< Génesis 15 >

1 DESPUÉS de estas cosas fué la palabra de Jehová á Abram en visión, diciendo: No temas, Abram; yo soy tu escudo, [y] tu galardón sobremanera grande.
ਇਨ੍ਹਾਂ ਗੱਲਾਂ ਤੋਂ ਬਾਅਦ ਯਹੋਵਾਹ ਦਾ ਇਹ ਬਚਨ ਦਰਸ਼ਣ ਵਿੱਚ ਅਬਰਾਮ ਕੋਲ ਆਇਆ: ਨਾ ਡਰ ਅਬਰਾਮ, ਮੈਂ ਤੇਰੇ ਲਈ ਢਾਲ਼ ਹਾਂ ਅਤੇ ਤੇਰੇ ਲਈ ਵੱਡਾ ਫਲ ਹਾਂ।
2 Y respondió Abram: Señor Jehová ¿qué me has de dar, siendo así que ando sin hijo, y el mayordomo de mi casa es ese Damasceno Eliezer?
ਅਬਰਾਮ ਨੇ ਆਖਿਆ, ਹੇ ਪ੍ਰਭੂ ਯਹੋਵਾਹ, ਤੂੰ ਮੈਨੂੰ ਕੀ ਦੇਵੇਂਗਾ? ਕਿਉਂ ਜੋ ਮੈਂ ਬੇ-ਔਲਾਦ ਜਾਂਦਾ ਹਾਂ ਅਤੇ ਮੇਰੇ ਘਰ ਦਾ ਵਾਰਿਸ ਇਹ ਦੰਮਿਸ਼ਕੀ ਅਲੀਅਜ਼ਰ ਹੈ।
3 Dijo más Abram: Mira que no me has dado prole, y he aquí que es mi heredero uno nacido en mi casa.
ਅਬਰਾਮ ਨੇ ਆਖਿਆ ਵੇਖ ਤੂੰ ਮੈਨੂੰ ਕੋਈ ਅੰਸ ਨਹੀਂ ਦਿੱਤੀ ਅਤੇ ਵੇਖ ਮੇਰੇ ਘਰਾਣੇ ਵਿੱਚ ਜੰਮਿਆ ਮੇਰਾ ਵਾਰਿਸ ਹੋਵੇਗਾ।
4 Y luego la palabra de Jehová fué á él diciendo: No te heredará éste, sino el que saldrá de tus entrañas será el que te herede.
ਤਦ ਯਹੋਵਾਹ ਦਾ ਬਚਨ ਉਹ ਦੇ ਕੋਲ ਆਇਆ, ਇਹ ਤੇਰਾ ਵਾਰਿਸ ਨਾ ਹੋਵੇਗਾ ਪਰ ਉਹ ਜੋ ਤੇਰੇ ਵਿੱਚੋਂ ਹੋਵੇਗਾ ਉਹ ਤੇਰਾ ਵਾਰਿਸ ਹੋਵੇਗਾ।
5 Y sacóle fuera, y dijo: Mira ahora á los cielos, y cuenta las estrellas, si las puedes contar. Y le dijo: Así será tu simiente.
ਯਹੋਵਾਹ ਪਰਮੇਸ਼ੁਰ ਉਸ ਨੂੰ ਬਾਹਰ ਲੈ ਗਿਆ ਅਤੇ ਆਖਿਆ, ਅਕਾਸ਼ ਵੱਲ ਵੇਖ ਅਤੇ ਤਾਰਿਆਂ ਨੂੰ ਗਿਣ, ਕੀ ਤੂੰ ਉਹਨਾਂ ਨੂੰ ਗਿਣ ਸਕਦਾ ਹੈ? ਫੇਰ ਉਸ ਨੇ ਉਹ ਨੂੰ ਆਖਿਆ, ਤੇਰੀ ਅੰਸ ਐਨੀ ਹੀ ਹੋਵੇਗੀ।
6 Y creyó á Jehová, y contóselo por justicia.
ਉਸ ਨੇ ਯਹੋਵਾਹ ਉੱਤੇ ਵਿਸ਼ਵਾਸ ਕੀਤਾ, ਅਤੇ ਯਹੋਵਾਹ ਨੇ ਉਹ ਦੇ ਲਈ ਇਸ ਗੱਲ ਨੂੰ ਧਾਰਮਿਕਤਾ ਗਿਣਿਆ।
