< یوحنا 11 >

و شخصی ایلعازر نام، بیمار بود، از اهل بیت عنیا که ده مریم و خواهرش مرتابود. ۱ 1
ਲਾਜ਼ਰ ਨਾਮ ਦਾ ਇੱਕ ਬਿਮਾਰ ਮਨੁੱਖ ਸੀ ਜੋ ਕਿ ਬੈਤਅਨਿਯਾ ਨਗਰ ਵਿੱਚ ਰਹਿੰਦਾ ਸੀ। ਇਹ ਉਹ ਨਗਰ ਸੀ, ਜਿੱਥੇ ਮਰਿਯਮ ਅਤੇ ਉਸ ਦੀ ਭੈਣ ਮਾਰਥਾ ਰਹਿੰਦੀ ਸੀ।
و مریم آن است که خداوند را به عطر، تدهین ساخت و پایهای او را به موی خودخشکانید که برادرش ایلعازر بیمار بود. ۲ 2
ਇਹ ਉਹ ਮਰਿਯਮ ਸੀ, ਜਿਸ ਨੇ ਪ੍ਰਭੂ ਉੱਤੇ ਅਤਰ ਪਾ ਦਿੱਤਾ ਅਤੇ ਆਪਣੇ ਸਿਰ ਦੇ ਵਾਲਾਂ ਨਾਲ ਉਸ ਦੇ ਚਰਨ ਸਾਫ਼ ਕੀਤੇ। ਲਾਜ਼ਰ ਮਰਿਯਮ ਦਾ ਭਰਾ ਬਿਮਾਰ ਸੀ।
پس خواهرانش نزد او فرستاده، گفتند: «ای آقا، اینک آن که او را دوست می‌داری مریض است.» ۳ 3
ਇਸ ਲਈ ਮਰਿਯਮ ਅਤੇ ਮਾਰਥਾ ਨੇ ਉਸ ਕੋਲ ਇੱਕ ਸੁਨੇਹਾ ਭੇਜਿਆ, “ਪ੍ਰਭੂ, ਤੁਹਾਡਾ ਪਿਆਰਾ ਮਿੱਤਰ ਲਾਜ਼ਰ ਬਿਮਾਰ ਹੈ।”
چون عیسی این را شنید گفت: «این مرض تا به موت نیست بلکه برای جلال خدا تا پسر خدا از آن جلال یابد.» ۴ 4
ਜਦੋਂ ਯਿਸੂ ਨੇ ਇਹ ਸੁਣਿਆ ਤਾਂ ਉਸ ਨੇ ਕਿਹਾ, “ਇਸ ਬਿਮਾਰੀ ਦਾ ਕਾਰਨ ਮੌਤ ਨਹੀਂ, ਸਗੋਂ ਇਹ ਬਿਮਾਰੀ ਪਰਮੇਸ਼ੁਰ ਦੀ ਮਹਿਮਾ ਲਈ ਅਤੇ ਪਰਮੇਸ਼ੁਰ ਦੇ ਪੁੱਤਰ ਦੀ ਮਹਿਮਾ ਲਈ ਹੋਵੇ।”
و عیسی مرتا و خواهرش و ایلعازررا محبت می‌نمود. ۵ 5
ਪ੍ਰਭੂ ਯਿਸੂ ਮਰਿਯਮ, ਉਸ ਦੀ ਭੈਣ ਮਾਰਥਾ ਅਤੇ ਉਸ ਦੇ ਭਰਾ ਲਾਜ਼ਰ ਨੂੰ ਪਿਆਰ ਕਰਦਾ ਸੀ।
پس چون شنید که بیمار است در جایی که بود دو روز توقف نمود. ۶ 6
ਜਦੋਂ ਉਸ ਨੇ ਸੁਣਿਆ ਕਿ ਲਾਜ਼ਰ ਬੜਾ ਬਿਮਾਰ ਹੈ ਤਾਂ ਉਹ ਜਿੱਥੇ ਸੀ, ਉੱਥੇ ਦੋ ਦਿਨ ਤੱਕ ਉਹ ਹੋਰ ਰੁਕ ਗਿਆ।
و بعد از آن به شاگردان خود گفت: «باز به یهودیه برویم.» ۷ 7
ਤਦ ਯਿਸੂ ਨੇ ਆਪਣੇ ਚੇਲਿਆਂ ਨੂੰ ਕਿਹਾ, “ਅਸੀਂ ਹੁਣ ਯਹੂਦਿਯਾ ਨੂੰ ਵਾਪਸ ਚਲੀਏ।”
شاگردان او راگفتند: «ای معلم، الان یهودیان می‌خواستند تو راسنگسار کنند؛ و آیا باز می‌خواهی بدانجابروی؟» ۸ 8
