< Yeremia 15 >

1 Kisha Bwana akaniambia: “Hata kama Mose na Samweli wangesimama mbele zangu, moyo wangu usingewaelekea watu hawa. Waondoe mbele za macho yangu! Waache waende!
ਤਦ ਯਹੋਵਾਹ ਨੇ ਮੈਨੂੰ ਆਖਿਆ, ਭਾਵੇਂ ਮੂਸਾ ਅਤੇ ਸਮੂਏਲ ਮੇਰੇ ਸਨਮੁਖ ਖੜੇ ਹੁੰਦੇ ਤਾਂ ਵੀ ਮੇਰਾ ਜੀ ਇਸ ਪਰਜਾ ਵੱਲ ਨਾ ਝੁਕਦਾ। ਉਹਨਾਂ ਨੂੰ ਮੇਰੇ ਅੱਗੋਂ ਕੱਢ ਦੇ ਕਿ ਉਹ ਚਲੇ ਜਾਣ!
2 Nao kama wakikuuliza, ‘Twende wapi?’ Waambie, ‘Hili ndilo Bwana asemalo: “‘Wale waliowekwa kwa ajili ya kufa, wakafe; waliowekwa kwa ajili ya upanga, kwa upanga; waliowekwa kwa ajili ya njaa, kwa njaa: waliowekwa kwa ajili ya kutekwa, watekwe.’”
ਤਾਂ ਇਸ ਤਰ੍ਹਾਂ ਹੋਵੇਗਾ ਕਿ ਜਦ ਉਹ ਤੈਨੂੰ ਆਖਣ, ਅਸੀਂ ਕਿੱਧਰ ਜਾਈਏ? ਤਾਂ ਤੂੰ ਉਹਨਾਂ ਨੂੰ ਆਖ, ਯਹੋਵਾਹ ਐਉਂ ਆਖਦਾ ਹੈ, - ਜਿਹੜੇ ਮੌਤ ਲਈ ਹਨ ਉਹ ਮੌਤ ਵੱਲ, ਜਿਹੜੇ ਤਲਵਾਰ ਲਈ ਹਨ ਉਹ ਤਲਵਾਰ ਵੱਲ, ਜਿਹੜੇ ਕਾਲ ਲਈ ਹਨ ਉਹ ਕਾਲ ਵੱਲ, ਜਿਹੜੇ ਕੈਦ ਲਈ ਹਨ ਉਹ ਕੈਦ ਵੱਲ ਚਲੇ ਜਾਣ।
3 Bwana asema, “Nitatuma aina nne za waharabu dhidi yao: nazo ni upanga ili kuua na mbwa ili wakokote mbali, ndege wa angani na wanyama wa nchi ili kula na kuangamiza.
ਮੈਂ ਉਹਨਾਂ ਦੇ ਉੱਤੇ ਚਾਰ ਵਸਤੂਆਂ ਨੂੰ ਠਹਿਰਾਵਾਂਗਾ, ਯਹੋਵਾਹ ਦਾ ਵਾਕ ਹੈ, - ਤਲਵਾਰ ਨੂੰ ਵੱਢਣ ਲਈ, ਕੁੱਤਿਆਂ ਨੂੰ ਪਾੜਨ ਲਈ ਅਤੇ ਅਕਾਸ਼ ਦੇ ਪੰਛੀਆਂ ਨੂੰ ਅਤੇ ਧਰਤੀ ਦੇ ਦਰਿੰਦਿਆਂ ਨੂੰ ਖਾ ਲੈਣ ਅਤੇ ਨਾਸ ਕਰਨ ਲਈ
4 Nitawafanya wawe machukizo kwa falme zote za dunia kwa sababu ya kile alichofanya Manase mwana wa Hezekia mfalme wa Yuda huko Yerusalemu.
