< Waamuzi 8 >

1 Watu wa Efraimu wakamwambia Gideoni, “Ni nini hiki umetutenda? Haukuita wakati ulipokwenda kupigana na Midiani.” Wakamwambia kwa nguvu.
ਤਦ ਇਫ਼ਰਾਈਮ ਦੇ ਲੋਕਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਨਾਲ ਅਜਿਹਾ ਕਿਉਂ ਕੀਤਾ ਕਿ ਜਦ ਤੂੰ ਮਿਦਯਾਨੀਆਂ ਨਾਲ ਲੜਨ ਲਈ ਗਿਆ ਤਾਂ ਸਾਨੂੰ ਨਾ ਬੁਲਾਇਆ?” ਸੋ ਉਨ੍ਹਾਂ ਨੇ ਉਸ ਦੇ ਨਾਲ ਬਹੁਤ ਝਗੜਾ ਕੀਤਾ।
2 Akawaambia, “Nimefanya nini sasa kulinganisha na mlichofanya ninyi? Je! Mavuno ya zabibu za Efraimu si bora zaidi kuliko mavuno ya zabibu ya Abiezeri?
ਤਦ ਉਸ ਨੇ ਉਨ੍ਹਾਂ ਨੂੰ ਕਿਹਾ, “ਭਲਾ, ਹੁਣ ਮੈਂ ਤੁਹਾਡੇ ਵਾਂਗੂੰ ਕੀ ਕੀਤਾ ਹੈ? ਕੀ ਇਫ਼ਰਾਈਮ ਦੇ ਬਚੀ-ਖੁਚੀ ਦਾਖ਼ ਵੀ ਅਬੀਅਜ਼ਰ ਦੀ ਸਾਰੀ ਦਾਖਾਂ ਦੀ ਫ਼ਸਲ ਨਾਲੋਂ ਚੰਗੀ ਨਹੀਂ?
3 Mungu amewapa ushindi juu ya wakuu wa Midiani-Orebu na Zeeb! Mimi nimefanya nini ukilinganisha na ninyi?” Hasira yao ikashuka chini aliposema hili.
ਪਰਮੇਸ਼ੁਰ ਨੇ ਮਿਦਯਾਨ ਦੇ ਹਾਕਮਾਂ ਓਰੇਬ ਅਤੇ ਜ਼ਏਬ ਨੂੰ ਤੁਹਾਡੇ ਵੱਸ ਕਰ ਦਿੱਤਾ, ਹੋਰ ਤੁਹਾਡੇ ਬਰਾਬਰ ਕੰਮ ਕਰਨ ਦੀ ਮੇਰੇ ਵਿੱਚ ਕਿਹੜੀ ਤਾਕਤ ਸੀ?” ਜਦ ਉਸ ਨੇ ਇਹ ਗੱਲ ਕਹੀ ਤਾਂ ਉਨ੍ਹਾਂ ਦਾ ਕ੍ਰੋਧ ਉਸ ਤੋਂ ਘੱਟ ਗਿਆ।
4 Gideoni alikuja Yordani na akavuka juu yake, yeye na watu mia tatu waliokuwa pamoja naye. Walikuwa wamechoka, lakini bado waliendelea kufuatilia.
ਤਦ ਗਿਦਾਊਨ ਯਰਦਨ ਕੋਲ ਆਇਆ ਅਤੇ ਉਹ ਆਪਣੇ ਤਿੰਨ ਸੌ ਸਾਥੀਆਂ ਨਾਲ ਪਾਰ ਲੰਘਿਆ, ਉਹ ਸਾਰੇ ਥੱਕੇ ਹੋਏ ਤਾਂ ਸਨ ਪਰ ਫਿਰ ਵੀ ਮਿਦਯਾਨੀਆਂ ਦੇ ਪਿੱਛੇ ਲੱਗੇ ਰਹੇ। ਤਦ ਗਿਦਾਊਨ ਨੇ ਸੁੱਕੋਥ ਦੇ ਲੋਕਾਂ ਨੂੰ ਕਿਹਾ, “ਜਿਹੜੇ ਮੇਰੇ ਨਾਲ ਹਨ, ਇਨ੍ਹਾਂ ਲੋਕਾਂ ਨੂੰ ਰੋਟੀਆਂ ਦਿਉ,
5 Akawaambia watu wa Sukothi, “Tafadhali wape mikate kwa watu wanaonifuata, kwa kuwa wamechoka, nami niwafuatilia Zeba na Salmuna, wafalme wa Midiani.
