< Псалми 116 >

1
ਮੈਂ ਯਹੋਵਾਹ ਨਾਲ ਪ੍ਰੇਮ ਰੱਖਦਾ ਹਾਂ ਇਸ ਲਈ ਕਿ ਉਹ ਮੇਰੀ ਅਵਾਜ਼ ਤੇ ਮੇਰੀਆਂ ਅਰਜੋਈਆਂ ਨੂੰ ਸੁਣਦਾ ਹੈ।
2 бо Він нахилив Своє ухо до мене, і я кли́катиму в свої дні!
ਉਹ ਨੇ ਜੋ ਮੇਰੀ ਵੱਲ ਕੰਨ ਲਾਇਆ ਹੈ, ਮੈਂ ਜੀਵਨ ਭਰ ਉਹ ਨੂੰ ਪੁਕਾਰਾਂਗਾ।
3 Болі смерти мене оточи́ли і знайшли мене му́ки шео́лу, нещастя та сму́ток знайшов я! (Sheol h7585)
ਮੌਤ ਦੀਆਂ ਡੋਰੀਆਂ ਨੇ ਮੈਨੂੰ ਵਲ ਲਿਆ, ਪਤਾਲ ਦੇ ਦੁੱਖਾਂ ਨੇ ਮੈਨੂੰ ਆਣ ਲੱਭਿਆ, ਮੈਨੂੰ ਦੁੱਖ ਤੇ ਸੋਗ ਮਿਲਿਆ। (Sheol h7585)
4 А я в Ім'я́ Господа кличу: „О Господи, ви́зволи ж душу мою!“
ਤਾਂ ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਿਆ, ਹੇ ਯਹੋਵਾਹ, ਕਿਰਪਾ ਕਰ ਕੇ ਮੇਰੀ ਜਾਨ ਨੂੰ ਛੁਡਾ ਲਈ!
5 Господь милости́вий та справедливий, і наш Бог милосердний!
ਯਹੋਵਾਹ ਦਯਾਵਾਨ ਤੇ ਧਰਮੀ ਹੈ, ਸਾਡਾ ਪਰਮੇਸ਼ੁਰ ਕਿਰਪਾਲੂ ਹੈ।
6 Пильнує Господь недосві́дчених, — став я нужде́нний, та Він допомо́же мені!
ਯਹੋਵਾਹ ਭੋਲਿਆਂ ਦੀ ਰੱਖਿਆ ਕਰਦਾ ਹੈ, ਮੈਂ ਹੀਣਾ ਪੈ ਗਿਆ ਪਰ ਉਹ ਨੇ ਮੈਨੂੰ ਬਚਾਇਆ।
7 Вернися, о душе́ моя, до свого відпочи́нку, бо Госпо́дь робить добре тобі,
ਹੇ ਮੇਰੀ ਜਾਨ, ਆਪਣੇ ਟਿਕਾਣੇ ਨੂੰ ਮੁੜ ਚੱਲ, ਯਹੋਵਾਹ ਨੇ ਤੇਰੇ ਉੱਤੇ ਪਰਉਪਕਾਰ ਜੋ ਕੀਤਾ ਹੈ,
8 бо від смерти Ти ви́зволив душу мою, від сльози́ — моє око, ногу мою від спотика́ння.
ਕਿਉਂ ਜੋ ਤੂੰ ਮੇਰੀ ਜਾਨ ਨੂੰ ਮੌਤ ਤੋਂ, ਮੇਰੀਆਂ ਅੱਖਾਂ ਨੂੰ ਅੰਝੂਆਂ ਤੋਂ, ਮੇਰੇ ਪੈਰਾਂ ਨੂੰ ਤਿਲਕਣ ਤੋਂ ਛੁਡਾਇਆ ਹੈ।
9 Я ходитиму перед обличчям Господнім на землях живих!
