< Псалтирь 3 >

1 Псалом Давида, когда он бежал от Авессалома, сына своего. Господи! как умножились враги мои! Многие восстают на меня
ਦਾਊਦ ਦਾ ਭਜਨ। ਜਦੋਂ ਉਹ ਆਪਣੇ ਪੁੱਤਰ ਅਬਸ਼ਾਲੋਮ ਦੇ ਅੱਗੋਂ ਭੱਜਦਾ ਸੀ। ਹੇ ਯਹੋਵਾਹ ਮੇਰੇ ਵਿਰੋਧੀ ਕਿੰਨੇ ਹੀ ਵੱਧ ਗਏ ਹਨ, ਮੇਰੇ ਵਿਰੁੱਧ ਬਹੁਤ ਉੱਠ ਖੜੇ ਹੋਏ ਹਨ।
2 многие говорят душе моей: “нет ему спасения в Боге”.
ਬਹੁਤੇ ਮੇਰੀ ਜਾਨ ਦੇ ਲਈ ਆਖਦੇ ਹਨ, ਕਿ ਪਰਮੇਸ਼ੁਰ ਵੱਲੋਂ ਉਸ ਦੀ ਮਦਦ ਨਹੀਂ ਹੈ । ਸਲਹ।
3 Но Ты, Господи, щит предо мною, слава моя, и Ты возносишь голову мою.
ਪਰ ਹੇ ਯਹੋਵਾਹ ਤੂੰ ਮੇਰੇ ਦੁਆਲੇ ਢਾਲ਼ ਹੈਂ, ਮੇਰੀ ਮਹਿਮਾ ਅਤੇ ਮੇਰੇ ਸਿਰ ਦਾ ਉਠਾਉਣ ਵਾਲਾ ਹੈਂ।
4 Гласом моим взываю к Господу, и Он слышит меня со святой горы Своей.
ਮੈਂ ਆਪਣੀ ਆਵਾਜ਼ ਨਾਲ ਯਹੋਵਾਹ ਨੂੰ ਪੁਕਾਰਦਾ ਹਾਂ, ਉਹ ਆਪਣੇ ਪਵਿੱਤਰ ਪਰਬਤ ਤੋਂ ਮੈਨੂੰ ਉੱਤਰ ਦਿੰਦਾ ਹੈ। ਸਲਹ।
5 Ложусь я, сплю и встаю, ибо Господь защищает меня.
ਮੈਂ ਲੰਮਾ ਪੈ ਗਿਆ ਅਤੇ ਸੌਂ ਗਿਆ, ਮੈਂ ਜਾਗ ਉੱਠਿਆ, ਕਿਉਂਕਿ ਯਹੋਵਾਹ ਮੈਨੂੰ ਸੰਭਾਲਦਾ ਹੈ।
6 Не убоюсь тем народа, которые со всех сторон ополчились на меня.
ਮੈਂ ਉਹਨਾਂ ਦਸ ਹਜ਼ਾਰਾਂ ਤੋਂ ਨਹੀਂ ਡਰਾਂਗਾ, ਜਿਨ੍ਹਾਂ ਨੇ ਆਲੇ-ਦੁਆਲੇ ਮੇਰੇ ਵਿਰੁੱਧ ਘੇਰਾ ਪਾ ਲਿਆ ਹੈ।
7 Восстань, Господи! спаси меня, Боже мой! ибо Ты поражаешь в ланиту всех врагов моих; сокрушаешь зубы нечестивых.
ਹੇ ਯਹੋਵਾਹ, ਉੱਠ! ਮੇਰੇ ਪਰਮੇਸ਼ੁਰ ਮੈਨੂੰ ਬਚਾ, ਤੂੰ ਤਾਂ ਮੇਰੇ ਸਾਰੇ ਵੈਰੀਆਂ ਦੇ ਜਬਾੜਿਆਂ ਉੱਤੇ ਮਾਰਿਆ ਹੈ, ਅਤੇ ਦੁਸ਼ਟਾਂ ਦੇ ਦੰਦ ਭੰਨ ਸੁੱਟੇ ਹਨ।
8 От Господа спасение. Над народом Твоим благословение Твое.
ਬਚਾਓ ਯਹੋਵਾਹ ਵੱਲੋਂ ਹੈ, ਤੇਰੀ ਬਰਕਤ ਤੇਰੀ ਪਰਜਾ ਉੱਤੇ ਹੋਵੇ। ਸਲਹ।

< Псалтирь 3 >