7 Y díjole: Yo soy Jehová, que te saqué de Ur de los Caldeos, para darte á heredar esta tierra.
ਤਦ ਉਸ ਨੇ ਉਹ ਨੂੰ ਆਖਿਆ, ਮੈਂ ਉਹੀ ਯਹੋਵਾਹ ਹਾਂ ਜੋ ਤੈਨੂੰ ਕਸਦੀਆਂ ਦੇ ਊਰ ਨਗਰ ਵਿੱਚੋਂ ਬਾਹਰ ਕੱਢ ਲੈ ਆਇਆ ਹਾਂ, ਤਾਂ ਜੋ ਮੈਂ ਤੈਨੂੰ ਇਹ ਦੇਸ਼ ਤੇਰੀ ਵਿਰਾਸਤ ਹੋਣ ਲਈ ਦੇ ਦਿਆਂ।
8 Y él respondió: Señor Jehová, ¿en qué conoceré que la tengo de heredar?
ਉਸ ਨੇ ਆਖਿਆ, ਹੇ ਪ੍ਰਭੂ ਯਹੋਵਾਹ ਮੈਂ ਕਿਸ ਤਰ੍ਹਾਂ ਜਾਣਾ ਕਿ ਮੈਂ ਉਸ ਨੂੰ ਵਿਰਾਸਤ ਦੇ ਤੌਰ ਤੇ ਲਵਾਂਗਾ?
9 Y le dijo: Apártame una becerra de tres años, y una cabra de tres años, y un carnero de tres años, una tórtola también, y un palomino.
ਯਹੋਵਾਹ ਨੇ ਉਸ ਨੂੰ ਆਖਿਆ, ਮੇਰੇ ਲਈ ਇੱਕ ਤਿੰਨ ਸਾਲ ਦੀ ਵੱਛੀ, ਇੱਕ ਤਿੰਨ ਸਾਲ ਦੀ ਬੱਕਰੀ ਅਤੇ ਇੱਕ ਤਿੰਨ ਸਾਲ ਦਾ ਲੇਲਾ, ਇੱਕ ਘੁੱਗੀ ਅਤੇ ਇੱਕ ਕਬੂਤਰ ਦਾ ਬੱਚਾ ਲੈ।
10 Y tomó él todas estas cosas, y partiólas por la mitad, y puso cada mitad una enfrente de otra; mas no partió las aves.
੧੦ਉਹ ਯਹੋਵਾਹ ਦੇ ਲਈ ਇਹ ਸਭ ਕੁਝ ਲੈ ਆਇਆ ਅਤੇ ਉਨ੍ਹਾਂ ਦੇ ਦੋ-ਦੋ ਟੋਟੇ ਕੀਤੇ ਅਤੇ ਉਸ ਨੇ ਇੱਕ ਟੋਟੇ ਨੂੰ ਦੂਜੇ ਦੇ ਸਾਹਮਣੇ ਰੱਖਿਆ, ਪਰ ਪੰਛੀਆਂ ਦੇ ਟੋਟੇ ਨਾ ਕੀਤੇ।
11 Y descendían aves sobre los cuerpos muertos, y ojeábalas Abram.
੧੧ਜਦ ਸ਼ਿਕਾਰੀ ਪੰਛੀ ਉਨ੍ਹਾਂ ਲੋਥਾਂ ਉੱਤੇ ਉਤਰੇ, ਤਦ ਅਬਰਾਮ ਨੇ ਉਨ੍ਹਾਂ ਨੂੰ ਹਟਾਇਆ।
12 Mas á la caída del sol sobrecogió el sueño á Abram, y he aquí que el pavor de una grande obscuridad cayó sobre él.
੧੨ਜਦ ਸੂਰਜ ਡੁੱਬਣ ਲੱਗਾ, ਤਦ ਅਬਰਾਮ ਨੂੰ ਗੂੜ੍ਹੀ ਨੀਂਦ ਆ ਪਈ ਅਤੇ ਵੇਖੋ, ਇੱਕ ਵੱਡਾ ਡਰਾਉਣਾ ਹਨ੍ਹੇਰਾ ਉਹ ਦੇ ਉੱਤੇ ਛਾ ਗਿਆ।
13 Entonces dijo á Abram: Ten por cierto que tu simiente será peregrina en tierra no suya, y servirá á los [de allí], y serán [por ellos] afligidos cuatrocientos años.