ਚੇਲਿਆਂ ਨੇ ਆਖਿਆ, “ਪਰ ਗੁਰੂ! ਥੋੜ੍ਹਾ ਚਿਰ ਪਹਿਲਾਂ, ਯਹੂਦਿਯਾ ਵਿੱਚ ਯਹੂਦੀ ਤੇਰੇ ਉੱਤੇ ਪਥਰਾਹ ਕਰਨਾ ਚਾਹੁੰਦੇ ਸਨ, ਤਾਂ ਕੀ ਤੂੰ ਫਿਰ ਉੱਥੇ ਹੀ ਵਾਪਸ ਜਾਂਦਾ ਹੈਂ।”
عیسی جواب داد: «آیا ساعتهای روزدوازده نیست؟ اگر کسی در روز راه رود لغزش نمی خورد زیرا که نور این جهان را می‌بیند. ۹ 9
ਯਿਸੂ ਨੇ ਉੱਤਰ ਦਿੱਤਾ, “ਕੀ ਦਿਨ ਦੇ ਬਾਰ੍ਹਾਂ ਘੰਟੇ ਨਹੀਂ ਹੁੰਦੇ? ਜੇਕਰ ਕੋਈ ਦਿਨ ਨੂੰ ਚਲੇ ਤਾਂ ਠੋਕਰ ਨਹੀਂ ਖਾਂਦਾ ਕਿਉਂਕਿ ਉਹ ਇਸ ਦੁਨੀਆਂ ਦੇ ਚਾਨਣ ਨੂੰ ਵੇਖਦਾ ਹੈ।
ولیکن اگر کسی در شب راه رود لغزش خورد زیراکه نور در او نیست.» ۱۰ 10
੧੦ਪਰ ਜੋ ਮਨੁੱਖ ਰਾਤ ਨੂੰ ਚੱਲਦਾ ਹੈ, ਹਨੇਰੇ ਵਿੱਚ ਠੋਕਰ ਖਾਂਦਾ ਕਿਉਂਕਿ ਉਸ ਕੋਲ ਚਾਨਣ ਨਹੀਂ ਹੈ।”
این را گفت و بعد از آن به ایشان فرمود: «دوست ما ایلعازر در خواب است. اما می‌روم تا او را بیدار کنم.» ۱۱ 11
੧੧ਯਿਸੂ ਨੇ ਇਹ ਗੱਲਾਂ ਕਹਿਣ ਤੋਂ ਬਾਅਦ ਕਿਹਾ, “ਸਾਡਾ ਮਿੱਤਰ ਲਾਜ਼ਰ ਸੌਂ ਗਿਆ ਹੈ, ਪਰ ਮੈਂ ਉਸ ਨੂੰ ਜਗਾਉਣ ਜਾਂਦਾ ਹਾਂ।”
شاگردان اوگفتند: «ای آقا اگر خوابیده است، شفا خواهدیافت.» ۱۲ 12
੧੨ਚੇਲਿਆਂ ਨੇ ਆਖਿਆ, “ਪ੍ਰਭੂ, ਜੇਕਰ ਉਹ ਸੌਂ ਰਿਹਾ ਹੈ, ਤਾਂ ਉਹ ਜਾਗ ਜਾਵੇਗਾ।”
اما عیسی درباره موت او سخن گفت وایشان گمان بردند که از آرامی خواب می‌گوید. ۱۳ 13
੧੩ਯਿਸੂ ਦੇ ਕਹਿਣ ਦਾ ਮਤਲਬ ਸੀ, ਲਾਜ਼ਰ ਮਰ ਗਿਆ। ਪਰ ਚੇਲਿਆਂ ਨੇ ਸਮਝਿਆ ਕਿ ਉਹ ਅਸਲੀ ਨੀਂਦ ਬਾਰੇ ਬੋਲ ਰਿਹਾ ਸੀ।
آنگاه عیسی علانیه بدیشان گفت: «ایلعازرمرده است. ۱۴ 14
੧੪ਤਾਂ ਯਿਸੂ ਨੇ ਉਨ੍ਹਾਂ ਨੂੰ ਸਾਫ਼-ਸਾਫ਼ ਕਿਹਾ, “ਲਾਜ਼ਰ ਮਰ ਗਿਆ ਹੈ।
و برای شما خشنود هستم که درآنجا نبودم تا ایمان آرید ولکن نزد او برویم.» ۱۵ 15
੧੫ਅਤੇ ਤੁਹਾਡੀ ਖਾਤਰ ਮੈਂ ਖੁਸ਼ੀ ਮਹਿਸੂਸ ਕਰਦਾ ਹਾਂ ਕਿ ਉਸ ਸਮੇਂ ਮੈਂ ਉੱਥੇ ਨਹੀਂ ਸੀ। ਕਿਉਂਕਿ ਹੁਣ ਤੁਸੀਂ ਮੇਰੇ ਤੇ ਵਿਸ਼ਵਾਸ ਕਰੋਂਗੇ। ਇਸ ਲਈ ਚਲੋ ਅਸੀਂ ਉੱਥੇ ਚੱਲੀਏ।”
پس توما که به‌معنی توام باشد به همشاگردان خود گفت: «ما نیز برویم تا با او بمیریم.» ۱۶ 16
