< Об'явлення 4 >

1 Після сього поглянув я, і ось, двері відчинені на небі, і перший голос, що я чув, якби (від) труби говорячої зо мною, сказав: зійди сюди, і покажу тобі, що має бути після сього.
ਇਸ ਤੋਂ ਬਾਅਦ ਮੈਂ ਦੇਖਿਆ, ਤਾਂ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਬੂਹਾ ਖੁੱਲਿਆ ਹੋਇਆ ਹੈ ਅਤੇ ਪਹਿਲੀ ਅਵਾਜ਼ ਜੋ ਮੈਂ ਸੁਣੀ, ਸੋ ਤੁਰ੍ਹੀ ਜਿਹੀ ਮੇਰੇ ਨਾਲ ਗੱਲ ਕਰਦੀ ਸੀ ਕਿ ਐਧਰ ਉੱਪਰ ਨੂੰ ਆ ਜਾ ਅਤੇ ਜੋ ਕੁਝ ਇਸ ਦੇ ਬਾਅਦ ਹੋਣ ਵਾਲਾ ਹੈ ਉਹ ਮੈਂ ਤੈਨੂੰ ਵਿਖਾਂਵਾਗਾ।
2 І зараз був я в дусї; і ось, престол стояв в небі, а, на престолі Сидячий;
ਉਸੇ ਤਰ੍ਹਾਂ ਹੀ ਮੈਂ ਆਤਮਾ ਵਿੱਚ ਆਇਆ ਤਦ ਕੀ ਵੇਖਦਾ ਹਾਂ ਕਿ ਸਵਰਗ ਵਿੱਚ ਇੱਕ ਸਿੰਘਾਸਣ ਰੱਖਿਆ ਹੋਇਆ ਹੈ ਅਤੇ ਉਸ ਸਿੰਘਾਸਣ ਉੱਤੇ ਕੋਈ ਬਿਰਾਜਮਾਨ ਹੈ।
3 а Сидячий був подібний видом до каменя ясписового і сардинового; і веселка кругом престола, подібна видом як смарагд.
ਅਤੇ ਜਿਹੜਾ ਬਿਰਾਜਮਾਨ ਹੈ ਸੋ ਵੇਖਣ ਨੂੰ ਪੁਖਰਾਜ ਅਤੇ ਅਕੀਕ ਪੱਥਰ ਵਰਗਾ ਹੈ ਅਤੇ ਸਿੰਘਾਸਣ ਦੇ ਦੁਆਲੇ ਇੱਕ ਮੇਘ ਧਣੁੱਖ ਹੈ ਜੋ ਵੇਖਣ ਨੂੰ ਪੰਨੇ ਦੇ ਵਰਗਾ ਹੈ।
4 А кругом престола двайцять і чотири престолів; а на престолах бачив я двайцять і чотири старцїв сидячих, з'одягнених у біді одежі; а на головах своїх мали золоті вінцї.
ਸਿੰਘਾਸਣ ਦੇ ਆਲੇ-ਦੁਆਲੇ ਚੌਵੀ ਗੱਦੀਆਂ ਹਨ ਅਤੇ ਮੈਂ ਚੌਵੀ ਬਜ਼ੁਰਗਾਂ ਨੂੰ ਚਿੱਟੇ ਬਸਤਰ ਪਹਿਨੇ ਅਤੇ ਸਿਰਾਂ ਉੱਤੇ ਸੋਨੇ ਦੇ ਮੁਕਟ ਰੱਖੇ ਉਹਨਾਂ ਗੱਦੀਆਂ ਉੱਤੇ ਬੈਠੇ ਦੇਖਿਆ।
5 А з того престола виходять блискавки, громи і голоси; і сїм сьвічників огняних горять перед престолом, а се сїм духів Божих:
ਅਤੇ ਸਿੰਘਾਸਣ ਵਿੱਚੋਂ ਬਿਜਲੀਆਂ ਦੀਆਂ ਲਿਸ਼ਕਾਂ, ਅਵਾਜ਼ਾਂ ਅਤੇ ਬੱਦਲ ਦੀਆਂ ਗਰਜਾਂ ਨਿੱਕਲਦੀਆਂ ਹਨ ਅਤੇ ਸਿੰਘਾਸਣ ਦੇ ਸਾਹਮਣੇ ਅੱਗ ਦੇ ਸੱਤ ਦੀਵੇ ਬਲਦੇ ਹਨ, ਜਿਹੜੇ ਪਰਮੇਸ਼ੁਰ ਦੇ ਸੱਤੇ ਆਤਮੇ ਹਨ।
6 А перед престолом море шклянне, подібне до христалї. А в серединї престола, і кругом престола четверо животних, повні очей зпереду і ззаду.
