< San Mateo 17 >

1 Y después de seis días Jesús toma a Pedro, y a Santiago, y a Juan su hermano, y los saca aparte a un monte alto.
ਯਿਸੂ ਛੇ ਦਿਨਾਂ ਤੋਂ ਬਾਅਦ ਪਤਰਸ, ਯਾਕੂਬ ਅਤੇ ਉਹ ਦੇ ਭਰਾ ਯੂਹੰਨਾ ਨੂੰ ਇੱਕ ਉੱਚੇ ਪਹਾੜ ਉੱਤੇ ਵੱਖਰਾ ਲੈ ਗਿਆ।
2 Y se transfiguró delante de ellos; y resplandeció su rostro como el sol; y sus vestidos brillantes como la luz.
ਅਤੇ ਉਹ ਦਾ ਰੂਪ ਉਨ੍ਹਾਂ ਦੇ ਸਾਹਮਣੇ ਬਦਲ ਗਿਆ। ਉਹ ਦਾ ਚਿਹਰਾ ਸੂਰਜ ਵਾਂਗੂੰ ਚਮਕਿਆ ਅਤੇ ਉਹ ਦੇ ਕੱਪੜੇ ਚਾਨਣ ਜਿਹੇ ਚਿੱਟੇ ਹੋ ਗਏ।
3 Y, he aquí, les aparecieron Moisés y Elías, hablando con él.
ਅਤੇ ਵੇਖੋ ਜੋ ਮੂਸਾ ਅਤੇ ਏਲੀਯਾਹ ਉਸ ਨਾਲ ਗੱਲਾਂ ਕਰਦੇ ਉਨ੍ਹਾਂ ਨੂੰ ਦਿਖਾਈ ਦਿੱਤੇ।
4 Y respondiendo Pedro, dijo a Jesús: Señor, bien es que nos quedemos aquí: si quieres, hagamos aquí tres cabañas; para ti una, y para Moisés otra, y para Elías otra.
ਤਦ ਪਤਰਸ ਨੇ ਅੱਗੋਂ ਯਿਸੂ ਨੂੰ ਆਖਿਆ, ਪ੍ਰਭੂ ਜੀ ਸਾਡਾ ਇੱਥੇ ਰਹਿਣਾ ਚੰਗਾ ਹੈ। ਜੇ ਤੂੰ ਚਾਹੇਂ ਤਾਂ ਇੱਥੇ ਤਿੰਨ ਡੇਰੇ ਬਣਾਵਾਂ, ਇੱਕ ਤੇਰੇ ਲਈ, ਇੱਕ ਮੂਸਾ ਲਈ ਅਤੇ ਇੱਕ ਏਲੀਯਾਹ ਲਈ।
5 Estando aun hablando él, he aquí, una nube de luz que los cubrió; y, he aquí, una voz de la nube, que dijo: Este es mi Hijo amado, en el cual tomo contentamiento; a él oíd.
ਉਹ ਬੋਲ ਹੀ ਰਿਹਾ ਸੀ ਕਿ ਵੇਖੋ ਇੱਕ ਚਮਕਦੇ ਬੱਦਲ ਨੇ ਉਨ੍ਹਾਂ ਉੱਤੇ ਛਾਂ ਕੀਤੀ ਅਤੇ ਵੇਖੋ ਉਸ ਬੱਦਲ ਵਿੱਚੋਂ ਇੱਕ ਅਵਾਜ਼ ਇਹ ਕਹਿੰਦੀ ਆਈ, ਇਹ ਮੇਰਾ ਪਿਆਰਾ ਪੁੱਤਰ ਹੈ, ਜਿਸ ਤੋਂ ਮੈਂ ਪ੍ਰਸੰਨ ਹਾਂ। ਉਹ ਦੀ ਸੁਣੋ!
6 Y oyendo esto los discípulos, cayeron sobre sus rostros, y temieron en gran manera.
ਅਤੇ ਚੇਲੇ ਇਹ ਸੁਣ ਕੇ ਮੂੰਹ ਦੇ ਭਾਰ ਡਿੱਗ ਪਏ ਅਤੇ ਬਹੁਤ ਡਰ ਗਏ।
7 Entonces Jesús llegando, les tocó, y dijo: Levantáos, y no temáis.
ਪਰ ਯਿਸੂ ਨੇ ਨੇੜੇ ਆ ਕੇ ਉਨ੍ਹਾਂ ਨੂੰ ਛੂਹਿਆ ਅਤੇ ਕਿਹਾ, ਉੱਠੋ ਅਤੇ ਨਾ ਡਰੋ।
8 Y alzando ellos sus ojos, a nadie vieron, sino a solo Jesús.
ਤਦ ਉਨ੍ਹਾਂ ਨੇ ਆਪਣੀਆਂ ਅੱਖੀਆਂ ਚੁੱਕ ਕੇ ਹੋਰ ਕਿਸੇ ਨੂੰ ਨਹੀਂ ਪਰ ਇਕੱਲੇ ਯਿਸੂ ਨੂੰ ਦੇਖਿਆ।
9 Y como descendieron del monte, les mandó Jesús, diciendo: No digáis a nadie la visión, hasta que el Hijo del hombre resucite de los muertos.
