< Амос 1 >

1 Слова Амоса, одного из пастухов Фекойских, которые он слышал в видении об Израиле во дни Озии, царя Иудейского, и во дни Иеровоама, сына Иоасова, царя Израильского, за два года перед землетрясением.
ਆਮੋਸ ਦੇ ਬਚਨ, ਜਿਹੜੀ ਤਕੋਆਹ ਸ਼ਹਿਰ ਦੇ ਚਰਵਾਹਿਆਂ ਵਿੱਚੋਂ ਸੀ, ਜਿਸ ਦਾ ਉਸ ਨੇ ਇਸਰਾਏਲ ਦੇ ਵਿਖੇ ਦਰਸ਼ਣ ਪਾਇਆ। ਇਹ ਯਹੂਦਾਹ ਦੇ ਰਾਜੇ ਉੱਜ਼ੀਯਾਹ ਦੇ ਦਿਨਾਂ ਵਿੱਚ ਅਤੇ ਯੋਆਸ਼ ਦੇ ਪੁੱਤਰ ਯਾਰਾਬੁਆਮ, ਇਸਰਾਏਲ ਦੇ ਰਾਜੇ ਦੇ ਦਿਨਾਂ ਵਿੱਚ ਭੁਚਾਲ ਤੋਂ ਦੋ ਸਾਲ ਪਹਿਲਾਂ ਹੋਇਆ।
2 И сказал он: Господь возгремит с Сиона и даст глас Свой из Иерусалима, и восплачут хижины пастухов, и иссохнет вершина Кармила.
ਉਸ ਨੇ ਕਿਹਾ, “ਯਹੋਵਾਹ ਸੀਯੋਨ ਤੋਂ ਗੱਜੇਗਾ ਅਤੇ ਯਰੂਸ਼ਲਮ ਤੋਂ ਆਪਣਾ ਸ਼ਬਦ ਸੁਣਾਵੇਗਾ, ਤਾਂ ਚਰਵਾਹਿਆਂ ਦੀਆਂ ਚਾਰਗਾਹਾਂ ਸੋਗ ਕਰਨਗੀਆਂ ਅਤੇ ਕਰਮਲ ਦੀ ਚੋਟੀ ਸੁੱਕ ਜਾਵੇਗੀ।”
3 Так говорит Господь: за три преступления Дамаска и за четыре не пощажу его, потому что они молотили Галаад железными молотилами.
ਯਹੋਵਾਹ ਇਹ ਫ਼ਰਮਾਉਂਦਾ ਹੈ, “ਦੰਮਿਸ਼ਕ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਗਿਲਆਦ ਦੇਸ ਨੂੰ ਲੋਹੇ ਦੇ ਸੰਦਾਂ ਨਾਲ ਕੁਚਲਿਆ ਹੈ।
4 И пошлю огонь на дом Азаила, и пожрет он чертоги Венадада.
ਇਸ ਲਈ ਮੈਂ ਹਜ਼ਾਏਲ ਰਾਜਾ ਦੇ ਮਹਿਲ ਵਿੱਚ ਅੱਗ ਭੇਜਾਂਗਾ ਅਤੇ ਉਹ ਬਨ-ਹਦਦ ਰਾਜਾ ਦੇ ਗੜ੍ਹਾਂ ਨੂੰ ਵੀ ਭਸਮ ਕਰੇਗੀ।
5 И сокрушу затворы Дамаска, и истреблю жителей долины Авен и держащего скипетр - из дома Еденова, и пойдет народ Арамейский в плен в Кир, говорит Господь.
ਮੈਂ ਦੰਮਿਸ਼ਕ ਦੇ ਅਰਲਾਂ ਨੂੰ ਤੋੜ ਦਿਆਂਗਾ ਅਤੇ ਮੈਂ ਆਵਨ ਦੀ ਘਾਟੀ ਦੇ ਵਾਸੀਆਂ ਨੂੰ ਅਤੇ ਬੈਤ ਅਦਨ ਦੇ ਘਰਾਣੇ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ ਅਤੇ ਅਰਾਮ ਦੇ ਲੋਕ ਗ਼ੁਲਾਮ ਹੋ ਕੇ ਕੀਰ ਨੂੰ ਜਾਣਗੇ,” ਯਹੋਵਾਹ ਦੀ ਇਹੋ ਬਾਣੀ ਹੈ।
6 Так говорит Господь: за три преступления Газы и за четыре не пощажу ее, потому что они вывели всех в плен, чтобы предать их Едому.
ਯਹੋਵਾਹ ਇਹ ਫ਼ਰਮਾਉਂਦਾ ਹੈ, “ਅੱਜ਼ਾਹ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਹ ਇੱਕ ਪੂਰੀ ਕੌਮ ਨੂੰ ਗ਼ੁਲਾਮੀ ਵਿੱਚ ਲੈ ਗਏ ਤਾਂ ਜੋ ਉਨ੍ਹਾਂ ਨੂੰ ਅਦੋਮ ਦੇ ਹਵਾਲੇ ਕਰਨ।
7 И пошлю огонь в стены Газы, и пожрет чертоги ее.
ਇਸ ਲਈ ਮੈਂ ਅੱਜ਼ਾਹ ਸ਼ਹਿਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।
8 И истреблю жителей Азота и держащего скипетр в Аскалоне, и обращу руку Мою на Екрон, и погибнет остаток Филистимлян, говорит Господь Бог.