ਕਿਉਂ ਜੋ ਇਹ ਥੱਕੇ ਹੋਏ ਹਨ ਅਤੇ ਮੈਂ ਮਿਦਯਾਨ ਦੇ ਦੋਹਾਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਦੇ ਪਿੱਛੇ ਪਿਆ ਹੋਇਆ ਹਾਂ।”
6 Na wakuu wakasema, “Je, mikono ya Zeba na Salmuna sasa ipo mikononi mwako? Kwa nini tulipe jeshi lako mikate?”
ਪਰ ਸੁੱਕੋਥ ਦੇ ਹਾਕਮਾਂ ਨੇ ਉੱਤਰ ਦਿੱਤਾ, “ਕੀ ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥਾਂ ਵਿੱਚ ਆ ਗਏ ਹਨ ਜੋ ਅਸੀਂ ਤੇਰੀ ਫੌਜ ਨੂੰ ਰੋਟੀਆਂ ਦੇਈਏ?”
7 Gideoni akasema, “Bwana akitupa ushindi juu ya Zeba na Salmunna, nitainyunyiza ngozi yenu kwa miiba ya jangwani na michongoma.
ਗਿਦਾਊਨ ਨੇ ਕਿਹਾ, “ਠੀਕ ਹੈ, ਜਦ ਯਹੋਵਾਹ ਜ਼ਬਾਹ ਅਤੇ ਸਲਮੁੰਨਾ ਨੂੰ ਮੇਰੇ ਹੱਥਾਂ ਵਿੱਚ ਕਰ ਦੇਵੇਗਾ ਤਾਂ ਮੈਂ ਤੁਹਾਡੇ ਮਾਸ ਨੂੰ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਛਿੱਲਾਂਗਾ!”
8 Akatoka huko, akaenda Penieli, akawaambia watu maneno hayo hayo; lakini watu wa Penieli wakamjibu kama watu wa Sukothi walivyojibu.
ਉੱਥੋਂ ਉਹ ਪਨੂਏਲ ਨੂੰ ਗਿਆ ਅਤੇ ਉੱਥੇ ਦੇ ਲੋਕਾਂ ਤੋਂ ਇਸੇ ਤਰ੍ਹਾਂ ਭੋਜਨ ਮੰਗਿਆ, ਪਰ ਪਨੂਏਲ ਦੇ ਲੋਕਾਂ ਨੇ ਵੀ ਉਸੇ ਤਰ੍ਹਾਂ ਉੱਤਰ ਦਿੱਤਾ, ਜੋ ਸੁੱਕੋਥੀਆਂ ਨੇ ਦਿੱਤਾ ਸੀ।
9 Akawaambia pia watu wa Penieli, akasema, “Nitakapokuja kwa amani, nitauangusha mnara huu.”
ਉਸ ਨੇ ਪਨੂਏਲ ਦੇ ਵਾਸੀਆਂ ਨੂੰ ਕਿਹਾ, “ਜਦ ਮੈਂ ਸੁੱਖ-ਸਾਂਦ ਨਾਲ ਮੁੜ ਆਵਾਂਗਾ ਤਾਂ ਮੈਂ ਇਸ ਬੁਰਜ ਨੂੰ ਢਾਹ ਦਿਆਂਗਾ!”
10 Sasa Zeba na Salmuna walikuwa huko Karkori pamoja na jeshi lao, karibu na watu elfu kumi na tano, wote waliosalia nje ya jeshi lote la watu wa Mashariki, kwa kuwa walianguka watu 120, 000 waliofundishwa kupigana na upanga.
