< లూకా 21 >

1 హుండీలో కానుకలు వేస్తున్న సంపన్నులను ఆయన చూశాడు.
ਯਿਸੂ ਨੇ ਅੱਖੀਆਂ ਚੁੱਕ ਕੇ ਧਨਵਾਨਾਂ ਨੂੰ ਆਪਣੇ ਚੰਦੇ ਦਾਨ ਪਾਤਰ ਵਿੱਚ ਪਾਉਂਦਿਆਂ ਵੇਖਿਆ।
2 ఒక పేద వితంతువు అతి తక్కువ విలువగల రెండు నాణాలు అందులో వేస్తుంటే చూశాడు.
ਅਤੇ ਉਸ ਨੇ ਇੱਕ ਕੰਗਾਲ ਵਿਧਵਾ ਨੂੰ ਵੀ ਵੇਖਿਆ ਜਿਸ ਨੇ ਕੇਵਲ ਦੋ ਦਮੜੀਆਂ ਪਾਈਆਂ।
3 అప్పుడాయన “ఈ పేద వితంతువు అందరి కంటే ఎక్కువ వేసిందని మీతో నిజంగా చెబుతున్నాను.
ਤਾਂ ਉਸ ਨੇ ਆਖਿਆ, ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਇਸ ਕੰਗਾਲ ਵਿਧਵਾ ਨੇ ਉਨ੍ਹਾਂ ਸਭ ਨਾਲੋਂ ਜ਼ਿਆਦਾ ਪਾਇਆ ਹੈ।
4 వారంతా తమ కలిమిలో నుండి కానుకలు వేశారు. కానీ ఈమె తన లేమిలోనుంచి తన బతుకు తెరువంతా వేసింది” అని వారితో చెప్పాడు.
ਕਿਉਂ ਜੋ ਉਨ੍ਹਾਂ ਸਭਨਾਂ ਨੇ ਆਪਣੇ ਬਹੁਤੇ ਮਾਲ ਵਿੱਚੋਂ ਕੁਝ ਦਾਨ ਪਾਇਆ ਪਰ ਇਸ ਨੇ ਆਪਣੀ ਥੁੜ ਵਿੱਚੋਂ ਸਾਰੀ ਪੂੰਜੀ ਪਾ ਦਿੱਤੀ।
5 దేవాలయాన్ని అందమైన రాళ్ళతోనూ, కానుకలతోనూ అలంకరించారని కొందరు మాట్లాడుకుంటూ ఉన్నారు.
ਜਦ ਬਹੁਤ ਲੋਕ ਹੈਕਲ ਦੇ ਬਾਰੇ ਗੱਲਾਂ ਕਰਦੇ ਸਨ ਜੋ ਉਹ ਸੋਹਣੇ ਪੱਥਰਾਂ ਅਤੇ ਭੇਟਾਂ ਨਾਲ ਕਿਹੋ ਜਿਹੀ ਸੁਆਰੀ ਹੋਈ ਹੈ ਤਾਂ ਉਸ ਨੇ ਆਖਿਆ।
6 అప్పుడు ఆయన, “ఈ కట్టడాలను మీరు చూస్తున్నారు గదా, వీటిలో రాయి మీద రాయి నిలవకుండా పడదోసే రోజు వస్తుంది” అన్నాడు.
ਜੋ ਇਹ ਚੀਜ਼ਾਂ ਜਿਹੜੀਆਂ ਤੁਸੀਂ ਵੇਖਦੇ ਹੋ ਉਹ ਦਿਨ ਆਉਣਗੇ ਜਿਨ੍ਹਾਂ ਵਿੱਚ ਇੱਥੇ ਪੱਥਰ ਉੱਤੇ ਪੱਥਰ ਨਾ ਛੱਡਿਆ ਜਾਵੇਗਾ ਜਿਹੜਾ ਡੇਗਿਆ ਨਾ ਜਾਵੇਗਾ।
7 అప్పుడు వారు, “బోధకా, ఇవి ఎప్పుడు జరుగుతాయి. ఇవి జరిగే ముందు ఏ సూచన కనిపిస్తుంది?” అని ఆయనను అడిగారు.