ਮੈਂ ਉਹਨਾਂ ਨੂੰ ਯਹੂਦਾਹ ਦੇ ਰਾਜਾ ਹਿਜ਼ਕੀਯਾਹ ਦੇ ਪੁੱਤਰ ਮਨੱਸ਼ਹ ਦੇ ਉਸ ਕੰਮ ਦੇ ਕਾਰਨ ਜੋ ਉਸ ਯਰੂਸ਼ਲਮ ਵਿੱਚ ਕੀਤਾ ਸਾਰੀ ਧਰਤੀ ਦੀਆਂ ਪਾਤਸ਼ਾਹੀਆਂ ਲਈ ਇੱਕ ਭੈਅ ਹੋਣ ਲਈ ਦਿਆਂਗਾ।
5 “Ni nani atakayekuhurumia, ee Yerusalemu? Ni nani atakayeomboleza kwa ajili yako? Ni nani atakayesimama ili kuuliza kuhusu hali yako?
ਹੇ ਯਰੂਸ਼ਲਮ, ਕੌਣ ਤੇਰੇ ਉੱਤੇ ਤਰਸ ਖਾਵੇਗਾ? ਜਾਂ ਕੌਣ ਤੇਰਾ ਦਰਦੀ ਹੋਵੇਗਾ? ਜਾਂ ਕੌਣ ਤੇਰੀ ਸੁੱਖ-ਸਾਂਦ ਪੁੱਛਣ ਲਈ ਮੁੜੇਗਾ?
6 Umenikataa mimi,” asema Bwana. “Unazidi kukengeuka. Hivyo nitanyoosha mkono wangu juu yako na kukuangamiza, siwezi kuendelea kukuonea huruma.
ਤੂੰ ਮੈਨੂੰ ਛੱਡ ਦਿੱਤਾ, ਯਹੋਵਾਹ ਦਾ ਵਾਕ ਹੈ, ਤੂੰ ਪਿੱਛੇ ਨੂੰ ਫਿਰ ਗਈ। ਮੈਂ ਤੇਰੇ ਵਿਰੁੱਧ ਆਪਣਾ ਹੱਥ ਚੁੱਕਾਂਗਾ ਅਤੇ ਤੈਨੂੰ ਨਾਸ ਕਰ ਦਿਆਂਗਾ, ਪਛਤਾਉਂਦਾ ਮੈਂ ਥੱਕ ਗਿਆ!
7 Nitawapepeta kwa uma wa kupepetea kwenye malango ya miji katika nchi. Nitaleta msiba na maangamizi juu ya watu wangu, kwa maana hawajabadili njia zao.
ਮੈਂ ਉਹਨਾਂ ਨੂੰ ਛੱਜਾਂ ਨਾਲ ਦੇਸ ਦੇ ਫਾਟਕਾਂ ਵਿੱਚ ਛੱਟਿਆ। ਮੈਂ ਉਹਨਾਂ ਨੂੰ ਔਂਤ ਕੀਤਾ, ਮੈਂ ਆਪਣੀ ਪਰਜਾ ਨੂੰ ਮਿਟਾ ਦਿੱਤਾ, ਉਹ ਆਪਣਿਆਂ ਰਾਹਾਂ ਤੋਂ ਨਹੀਂ ਮੁੜੇ।
8 Nitawafanya wajane wao kuwa wengi kuliko mchanga wa bahari. Wakati wa adhuhuri nitamleta mharabu dhidi ya mama wa vijana wao waume; kwa ghafula nitaleta juu yao maumivu makuu na hofu kuu.
ਉਹਨਾਂ ਦੀਆਂ ਵਿਧਵਾਂ ਮੇਰੇ ਅੱਗੇ, ਸਮੁੰਦਰ ਦੀ ਰੇਤ ਨਾਲੋਂ ਵੱਧ ਗਈਆਂ। ਮੈਂ ਦੁਪਹਿਰ ਦੇ ਵੇਲੇ ਜੁਆਨਾਂ ਦੀਆਂ ਮਾਵਾਂ ਦੇ ਵਿਰੁੱਧ ਇੱਕ ਲੁਟੇਰਾ ਲਿਆਂਦਾ ਹਾਂ, ਮੈਂ ਉਹ ਦੇ ਉੱਤੇ ਕਸ਼ਟ ਅਤੇ ਡਰ ਅੱਚਨਚੇਤ ਪਾਇਆ।
9 Mama mwenye watoto saba atazimia na kupumua pumzi yake ya mwisho. Jua lake litatua kungali bado mchana, atatahayarika na kufedheheka. Wale wote waliobaki nitawaua kwa upanga mbele ya adui zao,” asema Bwana.