੧੬ਤਦ ਥੋਮਾ ਨੇ ਜਿਹੜਾ ਦੀਦੁਮੁਸ ਅਖਵਾਉਂਦਾ ਸੀ, ਆਪਣੇ ਨਾਲ ਦੇ ਚੇਲਿਆਂ ਨੂੰ ਆਖਿਆ, “ਚਲੋ ਆਓ ਅਸੀਂ ਵੀ ਉਸ ਦੇ ਨਾਲ ਚੱਲੀਏ। ਅਤੇ ਉਸ ਨਾਲ ਮਾਰੇ ਜਾਈਏ।”
پس چون عیسی آمد، یافت که چهار روزاست در قبر می‌باشد. ۱۷ 17
੧੭ਯਿਸੂ ਬੈਤਅਨਿਯਾ ਵਿੱਚ ਪਹੁੰਚਿਆ ਅਤੇ ਵੇਖਿਆ ਕਿ ਲਾਜ਼ਰ ਨੂੰ ਕਬਰ ਵਿੱਚ ਰੱਖੇ ਚਾਰ ਦਿਨ ਹੋ ਗਏ ਸਨ।
و بیت عنیا نزدیک اورشلیم بود، قریب به پانزده تیر پرتاب. ۱۸ 18
੧੮ਬੈਤਅਨਿਯਾ ਤੋਂ ਯਰੂਸ਼ਲਮ ਵਿਚਕਾਰ ਲੱਗਭਗ ਦੋ ਮੀਲ ਦੀ ਦੂਰੀ ਸੀ।
وبسیاری از یهود نزد مرتا و مریم آمده بودند تابجهت برادرشان، ایشان را تسلی دهند. ۱۹ 19
੧੯ਬਹੁਤ ਸਾਰੇ ਯਹੂਦੀ ਮਾਰਥਾ ਅਤੇ ਮਰਿਯਮ ਕੋਲ ਲਾਜ਼ਰ ਦੀ ਮੌਤ ਦਾ ਅਫ਼ਸੋਸ ਕਰਨ ਆਏ।
وچون مرتا شنید که عیسی می‌آید، او را استقبال کرد. لیکن مریم در خانه نشسته ماند. ۲۰ 20
੨੦ਜਦ ਮਾਰਥਾ ਨੇ ਸੁਣਿਆ ਕਿ ਯਿਸੂ ਆ ਰਿਹਾ ਹੈ, ਤਾਂ ਉਹ ਉਸ ਨੂੰ ਮਿਲਣ ਲਈ ਬਾਹਰ ਗਈ ਪਰ ਮਰਿਯਮ ਘਰ ਹੀ ਰਹੀ।
پس مرتابه عیسی گفت: «ای آقا اگر در اینجا می‌بودی، برادر من نمی مرد. ۲۱ 21
੨੧ਮਾਰਥਾ ਨੇ ਯਿਸੂ ਨੂੰ ਕਿਹਾ, “ਹੇ ਪ੍ਰਭੂ, ਜੇਕਰ ਤੁਸੀਂ ਇੱਥੇ ਹੁੰਦੇ, ਤਾਂ ਮੇਰਾ ਭਰਾ ਨਾ ਮਰਦਾ।
ولیکن الان نیز می‌دانم که هرچه از خدا طلب کنی، خدا آن را به تو خواهد داد. ۲۲ 22
੨੨ਪਰ ਮੈਂ ਜਾਣਦੀ ਹਾਂ ਹੁਣ ਵੀ ਤੁਸੀਂ, ਜੋ ਵੀ ਪਰਮੇਸ਼ੁਰ ਕੋਲੋਂ ਮੰਗੋਂਗੇ, ਉਹ ਤੁਹਾਨੂੰ ਦੇਵੇਗਾ।”
عیسی بدو گفت: «برادر تو خواهد برخاست.» ۲۳ 23
੨੩ਯਿਸੂ ਨੇ ਆਖਿਆ, “ਤੇਰਾ ਭਰਾ ਜੀ ਉੱਠੇਗਾ।”
مرتا به وی گفت: «می‌دانم که در قیامت روزبازپسین خواهد برخاست.» ۲۴ 24
੨੪ਮਾਰਥਾ ਬੋਲੀ “ਮੈਂ ਜਾਣਦੀ ਹਾਂ ਕਿ ਉਹ ਨਿਆਂ ਵਾਲੇ ਦਿਨ ਦੇ ਸਮੇਂ ਅੰਤ ਦੇ ਦਿਨ ਜੀ ਉੱਠੇਗਾ।”
عیسی بدو گفت: «من قیامت و حیات هستم. هر‌که به من ایمان آورد، اگر مرده باشد، زنده گردد. ۲۵ 25