ਅੱਗੋਂ ਉਨ੍ਹਾਂ ਨੇ ਯਿਸੂ ਤੋਂ ਪੁੱਛਿਆ, ਫਿਰ ਗੁਰੂ ਜੀ, ਇਹ ਗੱਲਾਂ ਕਦੋਂ ਹੋਣਗੀਆਂ ਅਤੇ ਉਸ ਸਮੇਂ ਦਾ ਕੀ ਚਿੰਨ੍ਹ ਹੈ, ਜਦ ਇਹ ਗੱਲਾਂ ਹੋਣ ਲੱਗਣਗੀਆਂ?
8 ఆయన, “మీరు మోసానికి గురి కాకుండా చూసుకోండి. చాలా మంది నా పేర వచ్చి, ‘నేనే ఆయనను’ అంటారు. ‘ఆ కాలం దగ్గర పడింది’ అంటారు. మీరు వారిని అనుసరించవద్దు.
ਤਾਂ ਉਸ ਨੇ ਆਖਿਆ, “ਚੌਕਸ ਰਹੋ ਜੋ ਤੁਸੀਂ ਕਿਤੇ ਭੁਲੇਖੇ ਵਿੱਚ ਨਾ ਪਓ। ਕਿਉਂ ਜੋ ਮੇਰਾ ਨਾਮ ਲੈ ਕੇ ਬਥੇਰੇ ਇਹ ਕਹਿੰਦੇ ਆਉਣਗੇ ਜੋ ‘ਮੈਂ ਉਹੋ ਹਾਂ’ ਅਤੇ ‘ਉਹ ਸਮਾਂ ਨੇੜੇ ਹੈ।’ ਉਨ੍ਹਾਂ ਦੇ ਮਗਰ ਨਾ ਲੱਗਣਾ।
9 మీరు యుద్ధాలను గూర్చీ విప్లవాలను గూర్చీ విన్నప్పుడు భయపడవద్దు. ఇవి మొదట తప్పక జరగాలి కాని అంతం అప్పుడే రాదు” అన్నాడు.
ਪਰ ਜਦ ਤੁਸੀਂ ਲੜਾਈਆਂ ਅਤੇ ਹੱਲੇ ਗੁੱਲੇ ਦੀਆਂ ਖ਼ਬਰਾਂ ਸੁਣੋ ਤਾਂ ਘਬਰਾ ਨਾ ਜਾਣਾ ਕਿਉਂ ਜੋ ਇਹ ਗੱਲਾਂ ਤਾਂ ਪਹਿਲਾਂ ਹੋਣੀਆਂ ਹੀ ਹਨ ਪਰ ਅੰਤ ਉਸ ਸਮੇਂ ਨਹੀਂ।”
10 ౧౦ ఆయన వారితో ఇంకా ఇలా అన్నాడు, “ఒక జాతి పైకి మరో జాతీ ఒక రాజ్యం పైకి మరో రాజ్యమూ దాడి చేస్తుంది.
੧੦ਤਦ ਉਸ ਨੇ ਉਹਨਾਂ ਨੂੰ ਕਿਹਾ, ਕੌਮ-ਕੌਮ ਉੱਤੇ ਅਤੇ ਪਾਤਸ਼ਾਹੀ-ਪਾਤਸ਼ਾਹੀ ਉੱਤੇ ਚੜ੍ਹਾਈ ਕਰੇਗੀ।
11 ౧౧ కొన్ని చోట్ల గొప్ప భూకంపాలూ కరువులూ ఈతిబాధలూ కలుగుతాయి. ఆకాశంలో భయంకరమైన ఉత్పాతాలూ గొప్ప సూచనలూ కనిపిస్తాయి.
