< Isaya 47 >

1 Njoo chini na ukae kwenye mavumbi, binti bikira wa Babeli; kaa juu ya aridhi pasipo enzi, ewe binti wa Wakaldayo. Hautaitwa tena mpenda anasa na maisha ya anasa.
ਹੇ ਬਾਬਲ ਦੀ ਕੁਆਰੀਏ ਧੀਏ, ਹੇਠਾਂ ਆ ਕੇ ਖ਼ਾਕ ਵਿੱਚ ਬੈਠ! ਹੇ ਕਸਦੀਆਂ ਦੀ ਧੀਏ, ਸਿੰਘਾਸਣ ਬਿਨ੍ਹਾਂ ਥੱਲੇ ਬੈਠ, ਕਿਉਂ ਜੋ ਤੂੰ ਅੱਗੇ ਨੂੰ ਸੋਹਲ ਅਤੇ ਕੋਮਲ ਨਾ ਸਦਾਵੇਂਗੀ!
2 Chukua jiwe la kusagia na usage unga; ondoa pazia lako, ondoa mavazi yako, ondoa viatu miguuni, na vuka mkondo wa maji.
ਚੱਕੀ ਲੈ ਅਤੇ ਆਟਾ ਪੀਹ, ਆਪਣਾ ਬੁਰਕਾ ਲਾਹ, ਘੱਗਰਾ ਚੁੱਕ ਲੈ, ਲੱਤਾਂ ਨੰਗੀਆਂ ਕਰ, ਨਦੀਆਂ ਤੋਂ ਪਾਰ ਲੰਘ!
3 Uchi wako utafunuliwa, ndio, na aibu yako itaonekana; Nitachukua kizazi na sitamuacha mtu,
ਤੇਰਾ ਨੰਗੇਜ਼ ਉਘਾੜਿਆ ਜਾਵੇਗਾ, ਸਗੋਂ ਤੇਰੀ ਲਾਜ ਦਿੱਸੇਗੀ, ਮੈਂ ਬਦਲਾ ਲਵਾਂਗਾ, ਮੈਂ ਕਿਸੇ ਮਨੁੱਖ ਦਾ ਪੱਖ ਨਹੀਂ ਕਰਾਂਗਾ।
4 Mkombozi, Yahwe wa majeshi ndilo jina lake, Mtakatifu wa Israeli.
ਸਾਡੇ ਛੁਟਕਾਰਾ ਦੇਣ ਵਾਲੇ ਦਾ ਨਾਮ ਸੈਨਾਂ ਦਾ ਯਹੋਵਾਹ ਅਤੇ ਇਸਰਾਏਲ ਦਾ ਪਵਿੱਤਰ ਪੁਰਖ ਹੈ।
5 Kaa kimya na nenda katika giza, ewe binti wa Wakaldoyo; maana hautaitwa tena malikia wa falme.
ਹੇ ਕਸਦੀਆਂ ਦੀਏ ਧੀਏ, ਚੁੱਪ ਕਰ ਕੇ ਬੈਠ! ਅਤੇ ਹਨੇਰੇ ਵਿੱਚ ਜਾ ਪੈ, ਕਿਉਂ ਜੋ ਤੂੰ ਅੱਗੇ ਨੂੰ ਰਾਜਾਂ ਦੀ ਮਲਕਾ ਨਾ ਸਦਾਵੇਂਗੀ!
6 Nilikuwa na hasira na watu wangu; Nimeunajisi urithi wangu na kuwakabidhi nyie katika mkono wenu, lakini hamkuomyesha huruma; umeweka nira kubwa kwa wazee.
ਮੈਂ ਆਪਣੀ ਪਰਜਾ ਉੱਤੇ ਗੁੱਸੇ ਹੋਇਆ, ਮੈਂ ਆਪਣੀ ਮਿਰਾਸ ਨੂੰ ਭਰਿਸ਼ਟ ਕਰ ਕੇ ਤੇਰੇ ਹੱਥ ਵਿੱਚ ਦੇ ਦਿੱਤਾ, ਤੂੰ ਉਹਨਾਂ ਉੱਤੇ ਰਹਮ ਨਹੀਂ ਕੀਤਾ, ਤੂੰ ਬਜ਼ੁਰਗਾਂ ਉੱਤੇ ਆਪਣਾ ਜੂਲਾ ਬਹੁਤ ਭਾਰੀ ਕੀਤਾ।
7 Umesema, ''Nitaongoza daima kama malikia huru.'' Haukuvichukua vitu hivi katika moyo, wala hakutafakari jinsi hivi vitu vitakavyojeuka.
