< Захария 13 >

1 В тот день откроется источник дому Давидову и жителям Иерусалима для омытия греха и нечистоты.
ਉਸ ਦਿਨ ਪਾਪ ਅਤੇ ਅਸ਼ੁੱਧਤਾਈ ਦੇ ਕਾਰਨ ਇੱਕ ਸੁੰਬ ਦਾਊਦ ਦੇ ਘਰਾਣੇ ਅਤੇ ਯਰੂਸ਼ਲਮ ਦੇ ਵਾਸੀਆਂ ਲਈ ਖੋਲ੍ਹਿਆ ਜਾਵੇਗਾ।
2 И будет в тот день, говорит Господь Саваоф, Я истреблю имена идолов с этой земли, и они не будут более упоминаемы, равно как лжепророков и нечистого духа удалю с земли.
ਉਸ ਦਿਨ ਇਸ ਤਰ੍ਹਾਂ ਹੋਵੇਗਾ, ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਮੈਂ ਦੇਸ ਵਿੱਚੋਂ ਬੁੱਤਾਂ ਦਾ ਨਾਮ ਕੱਟ ਦਿਆਂਗਾ, ਉਹ ਫੇਰ ਚੇਤੇ ਨਾ ਕੀਤੇ ਜਾਣਗੇ ਅਤੇ ਨਬੀਆਂ ਅਤੇ ਪਲੀਤ ਆਤਮਾਵਾਂ ਨੂੰ ਉਸ ਦੇਸ ਤੋਂ ਕੱਢ ਦਿਆਂਗਾ।
3 Тогда, если кто будет прорицать, то отец его и мать его, родившие его, скажут ему: тебе не должно жить, потому что ты ложь говоришь во имя Господа; и поразят его отец его и мать его, родившие его, когда он будет прорицать.
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਕੋਈ ਮਨੁੱਖ ਅਗੰਮ ਵਾਚੇਗਾ ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ, ਉਹ ਨੂੰ ਆਖਣਗੇ ਕਿ ਤੂੰ ਜੀਉਂਦਾ ਨਾ ਰਹੇਂਗਾ ਕਿਉਂ ਜੋ ਤੂੰ ਯਹੋਵਾਹ ਦਾ ਨਾਮ ਲੈ ਕੇ ਝੂਠ ਬੋਲਦਾ ਹੈਂ! ਤਾਂ ਉਸ ਦੇ ਮਾਪੇ ਜਿਨ੍ਹਾਂ ਤੋਂ ਉਹ ਜੰਮਿਆ ਸੀ ਜਦ ਉਹ ਅਗੰਮ ਵਾਚੇਗਾ ਉਹ ਨੂੰ ਵਿੰਨ੍ਹ ਸੁੱਟਣਗੇ।
4 И будет в тот день, устыдятся такие прорицатели, каждый видения своего, когда будут прорицать, и не будут надевать на себя власяницы, чтобы обманывать.
ਉਸ ਦਿਨ ਇਸ ਤਰ੍ਹਾਂ ਹੋਵੇਗਾ ਕਿ ਹਰੇਕ ਨਬੀ ਜਦ ਉਹ ਅਗੰਮ ਵਾਚੇਗਾ, ਆਪਣੇ ਦਰਸ਼ਣ ਤੋਂ ਸ਼ਰਮਿੰਦਾ ਹੋਵੇਗਾ ਅਤੇ ਉਹ ਧੋਖਾ ਦੇਣ ਲਈ ਉੱਨ ਦਾ ਚੋਲਾ ਨਾ ਪਾਉਣਗੇ।
5 И каждый скажет: я не пророк, я земледелец, потому что некто сделал меня рабом от детства моего.
ਸਗੋਂ ਉਹ ਆਖੇਗਾ, ਮੈਂ ਨਬੀ ਨਹੀਂ ਹਾਂ, ਮੈਂ ਤਾਂ ਜ਼ਮੀਨ ਦਾ ਵਾਹੁਣ ਵਾਲਾ ਹਾਂ, ਕਿਉਂ ਜੋ ਜੁਆਨੀ ਤੋਂ ਜ਼ਮੀਨ ਮੇਰੇ ਕਬਜ਼ੇ ਵਿੱਚ ਰਹੀ ਹੈ।
6 Ему скажут: отчего же на руках у тебя рубцы? И он ответит: оттого, что меня били в доме любящих меня.
