< Дела апостолска 3 >

1 А Петар и Јован иђаху заједно горе у цркву на молитву у девети сат.
ਪਤਰਸ ਅਤੇ ਯੂਹੰਨਾ ਤੀਜੇ ਪਹਿਰ ਪ੍ਰਾਰਥਨਾ ਕਰਨ ਦੇ ਲਈ ਹੈਕਲ ਨੂੰ ਜਾ ਰਹੇ ਸਨ।
2 И беше један човек хром од утробе матере своје, ког ношаху и сваки дан метаху пред врата црквена која се зову Красна да проси милостињу од људи који улазе у цркву;
ਅਤੇ ਲੋਕ ਇੱਕ ਜਮਾਂਦਰੂ ਲੰਗੜੇ ਨੂੰ ਚੁੱਕੀ ਲਈ ਆ ਰਹੇ ਸਨ, ਜਿਸ ਨੂੰ ਹਰ ਰੋਜ਼ ਹੈਕਲ ਦੇ ਦਰਵਾਜ਼ੇ ਕੋਲ ਜਿਹੜਾ ਸੋਹਣਾ ਅਖਵਾਉਂਦਾ ਹੈਂ, ਬਿਠਾ ਦਿੰਦੇ ਸਨ, ਕਿ ਉਹ ਹੈਕਲ ਵਿੱਚ ਜਾਣ ਵਾਲਿਆਂ ਤੋਂ ਭੀਖ ਮੰਗੇ।
3 Који видевши Петра и Јована да хоће да уђу у цркву прошаше милостињу.
ਜਦੋਂ ਉਹ ਨੇ ਪਤਰਸ ਅਤੇ ਯੂਹੰਨਾ ਨੂੰ ਹੈਕਲ ਵਿੱਚ ਜਾਂਦਿਆਂ ਵੇਖਿਆ ਤਾਂ ਉਨ੍ਹਾਂ ਤੋਂ ਭੀਖ ਮੰਗੀ।
4 А Петар погледавши на њ с Јованом, рече: Погледај на нас.
ਪਤਰਸ ਅਤੇ ਯੂਹੰਨਾ ਨੇ ਉਹ ਨੂੰ ਧਿਆਨ ਨਾਲ ਵੇਖ ਕੇ ਆਖਿਆ ਕਿ ਸਾਡੇ ਵੱਲ ਵੇਖ
5 А он гледаше у њих мислећи да ће му они шта дати.
ਤਾਂ ਉਹ ਨੇ ਉਨ੍ਹਾਂ ਕੋਲੋਂ ਕੁਝ ਮਿਲਣ ਦੀ ਆਸ ਕਰਕੇ ਉਨ੍ਹਾਂ ਵੱਲ ਵੇਖਿਆ।
6 А Петар рече: Сребра и злата нема у мене, него шта имам ово ти дајем: у име Исуса Христа Назарећанина устани и ходи.
ਪਰ ਪਤਰਸ ਨੇ ਆਖਿਆ, ਸੋਨਾ ਤੇ ਚਾਂਦੀ ਮੇਰੇ ਕੋਲ ਹੈ ਨਹੀਂ, ਪਰ ਜੋ ਮੇਰੇ ਕੋਲ ਹੈ ਸੋ ਮੈਂ ਤੈਨੂੰ ਦਿੰਦਾ ਹਾਂ। ਯਿਸੂ ਮਸੀਹ ਨਾਸਰੀ ਦੇ ਨਾਮ ਨਾਲ ਤੁਰ ਫਿਰ!
7 И узе га за десницу и подиже. И одмах се утврдише његова стопала и глежњи.
ਤਾਂ ਉਸ ਨੇ ਉਹ ਦਾ ਸੱਜਾ ਹੱਥ ਫੜ੍ਹ ਕੇ ਉਹ ਨੂੰ ਉੱਠਾਇਆ। ਓਸੇ ਵੇਲੇ ਉਹ ਦੇ ਪੈਰਾਂ ਅਤੇ ਗਿੱਟਿਆਂ ਵਿੱਚ ਜਾਨ ਆ ਗਈ।
8 И скочивши устаде, и хођаше, и уђе с њима у цркву идући и скачући и хвалећи Бога.
ਅਤੇ ਉਹ ਉੱਠ ਖੜ੍ਹਾ ਹੋਇਆ ਅਤੇ ਤੁਰਨ ਲੱਗਾ, ਤੁਰਦਾ ਅਤੇ ਛਾਲਾਂ ਮਾਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਹੋਇਆ, ਉਨ੍ਹਾਂ ਨਾਲ ਹੈਕਲ ਵਿੱਚ ਗਿਆ।
9 И видеше га сви људи где иде и хвали Бога.