੧੦ਜ਼ਬਾਹ ਅਤੇ ਸਲਮੁੰਨਾ ਕਰਕੋਰ ਵਿੱਚ ਸਨ, ਅਤੇ ਉਨ੍ਹਾਂ ਦੇ ਨਾਲ ਲੱਗਭੱਗ ਪੰਦਰਾਂ ਹਜ਼ਾਰ ਮਨੁੱਖਾਂ ਦੀ ਫੌਜ ਸੀ, ਕਿਉਂ ਜੋ ਪੂਰਬ ਦੇ ਲੋਕਾਂ ਵਿੱਚੋਂ ਉਹ ਹੀ ਬਾਕੀ ਬਚੇ ਸਨ, ਅਤੇ ਜੋ ਮਾਰੇ ਗਏ ਉਹ ਇੱਕ ਲੱਖ ਵੀਹ ਹਜ਼ਾਰ ਹਥਿਆਰ ਬੰਦ ਸਨ।
11 Gideoni akapanda barabara iliyochukuliwa na wakaazi wa hema, Noba na Yogbena. Akalishinda jeshi la adui, kwa sababu hawakuwa wanatarajia shambulio.
੧੧ਤਦ ਗਿਦਾਊਨ ਨੇ ਨੋਬਹ ਅਤੇ ਯਾਗਬਹਾਹ ਦੇ ਪੂਰਬ ਵੱਲ, ਤੰਬੂਆਂ ਵਿੱਚ ਰਹਿਣ ਵਾਲਿਆਂ ਦੇ ਰਸਤੇ ਤੋਂ ਚੜ੍ਹਾਈ ਕਰ ਕੇ ਉਸ ਫੌਜ ਨੂੰ ਮਾਰਿਆ, ਕਿਉਂ ਜੋ ਉਹ ਫੌਜ ਬੇਫ਼ਿਕਰ ਪਈ ਸੀ।
12 Zeba na Salmuna walikimbia, na Gideoni alipowafuata, akawatwaa wafalme wawili wa Midiani-Zeba na Salmunna- na kulifanya jeshi lote kuwa na hofu.
੧੨ਜਦ ਜ਼ਬਾਹ ਅਤੇ ਸਲਮੁੰਨਾ ਭੱਜੇ, ਤਾਂ ਉਸ ਨੇ ਉਨ੍ਹਾਂ ਦਾ ਪਿੱਛਾ ਕਰਕੇ ਮਿਦਯਾਨੀਆਂ ਦੇ ਦੋਵੇਂ ਰਾਜਿਆਂ ਜ਼ਬਾਹ ਅਤੇ ਸਲਮੁੰਨਾ ਨੂੰ ਫੜ ਲਿਆ ਅਤੇ ਸਾਰੀ ਫੌਜ ਨੂੰ ਹਰਾ ਦਿੱਤਾ।
13 Gideoni, mwana wa Yoashi, alirudi kutoka kwenye vita kwenda kupitia Heresi.
੧੩ਯੋਆਸ਼ ਦਾ ਪੁੱਤਰ ਗਿਦਾਊਨ ਹਰਸ ਦੀ ਚੜ੍ਹਾਈ ਤੋਂ ਲੜਾਈ ਵਿੱਚੋਂ ਮੁੜਿਆ।
14 Akamkimbilia kijana mmoja wa watu wa Sukothi na kutafuta ushauri kutoka kwake. Kijana huyo alimwelezea viongozi wa Sukothi na wazee wake, watu sabini na saba.