ਜੇ ਉਹ ਨੂੰ ਕੋਈ ਆਖੇਗਾ ਕਿ ਤੇਰੇ ਹੱਥਾਂ ਦੇ ਵਿੱਚ ਇਹ ਜ਼ਖਮ ਕੀ ਹਨ? ਤਾਂ ਉਹ ਆਖੇਗਾ ਕਿ ਇਹ ਉਹੋ ਹੀ ਹਨ ਜਿਨ੍ਹਾਂ ਨਾਲ ਮੈਂ ਆਪਣੇ ਪ੍ਰੇਮੀਆਂ ਦੇ ਘਰ ਜ਼ਖਮੀ ਕੀਤਾ ਗਿਆ।
7 О, меч! поднимись на пастыря Моего и на ближнего Моего, говорит Господь Саваоф: порази пастыря, и рассеются овцы! И Я обращу руку Мою на малых.
ਹੇ ਤਲਵਾਰ, ਮੇਰੇ ਅਯਾਲੀ ਦੇ ਵਿਰੁੱਧ ਜਾਗ, ਉਸ ਪੁਰਖ ਦੇ ਵਿਰੁੱਧ ਜਿਹੜਾ ਮੇਰਾ ਸਾਥੀ ਹੈ! ਸੈਨਾਂ ਦੇ ਯਹੋਵਾਹ ਦਾ ਵਾਕ ਹੈ, ਅਯਾਲੀ ਨੂੰ ਮਾਰ ਕਿ ਭੇਡਾਂ ਖਿੱਲਰ ਜਾਣ,
8 И будет на всей земле, говорит Господь, две части на ней будут истреблены, вымрут, а третья останется на ней.
ਇਸ ਤਰ੍ਹਾਂ ਹੋਵੇਗਾ, ਯਹੋਵਾਹ ਦਾ ਵਾਕ ਹੈ, ਕਿ ਉਸ ਸਾਰੇ ਦੇਸ ਵਿੱਚ ਦੋ ਤਿਹਾਈ ਕੱਢੇ ਜਾਣਗੇ ਅਤੇ ਨਾਸ ਹੋ ਜਾਣਗੇ, ਇੱਕ ਤਿਹਾਈ ਉਸ ਵਿੱਚ ਬਚ ਰਹੇਗੀ।
9 И введу эту третью часть в огонь, и расплавлю их, как плавят серебро, и очищу их, как очищают золото: они будут призывать имя Мое, и Я услышу их и скажу: “это Мой народ”, и они скажут: “Господь - Бог мой!”
ਮੈਂ ਇੱਕ ਤਿਹਾਈ ਨੂੰ ਅੱਗ ਵਿੱਚ ਪਾਵਾਂਗਾ, ਮੈਂ ਉਹ ਨੂੰ ਤਾਵਾਂਗਾ ਜਿਵੇਂ ਚਾਂਦੀ ਤਾਈ ਜਾਂਦੀ ਹੈ, ਮੈਂ ਉਹ ਨੂੰ ਪਰਖਾਂਗਾ ਜਿਵੇਂ ਸੋਨਾ ਪਰਖੀਦਾ ਹੈ, ਉਹ ਮੇਰਾ ਨਾਮ ਲੈ ਕੇ ਪੁਕਾਰਨਗੇ ਅਤੇ ਮੈਂ ਉਹਨਾਂ ਨੂੰ ਉੱਤਰ ਦਿਆਂਗਾ, ਮੈਂ ਆਖਾਂਗਾ, ਇਹ ਮੇਰੀ ਪਰਜਾ ਹੈ ਅਤੇ ਉਹ ਆਖਣਗੇ ਯਹੋਵਾਹ ਮੇਰਾ ਪਰਮੇਸ਼ੁਰ ਹੈ।

< Захария 13 >