ਮੈਂ ਯਹੋਵਾਹ ਦੇ ਅੱਗੇ-ਅੱਗੇ ਜਿਉਂਦਿਆਂ ਦੇ ਦੇਸ ਵਿੱਚ ਤੁਰਾਂਗਾ।
10 Я вірив, коли говорив: „Я сильно пригні́чений!“
੧੦ਜਦ ਮੈਂ ਆਖਿਆ ਕਿ ਮੈਂ ਬਹੁਤ ਜਿਆਦਾ ਦੁੱਖੀ ਹੋਇਆ ਫਿਰ ਵੀ ਮੈਂ ਨਿਰੰਤਰ ਯਹੋਵਾਹ ਉੱਤੇ ਵਿਸ਼ਵਾਸ ਕੀਤਾ ।
11 Я сказав був у по́спіху: Кожна люди́на говорить неправду!“
੧੧ਮੈਂ ਆਪਣੀ ਘਬਰਾਹਟ ਵਿੱਚ ਆਖ ਬੈਠਾ, ਕਿ ਹਰੇਕ ਆਦਮੀ ਝੂਠਾ ਹੈ।
12 Чим я відплачу́ Господе́ві за всі доброді́йства Його на мені?
੧੨ਯਹੋਵਾਹ ਦੇ ਮੇਰੇ ਉੱਤੇ ਸਾਰੇ ਉਪਕਾਰਾਂ ਲਈ, ਮੈਂ ਉਹ ਨੂੰ ਕੀ ਮੋੜ ਕੇ ਦਿਆਂ?
13 Я чашу спасі́ння прийму́, і прикли́чу Господнє Ім'я́!
੧੩ਮੈਂ ਮੁਕਤੀ ਦਾ ਪਿਆਲਾ ਚੁੱਕਾਂਗਾ, ਅਤੇ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
14 Прися́ги свої Господе́ві я ви́конаю перед усім наро́дом Його́!
੧੪ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਉਹ ਦੀ ਸਾਰੀ ਪਰਜਾ ਦੇ ਸਾਹਮਣੇ।
15 Дорога́ в очах Господа смерть богобі́йних Його!
੧੫ਯਹੋਵਾਹ ਦੀ ਨਿਗਾਹ ਵਿੱਚ ਉਹ ਦੇ ਸੰਤਾਂ ਦੀ ਮੌਤ ਬਹੁਮੁੱਲੀ ਹੈ!
16 О Господи, я бо Твій раб, я Твій раб, син Твоєї неві́льниці, — Ти кайда́ни мої розв'яза́в!
੧੬ਹੇ ਯਹੋਵਾਹ, ਮੈਂ ਸੱਚ-ਮੁੱਚ ਤੇਰਾ ਦਾਸ ਹਾਂ, ਮੈਂ ਤੇਰਾ ਹੀ ਦਾਸ ਹਾਂ, ਤੇਰੀ ਦਾਸੀ ਦਾ ਪੁੱਤਰ, ਤੂੰ ਤਾਂ ਮੇਰੇ ਬੰਧਨ ਖੋਲ੍ਹੇ ਹਨ।
17 Я жертву подяки Тобі принесу́, і Господнім Ім'я́м буду кли́кати!
੧੭ਮੈਂ ਤੇਰੇ ਲਈ ਧੰਨਵਾਦ ਦਾ ਬਲੀਦਾਨ ਚੜ੍ਹਾਵਾਂਗਾ, ਮੈਂ ਯਹੋਵਾਹ ਦੇ ਨਾਮ ਨੂੰ ਪੁਕਾਰਾਂਗਾ।
18 Прися́ги свої Господе́ві я виконаю перед усім наро́дом Його,
੧੮ਮੈਂ ਯਹੋਵਾਹ ਲਈ ਆਪਣੀਆਂ ਸੁੱਖਣਾਂ ਲਾਹਵਾਂਗਾ, ਹਾਂ, ਇਹ ਦੀ ਸਾਰੀ ਪਰਜਾ ਦੇ ਸਾਹਮਣੇ,
19 на подві́р'ях Господнього Дому, посеред тебе, о Єрусалиме! Алілу́я!
੧੯ਯਹੋਵਾਹ ਦੇ ਭਵਨ ਦੀਆਂ ਦਰਗਾਹਾਂ ਵਿੱਚ, ਹੇ ਯਰੂਸ਼ਲਮ, ਤੇਰੇ ਐਨ ਵਿਚਕਾਰ। ਹਲਲੂਯਾਹ!।

< Псалми 116 >