੧੩ਉਸ ਨੇ ਅਬਰਾਮ ਨੂੰ ਆਖਿਆ, ਤੂੰ ਸੱਚ ਜਾਣ, ਕਿ ਤੇਰਾ ਵੰਸ਼ ਇੱਕ ਪਰਾਏ ਦੇਸ਼ ਵਿੱਚ ਪਰਦੇਸੀ ਹੋ ਕੇ ਰਹੇਗਾ ਅਤੇ ਉਹ ਉਨ੍ਹਾਂ ਨੂੰ ਗ਼ੁਲਾਮ ਬਣਾ ਕੇ ਰੱਖਣਗੇ ਅਤੇ ਚਾਰ ਸੌ ਸਾਲ ਤੱਕ ਉਨ੍ਹਾਂ ਨੂੰ ਦੁੱਖ ਦੇਣਗੇ।
14 Mas también á la gente á quien servirán, juzgaré yo; y después de esto saldrán con grande riqueza.
੧੪ਪਰ ਉਸ ਕੌਮ ਨੂੰ ਵੀ ਜਿਸ ਦੀ ਉਹ ਗ਼ੁਲਾਮੀ ਕਰਨਗੇ, ਮੈਂ ਸਜ਼ਾ ਦਿਆਂਗਾ, ਅਤੇ ਇਸ ਤੋਂ ਬਾਅਦ ਉਹ ਵੱਡੇ ਮਾਲ-ਧਨ ਨਾਲ ਉੱਥੋਂ ਨਿੱਕਲ ਆਉਣਗੇ।
15 Y tú vendrás á tus padres en paz, y serás sepultado en buena vejez.
੧੫ਪਰ ਤੂੰ ਆਪਣੇ ਪੁਰਖਿਆਂ ਕੋਲ ਸ਼ਾਂਤੀ ਨਾਲ ਜਾਵੇਂਗਾ।
16 Y en la cuarta generación volverán acá: porque aun no está cumplida la maldad del Amorrheo hasta aquí.
੧੬ਤੂੰ ਚੰਗੀ ਬਜ਼ੁਰਗੀ ਵਿੱਚ ਦਫ਼ਨਾਇਆ ਜਾਵੇਂਗਾ ਅਤੇ ਚੌਥੀ ਪੀੜ੍ਹੀ ਵਿੱਚ ਓਹ ਵਾਪਿਸ ਮੁੜ ਆਉਣਗੇ ਕਿਉਂਕਿ ਜੋ ਅਮੋਰੀਆਂ ਦੀ ਬੁਰਿਆਈ ਅਜੇ ਪੂਰੀ ਨਹੀਂ ਹੋਈ।
17 Y sucedió que puesto el sol, y ya obscurecido, dejóse ver un horno humeando, y una antorcha de fuego que pasó por entre los animales divididos.
੧੭ਅਜਿਹਾ ਹੋਇਆ ਕਿ ਜਦ ਸੂਰਜ ਡੁੱਬ ਗਿਆ ਅਤੇ ਹਨ੍ਹੇਰਾ ਹੋ ਗਿਆ ਤਾਂ ਵੇਖੋ ਇੱਕ ਧੂੰਏਂ ਵਾਲਾ ਤੰਦੂਰ ਅਤੇ ਬਲਦੀ ਮਸ਼ਾਲ ਇਨ੍ਹਾਂ ਟੋਟਿਆਂ ਵਿੱਚੋਂ ਦੀ ਲੰਘ ਗਈ।
18 En aquel día hizo Jehová un pacto con Abram diciendo: A tu simiente daré esta tierra desde el río de Egipto hasta el río grande, el río Eufrates;
੧੮ਉਸ ਦਿਨ ਯਹੋਵਾਹ ਨੇ ਇੱਕ ਨੇਮ ਅਬਰਾਮ ਨਾਲ ਬੰਨ੍ਹਿਆ, ਤੇਰੀ ਅੰਸ ਨੂੰ ਮੈਂ ਇਹ ਦੇਸ਼ ਦੇ ਦਿੱਤਾ ਹੈ ਅਰਥਾਤ ਮਿਸਰ ਦੇ ਦਰਿਆ ਤੋਂ ਲੈ ਕੇ ਵੱਡੇ ਦਰਿਆ ਫ਼ਰਾਤ ਤੱਕ
19 Los Cineos, y los Ceneceos, y los Cedmoneos,
੧੯ਅਰਥਾਤ ਕੇਨੀ, ਕਨਿੱਜ਼ੀ ਅਤੇ ਕਦਮੋਨੀ,
20 Y los Hetheos, y los Pherezeos, y los Raphaitas,
੨੦ਹਿੱਤੀ, ਫ਼ਰਿੱਜ਼ੀ ਅਤੇ ਰਫ਼ਾਈਮ,
21 Y los Amorrheos, y los Cananeos, y los Gergeseos, y los Jebuseos.
੨੧ਅਮੋਰੀ, ਕਨਾਨੀ, ਗਿਰਗਾਸ਼ੀ ਅਤੇ ਯਬੂਸੀ ਇਹ ਵੀ ਦੇ ਦਿੱਤੇ ਹਨ।

< Génesis 15 >