ਉਹ ਜਿਸ ਨੇ ਸੱਤ ਜਣੇ ਸਨ ਮਾੜੀ ਹੋ ਗਈ ਹੈ, ਉਸ ਜਾਨ ਦੇ ਦਿੱਤੀ, ਜਦ ਅਜੇ ਦਿਨ ਹੀ ਸੀ ਉਹ ਦਾ ਸੂਰਜ ਲਹਿ ਗਿਆ, ਉਹ ਸ਼ਰਮਿੰਦੀ ਅਤੇ ਬੇਪਤ ਹੋਈ, ਮੈਂ ਉਹਨਾਂ ਦੇ ਰਹਿੰਦੇ-ਖੂਹੰਦੇ ਨੂੰ ਉਹਨਾਂ ਦੇ ਵੈਰੀਆਂ ਦੇ ਸਾਹਮਣੇ ਤਲਵਾਰ ਦੇ ਹਵਾਲੇ ਕਰਾਂਗਾ, ਯਹੋਵਾਹ ਦਾ ਵਾਕ ਹੈ।
10 Ole wangu, mama yangu, kwamba ulinizaa, mtu ambaye ulimwengu wote unashindana na kugombana naye! Sikukopa wala sikukopesha, lakini kila mmoja ananilaani.
੧੦ਹਾਏ ਮੇਰੇ ਉੱਤੇ! ਹੇ ਮੇਰੀ ਮਾਤਾ ਕਿ ਤੂੰ ਮੈਨੂੰ ਜਣਿਆ ਜੋ ਸਾਰੇ ਦੇਸ ਲਈ ਇੱਕ ਲੜਾਕਾ ਮਨੁੱਖ ਅਤੇ ਇੱਕ ਫਸਾਦੀ ਮਨੁੱਖ ਹਾਂ। ਨਾ ਮੈਂ ਉਧਾਰ ਦਿੱਤਾ, ਨਾ ਉਧਾਰ ਲਿਆ, ਤਾਂ ਵੀ ਸਾਰੇ ਮੈਨੂੰ ਫਿਟਕਾਰਦੇ ਹਨ!
11 Bwana akasema, “Hakika nitakuokoa kwa kusudi jema, hakika nitawafanya adui zako wakuombe msaada nyakati za maafa na nyakati za dhiki.
੧੧ਯਹੋਵਾਹ ਨੇ ਆਖਿਆ, ਮੈਂ ਸੱਚ-ਮੁੱਚ ਤੈਨੂੰ ਭਲਿਆਈ ਲਈ ਛੁਡਾਵਾਂਗਾ, ਮੈਂ ਸੱਚ-ਮੁੱਚ ਬੁਰਿਆਈ ਦੇ ਸਮੇਂ ਵਿੱਚ ਅਤੇ ਦੁੱਖ ਦੇ ਸਮੇਂ ਵਿੱਚ ਵੈਰੀਆਂ ਕੋਲੋਂ ਤੇਰੇ ਅੱਗੇ ਤਰਲੇ ਕਰਾਵਾਂਗਾ
12 “Je, mtu aweza kuvunja chuma, chuma kitokacho kaskazini, au shaba?
੧੨ਕੀ ਕੋਈ ਲੋਹੇ ਨੂੰ, ਹਾਂ, ਉੱਤਰੀ ਲੋਹੇ ਜਾਂ ਪਿੱਤਲ ਨੂੰ ਤੋੜ ਸਕਦਾ ਹੈ?
13 Utajiri wako na hazina zako nitavitoa kuwa nyara, bila gharama, kwa sababu ya dhambi zako zote katika nchi yako yote.
੧੩ਮੈਂ ਤੇਰੇ ਮਾਲ ਅਤੇ ਤੇਰੇ ਖ਼ਜ਼ਾਨਿਆਂ ਨੂੰ ਲੁੱਟ ਲਈ ਦਿਆਂਗਾ, ਮੁੱਲ ਲਈ ਨਹੀਂ, ਸਗੋਂ ਤੇਰੇ ਸਾਰੇ ਪਾਪਾਂ ਦੇ ਕਾਰਨ ਤੇਰੀਆਂ ਹੱਦਾਂ ਦੇ ਵਿੱਚ ਇਹ ਹੋਵੇਗਾ
14 Nitakufanya uwe mtumwa wa adui zako katika nchi usiyoijua, kwa kuwa katika hasira yangu moto umewashwa utakaowaka juu yako daima.”
