< Титу 1 >

1 Од Павла, слуге Божјег, а апостола Исуса Христа по вери изабраних Божјих и по познању истине побожности,
ਪੌਲੁਸ, ਜੋ ਪਰਮੇਸ਼ੁਰ ਦਾ ਦਾਸ ਅਤੇ ਪਰਮੇਸ਼ੁਰ ਦੇ ਚੁਣਿਆਂ ਹੋਇਆਂ ਦੇ ਵਿਸ਼ਵਾਸ ਅਤੇ ਸੱਚੇ ਗਿਆਨ ਦੁਆਰਾ ਜੋ ਭਗਤੀ ਦੇ ਅਨੁਸਾਰ ਹੈ, ਸਥਾਪਤ ਕਰਨ ਲਈ ਯਿਸੂ ਮਸੀਹ ਦਾ ਰਸੂਲ ਹਾਂ।
2 За наду вечног живота, који обећа нелажни Бог пре времена вечних, (aiōnios g166)
ਉਸ ਸਦੀਪਕ ਜੀਵਨ ਦੀ ਆਸ ਉੱਤੇ ਜਿਸ ਦਾ ਪਰਮੇਸ਼ੁਰ ਨੇ ਪੁਰਾਣੇ ਸਮਿਆਂ ਤੋਂ ਵਾਇਦਾ ਕੀਤਾ ਸੀ, ਉਹ ਕਦੇ ਝੂਠ ਨਹੀਂ ਬੋਲ ਸਕਦਾ। (aiōnios g166)
3 А јави у времена своја реч своју проповедањем, које је мени поверено по заповести Спаситеља нашег Бога,
ਪਰ ਸਮੇਂ ਸਿਰ ਆਪਣੇ ਬਚਨ ਨੂੰ ਉਸ ਪਰਚਾਰ ਦੇ ਰਾਹੀਂ ਪਰਗਟ ਕੀਤਾ, ਜਿਹੜਾ ਸਾਡੇ ਮੁਕਤੀਦਾਤਾ ਪਰਮੇਸ਼ੁਰ ਦੀ ਆਗਿਆ ਅਨੁਸਾਰ ਮੈਨੂੰ ਸੌਂਪਿਆ ਗਿਆ।
4 Титу, правом сину по вери нас обојице, благодат, милост, мир од Бога Оца и Господа Исуса Христа, Спаса нашег.
ਅੱਗੇ ਤੋਂ ਤੀਤੁਸ ਨੂੰ, ਜਿਹੜਾ ਵਿਸ਼ਵਾਸ ਵਿੱਚ ਮੇਰਾ ਸੱਚਾ ਪੁੱਤਰ ਹੈ, ਪਿਤਾ ਪਰਮੇਸ਼ੁਰ ਅਤੇ ਸਾਡੇ ਮੁਕਤੀਦਾਤਾ ਮਸੀਹ ਯਿਸੂ ਦੀ ਵੱਲੋਂ ਤੈਨੂੰ ਕਿਰਪਾ ਅਤੇ ਸ਼ਾਂਤੀ ਮਿਲਦੀ ਰਹੇ।
5 Зато те оставих у Криту да поправиш шта је недовршено, и да поставиш по свим градовима свештенике, као што ти ја заповедих,
ਮੈਂ ਤੈਨੂੰ ਇਸ ਕਰਕੇ ਕਰੇਤ ਵਿੱਚ ਛੱਡ ਆਇਆ ਸੀ, ਕਿਉਂ ਜੋ ਜਿਹੜੀਆਂ ਗੱਲਾਂ ਰਹਿ ਗਈਆਂ ਸਨ ਤੂੰ ਉਹਨਾਂ ਵਿੱਚ ਸੁਧਾਰ ਲਿਆਵੇ ਅਤੇ ਹਰੇਕ ਨਗਰ ਉੱਤੇ ਬਜ਼ੁਰਗਾਂ ਨੂੰ ਜ਼ਿੰਮੇਵਾਰੀ ਦੇਵੇ ਜਿਵੇਂ ਮੈਂ ਤੈਨੂੰ ਆਗਿਆ ਦਿੱਤੀ ਸੀ।
6 Ако је ко без мане, једне жене муж, и има верну децу, коју не коре за курварство или за непокорност.
