< II Samuela 4 >

1 A usłyszawszy Izboset, syn Saula, że poległ Abner w Hebronie, zemdlały ręce jego, i wszystek Izrael był przestraszony.
ਜਦ ਸ਼ਾਊਲ ਦੇ ਪੁੱਤਰ ਨੇ ਸੁਣਿਆ, ਕਿ ਅਬਨੇਰ ਹਬਰੋਨ ਵਿੱਚ ਮਾਰਿਆ ਗਿਆ, ਤਦ ਉਹ ਘਬਰਾ ਗਿਆ ਅਤੇ ਸਾਰੇ ਇਸਰਾਏਲੀ ਵੀ ਘਬਰਾ ਗਏ।
2 Miał też syn Saula dwóch mężów hetmanów nad hufcami, imię jednego Baana, a imię drugiego Rechab, synowie Remmona Berotczyka z synów Benjaminowych; bo też Berot policzon był w Benjaminie.
ਸ਼ਾਊਲ ਦੇ ਪੁੱਤਰ ਦੇ ਦੋ ਮਨੁੱਖ ਸਨ ਜੋ ਟੋਲੀਆਂ ਦੇ ਪ੍ਰਧਾਨ ਸਨ, ਇੱਕ ਦਾ ਨਾਮ ਬਆਨਾਹ ਅਤੇ ਦੂਜੇ ਦਾ ਨਾਮ ਰੇਕਾਬ ਸੀ, ਇਹ ਦੋਵੇਂ ਬਿਨਯਾਮੀਨ ਦੇ ਵੰਸ਼ ਵਿੱਚੋਂ ਬੇਰੋਥੀ ਰਿੰਮੋਨ ਦੇ ਪੁੱਤਰ ਸਨ। ਕਿਉਂ ਜੋ ਬੇਰੋਥੀ ਵੀ ਬਿਨਯਾਮੀਨ ਵਿੱਚ ਹੀ ਗਿਣਿਆ ਜਾਂਦਾ ਸੀ।
3 Uciekli tedy Berotczykowie do Gietaim, i byli tam przychodniami aż do onego dnia.
ਅਤੇ ਬੇਰੋਥੀ ਗਿੱਤਾਯਮ ਨੂੰ ਭੱਜ ਗਏ ਸਨ ਅਤੇ ਅੱਜ ਤੱਕ ਉਹ ਉੱਥੋਂ ਦੇ ਪਰਦੇਸੀ ਹਨ।
4 A Jonatan, syn Saula, miał jednego syna chromego na nogi, (bo gdy miał pięć lat, a przyszła wieść o śmierci Saulowej, i Jonatanowej z Jezreel, a wziąwszy go mamka jego uciekła, a gdy prędko uciekała, upadł i ochromiał, ) a imię jego Mefiboset.
ਸ਼ਾਊਲ ਦੇ ਪੁੱਤਰ ਯੋਨਾਥਾਨ ਦਾ ਇੱਕ ਪੁੱਤਰ ਦੋਹਾਂ ਪੈਰਾਂ ਤੋਂ ਲੰਗੜਾ ਸੀ। ਜਿਸ ਵੇਲੇ ਸ਼ਾਊਲ ਅਤੇ ਯੋਨਾਥਨ ਦੀ ਖ਼ਬਰ ਯਿਜ਼ਰਏਲ ਤੋਂ ਆਈ ਤਦ ਉਹ ਪੰਜ ਸਾਲ ਦਾ ਸੀ, ਉਸੇ ਵੇਲੇ ਉਹ ਦੀ ਦਾਈ ਉਹ ਨੂੰ ਲੈ ਕੇ ਭੱਜ ਨਿੱਕਲੀ ਸੀ, ਜਦ ਭੱਜਣ ਦੇ ਵੇਲੇ ਉਸ ਨੇ ਕਾਹਲੀ ਕੀਤੀ ਤਾਂ ਅਜਿਹਾ ਹੋਇਆ ਕਿ ਉਹ ਡਿੱਗ ਪਿਆ ਅਤੇ ਲੰਗੜਾ ਹੋ ਗਿਆ। ਉਹ ਦਾ ਨਾਮ ਮਫ਼ੀਬੋਸ਼ਥ ਸੀ।
5 Poszli tedy synowie Remmona Berotczyka, Rechab i Baana, i weszli, gdy był najgorętszy dzień, do domu Izboseta, który spał na łóżku w południe.