੧੪ਮੈਂ ਉਹਨਾਂ ਨੂੰ ਤੇਰੇ ਵੈਰੀਆਂ ਦੇ ਨਾਲ ਇੱਕ ਅਜਿਹੇ ਦੇਸ ਵੱਲ ਲੰਘਾ ਦਿਆਂਗਾ ਜਿਹ ਨੂੰ ਤੂੰ ਨਹੀਂ ਜਾਣਦਾ ਕਿਉਂ ਜੋ ਮੇਰੇ ਕ੍ਰੋਧ ਵਿੱਚ ਅੱਗ ਮੱਚ ਉੱਠੀ ਹੈ ਜੋ ਤੁਹਾਡੇ ਉੱਤੇ ਮੱਚੇਗੀ।
15 Wewe unafahamu, Ee Bwana, unikumbuke na unitunze mimi. Lipiza kisasi juu ya watesi wangu. Kwa uvumilivu wako usiniondolee mbali; kumbuka jinsi ninavyoshutumiwa.
੧੫ਹੇ ਯਹੋਵਾਹ, ਤੂੰ ਜਾਣਦਾ ਹੈਂ, ਮੈਨੂੰ ਚੇਤੇ ਕਰ ਅਤੇ ਮੇਰੀ ਖ਼ਬਰ ਲੈ, ਮੇਰੇ ਸਤਾਉਣ ਵਾਲਿਆਂ ਤੋਂ ਮੇਰਾ ਬਦਲਾ ਲੈ। ਆਪਣੀ ਧੀਰਜ ਵਿੱਚੋਂ ਮੈਨੂੰ ਨਾ ਚੁੱਕ ਲਈਂ, ਜਾਣ ਲੈ ਕਿ ਮੈਂ ਤੇਰੇ ਲਈ ਉਲਾਹਮਾ ਝੱਲਿਆ ਹੈ।
16 Maneno yako yalipokuja, niliyala; yakawa shangwe yangu na furaha ya moyo wangu, kwa kuwa nimeitwa kwa jina lako, Ee Bwana Mungu Mwenye Nguvu Zote.
੧੬ਤੇਰੀਆਂ ਗੱਲਾਂ ਮੈਨੂੰ ਲੱਭੀਆਂ ਅਤੇ ਮੈਂ ਉਹਨਾਂ ਨੂੰ ਖਾ ਲਿਆ, ਤੇਰੀਆਂ ਗੱਲਾਂ ਮੇਰੇ ਲਈ ਖੁਸ਼ੀ, ਅਤੇ ਮੇਰੇ ਦਿਲ ਦਾ ਅਨੰਦ ਸਨ, ਕਿਉਂ ਜੋ ਮੈਂ ਤੇਰੇ ਨਾਮ ਦਾ ਅਖਵਾਉਂਦਾ ਹਾਂ, ਹੇ ਯਹੋਵਾਹ, ਸੈਨਾਂ ਦੇ ਪਰਮੇਸ਼ੁਰ।
17 Kamwe sikuketi katika kundi la wafanyao sherehe, wala kamwe sikujifurahisha pamoja nao; niliketi peke yangu kwa sababu mkono wako ulikuwa juu yangu, na wewe ulikuwa umenijaza hasira.
੧੭ਮੈਂ ਰੰਗ ਰਲੀਆਂ ਮਨਾਉਣ ਵਾਲਿਆਂ ਦੀ ਸੰਗਤ ਵਿੱਚ ਨਾ ਬੈਠਿਆ, ਨਾ ਮੈਂ ਚੋਹਲ ਕੀਤਾ। ਮੈਂ ਇਕੱਲਾ ਬੈਠ ਰਿਹਾ ਕਿਉਂ ਜੋ ਤੇਰਾ ਹੱਥ ਮੇਰੇ ਉੱਤੇ ਸੀ, ਤੂੰ ਆਪਣੇ ਗਜ਼ਬ ਨਾਲ ਮੈਨੂੰ ਭਰ ਦਿੱਤਾ ਸੀ।
18 Kwa nini maumivu yangu hayakomi, na jeraha langu ni la kuhuzunisha, wala haliponyeki? Je, utakuwa kwangu kama kijito cha udanganyifu, kama chemchemi iliyokauka?