ਜੋ ਨਿਰਦੋਸ਼ ਅਤੇ ਇੱਕੋ ਪਤਨੀ ਦਾ ਪਤੀ ਹੋਵੇ, ਜਿਸ ਦੇ ਬੱਚੇ ਵਿਸ਼ਵਾਸੀ ਹੋਣ ਅਤੇ ਉਨ੍ਹਾਂ ਦੇ ਉੱਪਰ ਬਦਚਲਣੀ ਦਾ ਕੋਈ ਦੋਸ਼ ਨਾ ਹੋਵੇ ਅਤੇ ਨਾ ਉਹ ਢੀਠ ਹੋਣ।
7 Јер владика треба да је без мане, као Божји пристав; не који себи угађа, не гневљив, не пијаница, не бојац, не лаком на погани добитак;
ਕਿਉਂਕਿ ਚਾਹੀਦਾ ਹੈ ਜੋ ਕਲੀਸਿਯਾ ਦਾ ਨਿਗਾਹਬਾਨ ਪਰਮੇਸ਼ੁਰ ਦਾ ਭੰਡਾਰੀ ਹੋਣ ਦੇ ਕਰਕੇ, ਨਿਰਦੋਸ਼ ਹੋਵੇ, ਨਾ ਮਨ ਮਰਜ਼ੀ ਕਰਨ ਵਾਲਾ, ਨਾ ਕ੍ਰੋਧੀ, ਨਾ ਸ਼ਰਾਬੀ, ਨਾ ਝਗੜਾਲੂ, ਨਾ ਝੂਠੇ ਲਾਭ ਦਾ ਲਾਲਚੀ ਹੋਵੇ।
8 Него гостољубив, благ, поштен, праведан, свет, чист;
ਸਗੋਂ ਪਰਾਹੁਣਚਾਰੀ, ਨੇਕੀ ਦਾ ਪਿਆਰ, ਸਮਝ ਵਾਲਾ, ਧਰਮੀ, ਪਵਿੱਤਰ, ਪਰਹੇਜ਼ਗਾਰ ਹੋਵੇ।
9 Који се држи верне речи по науци, да буде кадар и саветовати са здравом науком, и покарати оне који се противе.
ਅਤੇ ਵਿਸ਼ਵਾਸਯੋਗ ਬਚਨ ਨੂੰ ਜਿਹੜਾ ਇਸ ਸਿੱਖਿਆ ਦੇ ਅਨੁਸਾਰ ਹੈ ਫੜੀ ਰੱਖੇ ਭਈ ਉਹ ਖ਼ਰੀ ਸਿੱਖਿਆ ਨਾਲ ਉਪਦੇਸ਼ ਕਰੇ ਅਤੇ ਵਿਵਾਦ ਕਰਨ ਵਾਲਿਆਂ ਨੂੰ ਚੁੱਪ ਕਰਾ ਸਕੇ।
10 Јер има много непослушних, празноговорљивих, и умом преварених, а особито који су из обрезања,
੧੦ਖ਼ਾਸ ਕਰਕੇ ਜਿਹੜੇ ਸੁੰਨਤੀ ਹਨ ਉਹ ਬਾਹਲੇ ਢੀਠ, ਫਾਲਤੂ ਦੀਆਂ ਗੱਲਾਂ ਕਰਨ ਵਾਲੇ ਅਤੇ ਧੋਖਾ ਦੇਣ ਵਾਲੇ ਹਨ।
11 Којима треба уста затворити; који целе куће изопачују учећи шта не треба, поганог добитка ради.