ਰਿੰਮੋਨ ਬੇਰੋਥੀ ਦੇ ਪੁੱਤਰ ਰੇਕਾਬ ਅਤੇ ਬਆਨਾਹ ਆਏ ਅਤੇ ਦਿਨ ਦੀ ਧੁੱਪ ਵੇਲੇ ਈਸ਼ਬੋਸ਼ਥ ਦੇ ਘਰ ਵਿੱਚ ਜਾ ਵੜੇ। ਉਹ ਦੁਪਹਿਰ ਨੂੰ ਅਰਾਮ ਕਰ ਰਿਹਾ ਸੀ।
6 Ci tedy weszli w dom jego, jakoby kupować zboża; tamże go przebili pod piąte żebro Rechab i Baana, brat jego, i uciekli.
ਉਹ ਕਣਕ ਲੈਣ ਦੇ ਬਹਾਨੇ ਘਰ ਵਿੱਚ ਆ ਵੜੇ, ਅਤੇ ਉਹ ਦੇ ਪੇਟ ਵਿੱਚ ਮਾਰਿਆ। ਰੇਕਾਬ ਅਤੇ ਉਹ ਦਾ ਭਰਾ ਬਆਨਾਹ ਭੱਜ ਨਿੱਕਲੇ।
7 Bo gdy byli weszli w dom, a on spał na łóżku swem w pokoju, kędy legał, tedy go przebili, i zabili go, a uciąwszy głowę jego, wzięli ją, i poszli drogą puszczy przez całą onę noc.
ਕਿਉਂ ਜੋ ਜਿਸ ਵੇਲੇ ਉਹ ਘਰ ਦੇ ਵਿੱਚ ਆਏ ਤਾਂ ਉਹ ਆਪਣੀ ਕੋਠੜੀ ਵਿੱਚ ਮੰਜੇ ਉੱਤੇ ਸੁੱਤਾ ਪਿਆ ਸੀ। ਸੋ ਉਨ੍ਹਾਂ ਨੇ ਉਸ ਨੂੰ ਮਾਰ ਦਿੱਤਾ ਅਤੇ ਉਹ ਦਾ ਸਿਰ ਲਾਹ ਲਿਆ ਅਤੇ ਉਸ ਸਿਰ ਨੂੰ ਲੈ ਕੇ ਰਾਤੋ ਰਾਤ ਅਰਾਬਾਹ ਨਾਮਕ ਵਾਦੀ ਦੇ ਰਾਹ ਵਿੱਚੋਂ ਭੱਜ ਗਏ।
8 I przynieśli głowę Izbosetowę do Dawida do Hebronu, i rzekli do króla; Oto, głowa Izboseta, syna Saulowego, nieprzyjaciela twego, który szukał duszy twojej; a dał Pan królowi, panu memu, pomstę dzisiaj nad Saulem i nad nasieniem jego.
ਉਹ ਈਸ਼ਬੋਸ਼ਥ ਦਾ ਸਿਰ ਹਬਰੋਨ ਵਿੱਚ ਦਾਊਦ ਦੇ ਕੋਲ ਲੈ ਆਏ ਅਤੇ ਰਾਜਾ ਨੂੰ ਆਖਿਆ, ਇਹ ਤੁਹਾਡਾ ਵੈਰੀ ਸ਼ਾਊਲ ਜੋ ਤੁਹਾਡੀ ਜਿੰਦ ਨੂੰ ਭਾਲਦਾ ਸੀ, ਉਹ ਦੇ ਪੁੱਤਰ ਈਸ਼ਬੋਸ਼ਥ ਦਾ ਸਿਰ ਹੈ। ਸੋ ਯਹੋਵਾਹ ਨੇ ਅੱਜ ਦੇ ਦਿਨ ਮੇਰੇ ਮਹਾਰਾਜ ਰਾਜਾ ਦਾ ਬਦਲਾ, ਸ਼ਾਊਲ ਅਤੇ ਉਹ ਦੀ ਅੰਸ ਤੋਂ ਲੈ ਲਿਆ ਹੈ।
9 Tedy odpowiedział Dawid Rechabowi i Baanie, bratu jego, synom Remmona Berotczyka, i rzekł do nich: Jako żyw Pan, który wybawił duszę moję od wszelkiego ucisku:
ਤਦ ਦਾਊਦ ਨੇ ਰੇਕਾਬ ਅਤੇ ਉਹ ਦੇ ਭਰਾ ਬਆਨਾਹ ਨੂੰ ਜੋ ਬੇਰੋਥੀ ਰਿੰਮੋਨ ਦੇ ਪੁੱਤਰ ਸਨ ਉੱਤਰ ਦੇ ਕੇ ਆਖਿਆ, ਜਿਉਂਦੇ ਯਹੋਵਾਹ ਦੀ ਸਹੁੰ ਜਿਸ ਨੇ ਮੇਰੀ ਜਾਨ ਨੂੰ ਸਾਰਿਆਂ ਦੁੱਖਾਂ ਤੋਂ ਛੁਟਕਾਰਾ ਦਿੱਤਾ।
10 Jeźlim onego, który mi oznajmił, mówiąc: Oto umarł Saul, (choć mu się zdało, że wesołą nowinę przyniósł, ) pojmawszy zabił w Syclegu, który rozumiał, żem mu miał dać zapłatę za poselstwo jego:
੧੦ਜਿਸ ਵੇਲੇ ਇੱਕ ਮਨੁੱਖ ਨੇ ਮੈਨੂੰ ਆਖਿਆ ਵੇਖੋ, ਸ਼ਾਊਲ ਮਰ ਗਿਆ ਹੈ ਅਤੇ ਉਸ ਨੇ ਸਮਝਿਆ ਕਿ ਮੈਂ ਇਹ ਚੰਗੀ ਖ਼ਬਰ ਦਿੰਦਾ ਹਾਂ ਤਦ ਮੈਂ ਉਹ ਨੂੰ ਫੜਿਆ ਅਤੇ ਸਿਕਲਗ ਵਿੱਚ ਉਹ ਨੂੰ ਮਾਰ ਸੁੱਟਿਆ। ਮੈਂ ਉਹ ਦੀ ਖ਼ਬਰ ਦੇ ਬਦਲੇ ਇਹੋ ਇਨਾਮ ਦਿੱਤਾ।
11 Jako daleko więcej ludzie niepobożne, gdyż zabili męża sprawiedliwego w domu jego, na łożu jego? A teraz, izali nie mam szukać krwi jego z ręki waszej, i wygładzić was z ziemi?
੧੧ਜਦ ਦੁਸ਼ਟਾਂ ਨੇ ਇੱਕ ਧਰਮੀ ਮਨੁੱਖ ਨੂੰ ਉਹ ਦੇ ਘਰ ਵਿੱਚ, ਉਹ ਦੇ ਮੰਜੇ ਉੱਤੇ ਹੀ ਵੱਢ ਸੁੱਟਿਆ! ਤਾਂ ਕੀ, ਮੈਂ ਉਹ ਦੇ ਖੂਨ ਦਾ ਬਦਲਾ ਨਾ ਲਵਾਂਗਾ ਅਤੇ ਤੁਹਾਨੂੰ ਧਰਤੀ ਉੱਤੋਂ ਨਾਸ ਨਾ ਕਰਾਂਗਾ?
12 A tak rozkazał Dawid sługom, i zabili je, a obciążywszy ręce ich, i nogi ich, zawiesili je nad stawem w Hebronie; ale głowę Izbosetową wziąwszy pogrzebali w grobie Abnerowym w Hebronie.
੧੨ਤਦ ਦਾਊਦ ਨੇ ਆਪਣੇ ਜੁਆਨਾਂ ਨੂੰ ਆਗਿਆ ਦਿੱਤੀ ਤਾਂ ਉਨ੍ਹਾਂ ਨੇ ਉਹਨਾਂ ਨੂੰ ਮਾਰਿਆ ਪਰ ਉਹਨਾਂ ਦੇ ਹੱਥ-ਪੈਰ ਵੱਢ ਕੇ ਹਬਰੋਨ ਦੀ ਬਾਉਲੀ ਉੱਤੇ ਲਟਕਾ ਛੱਡੇ ਅਤੇ ਈਸ਼ਬੋਸ਼ਥ ਦੇ ਸਿਰ ਨੂੰ ਲੈ ਕੇ ਹਬਰੋਨ ਦੇ ਵਿਚਕਾਰ ਅਬਨੇਰ ਦੀ ਕਬਰ ਵਿੱਚ ਉਹ ਨੂੰ ਦੱਬ ਦਿੱਤਾ।

< II Samuela 4 >