< ਜ਼ਕਰਯਾਹ 6 >

1 ਮੈਂ ਫਿਰ ਅੱਖਾਂ ਚੁੱਕ ਕੇ ਦੇਖਿਆ ਤਾਂ ਵੇਖੋ, ਦੋ ਪਹਾੜਾਂ ਦੇ ਵਿੱਚੋਂ ਚਾਰ ਰਥ ਬਾਹਰ ਨੂੰ ਨਿੱਕਲ ਰਹੇ ਸਨ ਅਤੇ ਉਹ ਪਰਬਤ ਪਿੱਤਲ ਦੇ ਪਰਬਤ ਸਨ।
И обратихся и возведох очи мои и видех, и се, четыри колесницы исходящыя из средины двоих гор, горы же те беша горы медяны:
2 ਪਹਿਲੇ ਰਥ ਦੇ ਘੋੜੇ ਲਾਲ, ਦੂਜੇ ਰਥ ਦੇ ਘੋੜੇ ਕਾਲੇ,
в колеснице первей кони рыжы, и в колеснице вторей кони врани,
3 ਤੀਜੇ ਰਥ ਦੇ ਘੋੜੇ ਚਿੱਟੇ ਅਤੇ ਚੌਥੇ ਰਥ ਦੇ ਘੋੜੇ ਡੱਬੇ ਅਤੇ ਤੇਜ ਸਨ।
и в колеснице третией кони бели, и в колеснице четвертей кони пестри скори.
4 ਫੇਰ ਮੈਂ ਉਸ ਦੂਤ ਨੂੰ ਜਿਹੜਾ ਮੇਰੇ ਨਾਲ ਗੱਲਾਂ ਕਰਦਾ ਸੀ, ਉੱਤਰ ਦੇ ਕੇ ਕਿਹਾ ਕਿ ਹੇ ਸੁਆਮੀ, ਇਹ ਕੀ ਹਨ?
И отвещах и рех ко Ангелу глаголющему во мне: что суть сия, господи?
5 ਤਾਂ ਉਸ ਦੂਤ ਨੇ ਉੱਤਰ ਦੇ ਕੇ ਮੈਨੂੰ ਕਿਹਾ ਕਿ ਇਹ ਅਕਾਸ਼ ਦੀਆਂ ਚਾਰ ਆਤਮਾਵਾਂ ਹਨ ਜੋ ਨਿੱਕਲਦੀਆਂ ਹਨ, ਜਦ ਉਹ ਸਾਰੀ ਧਰਤੀ ਦੇ ਪ੍ਰਭੂ ਦੇ ਹਜ਼ੂਰ ਖੜੀਆਂ ਹੋਣ।
И отвеща Ангел глаголяй во мне и рече: сия суть четыри ветри небеснии, иже исходят предстати Господу всея земли.
6 ਜਿਹ ਦੇ ਵਿੱਚ ਕਾਲੇ ਘੋੜੇ ਹਨ ਉਹ ਉੱਤਰ ਦੇਸ ਨੂੰ ਨਿੱਕਲ ਕੇ ਜਾਂਦਾ ਹੈ, ਚਿੱਟੇ ਘੋੜਿਆਂ ਵਾਲਾ ਉਹ ਦੇ ਪਿੱਛੇ ਪੱਛਮ ਨੂੰ ਨਿੱਕਲ ਕੇ ਜਾਂਦਾ ਹੈ ਅਤੇ ਡੱਬੇ ਘੋੜਿਆਂ ਵਾਲਾ ਦੱਖਣ ਦੇਸ ਨੂੰ ਨਿੱਕਲ ਕੇ ਜਾਂਦਾ ਹੈ।
В нейже беху кони врани, исхождаху на землю северскую, и белии исхождаху вслед их, и пестрии исхождаху на землю южную,
7 ਜਦ ਇਹ ਤੇਜ ਘੋੜੇ ਨਿੱਕਲੇ, ਤਾਂ ਉਹਨਾਂ ਨੇ ਧਰਤੀ ਉੱਤੇ ਘੁੰਮਣ ਦੇ ਲਈ ਜਾਣਾ ਚਾਹਿਆ। ਉਸ ਨੇ ਕਿਹਾ, ਚੱਲੋ ਅਤੇ ਧਰਤੀ ਵਿੱਚ ਘੁੰਮੋ, ਸੋ ਉਹਨਾਂ ਨੇ ਧਰਤੀ ਵਿੱਚ ਦੌਰਾ ਕੀਤਾ।
и скории исхождаху и озираху еже оыти землю. И рече: идите, обыдите землю. И обыдоша землю.
8 ਤਦ ਉਸ ਨੇ ਅਵਾਜ਼ ਮਾਰ ਕੇ ਮੈਨੂੰ ਕਿਹਾ, ਵੇਖ, ਜਿਹੜੇ ਉੱਤਰ ਦੇਸ ਨੂੰ ਜਾਂਦੇ ਹਨ, ਉਹਨਾਂ ਨੇ ਉੱਤਰ ਦੇਸ ਵਿੱਚ ਮੇਰੇ ਆਤਮਾ ਨੂੰ ਸ਼ਾਂਤ ਕੀਤਾ ਹੈ।
И возопи и рече ко мне глаголя: се, исходящии на землю северскую упокоиша ярость Мою на земли северстей.