੧੪ਅਤੇ ਸੁੱਕੋਥੀਆਂ ਵਿੱਚੋਂ ਇੱਕ ਜਵਾਨ ਨੂੰ ਫੜ੍ਹ ਕੇ ਉਸ ਤੋਂ ਪੁੱਛਿਆ, ਤਾਂ ਉਸ ਨੇ ਸੱਤਰ ਮਨੁੱਖਾਂ ਦਾ ਪਤਾ ਦੱਸਿਆ। ਇਹ ਸਭ ਸੁੱਕੋਥ ਦੇ ਹਾਕਮ ਅਤੇ ਬਜ਼ੁਰਗ ਸਨ।
15 Gideoni akaja kwa watu wa Sukothi, akasema, “Tazameni Zeba na Salmuna, ambao mlinidhihaki kwa ajili yao, nikasema, 'Je! mmemshinda Zeba na Salmuna? Hatujui kwamba tunapaswa kulipa jeshi lako mkate.”
੧੫ਤਦ ਉਹ ਸੁੱਕੋਥੀਆਂ ਕੋਲ ਆਇਆ ਅਤੇ ਕਹਿਣ ਲੱਗਾ, “ਜ਼ਬਾਹ ਅਤੇ ਸਲਮੁੰਨਾ ਨੂੰ ਵੇਖੋ, ਜਿਨ੍ਹਾਂ ਦੇ ਲਈ ਤੁਸੀਂ ਮੈਨੂੰ ਉਲਾਂਭਾ ਦਿੱਤਾ ਸੀ ਅਤੇ ਕਿਹਾ ਸੀ, ਭਲਾ, ਜ਼ਬਾਹ ਅਤੇ ਸਲਮੁੰਨਾ ਹੁਣੇ ਤੇਰੇ ਹੱਥ ਵਿੱਚ ਆ ਗਏ ਹਨ, ਜੋ ਅਸੀਂ ਤੇਰੇ ਥੱਕੇ ਹੋਏ ਜੁਆਨਾਂ ਨੂੰ ਰੋਟੀ ਦੇਈਏ?”
16 Gideoni akawachukua wazee wa mji, naye akawaadhibu watu wa Sukothi pamoja na miiba ya jangwa na michongoma.
੧੬ਤਾਂ ਉਸ ਨੇ ਸ਼ਹਿਰ ਦੇ ਬਜ਼ੁਰਗਾਂ ਨੂੰ ਫੜਿਆ ਅਤੇ ਜੰਗਲੀ ਕੰਡਿਆਂ ਅਤੇ ਕੰਟੀਲੀ ਝਾੜੀਆਂ ਨਾਲ ਸਜ਼ਾ ਦੇ ਕੇ ਸੁੱਕੋਥ ਦੇ ਲੋਕਾਂ ਨੂੰ ਸਬਕ ਸਿਖਾਇਆ।
17 Akaangusha mnara wa Penieli na kuwaua watu wa mji huo.
੧੭ਅਤੇ ਉਸ ਨੇ ਪਨੂਏਲ ਦਾ ਬੁਰਜ ਢਾਹ ਦਿੱਤਾ, ਅਤੇ ਨਗਰ ਦੇ ਮਨੁੱਖਾਂ ਨੂੰ ਵੱਢ ਸੁੱਟਿਆ।
18 Gideoni akamwambia Zeba na Salmuna, “Ni watu wa aina gani mliwauawa Tabori?” Wakajibu, “Kama wewe ulivyo, ndivyo walivyokuwa. Kila mmoja wao alionekana kama mwana wa mfalme.”
੧੮ਫੇਰ ਉਸ ਨੇ ਜ਼ਬਾਹ ਅਤੇ ਸਲਮੁੰਨਾ ਤੋਂ ਪੁੱਛਿਆ, “ਜਿਨ੍ਹਾਂ ਮਨੁੱਖਾਂ ਨੂੰ ਤੁਸੀਂ ਤਾਬੋਰ ਵਿੱਚ ਵੱਢਿਆ ਸੀ, ਉਹ ਕਿਹੋ ਜਿਹੇ ਸਨ?” ਉਨ੍ਹਾਂ ਦੇ ਉੱਤਰ ਦਿੱਤਾ, “ਅਜਿਹੇ ਸਨ ਜਿਹੋ ਜਿਹਾ ਤੂੰ ਹੈਂ ਅਰਥਾਤ ਸਾਰੇ ਰਾਜਕੁਮਾਰਾਂ ਵਰਗੇ ਸਨ।”
19 Gideoni akasema, 'Wao walikuwa ndugu zangu, wana wa mama yangu. Kama Bwana anaishivyo, kama mngewaacha hai, nisingewauwa.”