ਅਤੇ ਸਿੰਘਾਸਣ ਦੇ ਅੱਗੇ ਬਲੌਰ ਵਰਗਾ ਕੱਚ ਦਾ ਇੱਕ ਸਮੁੰਦਰ ਸੀ ਅਤੇ ਸਿੰਘਾਸਣ ਦੇ ਵਿਚਾਲੇ ਅਤੇ ਸਿੰਘਾਸਣ ਦੇ ਆਲੇ-ਦੁਆਲੇ ਚਾਰ ਪ੍ਰਾਣੀ ਹਨ, ਜਿਹੜੇ ਅੱਗਿਓਂ ਪਿੱਛਿਓਂ ਅੱਖਾਂ ਨਾਲ ਭਰੇ ਹੋਏ ਹਨ।
7 А перше животне подобне до лева, а друге животне подобне до теляти, а трете животне мало лице, як чоловік, а четверте животне подобне до летячого орла.
ਅਤੇ ਪਹਿਲਾ ਪ੍ਰਾਣੀ ਬੱਬਰ ਸ਼ੇਰ ਵਰਗਾ ਹੈ ਅਤੇ ਦੂਜਾ ਪ੍ਰਾਣੀ ਵਹਿੜਕੇ ਵਰਗਾ ਅਤੇ ਤੀਜੇ ਪ੍ਰਾਣੀ ਦਾ ਮੂੰਹ ਮਨੁੱਖ ਦੇ ਮੂੰਹ ਵਰਗਾ ਹੈ ਅਤੇ ਚੌਥਾ ਪ੍ਰਾਣੀ ਉੱਡਦੇ ਹੋਏ ਉਕਾਬ ਵਰਗਾ ਹੈ।
8 А четверо животних мали, кожне з осібна, по шість крил в округ, а в серединї повно очей; і не мають вони впокою день і ніч, говорячи: Сьвят, сьвят, сьвят Господь Бог вседержитель, що був, і єсть, і прийде.
ਅਤੇ ਉਹ ਚਾਰੇ ਪ੍ਰਾਣੀ ਜਿਨ੍ਹਾਂ ਵਿੱਚੋਂ ਹਰੇਕ ਦੇ ਛੇ-ਛੇ ਖੰਭ ਹਨ ਅਤੇ ਉਹ ਰਾਤ-ਦਿਨ ਇਹ ਕਹਿੰਦੇ ਨਹੀਂ ਥੱਕਦੇ - ਪਵਿੱਤਰ, ਪਵਿੱਤਰ, ਪਵਿੱਤਰ ਹੈ ਪ੍ਰਭੂ ਪਰਮੇਸ਼ੁਰ, ਸਰਬ ਸ਼ਕਤੀਮਾਨ, ਜਿਹੜਾ ਹੈ ਸੀ ਅਤੇ ਹੈ ਅਤੇ ਆਉਣ ਵਾਲਾ ਹੈ!
9 І, коли давали ті животні славу і честь, і подяку Сидячому на престолї, Живучому по вічні віки, (aiōn g165)
ਜਦੋਂ ਉਹ ਪ੍ਰਾਣੀ ਉਸ ਦੀ ਵਡਿਆਈ, ਮਾਣ ਅਤੇ ਧੰਨਵਾਦ ਕਰਨਗੇ, ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ, ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ (aiōn g165)
10 упали двайцять і чотири старцї перед Сидячим на престолі, і покланялись Живучому по вічні віки, і кидали вінцї свої перед престолом, говорячи: (aiōn g165)
੧੦ਤਾਂ ਚੌਵੀ ਬਜ਼ੁਰਗ ਉਹ ਦੇ ਅੱਗੇ ਜਿਹੜਾ ਸਿੰਘਾਸਣ ਉੱਤੇ ਬਿਰਾਜਮਾਨ ਹੈ ਡਿੱਗ ਪੈਣਗੇ ਅਤੇ ਜਿਹੜਾ ਜੁੱਗੋ-ਜੁੱਗ ਜਿਉਂਦਾ ਹੈ ਉਹ ਨੂੰ ਮੱਥਾ ਟੇਕਣਗੇ ਅਤੇ ਇਹ ਆਖਦੇ ਹੋਏ ਆਪਣੇ ਮੁਕਟ ਸਿੰਘਾਸਣ ਦੇ ਅੱਗੇ ਸੁੱਟਣਗੇ (aiōn g165)
11 Достоєн єси. Господи, приняти славу і честь і силу; Ти бо створив єси усе, і волею Твоєю (усе) єсть, і створено.
੧੧ਹੇ ਸਾਡੇ ਪ੍ਰਭੂ ਅਤੇ ਸਾਡੇ ਪਰਮੇਸ਼ੁਰ, ਤੂੰ ਮਹਿਮਾ, ਮਾਣ, ਅਤੇ ਸਮਰੱਥਾ ਲੈਣ ਦੇ ਯੋਗ ਹੈਂ, ਤੂੰ ਜੋ ਸਾਰੀਆਂ ਵਸਤਾਂ ਰਚੀਆਂ, ਅਤੇ ਉਹ ਤੇਰੀ ਹੀ ਮਰਜ਼ੀ ਨਾਲ ਹੋਈਆਂ ਅਤੇ ਰਚੀਆਂ ਗਈਆਂ!

< Об'явлення 4 >