ਜਦੋਂ ਉਹ ਪਹਾੜ ਤੋਂ ਉਤਰ ਰਹੇ ਸਨ ਤਾਂ ਯਿਸੂ ਨੇ ਉਨ੍ਹਾਂ ਨੂੰ ਹੁਕਮ ਦਿੱਤਾ ਕਿ ਜਦ ਤੱਕ ਮਨੁੱਖ ਦਾ ਪੁੱਤਰ ਮੁਰਦਿਆਂ ਵਿੱਚੋਂ ਨਾ ਜੀ ਉੱਠੇ, ਇਸ ਦਰਸ਼ਣ ਦੀ ਗੱਲ ਕਿਸੇ ਨੂੰ ਨਾ ਦੱਸਿਓ।
10 Entonces sus discípulos le preguntaron, diciendo: ¿Por qué pues dicen los escribas, que es menester que Elías venga primero?
੧੦ਤਦ ਉਹ ਦੇ ਚੇਲਿਆਂ ਨੇ ਉਸ ਨੂੰ ਪੁੱਛਿਆ, ਫੇਰ ਉਪਦੇਸ਼ਕ ਕਿਉਂ ਆਖਦੇ ਹਨ ਜੋ ਏਲੀਯਾਹ ਦਾ ਪਹਿਲਾਂ ਆਉਣਾ ਜ਼ਰੂਰੀ ਹੈ?
11 Y respondiendo Jesús, les dijo: A la verdad Elías vendrá primero, y restituirá todas las cosas.
੧੧ਉਸ ਨੇ ਉੱਤਰ ਦਿੱਤਾ ਕਿ ਸੱਚ-ਮੁੱਚ ਏਲੀਯਾਹ ਠੀਕ ਪਹਿਲਾਂ ਆਉਂਦਾ ਹੈ ਅਤੇ ਸਭ ਕੁਝ ਬਹਾਲ ਕਰੇਗਾ।
12 Mas os digo, que ya vino Elías, y no le conocieron: antes hicieron en él todo lo que quisieron. Así también el Hijo del hombre padecerá de ellos.
੧੨ਪਰ ਮੈਂ ਤੁਹਾਨੂੰ ਆਖਦਾ ਹਾਂ ਕਿ ਏਲੀਯਾਹ ਤਾਂ ਆ ਚੁੱਕਿਆ ਅਤੇ ਉਨ੍ਹਾਂ ਨੇ ਉਸ ਨੂੰ ਨਾ ਪਛਾਣਿਆ ਪਰ ਜੋ ਕੁਝ ਉਨ੍ਹਾਂ ਨੇ ਚਾਹਿਆ ਸੋ ਉਸ ਨਾਲ ਕੀਤਾ। ਇਸੇ ਤਰ੍ਹਾਂ ਮਨੁੱਖ ਦਾ ਪੁੱਤਰ ਵੀ ਉਨ੍ਹਾਂ ਦੇ ਹੱਥੋਂ ਦੁੱਖ ਪਾਵੇਗਾ।
13 Los discípulos entonces entendieron que les hablaba de Juan el Bautista.
੧੩ਤਦ ਚੇਲਿਆਂ ਨੇ ਸਮਝਿਆ ਜੋ ਉਹ ਨੇ ਸਾਡੇ ਨਾਲ ਯੂਹੰਨਾ ਬਪਤਿਸਮਾ ਦੇਣ ਵਾਲੇ ਦੀ ਗੱਲ ਕੀਤੀ ਹੈ।
14 Y como ellos llegaron a la multitud, vino a él un hombre hincándosele de rodillas,
੧੪ਜਦ ਉਹ ਭੀੜ ਦੇ ਕੋਲ ਪਹੁੰਚੇ, ਤਦ ਇੱਕ ਮਨੁੱਖ ਉਹ ਦੇ ਕੋਲ ਆਇਆ ਅਤੇ ਉਹ ਦੇ ਅੱਗੇ ਗੋਡੇ ਨਿਵਾ ਕੇ ਬੋਲਿਆ,
15 Y diciendo: Señor, ten misericordia de mi hijo, que es lunático, y padece malamente; porque muchas veces cae en el fuego, y muchas en el agua.