੧੯ਤਾਂ ਉਸ ਨੇ ਕਿਹਾ, “ਉਹ ਮੇਰੇ ਸੱਕੇ ਭਰਾ, ਮੇਰੀ ਮਾਂ ਦੇ ਪੁੱਤਰ ਸਨ, ਜੀਉਂਦੇ ਯਹੋਵਾਹ ਦੀ ਸਹੁੰ, ਜੇ ਤੁਸੀਂ ਉਨ੍ਹਾਂ ਨੂੰ ਜੀਉਂਦਾ ਛੱਡ ਦਿੰਦੇ ਤਾਂ ਮੈਂ ਤੁਹਾਨੂੰ ਨਾ ਮਾਰਦਾ!”
20 Akamwambia Yetheri (mzaliwa wake wa kwanza), “Simama uwaue!” Lakini kijana huyo hakutoa upanga wake kwa kuwa aliogopa, kwa sababu alikuwa bado kijana mdogo.
੨੦ਫੇਰ ਉਸ ਨੇ ਆਪਣੇ ਪਹਿਲੌਠੇ ਪੁੱਤਰ ਯਥਰ ਨੂੰ ਕਿਹਾ, “ਉੱਠ, ਇਨ੍ਹਾਂ ਨੂੰ ਵੱਢ ਸੁੱਟ!” ਪਰ ਉਸ ਜੁਆਨ ਨੇ ਡਰ ਦੇ ਮਾਰੇ ਆਪਣੀ ਤਲਵਾਰ ਨਾ ਖਿੱਚੀ, ਕਿਉਂ ਜੋ ਉਹ ਅਜੇ ਮੁੰਡਾ ਹੀ ਸੀ।
21 Ndipo Zeba na Salmuna wakasema, simama mwenyewe, utuue! Kwa maana kama mtu alivyo, ndivyo zilivyo nguvu zake. Gideoni akasimama na kumwua Zeba na Salmuna. Pia aliondoa mapambo yaliyokuwa juu ya shingo za ngamia zao.
੨੧ਤਦ ਜ਼ਬਾਹ ਅਤੇ ਸਲਮੁੰਨਾ ਨੇ ਕਿਹਾ, “ਤੂੰ ਆਪ ਉੱਠ ਅਤੇ ਸਾਡੇ ਉੱਤੇ ਵਾਰ ਕਰ, ਕਿਉਂਕਿ ਜਿਹੋ ਜਿਹਾ ਮਨੁੱਖ ਉਸੇ ਤਰ੍ਹਾਂ ਹੀ ਉਸ ਦਾ ਜ਼ੋਰ ਹੋਵੇਗਾ!” ਤਾਂ ਗਿਦਾਊਨ ਨੇ ਉੱਠ ਕੇ ਜ਼ਬਾਹ ਅਤੇ ਸਲਮੁੰਨਾ ਨੂੰ ਵੱਢ ਸੁੱਟਿਆ ਅਤੇ ਉਹ ਜੰਜ਼ੀਰਾਂ ਜੋ ਉਨ੍ਹਾਂ ਦੇ ਊਠਾਂ ਦੇ ਗਲੇ ਵਿੱਚ ਸਨ, ਉਸ ਨੇ ਲਾਹ ਲਈਆਂ।
22 Ndipo wana wa Israeli wakamwambia Gideoni, “Ututawale, wewe, mtoto wako, na mjukuu wako; kwa sababu umetuokoa mikononi mwa Midiani.”