੨੫ਯਿਸੂ ਨੇ ਉਸ ਨੂੰ ਆਖਿਆ, “ਮੁਰਦਿਆਂ ਦਾ ਜੀ ਉੱਠਣਾ ਅਤੇ ਜੀਵਨ ਮੈਂ ਹਾਂ। ਜਿਹੜਾ ਮਨੁੱਖ ਮੇਰੇ ਤੇ ਵਿਸ਼ਵਾਸ ਕਰਦਾ ਹੈ ਭਾਵੇਂ ਉਹ ਮਰ ਜਾਏ ਤਾਂ ਵੀ ਉਹ ਜੀਵੇਗਾ।
و هر‌که زنده بود و به من ایمان آورد، تا به ابد نخواهد مرد. آیااین را باور می‌کنی؟» (aiōn g165) ۲۶ 26
੨੬ਹਰ ਮਨੁੱਖ, ਜੋ ਜਿਉਂਦਾ ਹੈ ਅਤੇ ਮੇਰੇ ਤੇ ਵਿਸ਼ਵਾਸ ਕਰਦਾ ਹੈ, ਕਦੀ ਨਹੀਂ ਮਰੇਗਾ। ਮਾਰਥਾ, ਕੀ ਤੂੰ ਇਸ ਦਾ ਵਿਸ਼ਵਾਸ ਕਰਦੀ ਹੈਂ?” (aiōn g165)
او گفت: «بلی‌ای آقا، من ایمان دارم که تویی مسیح پسر خدا که در جهان آینده است.» ۲۷ 27
੨੭ਮਾਰਥਾ ਨੇ ਕਿਹਾ, “ਹਾਂ ਪ੍ਰਭੂ, ਮੈਂ ਵਿਸ਼ਵਾਸ ਕਰਦੀ ਹਾਂ ਕਿ ਤੂੰ ਹੀ ਮਸੀਹ ਹੈਂ, ਪਰਮੇਸ਼ੁਰ ਦਾ ਪੁੱਤਰ, ਜੋ ਇਸ ਦੁਨੀਆਂ ਵਿੱਚ ਆਉਣ ਵਾਲਾ ਸੀ।”
و چون این را گفت، رفت و خواهر خودمریم را در پنهانی خوانده، گفت: «استاد آمده است و تو را می‌خواند.» ۲۸ 28
੨੮ਯਿਸੂ ਨੂੰ ਇਹ ਕਹਿਣ ਤੋਂ ਬਾਅਦ ਮਾਰਥਾ ਆਪਣੀ ਭੈਣ ਮਰਿਯਮ ਕੋਲ ਗਈ ਤੇ ਉਸ ਨਾਲ ਇਕੱਲਿਆਂ ਗੱਲ ਕੀਤੀ ਅਤੇ ਆਖਿਆ, “ਪ੍ਰਭੂ ਆਇਆ ਹੈ ਅਤੇ ਉਹ ਤੇਰੇ ਬਾਰੇ ਪੁੱਛ ਰਿਹਾ ਹੈ।”
او چون این را بشنید، بزودی برخاسته، نزد او آمد. ۲۹ 29
੨੯ਜਦੋਂ ਮਰਿਯਮ ਨੇ ਇਹ ਸੁਣਿਆ ਤਾਂ ਉਹ ਝੱਟ ਉੱਠ ਖੜ੍ਹੀ ਹੋਈ ਅਤੇ ਯਿਸੂ ਕੋਲ ਗਈ।
و عیسی هنوزوارد ده نشده بود، بلکه در جایی بود که مرتا او راملاقات کرد. ۳۰ 30
੩੦ਯਿਸੂ ਹਾਲੇ ਪਿੰਡ ਵਿੱਚ ਨਹੀਂ ਪਹੁੰਚਿਆ ਸੀ, ਸਗੋਂ ਉਹ ਅਜੇ ਉਸ ਥਾਂ ਸੀ ਜਿੱਥੇ ਮਾਰਥਾ ਉਸ ਨੂੰ ਮਿਲਣ ਆਈ ਸੀ।
و یهودیانی که در خانه با او بودندو او را تسلی می‌دادند، چون دیدند که مریم برخاسته، به تعجیل بیرون می‌رود، از عقب اوآمده، گفتند: «به‌سر قبر می‌رود تا در آنجا گریه کند.» ۳۱ 31
੩੧ਜਿਹੜੇ ਯਹੂਦੀ ਮਰਿਯਮ ਦੇ ਘਰ ਵਿੱਚ ਉਸ ਨੂੰ ਤਸੱਲੀ ਦੇ ਰਹੇ ਸਨ। ਉਨ੍ਹਾਂ ਨੇ ਮਰਿਯਮ ਨੂੰ ਜਲਦੀ ਨਾਲ ਉੱਠਦਿਆਂ ਅਤੇ ਘਰ ਤੋਂ ਬਹਾਰ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਨੇ ਉਸਦਾ ਪਿੱਛਾ ਕੀਤਾ। ਉਨ੍ਹਾਂ ਨੇ ਸਮਝਿਆ ਕਿ ਉਹ ਕਬਰ ਤੇ ਰੋਣ ਜਾ ਰਹੀ ਹੈ।