ਸਭਨਾਂ ਲੋਕਾਂ ਨੇ ਉਹ ਨੂੰ ਤੁਰਦਾ ਅਤੇ ਪਰਮੇਸ਼ੁਰ ਦੀ ਮਹਿਮਾ ਕਰਦਾ ਵੇਖਿਆ।
10 А знаху га да онај беше што милостиње ради сеђаше код Красних врата црквених, и напунише се чуда и страха за то што би од њега.
੧੦ਅਤੇ ਉਸ ਨੂੰ ਪਛਾਣ ਲਿਆ ਕਿ ਇਹ ਉਹੀ ਹੈ ਜਿਹੜਾ ਹੈਕਲ ਦੇ ਸੋਹਣੇ ਦਰਵਾਜ਼ੇ ਤੇ ਭੀਖ ਮੰਗਣ ਲਈ ਬੈਠਦਾ ਹੁੰਦਾ ਸੀ, ਅਤੇ ਜੋ ਉਹ ਦੇ ਨਾਲ ਵਾਪਰਿਆ, ਉਹ ਬਹੁਤ ਹੈਰਾਨ ਤੇ ਅਚਰਜ਼ ਹੋਏ।
11 А кад се исцељени хроми држаше Петра и Јована, навалише к њима сви људи у трем, који се зваше Соломунов, и чуђаху се.
੧੧ਜਿਸ ਵੇਲੇ ਉਹ ਪਤਰਸ ਅਤੇ ਯੂਹੰਨਾ ਦੇ ਨਾਲ ਸੀ, ਸਾਰੇ ਲੋਕ ਬਹੁਤ ਹੈਰਾਨ ਹੋਏ, ਉਸ ਦਲਾਨ ਵਿੱਚ ਦੌੜੇ ਆਏ, ਜਿਹੜਾ ਸੁਲੇਮਾਨ ਦਾ ਸੀ, ।
12 А кад виде Петар, одговараше људима: Људи Израиљци! Што се чудите овоме? Или шта гледате на нас, као да смо својом силом или побожношћу учинили да он иде?
੧੨ਇਹ ਵੇਖ ਕੇ ਪਤਰਸ ਨੇ ਲੋਕਾਂ ਨੂੰ ਆਖਿਆ, ਹੇ ਇਸਰਾਏਲੀਓ ਮਨੁੱਖ ਬਾਰੇ ਤੁਸੀਂ ਕਿਉਂ ਹੈਰਾਨ ਹੁੰਦੇ ਹੋ ਅਤੇ ਸਾਡੇ ਵੱਲ ਇਸ ਤਰ੍ਹਾਂ ਕਿਉਂ ਵੇਖਦੇ ਹੋ, ਕਿ ਜਿਵੇਂ ਅਸੀਂ ਆਪਣੀ ਸ਼ਕਤੀ ਜਾਂ ਭਗਤੀ ਨਾਲ ਇਸ ਨੂੰ ਤੁਰਨ ਦੀ ਸਮਰੱਥਾ ਦਿੱਤੀ ਹੋਵੇ?
13 Бог Авраамов и Исаков и Јаковљев, Бог отаца наших, прослави Сина свог Исуса, ког ви предадосте и одрекосте Га се пред лицем Пилатовим кад он суди да Га пусти.
੧੩ਅਬਰਾਹਾਮ, ਇਸਹਾਕ ਅਤੇ ਯਾਕੂਬ ਦੇ ਪਰਮੇਸ਼ੁਰ, ਸਾਡੇ ਪਿਉ-ਦਾਦਿਆਂ ਦੇ ਪਰਮੇਸ਼ੁਰ ਨੇ ਆਪਣੇ ਸੇਵਕ ਯਿਸੂ ਦੀ ਵਡਿਆਈ ਕੀਤੀ, ਜਿਸ ਨੂੰ ਤੁਸੀਂ ਫੜਵਾ ਦਿੱਤਾ ਅਤੇ ਪਿਲਾਤੁਸ ਦੇ ਸਾਹਮਣੇ ਯਿਸੂ ਤੋਂ ਇਨਕਾਰ ਕੀਤਾ ਜਦੋਂ ਉਸ ਨੇ ਉਹ ਨੂੰ ਛੱਡ ਦੇਣ ਦਾ ਵਿਚਾਰ ਕੀਤਾ ਸੀ।
14 А ви Свеца и Праведника одрекосте се, и испросисте човека крвника да вам поклони;
੧੪ਪਰ ਤੁਸੀਂ ਉਸ ਪਵਿੱਤਰ ਅਤੇ ਧਰਮੀ ਦਾ ਇਨਕਾਰ ਕੀਤਾ ਅਤੇ ਇਹ ਮੰਗ ਕੀਤੀ ਕਿ ਤੁਹਾਡੇ ਲਈ ਖੂਨੀ ਛੱਡਿਆ ਜਾਵੇ।
15 А Начелника живота убисте, кога Бог васкрсе из мртвих, чему смо ми сведоци.
