਹਾ ਕਰ ਕੇ ਮਾਰਾਂਗਾ।
У тај ћу дан, говори Господ, учинити да сви коњи буду плашљиви и сви коњаници безумни; и отворићу очи своје на дом Јудин, и ослепићу све коње народима.
5 ਤਦ ਯਹੂਦਾਹ ਦੇ ਸਰਦਾਰ ਆਪਣੇ ਦਿਲ ਵਿੱਚ ਆਖਣਗੇ ਕਿ ਯਰੂਸ਼ਲਮ ਦੇ ਵਾਸੀ ਮੇਰੇ ਲਈ ਆਪਣੇ ਪਰਮੇਸ਼ੁਰ ਸੈਨਾਂ ਦੇ ਯਹੋਵਾਹ ਵਿੱਚ ਬਲ ਹਨ।
Те ће говорити главари Јудини у срцу свом: јаки су ми становници јерусалимски Господом над војскама, Богом својим.
6 ਉਸ ਦਿਨ ਮੈਂ ਯਹੂਦੀਆਂ ਦੇ ਸਰਦਾਰਾਂ ਨੂੰ ਲੱਕੜੀਆਂ ਵਿੱਚ ਅੱਗ ਦੀ ਅੰਗੀਠੀ ਵਾਂਗੂੰ ਅਤੇ ਪੂਲਿਆਂ ਵਿੱਚ ਅੱਗ ਦੀ ਮਸ਼ਾਲ ਵਾਂਗੂੰ ਠਹਿਰਾਵਾਂਗਾ। ਉਹ ਸੱਜੇ ਖੱਬੇ ਅਤੇ ਆਲੇ-ਦੁਆਲੇ ਦੇ ਸਾਰੇ ਲੋਕਾਂ ਨੂੰ ਖਾ ਜਾਣਗੇ ਅਤੇ ਯਰੂਸ਼ਲਮ ਦੇ ਵਾਸੀ ਫੇਰ ਯਰੂਸ਼ਲਮ ਵਿੱਚ ਆਪਣੇ ਥਾਂ ਹੀ ਵੱਸਣਗੇ।
У онај ћу дан учинити да главари Јудини буду као огњиште у дрвима и као луч запаљен у сноповима, те ће прождрети и надесно и налево све народе унаоколо, а Јерусалим ће још остати на свом месту, у Јерусалиму.
7 ਯਹੋਵਾਹ ਪਹਿਲਾਂ ਯਹੂਦਾਹ ਦੇ ਤੰਬੂਆਂ ਨੂੰ ਬਚਾਵੇਗਾ ਕਿਉਂਕਿ ਦਾਊਦ ਦੇ ਘਰਾਣੇ ਦਾ ਪਰਤਾਪ ਅਤੇ ਯਰੂਸ਼ਲਮ ਦੇ ਵਾਸੀਆਂ ਦਾ ਪਰਤਾਪ, ਯਹੂਦਾਹ ਤੋਂ ਉੱਚਾ ਨਾ ਹੋਵੇ।
И Господ ће сачувати шаторе Јудине најпре, да се не диже над Јудом слава дома Давидовог и слава становника јерусалимских.
8 ਉਸ ਦਿਨ ਯਹੋਵਾਹ ਯਰੂਸ਼ਲਮ ਦੇ ਵਾਸੀਆਂ ਦੇ ਆਲੇ-ਦੁਆਲੇ ਇੱਕ ਢਾਲ਼ ਹੋਵੇਗਾ, ਉਸ ਦਿਨ ਉਹਨਾਂ ਵਿੱਚੋਂ ਕਮਜ਼ੋਰ ਤੋਂ ਕਮਜ਼ੋਰ ਦਾਊਦ ਵਰਗਾ ਹੋਵੇਗਾ, ਦਾਊਦ ਦਾ ਘਰਾਣਾ ਪਰਮੇਸ਼ੁਰ ਅਤੇ ਯਹੋਵਾਹ ਦੇ ਦੂਤ ਵਰਗਾ ਹੋਵੇਗਾ, ਜਿਹੜਾ ਉਹਨਾਂ ਦੇ ਅੱਗੇ ਸੀ।
У онај ће дан Господ заклањати становнике јерусалимске, и најслабији међу њима биће у тај дан као Давид, и дом ће Давидов бити као Бог, као анђео Господњи пред њима.