੨੨ਤਦ ਇਸਰਾਏਲ ਦੇ ਮਨੁੱਖਾਂ ਨੇ ਗਿਦਾਊਨ ਨੂੰ ਕਿਹਾ, “ਤੂੰ ਸਾਡੇ ਉੱਤੇ ਰਾਜ ਕਰ, ਤੂੰ ਅਤੇ ਤੇਰਾ ਪੁੱਤਰ ਅਤੇ ਤੇਰਾ ਪੋਤਰਾ ਵੀ, ਕਿਉਂ ਜੋ ਤੂੰ ਹੀ ਸਾਨੂੰ ਮਿਦਯਾਨ ਦੇ ਹੱਥੋਂ ਛੁਡਾਇਆ ਹੈ।”
23 Gideoni akawaambia, “Mimi sitatawala juu yenu, wala mtoto wangu hatatawala juu yenu. Bwana atatawala juu yenu.”
੨੩ਤਦ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਨਾ ਮੈਂ ਤੁਹਾਡੇ ਉੱਤੇ ਰਾਜ ਕਰਾਂਗਾ ਅਤੇ ਨਾ ਮੇਰਾ ਪੁੱਤਰ ਤੁਹਾਡੇ ਉੱਤੇ ਰਾਜ ਕਰੇਗਾ, ਸਗੋਂ ਯਹੋਵਾਹ ਹੀ ਤੁਹਾਡੇ ਉੱਤੇ ਰਾਜ ਕਰੇਗਾ।”
24 Gideoni akawaambia, “Nina haja yangu niitakayo kwenu kwamba kila mmoja wenu atanipe pete kutoka kwenye nyara zake.” (Wamidiani walikuwa na pete za dhahabu kwa sababu walikuwa Waishmaeli.)
੨੪ਤਾਂ ਗਿਦਾਊਨ ਨੇ ਉਨ੍ਹਾਂ ਨੂੰ ਕਿਹਾ, “ਮੈਂ ਇੱਕ ਚੀਜ਼ ਤੁਹਾਡੇ ਤੋਂ ਮੰਗਦਾ ਹਾਂ, ਕਿ ਤੁਸੀਂ ਸਾਰੇ ਆਪਣੀ ਲੁੱਟ ਦੇ ਵਿੱਚੋਂ ਵਾਲੀਆਂ ਮੈਨੂੰ ਦੇ ਦਿਉ।” (ਕਿਉਂ ਜੋ ਉਹ ਵਾਲੀਆਂ ਸੋਨੇ ਦੀਆਂ ਸਨ, ਅਤੇ ਸੋਨੇ ਦੀਆਂ ਵਾਲੀਆਂ ਪਾਉਣਾ ਇਸਮਾਏਲੀਆਂ ਦੀ ਰੀਤ ਸੀ)
25 Wakamjibu, “Tunafurahi kukupa.” Wakatandika vazi na kila mtu akatupa pete kutoka kwenye nyara zake.
੨੫ਉਨ੍ਹਾਂ ਨੇ ਉੱਤਰ ਦਿੱਤਾ, “ਅਸੀਂ ਦੇਣ ਵਿੱਚ ਰਾਜ਼ੀ ਹਾਂ।” ਤਦ ਉਨ੍ਹਾਂ ਨੇ ਇੱਕ ਚਾਦਰ ਵਿਛਾ ਕੇ ਆਪਣੀ-ਆਪਣੀ ਲੁੱਟ ਦੇ ਧਨ ਵਿੱਚੋਂ ਵਾਲੀਆਂ ਕੱਢ ਕੇ ਉਸ ਵਿੱਚ ਪਾ ਦਿੱਤੀਆਂ।
26 Uzito wa pete za dhahabu alizoomba zilikuwa shekeli 1, 700 za dhahabu. Nyara hizi zilikuwa ni pamoja na mapambo ya makoja, vidani, nguo ya rangi ya zambarau waliyovaa na wafalme wa Midiani, na zaidi ya minyororo iliyokuwa karibu na shingo za ngamia zao.