੧੫ਅਤੇ ਜੀਵਨ ਦੇਣ ਵਾਲੇ ਨੂੰ ਮਾਰ ਸੁੱਟਿਆ, ਜਿਸ ਨੂੰ ਪਰਮੇਸ਼ੁਰ ਨੇ ਮੁਰਦਿਆਂ ਵਿੱਚੋਂ ਜਿਉਂਦਾ ਕੀਤਾ ਅਤੇ ਅਸੀਂ ਇਸ ਗੱਲ ਦੇ ਗਵਾਹ ਹਾਂ।
16 И за веру имена Његовог, овога ког видите и познајете, утврди име Његово; и вера која је кроза Њ даде му цело здравље ово пред свима вама.
੧੬ਉਹ ਦੇ ਨਾਮ ਉੱਤੇ ਵਿਸ਼ਵਾਸ ਕਰਨ ਕਰਕੇ, ਉਹ ਦੇ ਨਾਮ ਹੀ ਨੇ ਇਸ ਮਨੁੱਖ ਨੂੰ ਜਿਸ ਨੂੰ ਤੁਸੀਂ ਵੇਖਦੇ ਅਤੇ ਜਾਣਦੇ ਹੋ ਚੰਗਾ ਕੀਤਾ। ਹਾਂ, ਉਸੇ ਵਿਸ਼ਵਾਸ ਨੇ ਜਿਹੜੀ ਉਹ ਦੇ ਰਾਹੀਂ ਹੈ, ਇਹ ਪੂਰੀ ਚੰਗਿਆਈ ਤੁਹਾਡੇ ਸਭਨਾਂ ਦੇ ਸਾਹਮਣੇ ਉਸ ਨੂੰ ਦਿੱਤੀ।
17 И сад, браћо, знам да из незнања оно учинисте, као и кнезови ваши.
੧੭ਅਤੇ ਹੁਣ ਹੇ ਭਰਾਵੋ, ਮੈਂ ਜਾਣਦਾ ਹਾਂ ਜੋ ਤੁਸੀਂ ਨਾ ਜਾਣਦੇ ਹੋਏ ਅਜਿਹਾ ਕੀਤਾ ਜਿਵੇਂ ਤੁਹਾਡੇ ਅਧਿਕਾਰੀਆਂ ਨੇ ਵੀ ਕੀਤਾ ਸੀ।
18 А Бог како унапред јави устима свих пророка својих да ће Христос пострадати, изврши тако.
੧੮ਪਰ ਜਿਨ੍ਹਾਂ ਗੱਲਾਂ ਦੀ ਪਰਮੇਸ਼ੁਰ ਨੇ ਸਭਨਾਂ ਨਬੀਆਂ ਦੀ ਜ਼ੁਬਾਨੀ ਪਹਿਲਾਂ ਹੀ ਖ਼ਬਰ ਦਿੱਤੀ ਸੀ, ਕਿ ਮੇਰਾ ਮਸੀਹ ਦੁੱਖ ਉੱਠਾਵੇਗਾ, ਇਸ ਕਰਕੇ ਉਸ ਨੇ ਇਸ ਨੂੰ ਪੂਰਾ ਕੀਤਾ।
19 Покајте се дакле, и обратите се да се очистите од греха својих, да дођу времена одмарања од лица Господњег,
੧੯ਇਸ ਲਈ ਤੋਬਾ ਕਰੋ ਅਤੇ ਮੁੜੋ, ਕਿ ਤੁਹਾਡੇ ਪਾਪ ਮਿਟਾਏ ਜਾਣ ਤਾਂ ਜੋ ਪ੍ਰਭੂ ਦੇ ਹਜ਼ੂਰੋਂ ਸੁੱਖ ਦੇ ਦਿਨ ਆਉਣ।
20 И да пошаље унапред нареченог вам Христа Исуса,
੨੦ਅਤੇ ਉਹ ਮਸੀਹ ਨੂੰ ਜਿਹੜਾ ਤੁਹਾਡੇ ਲਈ ਠਹਿਰਾਇਆ ਹੋਇਆ ਹੈ, ਯਿਸੂ ਨੂੰ ਭੇਜ ਦੇਵੇ।
21 Ког ваља дакле небо да прими до оног времена кад се све поправи, што Бог говори устима свих светих пророка својих од постања света. (aiōn g165)
੨੧ਜ਼ਰੂਰ ਹੈ, ਜੋ ਉਹ ਸਵਰਗ ਵਿੱਚ ਰਹੇ, ਜਦੋਂ ਤੱਕ ਸਾਰੀਆਂ ਚੀਜ਼ਾਂ ਦੇ ਸੁਧਾਰੇ ਜਾਣ ਦਾ ਸਮਾਂ ਨਾ ਆਵੇ ਜਿਨ੍ਹਾਂ ਦੇ ਵਿਖੇ ਪਰਮੇਸ਼ੁਰ ਨੇ ਆਪਣੇ ਪਵਿੱਤਰ ਨਬੀਆਂ ਦੀ ਜ਼ੁਬਾਨੀ ਸ਼ੁਰੂ ਤੋਂ ਹੀ ਆਖਿਆ ਸੀ। (aiōn g165)
22 Мојсије дакле очевима нашим рече: Господ Бог ваш подигнуће вам пророка из ваше браће, као мене; њега послушајте у свему што вам каже.