੧੧ਅਤੇ ਥਾਂ-ਥਾਂ ਕਾਲ ਅਤੇ ਵੱਡੇ ਭੂਚਾਲ ਅਤੇ ਮਹਾਂਮਾਰੀਆਂ ਪੈਣਗੀਆਂ ਅਤੇ ਭਿਆਨਕ ਚੀਜ਼ਾਂ ਅਤੇ ਵੱਡੀਆਂ ਨਿਸ਼ਾਨੀਆਂ ਅਕਾਸ਼ੋਂ ਪਰਗਟ ਹੋਣਗੀਆਂ।
12 ౧౨ ఇవన్నీ జరగడానికి ముందు వారు మిమ్మల్ని పట్టుకుని హింసిస్తారు. నా నామం కోసం మిమ్మల్ని రాజుల ఎదుటికీ అధికారుల ఎదుటికీ తీసుకువెళ్ళి, సమాజ మందిరాలకీ చెరసాలలకూ అప్పగిస్తారు.
੧੨ਪਰ ਇਨ੍ਹਾਂ ਸਾਰੀਆਂ ਗੱਲਾਂ ਤੋਂ ਪਹਿਲਾਂ ਲੋਕ ਤੁਹਾਡੇ ਉੱਤੇ ਹੱਥ ਪਾਉਣਗੇ ਅਤੇ ਤੁਹਾਨੂੰ ਸਤਾਉਣਗੇ ਅਤੇ ਪ੍ਰਾਰਥਨਾ ਘਰਾਂ ਅਤੇ ਕੈਦਖ਼ਾਨਿਆਂ ਵਿੱਚ ਫੜਵਾ ਦੇਣਗੇ ਅਤੇ ਮੇਰੇ ਨਾਮ ਦੇ ਕਾਰਨ ਰਾਜਿਆਂ ਅਤੇ ਹਾਕਮਾਂ ਦੇ ਸਾਹਮਣੇ ਲੈ ਜਾਣਗੇ।
13 ౧౩ దీని వలన సాక్ష్యం ఇవ్వడానికి మీకు అవకాశం దొరుకుతుంది.
੧੩ਇਹ ਤੁਹਾਡੇ ਲਈ ਗਵਾਹੀ ਦੇਣ ਦਾ ਮੌਕਾ ਹੋਵੇਗਾ।
14 ౧౪ కనుక మేము ఏం జవాబులు చెప్పాలా అని ముందే ఆలోచించుకోకూడదని మీ మనసులో నిశ్చయం చేసుకోండి.
੧੪ਇਸ ਲਈ ਆਪਣੇ ਮਨ ਵਿੱਚ ਠਾਣ ਲਵੋ ਜੋ ਅਸੀਂ ਉੱਤਰ ਦੇਣ ਲਈ ਪਹਿਲਾਂ ਤੋਂ ਚਿੰਤਾ ਨਾ ਕਰਾਂਗੇ।
15 ౧౫ మీ విరోధులు ఎదిరించలేని, కాదనలేని జ్ఞానాన్నీ, నోటిమాటలనూ మీకిస్తాను.
੧੫ਕਿਉਂ ਜੋ ਮੈਂ ਤੁਹਾਨੂੰ ਇਹੋ ਜਿਹੇ ਬੋਲ ਅਤੇ ਬੁੱਧ ਦਿਆਂਗਾ ਜਿਸ ਦਾ ਤੁਹਾਡੇ ਸਾਰੇ ਵਿਰੋਧੀ ਸਾਹਮਣਾ ਜਾ ਵਿਰੋਧ ਨਾ ਕਰ ਸਕਣਗੇ।
16 ౧౬ తల్లిదండ్రులూ, అన్నదమ్ములూ, బంధువులూ, స్నేహితులే మిమ్మల్ని పట్టిస్తారు. వారు మీలో కొంతమందిని చంపిస్తారు.
