< Salmos 25 >

1 Salmo de David. A TI, oh Jehová, levantaré mi alma.
ਦਾਊਦ ਦਾ ਭਜਨ। ਹੇ ਯਹੋਵਾਹ, ਮੈਂ ਆਪਣਾ ਮਨ ਤੇਰੇ ਵੱਲ ਚੁੱਕਦਾ ਹਾਂ।
2 Dios mío, en ti confío; no sea yo avergonzado, no se alegren de mí mis enemigos.
ਹੇ ਮੇਰੇ ਪਰਮੇਸ਼ੁਰ, ਮੈਂ ਤੇਰੇ ਉੱਤੇ ਭਰੋਸਾ ਰੱਖਿਆ ਹੈ ਮੈਨੂੰ ਸ਼ਰਮਿੰਦਾ ਨਾ ਹੋਣ ਦੇ, ਨਾ ਵੈਰੀਆਂ ਨੂੰ ਮੇਰੇ ਉੱਤੇ ਬਗਲਾਂ ਵਜਾਉਣ ਦੇ।
3 Ciertamente ninguno de cuantos en ti esperan será confundido: serán avergonzados los que se rebelan sin causa.
ਜਿੰਨ੍ਹੇ ਤੈਨੂੰ ਤੱਕਦੇ ਹਨ ਓਹ ਸ਼ਰਮਿੰਦੇ ਨਾ ਹੋਣਗੇ, ਸ਼ਰਮਿੰਦੇ ਉਹੋ ਹੋਣਗੇ ਜੋ ਮੱਲੋ-ਮੱਲੀ ਧੋਖਾ ਦਿੰਦੇ ਹਨ।
4 Muéstrame, oh Jehová, tus caminos; enséñame tus sendas.
ਹੇ ਯਹੋਵਾਹ, ਆਪਣੇ ਰਾਹ ਮੈਨੂੰ ਵਿਖਾਲ, ਅਤੇ ਆਪਣੇ ਮਾਰਗ ਮੈਨੂੰ ਸਿਖਲਾ।
5 Encamíname en tu verdad, y enséñame; porque tú eres el Dios de mi salud: en ti he esperado todo el día.
ਆਪਣੀ ਸੱਚਾਈ ਵਿੱਚ ਮੇਰੀ ਅਗਵਾਈ ਕਰ ਮੈਨੂੰ ਸਿਖਲਾ, ਕਿਉਂ ਜੋ ਤੂੰ ਮੇਰਾ ਮੁਕਤੀਦਾਤਾ ਪਰਮੇਸ਼ੁਰ ਹੈ, ਸਾਰਾ ਦਿਨ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
6 Acuérdate, oh Jehová, de tus conmiseraciones y de tus misericordias, que son perpetuas.
ਹੇ ਯਹੋਵਾਹ, ਆਪਣੀਆਂ ਦਿਆਲ਼ਗੀਆਂ ਅਤੇ ਦਯਾ ਨੂੰ ਚੇਤੇ ਰੱਖ, ਉਹ ਤਾਂ ਮੁੱਢ ਤੋਂ ਹਨ।
7 De los pecados de mi mocedad, y de mis rebeliones, no te acuerdes; conforme á tu misericordia acuérdate de mí, por tu bondad, oh Jehová.
ਮੇਰੀ ਜਵਾਨੀ ਦੇ ਪਾਪਾਂ ਅਤੇ ਮੇਰੇ ਅਪਰਾਧ ਨੂੰ ਚੇਤੇ ਨਾ ਰੱਖ। ਹੇ ਯਹੋਵਾਹ, ਆਪਣੀ ਦਯਾ ਅਨੁਸਾਰ, ਤੇ ਆਪਣੀ ਭਲਾਈ ਦੇ ਕਾਰਨ ਤੂੰ ਮੈਨੂੰ ਚੇਤੇ ਰੱਖ।
8 Bueno y recto es Jehová: por tanto él enseñará á los pecadores el camino.
ਯਹੋਵਾਹ ਭਲਾ ਅਤੇ ਸੱਚਾ ਹੈ, ਇਸ ਕਰਕੇ ਉਹ ਪਾਪੀਆਂ ਨੂੰ ਆਪਣੇ ਰਾਹ ਸਿਖਲਾਏਗਾ।
9 Encaminará á los humildes por el juicio, y enseñará á los mansos su carrera.
ਉਹ ਮਸਕੀਨਾਂ ਦੀ ਅਗਵਾਈ ਨਿਆਂ ਨਾਲ ਕਰੇਗਾ, ਅਤੇ ਅਧੀਨਾਂ ਨੂੰ ਆਪਣਾ ਰਾਹ ਸਿਖਾਲੇਗਾ।
10 Todas las sendas de Jehová son misericordia y verdad, para los que guardan su pacto y sus testimonios.
੧੦ਯਹੋਵਾਹ ਦੇ ਨੇਮ ਅਤੇ ਸਾਖੀਆਂ ਦੇ ਮੰਨਣ ਵਾਲਿਆਂ ਲਈ, ਉਸ ਦੇ ਸਾਰੇ ਮਾਰਗ ਦਯਾ ਅਤੇ ਸਚਿਆਈ ਦੇ ਹਨ ।
11 Por amor de tu nombre, oh Jehová, perdonarás también mi pecado; porque es grande.
੧੧ਹੇ ਯਹੋਵਾਹ, ਆਪਣੇ ਨਾਮ ਦੇ ਨਮਿੱਤ ਮੇਰੀ ਬਦੀ ਨੂੰ ਖਿਮਾ ਕਰ ਕਿਉਂ ਜੋ ਉਹ ਵੱਡੀ ਹੈ।
12 ¿Quién es el hombre que teme á Jehová? El le enseñará el camino que ha de escoger.