و مریم چون به‌جایی که عیسی بودرسید، او را دیده، بر قدمهای او افتاد و بدو گفت: «ای آقا اگر در اینجا می‌بودی، برادر من نمی مرد.» ۳۲ 32
੩੨ਮਰਿਯਮ ਉੱਥੇ ਆਈ ਜਿੱਥੇ ਯਿਸੂ ਸੀ। ਜਦੋਂ ਮਰਿਯਮ ਨੇ ਯਿਸੂ ਨੂੰ ਵੇਖਿਆ ਉਹ ਉਸ ਦੇ ਚਰਨਾਂ ਤੇ ਡਿੱਗ ਪਈ ਅਤੇ ਆਖਿਆ, “ਪ੍ਰਭੂ, ਜੇਕਰ ਤੂੰ ਇੱਥੇ ਹੁੰਦਾ, ਮੇਰਾ ਭਰਾ ਨਾ ਮਰਦਾ।”
عیسی چون او را گریان دید و یهودیان را هم که با او آمده بودند گریان یافت، در روح خودبشدت مکدر شده، مضطرب گشت. ۳۳ 33
੩੩ਜਦੋਂ ਯਿਸੂ ਨੇ ਮਰਿਯਮ ਅਤੇ ਉਸ ਦੇ ਨਾਲ ਆਏ ਯਹੂਦੀਆਂ ਨੂੰ ਰੋਂਦੇ ਵੇਖਿਆ ਤਾਂ ਯਿਸੂ ਆਪਣੇ ਆਤਮਾ ਵਿੱਚ ਬਹੁਤ ਦੁੱਖੀ ਹੋਇਆ ਅਤੇ ਦਰਦ ਮਹਿਸੂਸ ਕੀਤਾ।
و گفت: «او را کجا گذارده‌اید؟» به او گفتند: «ای آقا بیا وببین.» ۳۴ 34
੩੪ਉਸ ਨੇ ਪੁੱਛਿਆ, “ਲਾਜ਼ਰ ਨੂੰ ਤੁਸੀਂ ਕਿੱਥੇ ਰੱਖਿਆ ਹੈ।” ਉਨ੍ਹਾਂ ਆਖਿਆ, “ਪ੍ਰਭੂ ਜੀ ਆਓ ਅਤੇ ਵੇਖੋ।”
عیسی بگریست. ۳۵ 35
੩੫ਯਿਸੂ ਰੋਇਆ,
آنگاه یهودیان گفتند: «بنگرید چقدر او را دوست می‌داشت!» ۳۶ 36
੩੬ਫਿਰ ਯਹੂਦੀਆਂ ਨੇ ਆਖਿਆ, “ਵੇਖੋ, ਉਹ ਉਸ ਨਾਲ ਕਿੰਨ੍ਹਾਂ ਪਿਆਰ ਕਰਦਾ ਸੀ।”
بعضی از ایشان گفتند: «آیا این شخص که چشمان کور را باز کرد، نتوانست امر کند که این مرد نیز نمیرد؟» ۳۷ 37
੩੭ਪਰ ਕੁਝ ਯਹੂਦੀਆਂ ਨੇ ਆਖਿਆ, “ਉਹ ਜਿਸ ਨੇ ਅੰਨ੍ਹੇ ਨੂੰ ਸੁਜਾਖਾ ਕੀਤਾ, ਕੀ ਉਹ ਲਾਜ਼ਰ ਨੂੰ ਮਰਨ ਤੋਂ ਰੋਕਣ ਲਈ ਕੁਝ ਨਾ ਕਰ ਸਕਿਆ?”
پس عیسی باز بشدت در خود مکدر شده، نزد قبر‌آمد و آن غاره‌ای بود، سنگی بر سرش گذارده. ۳۸ 38
੩੮ਇੱਕ ਵਾਰ ਫੇਰ ਯਿਸੂ ਨੇ ਆਪਣੇ ਮਨ ਵਿੱਚ ਬੜਾ ਦੁੱਖ ਮਹਿਸੂਸ ਕੀਤਾ। ਯਿਸੂ ਲਾਜ਼ਰ ਦੀ ਕਬਰ ਤੇ ਗਿਆ ਜੋ ਕਿ ਇੱਕ ਗੁਫਾ ਸੀ, ਉਸ ਉੱਪਰ ਪੱਥਰ ਧਰਿਆ ਹੋਇਆ ਸੀ।
عیسی گفت: «سنگ را بردارید.» مرتاخواهر میت بدو گفت: «ای آقا الان متعفن شده، زیرا که چهار روز گذشته است.» ۳۹ 39