ਮੈਂ ਅਸ਼ਦੋਦ ਦੇ ਵਾਸੀਆਂ ਨੂੰ ਅਤੇ ਅਸ਼ਕਲੋਨ ਤੋਂ ਸ਼ਾਹੀ ਆੱਸਾ ਫੜਨ ਵਾਲੇ ਨੂੰ ਨਾਸ ਕਰਾਂਗਾ, ਮੈਂ ਅਕਰੋਨ ਦੇ ਵਿਰੁੱਧ ਆਪਣਾ ਹੱਥ ਚਲਾਵਾਂਗਾ ਅਤੇ ਫ਼ਲਿਸਤੀਆਂ ਦੇ ਬਚੇ ਹੋਏ ਲੋਕ ਨਾਸ ਹੋ ਜਾਣਗੇ,” ਪ੍ਰਭੂ ਯਹੋਵਾਹ ਦੀ ਇਹੋ ਬਾਣੀ ਹੈ।
9 Так говорит Господь: за три преступления Тира и за четыре не пощажу его, потому что они передали всех пленных Едому и не вспомнили братского союза.
ਯਹੋਵਾਹ ਇਹ ਫ਼ਰਮਾਉਂਦਾ ਹੈ, “ਸੂਰ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ ਕਿਉਂ ਜੋ ਉਨ੍ਹਾਂ ਨੇ ਇੱਕ ਪੂਰੀ ਕੌਮ ਨੂੰ ਅਦੋਮ ਦੇ ਹਵਾਲੇ ਕਰ ਦਿੱਤਾ ਅਤੇ ਭਾਈਚਾਰੇ ਦਾ ਨੇਮ ਯਾਦ ਨਾ ਰੱਖਿਆ।
10 Пошлю огонь в стены Тира, и пожрет чертоги его.
੧੦ਇਸ ਲਈ ਮੈਂ ਸੂਰ ਦੀ ਸ਼ਹਿਰਪਨਾਹ ਉੱਤੇ ਅੱਗ ਭੇਜਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ।”
11 Так говорит Господь: за три преступления Едома и за четыре не пощажу его, потому что он преследовал брата своего мечом, подавил чувства родства, свирепствовал постоянно во гневе своем и всегда сохранял ярость свою.
੧੧ਯਹੋਵਾਹ ਇਹ ਫ਼ਰਮਾਉਂਦਾ ਹੈ, “ਅਦੋਮ ਸ਼ਹਿਰ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਸ ਨੇ ਤਲਵਾਰ ਨਾਲ ਆਪਣੇ ਭਰਾ ਦਾ ਪਿੱਛਾ ਕੀਤਾ ਅਤੇ ਆਪਣੀ ਦਯਾ ਨੂੰ ਛੱਡ ਦਿੱਤਾ, ਉਸ ਦਾ ਕ੍ਰੋਧ ਸਦਾ ਭੜਕਿਆ ਹੀ ਰਿਹਾ, ਅਤੇ ਉਸ ਨੇ ਆਪਣਾ ਕਹਿਰ ਸਦਾ ਲਈ ਰੱਖ ਛੱਡਿਆ।
12 И пошлю огонь на Феман, и пожрет чертоги Восора.
੧੨ਇਸ ਲਈ ਮੈਂ ਤੇਮਾਨ ਸ਼ਹਿਰ ਉੱਤੇ ਅੱਗ ਭੇਜਾਂਗਾ ਅਤੇ ਉਹ ਬਾਸਰਾਹ ਸ਼ਹਿਰ ਦੇ ਗੜ੍ਹਾਂ ਨੂੰ ਭਸਮ ਕਰੇਗੀ।”
13 Так говорит Господь: за три преступления сынов Аммоновых и за четыре не пощажу их, потому что они рассекали беременных в Галааде, чтобы расширить пределы свои.
੧੩ਯਹੋਵਾਹ ਇਹ ਫ਼ਰਮਾਉਂਦਾ ਹੈ, “ਅੰਮੋਨੀਆਂ ਦੇ ਤਿੰਨ ਅਪਰਾਧਾਂ ਦੇ ਕਾਰਨ, ਸਗੋਂ ਚਾਰ ਦੇ ਕਾਰਨ ਮੈਂ ਸਜ਼ਾ ਦੇਣ ਤੋਂ ਨਹੀਂ ਮੁੜਾਂਗਾ, ਕਿਉਂ ਜੋ ਉਨ੍ਹਾਂ ਨੇ ਆਪਣੀ ਹੱਦ ਵਧਾਉਣ ਲਈ ਗਿਲਆਦ ਦੀਆਂ ਗਰਭਵਤੀਆਂ ਨੂੰ ਚੀਰ ਦਿੱਤਾ।
14 И запалю огонь в стенах Раввы, и пожрет чертоги ее, среди крика в день брани, с вихрем в день бури.
੧੪ਮੈਂ ਰੱਬਾਹ ਸ਼ਹਿਰ ਦੀ ਸ਼ਹਿਰਪਨਾਹ ਵਿੱਚ ਅੱਗ ਲਾਵਾਂਗਾ ਅਤੇ ਉਹ ਉਸ ਦੇ ਗੜ੍ਹਾਂ ਨੂੰ ਭਸਮ ਕਰੇਗੀ। ਯੁੱਧ ਦੇ ਦਿਨ ਲਲਕਾਰ ਹੋਵੇਗੀ ਸਗੋਂ ਵਾਵਰੋਲੇ ਅਤੇ ਤੂਫ਼ਾਨ ਦਾ ਇੱਕ ਦਿਨ ਹੋਵੇਗਾ।
15 И пойдет царь их в плен, он и князья его вместе с ним, говорит Господь.
੧੫ਉਨ੍ਹਾਂ ਦਾ ਰਾਜਾ ਆਪਣੇ ਹਾਕਮਾਂ ਸਮੇਤ ਗ਼ੁਲਾਮੀ ਵਿੱਚ ਜਾਵੇਗਾ, ਯਹੋਵਾਹ ਦੀ ਇਹੋ ਬਾਣੀ ਹੈ।”

< Амос 1 >