੧੨ਉਹ ਕਿਹੜਾ ਮਨੁੱਖ ਹੈ ਜਿਹੜਾ ਯਹੋਵਾਹ ਤੋਂ ਡਰਦਾ ਹੈ? ਉਹ ਉਸ ਦੇ ਲਈ ਚੁਣੇ ਰਾਹ ਵਿੱਚ ਉਸ ਨੂੰ ਸਿਖਾਲੇਗਾ।
13 Su alma reposará en el bien, y su simiente heredará la tierra.
੧੩ਉਸ ਦਾ ਜੀਅ ਸੁਖੀ ਵੱਸੇਗਾ, ਅਤੇ ਉਸ ਦਾ ਵੰਸ਼ ਧਰਤੀ ਦਾ ਵਾਰਿਸ ਹੋਵੇਗਾ।
14 El secreto de Jehová es para los que le temen; y á ellos hará conocer su alianza.
੧੪ਯਹੋਵਾਹ ਦਾ ਭੇਤ ਉਸ ਦੇ ਡਰ ਮੰਨਣ ਵਾਲਿਆਂ ਦੇ ਲਈ ਹੈ, ਅਤੇ ਉਹ ਆਪਣਾ ਨੇਮ ਉਨ੍ਹਾਂ ਨੂੰ ਦੱਸੇਗਾ।
15 Mis ojos están siempre hacia Jehová; porque él sacará mis pies de la red.
੧੫ਮੇਰੀਆਂ ਅੱਖਾਂ ਹਰ ਵੇਲੇ ਯਹੋਵਾਹ ਵੱਲ ਲੱਗੀਆਂ ਹਨ, ਕਿ ਉਹ ਮੇਰੇ ਪੈਰਾਂ ਨੂੰ ਜਾਲ਼ ਵਿੱਚੋਂ ਕੱਢ ਲਵੇ।
16 Mírame, y ten misericordia de mí; porque estoy solo y afligido.
੧੬ਮੇਰੀ ਵੱਲ ਮੂੰਹ ਕਰ ਕੇ ਮੇਰੇ ਉੱਤੇ ਦਯਾ ਕਰ, ਕਿਉਂ ਜੋ ਮੈਂ ਇਕੱਲਾ ਅਤੇ ਦੁੱਖੀ ਹਾਂ।
17 Las angustias de mi corazón se han aumentado: sácame de mis congojas.
੧੭ਮੇਰੇ ਮਨ ਦੇ ਸੰਕਟ ਵਧ ਗਏ ਹਨ, ਮੇਰੀਆਂ ਮੁਸ਼ਕਿਲਾਂ ਤੋਂ ਮੈਨੂੰ ਬਾਹਰ ਕੱਢ।
18 Mira mi aflicción y mi trabajo: y perdona todos mis pecados.
੧੮ਮੇਰੇ ਦੁੱਖ ਅਤੇ ਮੇਰੇ ਕਸ਼ਟ ਨੂੰ ਵੇਖ, ਅਤੇ ਮੇਰੇ ਸਾਰੇ ਪਾਪਾਂ ਨੂੰ ਚੁੱਕ ਲੈ।
19 Mira mis enemigos, que se han multiplicado, y con odio violento me aborrecen.
੧੯ਮੇਰੇ ਵੈਰੀਆਂ ਨੂੰ ਵੇਖ ਕਿ ਓਹ ਬਾਹਲੇ ਹਨ, ਅਤੇ ਓਹ ਬਦੋ-ਬਦੀ ਮੇਰੇ ਨਾਲ ਵੈਰ ਰੱਖਦੇ ਹਨ।
20 Guarda mi alma, y líbrame: no sea yo avergonzado, porque en ti confié.
੨੦ਮੇਰੀ ਜਾਨ ਦੀ ਰਖਵਾਲੀ ਕਰ ਅਤੇ ਮੈਨੂੰ ਛੁਡਾ, ਮੈਨੂੰ ਸ਼ਰਮਿੰਦਾ ਨਾ ਹੋਣ ਦੇ ਕਿਉਂ ਜੋ ਮੈਂ ਤੇਰੀ ਸ਼ਰਨ ਆਇਆ ਹਾਂ।
21 Integridad y rectitud me guarden; porque en ti he esperado.
੨੧ਖਰਿਆਈ ਅਤੇ ਸਿਧਿਆਈ ਮੇਰੀ ਰੱਖਿਆ ਕਰਨ, ਕਿਉਂ ਜੋ ਮੈਂ ਤੈਨੂੰ ਤੱਕਦਾ ਰਹਿੰਦਾ ਹਾਂ।
22 Redime, oh Dios, á Israel de todas sus angustias.
੨੨ਹੇ ਪਰਮੇਸ਼ੁਰ, ਇਸਰਾਏਲ ਨੂੰ ਉਹ ਦੇ ਸਾਰੇ ਸੰਕਟਾਂ ਤੋਂ ਛੁਟਕਾਰਾ ਦੇ!

< Salmos 25 >