ਤੂੰ ਆਖਿਆ, ਮੈਂ ਸਦਾ ਲਈ ਮਲਕਾ ਰਹਾਂਗੀ! ਐਥੋਂ ਤੱਕ ਕਿ ਤੂੰ ਇਨ੍ਹਾਂ ਗੱਲਾਂ ਨੂੰ ਮਨ ਵਿੱਚ ਨਹੀਂ ਰੱਖਿਆ, ਨਾ ਹੀ ਇਹ ਯਾਦ ਰੱਖਿਆ ਕਿ ਇਸ ਦਾ ਕੀ ਫਲ ਹੋਵੇਗਾ।
8 Hivyo sasa sikiliza hili, Ewe upendae anasa na kukaa salama; ewe usemae katika moyo wako, 'Ninaishi, na hakuna mwingine kama mimi; Sitakaa kama mjane wala sitazoea kufiwa na watoto.
ਹੁਣ ਤੂੰ ਇਹ ਸੁਣ ਲੈ, ਹੇ ਮੌਜਣੇ! ਜਿਹੜੀ ਨਿਸ਼ਚਿੰਤ ਬੈਠਦੀ ਹੈਂ, ਅਤੇ ਆਪਣੇ ਦਿਲ ਵਿੱਚ ਆਖਦੀ ਹੈਂ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ! ਮੈਂ ਵਿਧਵਾ ਹੋ ਕੇ ਨਾ ਬੈਠਾਂਗੀ, ਅਤੇ ਨਾ ਮੈਂ ਆਪਣੇ ਬੱਚਿਆਂ ਨੂੰ ਖੋਹਣ ਦਾ ਦੁੱਖ ਜਾਣਾਂਗੀ।
9 ''Lakini vitu hivi vitakuja kwako siku moja katika kipindi cha siku moja; kwa nguvu za kutosha yatakuja kwako, japo uchawi wako na dua zako na hirizi.
ਪਰ ਇਹ ਦੋਵੇਂ ਗੱਲਾਂ ਤੇਰੇ ਉੱਤੇ ਆ ਪੈਣਗੀਆਂ, ਇੱਕੇ ਦਿਨ ਇੱਕ ਪਲ ਵਿੱਚ ਬੱਚਿਆਂ ਨੂੰ ਖੋਹਣਾ ਅਤੇ ਰੰਡੇਪਾ! ਉਹ ਪੂਰੇ ਮਾਪ ਦੇ ਅਨੁਸਾਰ ਤੇਰੇ ਉੱਤੇ ਆ ਪੈਣਗੇ, ਭਾਵੇਂ ਤੇਰੀ ਜਾਦੂਗਰੀ ਵੱਧ ਅਤੇ ਤੇਰੀ ਝਾੜਾ-ਫੂਕੀ ਬਹੁਤ ਵਾਫ਼ਰ ਹੋਵੇ।
10 Umeweka imani katika mapungufu yako; na kusema, ''Hakuna anayeniona mimi''; hekima na maarifa yako yanakupoteza, lakini unasema katika moyo wako, ''Nipo na hakuna hata mmoja kama mimi.''
੧੦ਤੂੰ ਆਪਣੀ ਬਦੀ ਉੱਤੇ ਭਰੋਸਾ ਰੱਖਿਆ, ਤੂੰ ਆਖਿਆ, ਕੋਈ ਮੈਨੂੰ ਵੇਖਦਾ ਨਹੀਂ, ਤੇਰੀ ਬੁੱਧ ਅਤੇ ਤੇਰੇ ਗਿਆਨ ਨੇ ਤੈਨੂੰ ਕੁਰਾਹੇ ਪਾਇਆ, ਤੂੰ ਆਪਣੇ ਮਨ ਵਿੱਚ ਆਖਿਆ ਸੀ, ਮੈਂ ਹੀ ਹਾਂ ਅਤੇ ਮੇਰੇ ਬਿਨ੍ਹਾਂ ਹੋਰ ਕੋਈ ਨਹੀਂ!
11 Maafa yatakuzidi wewe; hautaweza kuyaondoa kwa dua zako mwenyewe. Uharibifu utakuwa juu yako; hautaweza kuukata. Maafa yatakuangamiza ghafla, kabla haujajua kitu.
੧੧ਬਿਪਤਾ ਤੇਰੇ ਉੱਤੇ ਆ ਪਵੇਗੀ, ਤੂੰ ਉਸ ਤੋਂ ਬਚਣ ਦਾ ਮੰਤਰ ਨਹੀਂ ਜਾਣੇਂਗੀ, ਬਰਬਾਦੀ ਤੇਰੇ ਉੱਤੇ ਡਿੱਗੇਗੀ, ਤੂੰ ਉਹ ਨੂੰ ਹਟਾ ਨਹੀਂ ਸਕੇਂਗੀ, ਤਬਾਹੀ ਅਚਾਨਕ ਤੇਰੇ ਉੱਤੇ ਆਵੇਗੀ, ਜਿਸ ਨੂੰ ਤੂੰ ਜਾਣਦੀ ਵੀ ਨਹੀਂ।
12 Endeleni kutoa uganga wako na wachawi wengi ambao mlioaminishwa kusoma toka utotoni mwao; labda utafanikiwa, labda utayashinda maafa.