੨੨ਮੂਸਾ ਨੇ ਤਾਂ ਆਖਿਆ, ਪ੍ਰਭੂ ਪਰਮੇਸ਼ੁਰ ਤੁਹਾਡੇ ਭਰਾਵਾਂ ਵਿੱਚੋਂ ਤੁਹਾਡੇ ਲਈ ਮੇਰੇ ਵਰਗਾ ਇੱਕ ਨਬੀ ਖੜ੍ਹਾ ਕਰੇਗਾ। ਜੋ ਕੁਝ ਉਹ ਤੁਹਾਨੂੰ ਆਖੇ, ਤੁਸੀਂ ਉਸ ਦੀ ਸੁਣਿਓ।
23 И биће да ће се свака душа која не послуша тог пророка истребити из народа.
੨੩ਅਤੇ ਅਜਿਹਾ ਹੋਵੇਗਾ ਕਿ ਹਰੇਕ ਮਨੁੱਖ ਜੋ ਉਸ ਨਬੀ ਦੀ ਨਾ ਸੁਣੇ, ਲੋਕਾਂ ਵਿੱਚੋਂ ਨਾਸ ਕੀਤਾ ਜਾਵੇ।
24 А и сви пророци од Самуила и потом колико их год говори, и за ове дане јављаше.
੨੪ਅਤੇ ਸਾਰੇ ਨਬੀਆਂ ਨੇ ਸਮੂਏਲ ਤੋਂ ਅਤੇ ਉਨ੍ਹਾਂ ਤੋਂ ਜਿਹੜੇ ਉਹ ਦੇ ਮਗਰੋਂ ਹੋਏ, ਜਿੰਨਿਆਂ ਨੇ ਬਚਨ ਕੀਤਾ, ਉਨ੍ਹਾਂ ਨੇ ਵੀ ਇਨ੍ਹਾਂ ਹੀ ਦਿਨਾਂ ਦੀ ਖ਼ਬਰ ਦਿੱਤੀ।
25 Ви сте синови пророка и завета који учини Бог с очевима вашим говорећи Аврааму: и у семену твом благословиће се сви народи на земљи.
੨੫ਤੁਸੀਂ ਨਬੀਆਂ ਦੇ ਅਤੇ ਉਸ ਨੇਮ ਦੇ ਪੁੱਤਰ ਹੋ ਜਿਸ ਨੂੰ ਪਰਮੇਸ਼ੁਰ ਨੇ ਤੁਹਾਡੇ ਬਾਪ ਦਾਦਿਆਂ ਨਾਲ ਕੀਤਾ ਸੀ, ਜਦੋਂ ਅਬਰਾਹਾਮ ਨੂੰ ਆਖਿਆ ਕਿ, ਤੇਰੀ ਅੰਸ ਵਿੱਚ ਧਰਤੀ ਦੇ ਸਾਰੇ ਘਰਾਣੇ ਬਰਕਤ ਪਾਉਣਗੇ।
26 Вама најпре Бог подиже Сина свог Исуса, и посла Га да вас благосиља да се сваки од вас обрати од пакости својих.
੨੬ਪਰਮੇਸ਼ੁਰ ਨੇ ਆਪਣੇ ਸੇਵਕ ਨੂੰ ਖੜ੍ਹਾ ਕਰਕੇ ਪਹਿਲਾਂ ਤੁਹਾਡੇ ਕੋਲ ਭੇਜਿਆ ਕਿ ਤੁਹਾਡੇ ਵਿੱਚੋਂ ਹਰੇਕ ਨੂੰ ਉਹ ਦੀਆਂ ਬੁਰਿਆਈਆਂ ਤੋਂ ਹਟਾ ਕੇ ਤੁਹਾਨੂੰ ਬਰਕਤ ਦੇਵੇ।

< Дела апостолска 3 >