੧੮ਮੇਰੀ ਪੀੜ ਕਿਉਂ ਸਦਾ ਦੀ ਹੈ, ਅਤੇ ਮੇਰਾ ਫੱਟ ਕਿਉਂ ਅਸਾਧ ਹੈ, ਭਈ ਉਹ ਰਾਜੀ ਹੋਣ ਵਿੱਚ ਨਹੀਂ ਆਉਂਦਾ? ਕੀ ਤੂੰ ਮੇਰੇ ਲਈ ਝੂਠੀ ਨਦੀ ਵਰਗਾ ਹੋਵੇਂਗਾ? ਜਾਂ ਉਹਨਾਂ ਪਾਣੀਆਂ ਵਾਂਗੂੰ ਜਿਹੜੇ ਠਹਿਰਦੇ ਨਹੀਂ?।
19 Kwa hiyo hili ndilo asemalo Bwana: “Kama ukitubu, nitakurejeza ili uweze kunitumikia; kama ukinena maneno yenye maana, wala si ya upuzi, utakuwa mnenaji wangu. Watu hawa ndio watakaokugeukia, wala si wewe utakayewageukia wao.
੧੯ਇਸ ਲਈ ਯਹੋਵਾਹ ਇਸ ਤਰ੍ਹਾਂ ਆਖਦਾ ਹੈ, - ਜੇ ਤੂੰ ਮੁੜੇ ਤਾਂ ਮੈਂ ਤੈਨੂੰ ਮੋੜ ਲਿਆਵਾਂਗਾ, ਭਈ ਤੂੰ ਮੇਰੇ ਸਨਮੁਖ ਖਲੋ ਸਕੇਂ। ਜੇ ਤੂੰ ਮਹਿੰਗ ਮੁੱਲੇ ਨੂੰ ਨਖਿੱਧ ਨਾਲੋਂ ਅੱਡ ਕਰੇਂ, ਤਾਂ ਤੂੰ ਮੇਰੇ ਮੁੱਖ ਵਰਗਾ ਹੋਵੇਂਗਾ। ਉਹ ਤੇਰੀ ਵੱਲ ਮੁੜਨਗੇ, ਪਰ ਤੂੰ ਉਹਨਾਂ ਵੱਲ ਨਾ ਮੁੜੇਗਾ।
20 Nitakufanya wewe uwe ukuta kwa watu hawa, ngome ya ukuta wa shaba; watapigana nawe lakini hawatakushinda, kwa maana mimi niko pamoja nawe kukuponya na kukuokoa,” asema Bwana.
੨੦ਮੈਂ ਤੈਨੂੰ ਇਸ ਪਰਜਾ ਲਈ ਇੱਕ ਪੱਕੀ ਪਿੱਤਲ ਦੀ ਕੰਧ ਬਣਾਵਾਂਗਾ, ਉਹ ਤੇਰੇ ਨਾਲ ਲੜਨਗੇ, ਪਰ ਤੈਨੂੰ ਜਿੱਤ ਨਾ ਸਕਣਗੇ, ਮੈਂ ਤੇਰੇ ਨਾਲ ਜੋ ਹਾਂ, ਭਈ ਤੈਨੂੰ ਬਚਾਵਾਂ ਅਤੇ ਤੈਨੂੰ ਛੁਡਾਵਾਂ, ਯਹੋਵਾਹ ਦਾ ਵਾਕ ਹੈ।
21 “Nitakuokoa kutoka mikono ya waovu, na kukukomboa kutoka makucha ya watu wakatili.”
੨੧ਮੈਂ ਬੁਰਿਆਰ ਦੇ ਹੱਥੋਂ ਤੈਨੂੰ ਛੁਡਾਵਾਂਗਾ, ਅਤੇ ਬੇਤਰਸ ਦੇ ਹੱਥੋਂ ਤੇਰਾ ਨਿਸਤਾਰਾ ਕਰਾਂਗਾ।

< Yeremia 15 >