੧੧ਜਿਨ੍ਹਾਂ ਦਾ ਮੂੰਹ ਬੰਦ ਕਰਨਾ ਚਾਹੀਦਾ ਹੈ। ਉਹ ਝੂਠੇ ਲਾਭ ਦੇ ਲਈ ਅਜਿਹੀ ਸਿੱਖਿਆ ਦੇ ਕੇ ਘਰਾਂ ਦੇ ਘਰ ਉਜਾੜ ਦਿੰਦੇ ਹਨ।
12 А рече неко од њих, њихов пророк: Крићани свагда лажљиви, зли зверови, беспослени трбуси.
੧੨ਕਿਸੇ ਨੇ ਉਨ੍ਹਾਂ ਵਿੱਚੋਂ ਜਿਹੜਾ ਉਨ੍ਹਾਂ ਦਾ ਹੀ ਨਬੀ ਸੀ, ਆਖਿਆ ਕਿ ਕਰੇਤੀ ਸਦਾ ਝੂਠ ਬੋਲਣ ਵਾਲੇ, ਬੁਰੇ ਦਰਿੰਦੇ ਅਤੇ ਆਲਸੀ ਪੇਟੂ ਹਨ।
13 Сведочанство је ово истинито; заради тог узрока карај их без штеђења, да буду здрави у вери,
੧੩ਇਹ ਗਵਾਹੀ ਸੱਚੀ ਹੈ, ਇਸ ਲਈ ਤੂੰ ਉਹਨਾਂ ਦੀ ਸਖਤੀ ਨਾਲ ਤਾੜਨਾ ਕਰ ਤਾਂ ਜੋ ਉਹ ਵਿਸ਼ਵਾਸ ਵਿੱਚ ਮਜ਼ਬੂਤ ਹੋਣ।
14 Не слушајући јеврејске гаталице ни заповести људи који се одвраћају од истине.
੧੪ਅਤੇ ਯਹੂਦੀਆਂ ਦੀਆਂ ਖਿਆਲੀ ਕਹਾਣੀਆਂ ਵੱਲ ਅਤੇ ਅਜਿਹੇ ਮਨੁੱਖਾਂ ਦੇ ਹੁਕਮਾਂ ਵੱਲ ਜਿਹੜੇ ਸਚਿਆਈ ਤੋਂ ਫਿਰ ਜਾਂਦੇ ਹਨ, ਮਨ ਨਾ ਲਾਉਣ।
15 Чистима је све чисто; а поганима и невернима ништа није чисто, него је опогањен њихов и ум и савест.
੧੫ਜੋ ਮਨ ਦੇ ਸਾਫ਼ ਹਨ ਉਹਨਾਂ ਲਈ ਸੱਭੋ ਕੁਝ ਸੁੱਚਾ ਹੈ, ਪਰ ਜੋ ਮਨ ਦੇ ਸਾਫ਼ ਨਹੀਂ ਅਤੇ ਅਵਿਸ਼ਵਾਸੀਆਂ ਲਈ ਕੁਝ ਵੀ ਸੁੱਚਾ ਨਹੀਂ ਸਗੋਂ ਉਨ੍ਹਾਂ ਦੀ ਬੁੱਧ ਅਤੇ ਮਨ ਅਸ਼ੁੱਧ ਹੋ ਚੁੱਕੇ ਹਨ।
16 Говоре да познају Бога, а делима Га се одричу; јер су мрски и непослушни, и ни за какво добро дело ваљани.
੧੬ਉਹ ਆਖਦੇ ਹਨ ਜੋ ਅਸੀਂ ਪਰਮੇਸ਼ੁਰ ਨੂੰ ਜਾਣਦੇ ਹਾਂ, ਪਰ ਆਪਣੇ ਕੰਮਾਂ ਦੇ ਰਾਹੀਂ ਉਹ ਦਾ ਇਨਕਾਰ ਕਰਦੇ ਹਨ ਕਿਉਂ ਜੋ ਉਹ ਬੁਰੇ, ਅਣ-ਆਗਿਆਕਾਰ ਹਨ, ਅਤੇ ਭਲੇ ਕੰਮ ਦੇ ਲਈ ਲਾਇਕ ਨਹੀਂ ਹਨ।

< Титу 1 >