੧੬ਅਤੇ ਤੁਹਾਡੇ ਮਾਂ ਪਿਉ ਅਤੇ ਭਾਈ ਅਤੇ ਰਿਸ਼ਤੇਦਾਰ ਅਤੇ ਮਿੱਤਰ ਵੀ ਤੁਹਾਨੂੰ ਫੜਵਾਉਣਗੇ ਅਤੇ ਤੁਹਾਡੇ ਵਿੱਚੋਂ ਕਿੰਨਿਆਂ ਨੂੰ ਮਰਵਾ ਦੇਣਗੇ।
17 ౧౭ నా నామం కారణంగా అందరూ మిమ్మల్ని ద్వేషిస్తారు.
੧੭ਅਤੇ ਮੇਰੇ ਨਾਮ ਕਾਰਨ ਸਭ ਲੋਕ ਤੁਹਾਡੇ ਨਾਲ ਵੈਰ ਰੱਖਣਗੇ।
18 ౧౮ కానీ మీ తల వెంట్రుకల్లో ఒక్కటి కూడా రాలదు.
੧੮ਪਰ ਤੁਹਾਡੇ ਸਿਰ ਦਾ ਇੱਕ ਵੀ ਵਾਲ਼ ਵਿੰਗਾ ਨਾ ਹੋਵੇਗਾ
19 ౧౯ మీరు మీ సహనం వలన మీ ప్రాణాలను కాపాడుకుంటారు.
੧੯ਆਪਣੇ ਧੀਰਜ ਨਾਲ ਤੁਸੀਂ ਆਪਣੀਆਂ ਜਾਨਾਂ ਨੂੰ ਬਚਾਓਗੇ।
20 ౨౦ యెరూషలేమును సైన్యాలు ముట్టడించడం మీరు చూసినప్పుడు దాని నాశనం దగ్గర పడిందని తెలుసుకోండి.
੨੦ਜਦ ਤੁਸੀਂ ਯਰੂਸ਼ਲਮ ਨੂੰ ਫ਼ੌਜਾਂ ਨਾਲ ਘੇਰਿਆ ਹੋਇਆ ਵੇਖੋ ਤਾਂ ਜਾਣੋ ਉਸ ਦੀ ਬਰਬਾਦੀ ਨੇੜੇ ਆ ਪਹੁੰਚੀ ਹੈ।
21 ౨౧ అప్పుడు యూదయలో ఉన్న వారు కొండలకు పారిపోవాలి. పట్టణంలో ఉన్నవారు బయటకు పోవాలి. గ్రామవాసులు దానిలో ప్రవేశించ కూడదు.
੨੧ਤਦ ਉਹ ਜਿਹੜੇ ਯਹੂਦਿਯਾ ਵਿੱਚ ਹੋਣ ਪਹਾੜਾਂ ਵੱਲ ਭੱਜ ਜਾਣ ਅਤੇ ਉਹ ਜਿਹੜੇ ਉਸ ਦੇ ਵਿੱਚ ਹੋਣ ਸੋ ਨਿੱਕਲ ਜਾਣ ਅਤੇ ਜਿਹੜੇ ਖੇਤਾਂ ਵਿੱਚ ਹੋਣ ਉਸ ਦੇ ਅੰਦਰ ਨਾ ਵੜਨ।
22 ౨౨ ఎందుకంటే అవి పగ తీర్చుకునే రోజులు. రాసి ఉన్నవన్నీ నెరవేరేలా ఆ రోజులు వస్తాయి.
੨੨ਕਿਉਂ ਜੋ ਇਹ ਬਦਲਾ ਲੈਣ ਦੇ ਦਿਨ ਹਨ, ਇਸ ਲਈ ਜੋ ਸਭ ਲਿਖੀਆਂ ਹੋਈਆਂ ਗੱਲਾਂ ਪੂਰੀਆਂ ਹੋਣ।
23 ౨౩ ఆ రోజుల్లో గర్భవతులకూ బాలింతలకూ ఎంతో యాతన కలుగుతుంది. దేశంలో చాలా దురవస్థ కలుగుతుంది. ఈ ప్రజల పైకి ఉగ్రత దిగి వస్తుంది.