੨੬ਜੋ ਸੋਨੇ ਦੀਆਂ ਵਾਲੀਆਂ ਉਸ ਨੇ ਮੰਗੀਆਂ ਸਨ, ਉਨ੍ਹਾਂ ਦਾ ਤੋਲ ਵੀਹ ਸੇਰ ਦੇ ਲੱਗਭੱਗ ਸੀ, ਉਨ੍ਹਾਂ ਗਹਿਣਿਆਂ, ਕੈਂਠੇ ਅਤੇ ਬੈਂਗਣੀ ਕੱਪੜਿਆਂ ਤੋਂ ਬਿਨ੍ਹਾਂ ਜੋ ਮਿਦਯਾਨੀਆਂ ਦੇ ਰਾਜੇ ਪਹਿਨਦੇ ਸਨ ਅਤੇ ਉਨ੍ਹਾਂ ਗਹਿਣਿਆਂ ਤੋਂ ਬਿਨ੍ਹਾਂ ਜੋ ਊਠਾਂ ਦੇ ਗਲ਼ ਵਿੱਚ ਸਨ।
27 Gideoni akafanya efodi kutoka katika pete na kuiweka katika mji wake, huko Ofra, na Israeli wote wakaiandama kwa ukahaba na kuabudu. Ilikuwa mtego kwa Gideoni na kwa wale walio nyumbani kwake.
੨੭ਗਿਦਾਊਨ ਨੇ ਉਨ੍ਹਾਂ ਦਾ ਇੱਕ ਏਫ਼ੋਦ ਬਣਾ ਕੇ ਆਪਣੇ ਸ਼ਹਿਰ ਆਫ਼ਰਾਹ ਵਿੱਚ ਉਸ ਨੂੰ ਰੱਖਿਆ, ਅਤੇ ਉੱਥੇ ਸਾਰੇ ਇਸਰਾਏਲੀ ਵਿਭਚਾਰੀਆਂ ਵਾਂਗੂੰ ਉਸ ਦੇ ਪਿੱਛੇ ਲੱਗ ਗਏ ਅਤੇ ਇਹ ਗੱਲ ਗਿਦਾਊਨ ਅਤੇ ਉਸ ਦੇ ਘਰਾਣੇ ਲਈ ਫਾਹੀ ਹੋ ਗਈ।
28 Kwa hiyo Midiani ilishindwa mbele ya watu wa Israeli na hawakuinua vichwa vyao tena. Na nchi ikawa na amani kwa miaka arobaini siku za Gideoni.
੨੮ਇਸ ਤਰ੍ਹਾਂ ਨਾਲ ਮਿਦਯਾਨੀ ਇਸਰਾਏਲੀਆਂ ਤੋਂ ਅਜਿਹੇ ਹਾਰੇ ਕਿ ਫਿਰ ਸਿਰ ਨਾ ਚੁੱਕ ਸਕੇ ਅਤੇ ਗਿਦਾਊਨ ਦੇ ਦਿਨਾਂ ਵਿੱਚ ਚਾਲ੍ਹੀ ਸਾਲਾਂ ਤੱਕ ਦੇਸ਼ ਵਿੱਚ ਸ਼ਾਂਤੀ ਰਹੀ।