੧੫ਪ੍ਰਭੂ ਜੀ ਮੇਰੇ ਪੁੱਤਰ ਉੱਤੇ ਦਯਾ ਕਰੋ! ਕਿਉਂ ਜੋ ਉਹ ਮਿਰਗੀ ਦੀ ਬਿਮਾਰੀ ਕਾਰਨ ਬਹੁਤ ਦੁੱਖੀ ਹੈ, ਉਹ ਤਾਂ ਬਹੁਤ ਵਾਰੀ ਅੱਗ ਅਤੇ ਪਾਣੀ ਵਿੱਚ ਡਿੱਗ ਪੈਂਦਾ ਹੈ।
16 Y le he presentado a tus discípulos, y no le han podido sanar.
੧੬ਅਤੇ ਮੈਂ ਉਸ ਨੂੰ ਤੁਹਾਡੇ ਚੇਲਿਆਂ ਕੋਲ ਲਿਆਇਆ ਸੀ, ਪਰ ਉਹ ਉਸ ਨੂੰ ਚੰਗਾ ਨਾ ਕਰ ਸਕੇ।
17 Y respondiendo Jesús, dijo: ¡O generación infiel y perversa! ¿hasta cuándo tengo de estar con vosotros? ¿hasta cuándo os tengo de sufrir? Traédmele acá.
੧੭ਤਦ ਯਿਸੂ ਨੇ ਉੱਤਰ ਦਿੱਤਾ, ਹੇ ਅਵਿਸ਼ਵਾਸੀ ਅਤੇ ਬੁਰੀ ਪੀੜ੍ਹੀ ਕਦੋਂ ਤੱਕ ਮੈਂ ਤੁਹਾਡੇ ਨਾਲ ਰਹਾਂਗਾ? ਕਦੋਂ ਤੱਕ ਤੁਹਾਡੀ ਸਹਾਂਗਾ? ਉਹ ਨੂੰ ਇੱਥੇ ਮੇਰੇ ਕੋਲ ਲਿਆਓ।
18 Y reprendió Jesús al demonio, y salió de él; y el mozo fue sano desde aquella hora.
੧੮ਯਿਸੂ ਨੇ ਉਹ ਨੂੰ ਝਿੜਕਿਆ ਅਤੇ ਭੂਤ ਉਸ ਵਿੱਚੋਂ ਨਿੱਕਲ ਗਿਆ ਅਤੇ ਮੁੰਡਾ ਉਸੇ ਵੇਲੇ ਚੰਗਾ ਹੋ ਗਿਆ।
19 Entonces llegándose los discípulos a Jesús aparte, dijeron: ¿Por qué nosotros no le pudimos echar fuera?
੧੯ਤਦ ਚੇਲਿਆਂ ਨੇ ਇਕਾਂਤ ਵਿੱਚ ਯਿਸੂ ਦੇ ਕੋਲ ਆ ਕੇ ਆਖਿਆ ਕਿ ਅਸੀਂ ਉਹ ਨੂੰ ਕਿਉਂ ਨਾ ਕੱਢ ਸਕੇ?
20 Y Jesús les dijo: Por vuestra infidelidad; porque de cierto os digo, que si tuviereis fe como un grano de mostaza, diréis a este monte: Pásate de aquí allá, y se pasará; y nada os será imposible.
੨੦ਉਸ ਨੇ ਉਨ੍ਹਾਂ ਨੂੰ ਕਿਹਾ, ਆਪਣੇ ਥੋੜ੍ਹੇ ਵਿਸ਼ਵਾਸ ਦੇ ਕਾਰਨ ਕਿਉਂ ਜੋ ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜੇ ਤੁਹਾਡੇ ਵਿੱਚ ਇੱਕ ਰਾਈ ਦੇ ਦਾਣੇ ਸਮਾਨ ਵਿਸ਼ਵਾਸ ਹੋਵੇ ਤਾਂ ਤੁਸੀਂ ਇਸ ਪਹਾੜ ਨੂੰ ਕਹੋਗੇ, ਜੋ ਇੱਥੋਂ ਹੱਟ ਕੇ ਉਸ ਥਾਂ ਚੱਲਿਆ ਜਾ ਅਤੇ ਉਹ ਚੱਲਿਆ ਜਾਵੇਗਾ ਅਤੇ ਤੁਹਾਡੇ ਲਈ ਕੋਈ ਵੀ ਕੰਮ ਮੁਸ਼ਕਿਲ ਨਾ ਹੋਵੇਗਾ।