੨੩ਅਫ਼ਸੋਸ ਉਨ੍ਹਾਂ ਉੱਤੇ ਜਿਹੜੀਆਂ ਉਨ੍ਹਾਂ ਦਿਨਾਂ ਵਿੱਚ ਗਰਭਵਤੀਆਂ ਅਤੇ ਦੁੱਧ ਚੁੰਘਾਉਣ ਵਾਲੀਆਂ ਹੋਣ ਕਿਉਂ ਜੋ ਧਰਤੀ ਉੱਤੇ ਵੱਡਾ ਕਲੇਸ਼ ਅਤੇ ਇਸ ਪਰਜਾ ਉੱਤੇ ਕ੍ਰੋਧ ਹੋਵੇਗਾ।
24 ౨౪ వారు కత్తిపాలై చనిపోతారు. శత్రువులు వారిని చెరపట్టి యూదులు కాని అన్యజనాల్లోకి తీసుకువెళ్తారు. యూదేతర జాతులు తమ కాలాలు పూర్తి అయ్యేవరకూ యెరూషలేమును కాళ్ళ కింద తొక్కుతారు.
੨੪ਉਹ ਤਲਵਾਰ ਦੀ ਧਾਰ ਨਾਲ ਮਾਰੇ ਜਾਣਗੇ ਅਤੇ ਗੁਲਾਮ ਹੋ ਕੇ ਸਭ ਕੌਮਾਂ ਵਿੱਚ ਪੁਚਾਏ ਜਾਣਗੇ ਅਤੇ ਯਰੂਸ਼ਲਮ ਪਰਾਈਆਂ ਕੌਮਾਂ ਤੋਂ ਲਤਾੜਿਆ ਜਾਵੇਗਾ ਜਦ ਤੱਕ ਪਰਾਈਆਂ ਕੌਮਾਂ ਦੇ ਸਮੇਂ ਪੂਰੇ ਨਾ ਹੋਣ।
25 ౨౫ “ఇంకా సూర్య చంద్ర నక్షత్రాల్లో సూచనలు కలుగుతాయి. సముద్రం, దాని అలల హోరు శబ్దానికి భూమి మీద ప్రజలు భయకంపితులై యాతన పడతారు.
੨੫ਸੂਰਜ, ਚੰਦ ਅਤੇ ਤਾਰਿਆਂ ਵਿੱਚ ਨਿਸ਼ਾਨੀਆਂ ਹੋਣਗੀਆਂ ਅਤੇ ਧਰਤੀ ਉੱਤੇ ਸਮੁੰਦਰ ਅਤੇ ਉਸ ਦੀਆਂ ਲਹਿਰਾਂ ਦੇ ਗਰਜਣ ਦੇ ਕਾਰਨ ਕੌਮਾਂ ਨੂੰ ਕਸ਼ਟ ਅਤੇ ਘਬਰਾਹਟ ਹੋਵੇਗੀ।
26 ౨౬ ఆకాశంలోని శక్తులు కదిలిపోతాయి. కాబట్టి లోకం పైకి రాబోయే వాటిని గురించిన భయం ప్రజలకి కలుగుతుంది. వారు గుండెలవిసి పోయి కూలిపోతారు.
੨੬ਅਤੇ ਡਰ ਦੇ ਮਾਰੇ ਅਤੇ ਉਨ੍ਹਾਂ ਗੱਲਾਂ ਦੇ ਇੰਤਜ਼ਾਰ ਤੋਂ ਜੋ ਦੁਨੀਆਂ ਉੱਤੇ ਆਉਣ ਵਾਲੀਆਂ ਹਨ ਲੋਕਾਂ ਦੇ ਦਿਲ ਡੋਲ ਜਾਣਗੇ ਕਿਉਂ ਜੋ ਅਕਾਸ਼ ਦੀਆਂ ਸ਼ਕਤੀਆਂ ਹਿਲਾਈਆਂ ਜਾਣਗੀਆਂ।
27 ౨౭ అప్పుడు మనుష్య కుమారుడు బల ప్రభావంతో, గొప్ప యశస్సు కలిగి మేఘాలపై రావడం చూస్తారు.