9 ਤਦ ਯਹੋਵਾਹ ਦਾ ਬਚਨ ਮੇਰੇ ਕੋਲ ਆਇਆ ਕਿ
И бысть слово Господне ко мне глаголя:
10 ੧੦ ਤੂੰ ਗੁਲਾਮਾਂ ਵਿੱਚੋਂ ਹਲਦਈ, ਤੋਬਿਆਹ ਅਤੇ ਯਦਾਯਾਹ ਨੂੰ ਲੈ ਅਤੇ ਤੂੰ ਅੱਜ ਦੇ ਹੀ ਦਿਨ ਆ ਕੇ ਸਫ਼ਨਯਾਹ ਦੇ ਪੁੱਤਰ ਯੋਸ਼ੀਯਾਹ ਦੇ ਘਰ ਜਾ, ਜਿੱਥੇ ਉਹ ਬਾਬਲ ਤੋਂ ਆਏ ਹਨ
приими, яже от плена от князей и от ключимых его и от разумевших его, и внидеши ты в день он в дом Иосии Софониина, грядущаго от Вавилона,
11 ੧੧ ਅਤੇ ਚਾਂਦੀ ਸੋਨਾ ਦੇ ਨਜ਼ਰਾਨੇ ਲੈ ਕੇ ਤਾਜ ਬਣਾ ਅਤੇ ਪ੍ਰਧਾਨ ਜਾਜਕ ਯਹੋਸਾਦਾਕ ਦੇ ਪੁੱਤਰ ਯਹੋਸ਼ੁਆ ਦੇ ਸਿਰ ਉੱਤੇ ਰੱਖ
и приимеши сребро и злато, и сотвориши венцы, и возложиши на главу Иисусу Иоседекову, иерею великому,
12 ੧੨ ਅਤੇ ਤੂੰ ਉਹ ਨੂੰ ਆਖ ਕਿ ਸੈਨਾਂ ਦਾ ਯਹੋਵਾਹ ਇਸ ਤਰ੍ਹਾਂ ਕਹਿੰਦਾ ਹੈ ਕਿ ਦੇਖੋ, ਇੱਕ ਪੁਰਖ ਜਿਹ ਦਾ ਨਾਮ ਸ਼ਾਖ ਹੈ, ਉਹ ਆਪਣੇ ਥਾਂ ਤੋਂ ਸ਼ਾਖਾਂ ਦੇਵੇਗਾ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ।
и речеши к нему: сице глаголет Господь Вседержитель: се, Муж, Восток имя Ему, и под Ним возсияет, и созиждет храм Господень:
13 ੧੩ ਉਹੀ ਯਹੋਵਾਹ ਦੀ ਹੈਕਲ ਨੂੰ ਬਣਾਵੇਗਾ। ਉਹ ਸ਼ਾਨ ਵਾਲਾ ਹੋਵੇਗਾ ਅਤੇ ਉਹ ਆਪਣੇ ਸਿੰਘਾਸਣ ਉੱਤੇ ਬੈਠ ਕੇ ਹਕੂਮਤ ਕਰੇਗਾ। ਇੱਕ ਜਾਜਕ ਵੀ ਆਪਣੇ ਸਿੰਘਾਸਣ ਉੱਤੇ ਹੋਵੇਗਾ ਅਤੇ ਦੋਹਾਂ ਦੇ ਵਿੱਚ ਸ਼ਾਂਤੀ ਦੀਆਂ ਯੋਜਨਾਵਾਂ ਹੋਣਗੀਆਂ।
и той приимет добродетель, и сядет и возобладает на престоле Своем, и будет иерей одесную Его, и совет мирен будет между обема,
14 ੧੪ ਉਹ ਤਾਜ ਹੇਲਮ ਲਈ, ਤੋਬਿਆਹ ਲਈ, ਯਦਾਯਾਹ ਲਈ ਅਤੇ ਸਫ਼ਨਯਾਹ ਦੇ ਪੁੱਤਰ ਹੇਨ ਲਈ ਯਹੋਵਾਹ ਦੀ ਹੈਕਲ ਵਿੱਚ ਯਾਦਗਿਰੀ ਲਈ ਹੋਵੇਗਾ।
а венец будет терпящым и ключимым Ему и разумевшым Его, и в благодать сыну Софониину, и в псалом во храме Господни:
15 ੧੫ ਤਾਂ ਦੂਰ-ਦੂਰ ਦੇ ਲੋਕ ਆਉਣਗੇ ਅਤੇ ਯਹੋਵਾਹ ਦੀ ਹੈਕਲ ਨੂੰ ਬਣਾਉਣਗੇ। ਤਦ ਤੁਸੀਂ ਜਾਣੋਗੇ ਕਿ ਸੈਨਾਂ ਦੇ ਯਹੋਵਾਹ ਨੇ ਮੈਨੂੰ ਤੁਹਾਡੇ ਕੋਲ ਭੇਜਿਆ ਹੈ। ਜੇ ਤੁਸੀਂ ਯਹੋਵਾਹ ਆਪਣੇ ਪਰਮੇਸ਼ੁਰ ਦੀ ਅਵਾਜ਼ ਨੂੰ ਦਿਲ ਲਾ ਕੇ ਸੁਣੋਗੇ ਤਾਂ ਇਹ ਹੋ ਜਾਵੇਗਾ।
и издалеча от сих приидут и созиждут во храме Господни, и уразумеете, яко Господь Вседержитель посла мя к вам: и будет, аще слушающе послушаете гласа Господа Бога вашего.

< ਜ਼ਕਰਯਾਹ 6 >