੩੯ਯਿਸੂ ਨੇ ਆਖਿਆ, “ਇਸ ਪੱਥਰ ਨੂੰ ਹਟਾ ਦੇਵੋ।” ਮਾਰਥਾ ਨੇ ਕਿਹਾ, “ਹੇ ਪ੍ਰਭੂ ਲਾਜ਼ਰ ਨੂੰ ਮਰਿਆਂ ਤਾਂ ਚਾਰ ਦਿਨ ਹੋ ਗਏ ਹਨ, ਉੱਥੋਂ ਤਾਂ ਹੁਣ ਬਦਬੂ ਆਉਂਦੀ ਹੋਵੇਗੀ।”
عیسی به وی گفت: «آیا به تو نگفتم اگر ایمان بیاوری، جلال خدا را خواهی دید؟» ۴۰ 40
੪੦ਯਿਸੂ ਨੇ ਮਾਰਥਾ ਨੂੰ ਆਖਿਆ, “ਯਾਦ ਕਰ, ਮੈਂ ਤੈਨੂੰ ਕੀ ਕਿਹਾ ਸੀ? ਜੇਕਰ ਤੂੰ ਵਿਸ਼ਵਾਸ ਕਰੇਂਗੀ ਤਾਂ ਤੂੰ ਪਰਮੇਸ਼ੁਰ ਦੀ ਮਹਿਮਾ ਵੇਖੇਂਗੀ।”
پس سنگ را از جایی که میت گذاشته شده بود برداشتند. عیسی چشمان خود را بالا انداخته، گفت: «ای پدر، تو را شکرمی کنم که سخن مرا شنیدی. ۴۱ 41
੪੧ਫ਼ੇਰ ਉਨ੍ਹਾਂ ਨੇ ਕਬਰ ਤੋਂ ਪੱਥਰ ਹਟਾਇਆ। ਯਿਸੂ ਨੇ ਉੱਪਰ ਵੇਖਿਆ ਅਤੇ ਆਖਿਆ, “ਹੇ ਪਿਤਾ, ਮੈਂ ਤੇਰਾ ਧੰਨਵਾਦ ਕਰਦਾ ਹਾਂ ਜੋ ਤੂੰ ਮੇਰੀ ਸੁਣੀ ਹੈ।
و من می‌دانستم که همیشه سخن مرا می‌شنوی؛ و لکن بجهت خاطر این گروه که حاضرند گفتم تا ایمان بیاورندکه تو مرا فرستادی.» ۴۲ 42
੪੨ਮੈਂ ਜਾਣਦਾ ਹਾਂ ਕਿ ਤੂੰ ਮੇਰੀ ਸਦਾ ਸੁਣਦਾ ਹੈਂ, ਪਰ ਇਹ ਗੱਲ ਮੈਂ ਇਸ ਲਈ ਕਹੀ ਕਿਉਂਕਿ ਬਹੁਤ ਸਾਰੇ ਲੋਕ ਇਸ ਸਮੇਂ ਮੇਰੇ ਕੋਲ ਇਕੱਠੇ ਹੋਏ ਹਨ ਤੇ ਮੈਂ ਚਾਹੁੰਦਾ ਹਾਂ ਕਿ ਉਹ ਵਿਸ਼ਵਾਸ ਕਰਨ ਕਿ ਤੂੰ ਮੈਨੂੰ ਭੇਜਿਆ ਹੈ।”
چون این را گفت، به آوازبلند ندا کرد: «ای ایلعازر، بیرون بیا.» ۴۳ 43
੪੩ਇਸ ਪ੍ਰਾਰਥਨਾ ਤੋਂ ਬਾਅਦ ਉਹ ਉੱਚੀ ਅਵਾਜ਼ ਨਾਲ ਬੁਲਾਇਆ, “ਲਾਜ਼ਰ, ਬਾਹਰ ਨਿੱਕਲ ਆ।”
در حال آن مرده دست و پای به کفن بسته بیرون آمد وروی او به‌دستمالی پیچیده بود. عیسی بدیشان گفت: «او را باز کنید و بگذارید برود.» ۴۴ 44
੪੪ਉਹ ਮਰਿਆ ਹੋਇਆ ਲਾਜ਼ਰ ਬਾਹਰ ਨਿੱਕਲ ਆਇਆ। ਉਸ ਦੇ ਹੱਥ-ਪੈਰ ਕੱਪੜੇ ਨਾਲ ਬੰਨੇ ਹੋਏ ਸਨ ਅਤੇ ਉਸਦਾ ਮੂੰਹ ਰੁਮਾਲ ਨਾਲ ਲਪੇਟਿਆ ਹੋਇਆ ਸੀ। ਯਿਸੂ ਨੇ ਲੋਕਾਂ ਨੂੰ ਆਖਿਆ, “ਇਸ ਦੇ ਉੱਪਰੋਂ ਕੱਪੜਾ ਖੋਲ੍ਹੋ ਅਤੇ ਇਸ ਨੂੰ ਜਾਣ ਦਿਓ।”
آنگاه بسیاری از یهودیان که با مریم آمده بودند، چون آنچه عیسی کرد دیدند، بدو ایمان آوردند. ۴۵ 45