੨੭ਤਦ ਲੋਕ ਮਨੁੱਖ ਦੇ ਪੁੱਤਰ ਨੂੰ ਵੱਡੀ ਸਮਰੱਥਾ ਅਤੇ ਮਹਿਮਾ ਨਾਲ ਬੱਦਲਾਂ ਉੱਤੇ ਆਉਂਦਿਆਂ ਵੇਖਣਗੇ।
28 ౨౮ ఇవి జరగడం ఆరంభమైనప్పుడు ధైర్యం తెచ్చుకోండి. తలలు పైకెత్తి చూడండి. మీ విముక్తి దగ్గరవుతూ ఉంటుంది” అన్నాడు.
੨੮ਜਦ ਇਹ ਗੱਲਾਂ ਪੂਰੀਆਂ ਹੋਣ ਲੱਗਣ ਤਾਂ ਆਪਣੇ ਸਿਰ ਉੱਪਰ ਉੱਠਾਓ, ਇਸ ਲਈ ਜੋ ਤੁਹਾਡਾ ਛੁਟਕਾਰਾ ਨੇੜੇ ਆਇਆ ਹੈ।”
29 ౨౯ తరువాత ఆయన వారికి ఒక ఉపమానం చెప్పాడు. “అంజూర చెట్టునూ మిగిలిన అన్ని చెట్లనూ చూడండి.
੨੯ਉਸ ਨੇ ਉਨ੍ਹਾਂ ਨੂੰ ਇੱਕ ਦ੍ਰਿਸ਼ਟਾਂਤ ਦਿੱਤਾ ਕਿ ਹੰਜ਼ੀਰ ਦੇ ਰੁੱਖ ਨੂੰ ਅਤੇ ਸਾਰਿਆਂ ਰੁੱਖਾਂ ਨੂੰ ਵੇਖੋ।
30 ౩౦ అవి చిగురించినప్పుడు వసంత రుతువు వచ్చేసిందని మీరు తెలుసుకుంటారు కదా!
੩੦ਜਦ ਉਨ੍ਹਾਂ ਦੇ ਪੱਤੇ ਨਿੱਕਲਦੇ ਹਨ ਤਾਂ ਤੁਸੀਂ ਵੇਖ ਕੇ ਆਪੇ ਜਾਣ ਲੈਂਦੇ ਹੋ ਜੋ ਹੁਣ ਗਰਮੀ ਦੀ ਰੁੱਤ ਨੇੜੇ ਹੈ।
31 ౩౧ అదే విధంగా ఈ సంగతులు జరుగుతున్నప్పుడు దేవుని రాజ్యం దగ్గరలో ఉందని తెలుసుకోండి.
੩੧ਇਸੇ ਪ੍ਰਕਾਰ ਹੀ ਜਦ ਤੁਸੀਂ ਵੇਖੋ ਜੋ ਇਹ ਗੱਲਾਂ ਹੁੰਦੀਆਂ ਹਨ ਤਾਂ ਜਾਣ ਲਓ ਕਿ ਪਰਮੇਸ਼ੁਰ ਦਾ ਰਾਜ ਨੇੜੇ ਹੈ।
32 ౩౨ ఇవన్నీ జరిగే వరకూ ఈ జాతి అంతం కాదని మీకు కచ్చితంగా చెబుతున్నాను.
੩੨ਮੈਂ ਤੁਹਾਨੂੰ ਸੱਚ ਆਖਦਾ ਹਾਂ ਕਿ ਜਦ ਤੱਕ ਸਭ ਗੱਲਾਂ ਨਾ ਹੋ ਜਾਣ ਇਸ ਪੀੜ੍ਹੀ ਦਾ ਅੰਤ ਨਾ ਹੋਵੇਗਾ।
33 ౩౩ ఆకాశమూ భూమీ అంతం అవుతాయి కానీ నా మాటలు ఎన్నటికీ అంతం కావు.