9 ਉਸ ਦਿਨ ਮੈਂ ਯਰੂਸ਼ਲਮ ਦੇ ਵਿਰੁੱਧ ਆਉਣ ਵਾਲੀਆਂ ਸਾਰੀਆਂ ਕੌਮਾਂ ਨੂੰ ਨਾਸ ਕਰਨ ਲਈ ਜਤਨ ਕਰਾਂਗਾ।
И у тај дан тражићу да истребим све народе који дођу на Јерусалим;
10 ੧੦ ਮੈਂ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਉੱਤੇ ਕਿਰਪਾ ਅਤੇ ਦਯਾ ਦਾ ਆਤਮਾ ਵਹਾਵਾਂਗਾ, ਉਹ ਮੇਰੀ ਵੱਲ ਜਿਸ ਨੂੰ ਉਨ੍ਹਾਂ ਨੇ ਵਿੰਨ੍ਹਿਆ ਸੀ ਤੱਕਣਗੇ ਅਤੇ ਉਸ ਦੇ ਲਈ ਵਿਰਲਾਪ ਕਰਨਗੇ ਜਿਵੇਂ ਕੋਈ ਆਪਣੇ ਇਕਲੌਤੇ ਦੇ ਲਈ ਵਿਰਲਾਪ ਕਰਦਾ ਹੈ ਅਤੇ ਉਹ ਉਸ ਦੇ ਲਈ ਪਿੱਟਣਗੇ ਜਿਵੇਂ ਕੋਈ ਆਪਣੇ ਪਹਿਲੌਠੇ ਪੁੱਤਰ ਲਈ ਪਿੱਟਦਾ ਹੈ।
И излићу на дом Давидов и на становнике јерусалимске дух милости и молитава, и погледаће на мене ког прободоше; и плакаће за њим као за јединцем, и тужиће за њим као за првенцем.
11 ੧੧ ਉਸ ਦਿਨ ਯਰੂਸ਼ਲਮ ਵਿੱਚ ਹਦਦ-ਰਮੋਨ ਦੇ ਇਲਾਕੇ ਦੇ ਸੋਗ ਵਰਗਾ ਵੱਡਾ ਸੋਗ ਹੋਵੇਗਾ, ਜਿਹੜਾ ਮਗਿੱਦੋ ਦੀ ਘਾਟੀ ਵਿੱਚ ਹੋਇਆ ਸੀ।
У оно ће време бити тужњава велика у Јерусалиму као тужњава у Ададримону, у пољу мигдонском.
12 ੧੨ ਦੇਸ ਸੋਗ ਕਰੇਗਾ, ਪਰਿਵਾਰਾਂ ਦੇ ਪਰਿਵਾਰ ਅਲੱਗ-ਅਲੱਗ, ਦਾਊਦ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ, ਨਾਥਾਨ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ,
И тужиће земља, свака породица напосе; породица дома Давидовог напосе, и жене њихове напосе; породица дома Натановог напосе, и жене њихове напосе;
13 ੧੩ ਲੇਵੀ ਦੇ ਘਰਾਣੇ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ ਅਤੇ ਸ਼ਿਮਈ ਦਾ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ
Породица дома Левијевог напосе, и жене њихове напосе; породица Семејева напосе, и жене њихове напосе;
14 ੧੪ ਸਾਰੇ ਬਾਕੀ ਪਰਿਵਾਰ, ਪਰਿਵਾਰਾਂ ਦੇ ਪਰਿਵਾਰ ਅਲੱਗ ਅਤੇ ਉਹਨਾਂ ਦੀਆਂ ਪਤਨੀਆਂ ਅਲੱਗ।
Све остале породице, свака напосе, и жене њихове напосе.

< ਜ਼ਕਰਯਾਹ 12 >