੪੫ਬਹੁਤ ਸਾਰੇ ਯਹੂਦੀ ਉੱਥੇ ਮਰਿਯਮ ਨੂੰ ਵੇਖਣ ਲਈ ਆਏ ਹੋਏ ਸਨ। ਜੋ ਯਿਸੂ ਨੇ ਕੀਤਾ ਉਨ੍ਹਾਂ ਨੇ ਵੇਖਿਆ ਅਤੇ ਉਨ੍ਹਾਂ ਵਿੱਚੋਂ ਬਹੁਤਿਆਂ ਨੇ ਉਸ ਤੇ ਵਿਸ਼ਵਾਸ ਕੀਤਾ।
ولیکن بعضی از ایشان نزد فریسیان رفتند و ایشان را از کارهایی که عیسی کرده بودآگاه ساختند. ۴۶ 46
੪੬ਪਰ ਕੁਝ ਯਹੂਦੀ ਫ਼ਰੀਸੀਆਂ ਕੋਲ ਗਏ ਤੇ ਜਾ ਕੇ ਫ਼ਰੀਸੀਆਂ ਨੂੰ ਯਿਸੂ ਦੇ ਕੰਮ ਬਾਰੇ ਦੱਸਿਆ ਕਿ ਉਸ ਨੇ ਕੀ ਕੀਤਾ ਸੀ।
پس روسای کهنه و فریسیان شورا نموده، گفتند: «چه کنیم زیرا که این مرد، معجزات بسیارمی نماید؟ ۴۷ 47
੪੭ਤਾਂ ਫਿਰ ਮੁੱਖ ਜਾਜਕਾਂ ਅਤੇ ਫ਼ਰੀਸੀਆਂ ਨੇ ਯਹੂਦੀਆਂ ਦੀ ਇੱਕ ਸਭਾ ਬੁਲਾਈ ਅਤੇ ਕਿਹਾ, “ਸਾਨੂੰ ਕੀ ਕਰਨਾ ਚਾਹੀਦਾ ਹੈ? ਇਹ ਮਨੁੱਖ ਬਹੁਤ ਚਮਤਕਾਰ ਕਰ ਰਿਹਾ ਹੈ।
اگر او را چنین واگذاریم، همه به اوایمان خواهند‌آورد و رومیان آمده، جا و قوم مارا خواهند گرفت.» ۴۸ 48
੪੮ਜੇਕਰ ਅਸੀਂ ਇਸ ਨੂੰ ਓਵੇਂ ਹੀ ਛੱਡ ਦਿੱਤਾ, ਤਾਂ ਹਰ ਕੋਈ ਉਸ ਉੱਤੇ ਵਿਸ਼ਵਾਸ ਕਰੇਗਾ। ਤਦ ਫਿਰ ਰੋਮੀ ਆ ਜਾਣਗੇ ਅਤੇ ਸਾਡੀ ਹੈਕਲ ਅਤੇ ਸਾਡੀ ਕੌਮ ਨੂੰ ਨਾਸ ਕਰ ਦੇਣਗੇ।”
یکی از ایشان، قیافا نام که در آن سال رئیس کهنه بود، بدیشان گفت: «شماهیچ نمی دانید ۴۹ 49
੪੯ਉਨ੍ਹਾਂ ਵਿੱਚੋਂ ਇੱਕ ਕਯਾਫ਼ਾ ਸੀ। ਉਹ ਉਸ ਸਾਲ ਦਾ ਪ੍ਰਧਾਨ ਜਾਜਕ ਸੀ। ਉਸ ਨੇ ਆਖਿਆ, “ਤੁਸੀਂ ਲੋਕ ਕੁਝ ਵੀ ਨਹੀਂ ਜਾਣਦੇ।
و فکر نمی کنید که بجهت مامفید است که یک شخص در راه قوم بمیرد وتمامی طائفه هلاک نگردند.» ۵۰ 50
੫੦ਕੀ ਤੁਸੀਂ ਮਹਿਸੂਸ ਨਹੀਂ ਕਰਦੇ ਕਿ ਸਾਰੀ ਕੌਮ ਦੇ ਨਾਸ ਦੀ ਬਜਾਏ ਲੋਕਾਂ ਲਈ ਇੱਕ ਮਨੁੱਖ ਦਾ ਮਰ ਜਾਣਾ ਚੰਗਾ ਹੈ।”
و این را از خودنگفت بلکه چون در آن سال رئیس کهنه بود، نبوت کرد که می‌بایست عیسی در راه آن طایفه بمیرد؛ ۵۱ 51
੫੧ਕਯਾਫ਼ਾ ਨੇ ਇਹ ਆਪਣੀ ਵਲੋਂ ਨਹੀਂ ਕਿਹਾ ਸੀ। ਉਹ ਉਸ ਸਾਲ ਪ੍ਰਧਾਨ ਜਾਜਕ ਸੀ ਇਸ ਲਈ ਉਸ ਨੇ ਭਵਿੱਖਬਾਣੀ ਕੀਤੀ ਕਿ ਯਿਸੂ ਕੌਮ ਲਈ ਮਰਨ ਵਾਲਾ ਸੀ।