੩੩ਅਕਾਸ਼ ਅਤੇ ਧਰਤੀ ਟਲ ਜਾਣਗੇ, ਪਰ ਮੇਰੇ ਬਚਨ ਕਦੀ ਨਾ ਟਲਣਗੇ।
34 ౩౪ “తినడం, తాగడం వల్లా, మత్తుగా ఉండడం వల్లా, ఇహలోక చింతల వల్లా మీ హృదయాలు బరువెక్కి ఉండగా, ఆ రోజు ఒక వలలాగా ఆకస్మికంగా మీ మీదికి వచ్చి పడకుండా జాగ్రత్త పడండి.
੩੪ਖ਼ਬਰਦਾਰ ਰਹੋ ਜੋ ਹੱਦ ਤੋਂ ਵੱਧ ਖਾਣ-ਪੀਣ ਅਤੇ ਮਤਵਾਲੇ ਹੋਣ ਨਾਲ ਅਤੇ ਸੰਸਾਰ ਦੀਆਂ ਚਿੰਤਾ ਦੇ ਕਾਰਨ ਤੁਹਾਡੇ ਮਨ ਕਿਤੇ ਸੁਸਤ ਨਾ ਹੋ ਜਾਣ ਅਤੇ ਉਹ ਦਿਨ ਫੰਦੇ ਵਾਂਗੂੰ ਤੁਹਾਡੇ ਉੱਤੇ ਅਚਾਨਕ ਆ ਪਵੇ!
35 ౩౫ ఆ రోజు లోకంలో ఉన్న వారందరి పైకి అకస్మాత్తుగా వస్తుంది.
੩੫ਕਿਉਂ ਜੋ ਉਹ ਸਾਰੀ ਧਰਤੀ ਦੇ ਸਭ ਵਸਨੀਕਾਂ ਉੱਤੇ ਆਵੇਗਾ।
36 ౩౬ కాబట్టి జరగబోయే వీటన్నిటి నుండి తప్పించుకుని, మనుష్య కుమారుడి ముందు నిలవడం కోసం శక్తిగల వారుగా ఉండడానికి ఎప్పుడూ ప్రార్థన చేస్తూ మెలకువగా ఉండండి” అని చెప్పాడు.
੩੬ਪਰ ਪ੍ਰਾਰਥਨਾ ਕਰਦਿਆਂ ਹਰ ਸਮੇਂ ਜਾਗਦੇ ਰਹੋ, ਜੋ ਤੁਸੀਂ ਉਨ੍ਹਾਂ ਸਭ ਗੱਲਾਂ ਤੋਂ ਜਿਹੜੀਆਂ ਹੋਣ ਵਾਲੀਆਂ ਹਨ, ਬਚ ਸਕੋ ਅਤੇ ਮਨੁੱਖ ਦੇ ਪੁੱਤਰ ਦੇ ਸਾਹਮਣੇ ਖੜ੍ਹੇ ਹੋ ਸਕੋ।
37 ౩౭ ఆయన ప్రతి రోజూ పగలు దేవాలయంలో బోధిస్తూ రాత్రి ఒలీవ కొండపై గడిపేవాడు.
੩੭ਉਹ ਦਿਨ ਦੇ ਸਮੇਂ ਹੈਕਲ ਵਿੱਚ ਉਪਦੇਸ਼ ਕਰਦਾ ਅਤੇ ਰਾਤ ਨੂੰ ਬਾਹਰ ਜਾ ਕੇ ਜੈਤੂਨ ਦੇ ਪਹਾੜ ਉੱਤੇ ਟਿਕਦਾ ਹੁੰਦਾ ਸੀ।
38 ౩౮ ప్రజలంతా పొద్దున్నే దేవాలయంలో ఆయన ఉపదేశం వినడానికి వస్తూ ఉన్నారు.
੩੮ਅਤੇ ਸਭ ਲੋਕ ਉਸ ਦਾ ਉਪਦੇਸ਼ ਸੁਣਨ ਲਈ ਹੈਕਲ ਵਿੱਚ ਤੜਕੇ ਉਸ ਦੇ ਕੋਲ ਆਉਂਦੇ ਸਨ।

< లూకా 21 >