29 Yerubaali, mwana wa Yoashi, akaenda akakaa nyumbani kwake.
੨੯ਯੋਆਸ਼ ਦਾ ਪੁੱਤਰ ਯਰੁੱਬਆਲ ਆਪਣੇ ਘਰ ਜਾ ਕੇ ਉੱਥੇ ਹੀ ਰਹਿਣ ਲੱਗਾ,
30 Gideoni alikuwa na wana sabini, waliokuwa uzao wake, kwa kuwa alikuwa na wake wengi.
੩੦ਅਤੇ ਗਿਦਾਊਨ ਦੇ ਸੱਤਰ ਪੁੱਤਰ ਪੈਦਾ ਹੋਏ, ਕਿਉਂ ਜੋ ਉਸ ਦੀਆਂ ਬਹੁਤ ਸਾਰੀਆਂ ਪਤਨੀਆਂ ਸਨ।
31 Mwanamke wake, aliyekuwa Shekemu, akamzaa pia mwana, na Gideoni akampa jina lake Abimeleki.
੩੧ਉਸ ਦੀ ਇੱਕ ਰਖ਼ੈਲ ਜੋ ਸ਼ਕਮ ਵਿੱਚ ਰਹਿੰਦੀ ਸੀ, ਉਸ ਤੋਂ ਇੱਕ ਪੁੱਤਰ ਜਣੀ ਅਤੇ ਗਿਦਾਊਨ ਨੇ ਉਸ ਦਾ ਨਾਮ ਅਬੀਮਲਕ ਰੱਖਿਆ।
32 Gideoni, mwana wa Yoashi, akafa katika uzee mzuri, akazikwa huko Ofra katika kaburi la baba yake Joashi, wa jamaa ya Abiyezeri.
੩੨ਅਤੇ ਯੋਆਸ਼ ਦਾ ਪੁੱਤਰ ਗਿਦਾਊਨ ਬਹੁਤ ਬੁੱਢਾ ਹੋ ਕੇ ਮਰ ਗਿਆ ਅਤੇ ਆਪਣੇ ਪਿਤਾ ਯੋਆਸ਼ ਦੀ ਕਬਰ ਵਿੱਚ ਜੋ ਅਬੀ-ਅਜ਼ਰੀਆਂ ਦੇ ਆਫ਼ਰਾਹ ਵਿੱਚ ਸੀ, ਦਫ਼ਨਾਇਆ ਗਿਆ।
33 Ikawa, Gideoni alipokufa, watu wa Israeli wakageuka tena na kujifanyia ukahaba wenyewe kwa kuabudu Mabaali. Wamlifanya Baali Berith kuwa mungu wao.
੩੩ਅਤੇ ਅਜਿਹਾ ਹੋਇਆ ਕਿ ਗਿਦਾਊਨ ਦੀ ਮੌਤ ਹੁੰਦਿਆਂ ਹੀ ਇਸਰਾਏਲੀ ਮੁੜ ਗਏ ਅਤੇ ਬਆਲਾਂ ਦੇ ਪਿੱਛੇ ਲੱਗ ਕੇ ਵਿਭਚਾਰੀ ਹੋਏ ਅਤੇ ਬਆਲ ਬਰੀਤ ਨੂੰ ਆਪਣਾ ਦੇਵਤਾ ਬਣਾ ਲਿਆ।
34 Watu wa Israeli hawakukumbuka kumtukuza Bwana, Mungu wao, aliyewaokoa kutoka kwa mikono ya adui zao kila upande.
੩੪ਇਸ ਤਰ੍ਹਾਂ ਇਸਰਾਏਲੀਆਂ ਨੇ ਯਹੋਵਾਹ ਆਪਣੇ ਪਰਮੇਸ਼ੁਰ ਨੂੰ ਯਾਦ ਨਾ ਰੱਖਿਆ, ਜਿਸ ਨੇ ਉਨ੍ਹਾਂ ਨੂੰ ਚੁਫ਼ੇਰਿਓਂ ਉਨ੍ਹਾਂ ਦੇ ਸਾਰੇ ਵੈਰੀਆਂ ਦੇ ਹੱਥਾਂ ਤੋਂ ਛੁਡਾਇਆ ਸੀ,
35 Hawakuweka ahadi zao kwa nyumba ya Yerubaali (yaani Gidioni), kwa ajili ya mema yote aliyoyafanya katika Israeli.
੩੫ਅਤੇ ਨਾ ਉਨ੍ਹਾਂ ਨੇ ਯਰੁੱਬਆਲ ਅਰਥਾਤ ਗਿਦਾਊਨ ਦੀਆਂ ਉਨ੍ਹਾਂ ਸਾਰੀਆਂ ਭਲਿਆਈਆਂ ਦੇ ਬਦਲੇ ਜੋ ਉਸ ਨੇ ਇਸਰਾਏਲੀਆਂ ਨਾਲ ਕੀਤੀਆਂ ਸਨ, ਉਸ ਦੇ ਘਰ ਉੱਤੇ ਦਯਾ ਕੀਤੀ।

< Waamuzi 8 >