੧੨ਤੂੰ ਆਪਣੀਆਂ ਝਾੜਾ-ਫੂਕੀਆਂ ਵਿੱਚ, ਅਤੇ ਆਪਣੀਆਂ ਜਾਦੂਗਰੀਆਂ ਦੇ ਵਾਧੇ ਵਿੱਚ ਕਾਇਮ ਰਹਿ, ਜਿਨ੍ਹਾਂ ਵਿੱਚ ਤੂੰ ਆਪਣੀ ਜੁਆਨੀ ਤੋਂ ਮਿਹਨਤ ਕੀਤੀ, ਸ਼ਾਇਦ ਤੈਨੂੰ ਲਾਭ ਹੋ ਸਕੇ, ਸ਼ਾਇਦ ਤੂੰ ਉਹਨਾਂ ਨੂੰ ਡਰਾ ਸਕੇਂ!
13 Umejaribu sana kwa kushauriwa sana; waache hao watu wasimame na kukuokoa wewe- wale wanaoangalia mbingu na wanoangalia nyota, wale wanotangaza mwenzi mpya- waache wawaokoe nyie kutoka kwenye yaliyowapata.
੧੩ਤੂੰ ਆਪਣੀਆਂ ਬਹੁਤੀਆਂ ਸਲਾਹਾਂ ਨਾਲ ਥੱਕ ਗਈ, ਅਕਾਸ਼ ਦੇ ਜਾਂਚਣ ਵਾਲੇ, ਤਾਰਿਆਂ ਦੇ ਵੇਖਣ ਵਾਲੇ, ਨਵੇਂ ਚੰਦ ਦੇ ਟੇਵੇ ਲਾਉਣ ਵਾਲੇ, ਉਹ ਖੜ੍ਹੇ ਹੋ ਜਾਣ ਅਤੇ ਤੈਨੂੰ ਉਨ੍ਹਾਂ ਗੱਲਾਂ ਤੋਂ ਬਚਾਉਣ, ਜਿਹੜੀਆਂ ਤੇਰੇ ਉੱਤੇ ਬੀਤਣਗੀਆਂ!
14 Tazama, watakuwa kama mabua. Moto utayachoma juu. Hayataweza kujisaidia yenyewe kutoka kwenye mkono wa moto. Hakuna makaa kuwapa joto wao na hakuna moto uliowekwa pembeni kwa ajili yao!
੧੪ਵੇਖੋ, ਉਹ ਕੱਖ ਵਾਂਗੂੰ ਹੋਣਗੇ, ਅੱਗ ਉਹਨਾਂ ਨੂੰ ਸਾੜੇਗੀ, ਉਹ ਆਪਣੇ ਆਪ ਨੂੰ ਲੰਬ ਦੇ ਜ਼ੋਰ ਤੋਂ ਨਹੀਂ ਛੁਡਾ ਸਕਣਗੇ, ਇਹ ਕੋਲੇ ਸੇਕਣ ਲਈ ਨਹੀਂ ਹੋਣਗੇ, ਨਾ ਅਜਿਹੀ ਅੱਗ ਜਿਸ ਦੇ ਨੇੜੇ ਕੋਈ ਬੈਠ ਸਕੇ!
15 Hivi ndio wamekuwa kwako, wale unaofanya nao kazi, na unauza na kununua na wao toka ulipo kuwa mdogo, na wale wanaendelea kufanya mambo yao ya kijinga; na unapolia kuhitaji msaada, hakuna hata mmjoa ambaye atakukomboa wewe.''
੧੫ਜਿਨ੍ਹਾਂ ਲਈ ਤੂੰ ਮਿਹਨਤ ਕੀਤੀ, ਉਹ ਤੇਰੇ ਲਈ ਅਜਿਹੇ ਹੋਣਗੇ, ਜਿਹੜੇ ਤੇਰੇ ਨਾਲ ਤੇਰੀ ਜੁਆਨੀ ਤੋਂ ਵਪਾਰ ਕਰਦੇ ਸਨ, ਉਹ ਸਾਰੇ ਆਪਣੇ-ਆਪਣੇ ਥਾਵਾਂ ਨੂੰ ਖਿਸਕ ਜਾਣਗੇ, ਤੈਨੂੰ ਬਚਾਉਣ ਵਾਲਾ ਕੋਈ ਨਹੀਂ ਹੋਵੇਗਾ।

< Isaya 47 >