21 Mas este género de demonios no sale sino por oración y ayuno.
੨੧ਪਰ ਇਹ ਜਾਤੀ ਵਰਤ ਅਤੇ ਪ੍ਰਾਰਥਨਾ ਤੋਂ ਬਿਨ੍ਹਾਂ ਨਹੀਂ ਨਿੱਕਲਦੀ।
22 Y estando ellos en Galilea, les dijo Jesús: El Hijo del hombre será entregado en manos de hombres;
੨੨ਜਦ ਉਹ ਗਲੀਲ ਵਿੱਚ ਇਕੱਠੇ ਹੋਏ, ਯਿਸੂ ਨੇ ਉਨ੍ਹਾਂ ਨੂੰ ਕਿਹਾ ਮਨੁੱਖ ਦਾ ਪੁੱਤਰ ਮਨੁੱਖਾਂ ਦੇ ਹੱਥੀਂ ਫੜਵਾਇਆ ਜਾਵੇਗਾ।
23 Y le matarán; mas al tercero día resucitará. Y ellos se entristecieron en gran manera.
੨੩ਅਤੇ ਉਹ ਉਸ ਨੂੰ ਮਾਰ ਸੁੱਟਣਗੇ ਅਤੇ ਉਹ ਤੀਜੇ ਦਿਨ ਜੀ ਉੱਠੇਗਾ। ਤਦ ਉਹ ਬਹੁਤ ਉਦਾਸ ਹੋਏ।
24 Y como llegaron a Capernaum, vinieron a Pedro los que cobraban las dos dracmas, y dijeron: ¿Vuestro maestro no paga las dos dracmas?
੨੪ਜਦੋਂ ਉਹ ਕਫ਼ਰਨਾਹੂਮ ਵਿੱਚ ਆਏ ਤਾਂ ਹੈਕਲ ਦੀ ਚੁੰਗੀ ਉਗਰਾਹੁਣ ਵਾਲਿਆਂ ਨੇ ਪਤਰਸ ਦੇ ਕੋਲ ਆ ਕੇ ਕਿਹਾ, ਕੀ ਤੁਹਾਡਾ ਗੁਰੂ ਚੁੰਗੀ ਨਹੀਂ ਦਿੰਦਾ ਹੈ? ਉਹ ਨੇ ਕਿਹਾ, ਹਾਂ ਦਿੰਦਾ ਹੈ।
25 Y él dice: Sí. Y entrado él en casa, Jesús le habló antes, diciendo: ¿Qué te parece, Simón? ¿Los reyes de la tierra, de quién cobran los tributos, o el censo? ¿de sus hijos, o de los extraños?
੨੫ਜਦ ਉਹ ਘਰ ਵਿੱਚ ਆਇਆ ਤਦ ਯਿਸੂ ਨੇ ਅੱਗੋਂ ਹੀ ਉਸ ਨੂੰ ਕਿਹਾ, ਸ਼ਮਊਨ ਤੂੰ ਕੀ ਸਮਝਦਾ ਹੈਂ ਜੋ ਧਰਤੀ ਦੇ ਰਾਜੇ ਕਿਸ ਤੋਂ ਕਰ ਜਾਂ ਮਸੂਲ ਲੈਂਦੇ ਹਨ, ਆਪਣੇ ਪੁੱਤਰਾਂ ਤੋਂ ਜਾਂ ਪਰਾਇਆਂ ਤੋਂ?
26 Pedro le dice: De los extraños. Dícele entonces Jesús: Luego francos son los hijos.
੨੬ਤਦ ਉਹ ਬੋਲਿਆ, ਪਰਾਇਆਂ ਤੋਂ, ਤਦ ਯਿਸੂ ਨੇ ਉਹ ਨੂੰ ਆਖਿਆ, ਫੇਰ ਪੁੱਤਰ ਤਾਂ ਮਾਫ਼ ਹੋਏ।
27 Mas porque no los ofendamos, vé a la mar, y echa el anzuelo, y el primer pez que viniere, tómale, y abierta su boca hallarás un estatero, dásele por mí, y por ti.
੨੭ਪਰ ਇਸ ਲਈ ਜੋ ਅਸੀਂ ਉਨ੍ਹਾਂ ਲਈ ਠੋਕਰ ਦਾ ਕਾਰਨ ਨਾ ਬਣੀਏ, ਤੂੰ ਜਾ ਕੇ ਝੀਲ ਵਿੱਚ ਕੁੰਡੀ ਸੁੱਟ ਅਤੇ ਜੋ ਮੱਛੀ ਪਹਿਲਾਂ ਨਿੱਕਲੇ ਉਹ ਨੂੰ ਚੁੱਕ ਅਤੇ ਤੂੰ ਉਹ ਦਾ ਮੂੰਹ ਖੋਲ੍ਹ ਕੇ ਇੱਕ ਸਿੱਕਾ ਪਾਏਂਗਾ, ਸੋ ਉਹ ਨੂੰ ਲੈ ਕੇ ਮੇਰੇ ਅਤੇ ਆਪਣੇ ਬਦਲੇ ਉਨ੍ਹਾਂ ਨੂੰ ਦੇ ਦੇਵੀਂ।

< San Mateo 17 >