و نه در راه آن طایفه تنها بلکه تا فرزندان خدا را که متفرقند در یکی جمع کند. ۵۲ 52
੫੨ਹਾਂ, ਯਿਸੂ ਸਿਰਫ਼ ਯਹੂਦੀ ਕੌਮ ਲਈ ਨਹੀਂ ਮਰੇਗਾ ਸਗੋਂ ਪਰਮੇਸ਼ੁਰ ਦੇ ਸਾਰੇ ਬੱਚਿਆਂ ਵਾਸਤੇ ਜਿਹੜੇ ਕਿ ਸਾਰੀ ਦੁਨੀਆਂ ਵਿੱਚ ਖਿੰਡੇ ਹੋਏ ਹਨ, ਤਾਂ ਕਿ ਉਹ ਉਨ੍ਹਾਂ ਨੂੰ ਇਕੱਠਿਆਂ ਕਰ ਲਵੇ।
و از همان روز شورا کردند که او را بکشند. ۵۳ 53
੫੩ਉਸ ਦਿਨ ਤੋਂ ਯਹੂਦੀ ਆਗੂਆਂ ਨੇ ਯਿਸੂ ਨੂੰ ਜਾਨੋਂ ਮਾਰਨ ਬਾਰੇ ਮਤਾ ਪਕਾਇਆ।
پس بعداز آن عیسی در میان یهود آشکارا راه نمی رفت بلکه از آنجا روانه شد به موضعی نزدیک بیابان به شهری که افرایم نام داشت و با شاگردان خود درآنجا توقف نمود. ۵۴ 54
੫੪ਤਦ ਯਿਸੂ ਨੇ ਯਹੂਦੀਆਂ ਵਿੱਚ ਖੁੱਲੇ-ਆਮ ਘੁੰਮਣਾ ਬੰਦ ਕਰ ਦਿੱਤਾ। ਉਹ ਯਰੂਸ਼ਲਮ ਛੱਡ ਕੇ ਇਫ਼ਰਾਈਮ ਨਾਮ ਦੇ ਇੱਕ ਨਗਰ ਵੱਲ ਚਲਾ ਗਿਆ ਜਿਹੜਾ ਉਜਾੜ ਦੇ ਨੇੜੇ ਸੀ। ਉੱਥੇ ਕੁਝ ਦੇਰ ਉਹ ਆਪਣੇ ਚੇਲਿਆਂ ਨਾਲ ਰਿਹਾ।
و چون فصح یهود نزدیک شد، بسیاری ازبلوکات قبل از فصح به اورشلیم آمدند تا خود راطاهر سازند ۵۵ 55
੫੫ਯਹੂਦੀਆਂ ਦਾ ਪਸਾਹ ਦਾ ਤਿਉਹਾਰ ਮਨਾਉਣ ਦਾ ਸਮਾਂ ਨੇੜੇ ਸੀ। ਇਸ ਲਈ ਬਹੁਤ ਸਾਰੇ ਲੋਕ ਕਈ ਦੇਸਾਂ ਤੋਂ ਯਰੂਸ਼ਲਮ ਵਿੱਚ ਆਪਣੇ ਆਪ ਨੂੰ ਸ਼ੁੱਧ ਕਰਨ ਲਈ ਆਏ।
و در طلب عیسی می‌بودند و درهیکل ایستاده، به یکدیگر می‌گفتند: « «چه گمان می‌برید؟ آیا برای عید نمی آید؟» ۵۶ 56
੫੬ਇਨ੍ਹਾਂ ਲੋਕਾਂ ਨੇ ਯਿਸੂ ਨੂੰ ਲੱਭਣਾ ਸ਼ੁਰੂ ਕਰ ਦਿੱਤਾ। ਉਹ ਹੈਕਲ ਦੇ ਇਲਾਕੇ ਵਿੱਚ ਖੜ੍ਹੇ ਹੋ ਗਏ ਅਤੇ ਇੱਕ ਦੂਜੇ ਨੂੰ ਕਿਹਾ, “ਕੀ ਉਹ ਇਸ ਤਿਉਹਾਰ ਤੇ ਨਹੀਂ ਆਵੇਗਾ? ਤੁਸੀਂ ਕੀ ਸੋਚਦੇ ਹੋ?”
اما روسای کهنه و فریسیان حکم کرده بودند که اگر کسی بداند که کجا است اطلاع دهد تا او را گرفتارسازند. ۵۷ 57
੫੭ਪਰ ਮੁੱਖ ਜਾਜਕ ਅਤੇ ਫ਼ਰੀਸੀਆਂ ਨੇ ਆਗਿਆ ਦਿੱਤੀ ਕਿ ਜੇ ਕੋਈ ਜਾਣਦਾ ਹੋਵੇ ਕਿ ਯਿਸੂ ਕਿੱਥੇ ਹੈ। ਉਹ ਉਨ੍ਹਾਂ ਨੂੰ ਦੱਸਣ ਤਾਂ ਜੋ ਪ੍ਰਧਾਨ ਜਾਜਕ ਅਤੇ ਫ਼ਰੀਸੀ ਉਸ ਨੂੰ ਕੈਦ ਕਰ ਸਕਣ।

< یوحنا 11 >